ਅੰਮ੍ਰਿਤਸਰ ਧਮਾਕਾ - ਨਿਰੰਕਾਰੀ ਸਤਿਸੰਗ ਭਵਨ, ਰਾਜਾਸਾਂਸੀ 'ਤੇ ਗ੍ਰਨੇਡ ਹਮਲਾ

ਅਜਨਾਲਾ 'ਚ ਬੰਬ ਧਮਾਕਾ

ਤਸਵੀਰ ਸਰੋਤ, Ravinder singh robin/bbc

ਪੰਜਾਬ ਪੁਲਿਸ ਮੁਤਾਬਕ ਅੰਮ੍ਰਿਤਸਰ ਦੇ ਕਸਬੇ ਦੇ ਲਾਗਲੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ਵਿੱਚ ਹੋਇਆ ਧਮਾਕਾ, 19 ਜ਼ਖਮੀ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ 3 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।

ਜਿਸ ਨਿਰੰਕਾਰੀ ਭਵਨ ਵਿਚ ਧਮਾਕਾ ਹੋਇਆ ਹੈ, ਉਹ ਅੰਮ੍ਰਿਤਸਰ ਰਾਜਾਸਾਂਸੀ ਸੜਕ ਉੱਤੇ ਅੰਮ੍ਰਿਤਸਰ ਸ਼ਹਿਰ ਤੋਂ 10 ਕਿਲੋਮੀਟਰ ਦੂਰ ਪੈਂਦਾ ਹੈ।

ਬੀਬੀਸੀ ਪੰਜਾਬੀ ਦੇ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨਾਲ ਫੋਨ ਉੱਤੇ ਗੱਲ ਕਰਦਿਆਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਆਈਜੀ ਸੁਰਿੰਦਰ ਪਾਲ ਪਰਮਾਰ ਨੇ ਦੱਸਿਆ ਕਿ ਦੇਖਣ ਵਿੱਚ ਇਹ ਧਮਾਕਾ ਗ੍ਰਨੇਡ ਹਮਲੇ ਵਰਗਾ ਲਗਦਾ ਹੈ।

ਇੱਥੇ ਪੜ੍ਹੋ ਤਾਜ਼ਾ ਘਟਨਾਕ੍ਰਮ:-

ਫੌਰੈਂਸਿਕ ਟੀਮ ਵੱਲੋਂ ਜਾਂਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ 'ਚ ਦੋ ਲੋਕ ਸ਼ਾਮਿਲ ਸਨ, ਜਿਨ੍ਹਾਂ ਵਿਚੋਂ ਇੱਕ ਦੀ ਦਾੜ੍ਹੀ ਸੀ ਅਤੇ ਦੋਵਾਂ ਨੇ ਮੂੰਹ ਢੱਕ ਰੱਖੇ ਸਨ। ਕਥਿਤ ਤੌਰ 'ਤੇ ਦੱਸਿਆ ਜਾ ਰਿਹਾ ਹੈ ਉਹ ਪਿਸਤੌਲ ਦੀ ਨੋਕ 'ਤੇ ਹਾਲ ਅੰਦਰ ਵੜੇ ਅਤੇ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ:-

ਇਸ ਦੌਰਾਨ ਹੋਏ ਧਮਾਕੇ ਕਾਰਨ 3 ਫੁੱਟ ਖੇਤਰਫਲ ਵਾਲਾ ਗੱਡਾ ਹੋਇਆ ਅਤੇ ਇਸ ਦੀ ਜਾਂਚ ਫੌਰੈਂਸਿਕ ਟੀਮ ਕਰ ਰਹੀ ਹੈ। ਇਸ ਤੋਂ ਇਲਾਵਾ ਗ੍ਰਨੇਡ ਦੀ ਸੇਫਟੀ ਵਾਲਵ ਵੀ ਮਿਲੀ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਾਲ 2015-16 ਦੌਰਾਨ ਪੰਜਾਬ ਵਿੱਚ ਕੁਝ ਹਮਲੇ ਹੋਏ ਹਨ ਪਰ ਇਹ ਲੰਬੇ ਸਮੇਂ ਦੌਰਾਨ ਇਹ ਆਪਣੀ ਤਰ੍ਹਾਂ ਦਾ ਪਹਿਲਾਂ ਹਮਲਾ ਹੈ, ਜਿਸ ਰਾਹੀਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਆਈਐਸਆਈ ਨਾਲ ਸਬੰਧਿਤ ਖਾਲਿਸਤਾਨੀ/ਕਸ਼ਮੀਰੀ ਅੱਤਵਾਦੀ ਸੰਗਠਨਾਂ ਦੀ ਸ਼ਮੂਲਿਅਤ ਨੂੰ ਨਕਾਰਿਆ ਨਹੀਂ ਜਾ ਸਕਦਾ।

ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਸ ਤੋਂ ਲੱਗਦਾ ਹੈ ਕਿ ਪਾਕਿਸਤਾਨ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਜਾਰੀ ਰੱਖ ਰਿਹਾ ਹੈ।

ਅਜਨਾਲਾ 'ਚ ਬੰਬ ਧਮਾਕਾ

ਤਸਵੀਰ ਸਰੋਤ, Ravinder singh robin/bbc

  • ਅੰਮ੍ਰਿਤਸਰ ਦੇ ਡੀਸੀ, ਕਮਲਜੀਤ ਸਿੰਘ ਸੰਘਾ ਦਾ ਕਹਿਣਾ ਹੈ ਇਸ ਪੱਧਰ 'ਤੇ ਹਮਲੇ ਦੇ ਕਾਰਨਾਂ ਬਾਰੇ ਅਜੇ ਕੁਝ ਵੀ ਕਹਿਣਾ ਮੁਸ਼ਕਿਲ ਹੈ ਜਾਂਚ ਜਾਰੀ ਹੈ। ਅਜਿਹੇ ਹਮਲੇ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਹੁੰਦਾ ਹੈ। ਸਰਕਾਰੀ ਤੇ ਸਕਿਊਰਟੀ ਏਜੰਸੀਆਂ ਇਸ ਗੱਲ ਲਈ ਵਚਨਬੱਧ ਹਨ ਕਿ ਲੋਕ ਅਸਰੁੱਖਿਅਤ ਮਹਿਸੂਸ ਨਾ ਕਰਨ।
  • ਸਾਰੀ ਪੁਲਿਸ ਅਲਰਟ 'ਤੇ ਹੈ। ਵੱਖ-ਵਖ ਥਾਵਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪਰ ਹਰ ਥਾਂ 'ਤੇ ਸੁਰੱਖਿਆ ਤਾਇਨਾਤ ਕਰਨਾ ਸੰਭਵ ਨਹੀਂ ਹੁੰਦਾ।
  • ਮੁੱਖ ਮੰਤਰੀ ਕੈਟਪਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਮੁਤਾਬਕ ਮੁੱਖ ਮੰਤਰੀ ਕਾਨੂੰਨ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਗ੍ਰਹਿ ਸਕੱਤਰ, ਡੀਜੀਪੀ, ਡੀਜੀ ਲਾਅ ਐਂਡ ਆਰਡਰ ਅਤੇ ਡੀਜੀ ਇੰਟੈਲੀਜੈਂਸ ਨੂੰ ਮਾਮਲੇ ਦੀ ਜਾਂਚ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ।
  • ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਿਰੰਕਾਰੀ ਭਵਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
  • ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਪੰਜ ਲੱਖ ਰੁਪਏ ਦਾ ਮੁਆਵਾਜ਼ਾ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਕੀਤਾ ਗਿਆ ਹੈ।
Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਚਸ਼ਮਦੀਦਾਂ ਨੇ ਕੀ ਕਿਹਾ

ਘਟਨਾ ਦੇ ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਦੀ ਗਿਣਤੀ ਦੋ ਤੋਂ ਤਿੰਨ ਦੱਸੀ ਜਾ ਰਹੀ ਹੈ। ਧਮਾਕੇ ਸਮੇਂ ਨਿਰੰਕਾਰੀ ਭਵਨ ਵਿਚ ਕਾਫੀ ਲੋਕ ਮੌਜੂਦ ਸਨ।

ਇੱਕ ਚਸ਼ਮਦੀਦ ਮੁਤਾਬਕ ਦੋ ਨੌਜਵਾਨ ਮੂੰਹ ਬੰਨ੍ਹੀ ਨਿਰੰਕਾਰੀ ਭਵਨ ਵਿਚ ਆਏ, ਉਨ੍ਹਾਂ ਨੇ ਗੇਟ ਉੱਤੇ ਖੜ੍ਹੀ ਸੇਵਾਦਾਰ ਲੜਕੀ ਨੂੰ ਪਿਸਤੌਲ ਦਿਖਾਇਆ ਅਤੇ ਅੰਦਰ ਜਾਕੇ ਸਟੇਜ ਲਾਗੇ ਧਮਾਕਾ ਕਰ ਦਿੱਤਾ।

ਸਤਿਸੰਗ ਭਵਨ ਵਿੱਚ ਹਮਲੇ ਸਮੇਂ ਹਫਤਾਵਾਰੀ ਸਤਸੰਗ ਚੱਲ ਰਿਹਾ ਸੀ। ਜਿਸ ਕਰਕੇ ਬਹੁਤ ਸਾਰੇ ਲੋਕ ਮੌਜੂਦ ਸਨ। ਹਮਲੇ ਮਗਰੋਂ ਭਗਦੜ ਮੱਚ ਗਈ, ਜਿਸ ਕਾਰਨ ਕਿਸੇ ਦਾ ਵੀ ਧਿਆਨ ਹਮਲਾਵਰਾਂ ਨੂੰ ਫੜ੍ਹਨ ਵੱਲ ਨਹੀਂ ਗਿਆ।

ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ

ਪਿਛਲੇ ਹਫਤੇ ਖੁਫੀਆ ਏਜੰਸੀਆਂ ਵੱਲੋਂ ਪੰਜਾਬ ਵਿੱਚ ਜੈਸ਼ ਅੱਤਵਾਦੀਆਂ ਦੇ ਦਾਖਲੇ ਦੀਆਂ ਮਿਲੀਆਂ ਸੂਹਾਂ ਮਗਰੋਂ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

ਅੰਮ੍ਰਿਤਸਰ ਪੁਲਿਸ

ਤਸਵੀਰ ਸਰੋਤ, RAVIANDER SINGH ROBIN/ BBC

ਤਸਵੀਰ ਕੈਪਸ਼ਨ, ਮੌਕੇ ’ਤੇ ਮੌਜੂਦ ਆਈਜੀ ਸੁਰਿੰਦਰ ਪਾਲ ਪਰਮਾਰ।

ਖ਼ਬਰਾਂ ਸਨ ਕਿ ਦਹਿਸ਼ਤਗਰਦ ਤਨਜ਼ੀਮ ਜੈਸ਼-ਏ-ਮੁਹੰਮਦ ਦੇ 6-7 ਅੱਤਵਾਦੀ ਜੋ ਕਿ ਦਿੱਲੀ ਪਹੁੰਚਣਾ ਚਾਹੁੰਦੇ ਹਨ, ਫਿਰੋਜ਼ਪੁਰ ਵਿੱਚ ਲੁਕੇ ਹੋ ਸਕਦੇ ਹਨ। ਖ਼ਬਰ ਮੁਤਾਬਕ ਇਨ੍ਹਾਂ ਵਿੱਚ ਛੇ ਖ਼ੁਦਕੁਸ਼ ਹਮਲਾਵਰ ਵੀ ਹੋ ਸਕਦੇ ਹਨ।

ਉਹ ਸੂਹ ਪਠਾਣਕੋਟ ਤੋਂ ਬੰਦੂਕ ਦੀ ਨੋਕ ਤੇ ਇੱਕ ਟੈਕਸੀ ਖੋਹੇ ਜਾਣ ਮਗਰੋਂ ਜਾਰੀ ਕੀਤਾ ਗਿਆ ਸੀ। ਇਹ ਟੈਕਸੀ ਪਹਿਲਾਂ ਸ਼੍ਰੀਨਗਰ ਦੇ ਚਾਰ ਵਿਅਕਤੀਆਂ ਨੇ ਕਿਰਾਏ ’ਤੇ ਲਈ ਸੀ। ਜੋ ਬਾਅਦ ਵਿੱਚ ਡਰਾਈਵਰ ਤੋਂ ਖੋਹ ਲਈ ਗਈ, ਬਾਅਦ ਵਿੱਚ ਰਾਹਗੀਰਾਂ ਦੀ ਮਦਦ ਨਾਲ ਡਰਾਈਵਰ ਨੇ ਘਟਨਾ ਦੀ ਇਤਲਾਹ ਪੁਲਿਸ ਨੂੰ ਦਿੱਤੀ। ਖ਼ਬਰ ਮੁਤਾਬਕ ਇਹ ਕਾਰਵੀ 2016 ਵਿੱਚ ਭਾਰਤੀ ਫੌਜ ਦੇ ਪਠਾਨਕੋਟ ਏਅਰਬੇਸ ਉੱਪਰ ਹੋਏ ਹਮਲੇ ਨਾਲ ਮਿਲਦੀ-ਜੁਲਦੀ ਹੈ।

ਪ੍ਰਤੀਕਿਰਿਆਵਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਕਿਹਾ, "ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰੇ ਨੂੰ ਕਾਂਗਰਸ ਦੇ ਰਾਜ ਵਿੱਚ ਖਤਰਾ ਹੈ। ਪਹਿਲਾਂ ਮਕਸੂਦਾਂ ਵਿੱਚ ਧਮਾਕਾ, ਫੇਰ ਸੈਨਾ ਮੁਖੀ ਦਾ ਚੌਕੰਨਾ ਰਹਿਣ ਲਈ ਕਹਿਣਾ ਅਤੇ ਹੁਣ ਅੰਮ੍ਰਿਤਸਰ ਤੇ ਹਮਲਾ। ਕਾਂਗਰਸ ਸਰਕਾਰ ਨੂੰ ਅੱਗ ਨਾਲ ਨਹੀਂ ਖੇਡਣਾ ਚਾਹੀਦਾ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਅੰਮ੍ਰਿਤਸਰ 'ਚ ਹੋਏ ਗ੍ਰਨੇਡ ਹਮਲੇ 'ਚ ਮਾਰੇ ਗਏ ਲੋਕਾਂ ਦਾ ਬਹੁਤ ਦੁੱਖ ਹੈ। ਇਹ ਹਿੰਸਾਤਮਕ ਕਾਰਾ ਨਿੰਦਣਯੋਗ ਹੈ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ ਹੈ, "ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਕੇ ਹਾਲਾਤ ਸੰਬੰਧ ਜਾਣਕਾਰੀ ਲਈ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੰਵੇਦਨਾ ਪੀੜਤ ਪਰਿਵਾਰਾਂ ਦੇ ਨਾਲ ਹੈ।

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਕਹਿਣਾ ਹੈ ਕਿ ਹਮਲੇ ਪਿੱਛੇ ਬਾਹਰੀ ਤਾਕਤਾਂ ਦਾ ਹੱਥ ਹੋ ਸਕਦਾ ਹੈ ਪਰ ਜਦੋਂ ਤੱਕ ਇਸਦੀ ਜਾਂਚ ਨਹੀਂ ਹੋ ਜਾਂਦੀ ਕੁਝ ਸਪੱਸ਼ਟ ਰੂਪ ਵਿੱਚ ਨਹੀਂ ਕਿਹਾ ਜਾ ਸਕਦਾ।

ਸੀਨੀਅਰ ਵਕੀਲ ਅਤੇ ਐੱਚ ਐਸ ਫੂਲਕਾ ਨੇ ਇਸ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਨਾਲ ਮੌੜ ਬੰਬ ਧਮਾਕਿਆਂ ਦੀ ਯਾਦ ਦਿਵਾਉਂਦੇ ਹਨ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਰਨ ਵਾਲਿਆਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਲਿਖਿਆ ਕਿ ਇਹ ਸੂਬੇ ਵਿੱਚ ਬੜੀ ਮੁਸ਼ਕਲ ਨਾਲ ਬਹਾਲ ਕੀਤੀ ਸ਼ਾਂਤੀ ਨੂੰ ਤੋੜਨ ਦੀ ਕੋਸ਼ਿਸ਼ ਹੈ। ਜਿਸ ਨੂੰ ਸੁਰੱਖਿਆ ਏਜੰਸੀਆਂ ਨੂੰ ਨਾਕਾਮ ਕਰਨਾ ਚਾਹੀਦਾ ਹੈ।

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਵਿਰੋਧੀ ਧਿਰ ਦਾ ਹਮਲਾ

ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਘਟਨਾ ਬਾਰੇ ਟਿੱਪਣੀ ਕੀਤੀ ਕਿ ਇਹ ਗੰਭੀਰ ਘਟਨਾ ਹੈ ਕਿਉਂਕਿ ਨਿਰੰਕਾਰੀਆਂ ਤੇ ਸਿੱਖਾਂ ਵਿੱਚ ਨਫ਼ਰਤ ਚਲਦੀ ਆ ਰਹੀ ਹੈ। ਪਰ ਸਰਕਾਰ ਹਾਈ ਅਲਰਟ ਦੇ ਬਾਵਜੂਦ ਗੰਭੀਰ ਨਜ਼ਰ ਨਹੀਂ ਆ ਰਹੀ ਅਤੇ ਫਿਰਕੂ ਸਿਆਸਤ ਨਾਲ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਰਾਜਾਸਾਂਸੀ ਹਵਾਈ ਅੱਡਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਘਟਾਨਾ ਵਾਲੀ ਥਾਂ ਰਾਜਾਸਾਂਸੀ ਹਵਾਈ ਅੱਡੇ ਦੇ ਨਜ਼ਦੀਕ ਹੈ। (ਫਾਈਲ ਫੋਟੋ)

ਪੰਜਾਬ 'ਚ ਹਿੰਸਾ ਵੱਧ ਰਹੀ ਹੈ?

ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਦਸਿਆ ਕਿ ਪਿਛਲੇ ਹਫ਼ਤੇ ਹੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਹਾਈ ਅਲਰਟ ਜਾਰੀ ਕਰਦਿਆਂ ਕਿਹਾ ਸੀ ਪਾਕਿਸਤਾਨੀ ਆਧਾਰਿਤ ਗਰੁੱਪਾਂ ਦੇ ਕਰੀਬ ਅੱਧਾ ਦਰਜਨ ਵੱਖਵਾਦੀ ਸੂਬੇ ਵਿੱਚ ਦਾਖ਼ਲ ਹੋ ਗਏ ਹਨ।

ਇਸ ਤੋਂ ਪਹਿਲਾਂ ਧਮਾਕਾ ਜਲੰਧਰ ਦੇ ਮਕਸੂਦਾਂ ਥਾਣੇ ਦੇ ਬਾਹਰ ਹੋਇਆ, ਜਿਸ ਵਿੱਚ ਪੁਲਿਸ ਮੁਤਾਬਕ ਚਾਰ ਲੋਕ ਸ਼ਾਮਿਲ ਸਨ।

ਇਸੇ ਸਾਲ ਹੀ ਇੱਕ ਆਰਐਸਐਸ ਵਰਕਰ ਅਤੇ ਈਸਾਈ ਪਾਧਰੀ ਨੂੰ ਕਤਲ ਲਈ ਨਿਸ਼ਾਨਾ ਬਣਾਇਆ ਗਿਆ ਸੀ।

ਅਜਨਾਲਾ 'ਚ ਬੰਬ ਧਮਾਕਾ

ਤਸਵੀਰ ਸਰੋਤ, Ravinder singh robin/bbc

ਨੈਸ਼ਨਲ ਇੰਵੈਸਟੀਗੇਸ਼ਨ ਏਜੰਸੀ ਨੇ ਇਨ੍ਹਾਂ ਵਿਚੋਂ ਕੁਝ ਲਈ ਖਾਲਿਸਤਾਨ ਲਿਬਰੇਸ਼ਨ ਫੋਰਸ ਨੂੰ ਜ਼ਿੰਮੇਨਾਰ ਠਹਿਰਾਉਂਦਿਆਂ ਚਾਰਜਸ਼ੀਟ ਦਾਖ਼ਲ ਕੀਤੀ ਹੈ।

ਸਾਲ 2015-16 ਵਿੱਚ ਪਠਾਨਕੋਟ ਅਤੇ ਦੀਨਾਨਗਰ ਪੁਲਿਸ ਸਟੇਸ਼ਨ 'ਤੇ ਦੋ ਵੱਡੇ ਹਮਲੇ ਕੀਤੇ ਗਏ ਸਨ।

ਇਹ ਵੀਡੀਓ ਵੀ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)