ਜਗੀਰ ਕੌਰ ਦੇ ਸਿਆਸੀ ਸਫ਼ਰ ਦੇ ਉਤਰਾਅ -ਚੜ੍ਹਾਅ

ਬੀਬੀ ਜਗੀਰ ਕੌਰ

ਤਸਵੀਰ ਸਰੋਤ, Getty Images

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਨੂੰ ਜਬਰਨ ਤਾਲਾਬੰਦੀ ਅਤੇ ਗਰਭਪਾਤ ਕਰਵਾਉਣ ਦੇ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਬਰੀ ਕਰ ਦਿੱਤਾ ਹੈ।

ਸਜ਼ਾ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਜਗੀਰ ਕੌਰ ਨੇ ਸਜ਼ਾ ਦੇ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਉਸੇ ਪਟੀਸ਼ਨ 'ਤੇ ਹਾਈ ਕੋਰਟ ਨੇ ਅਕਤੂਬਰ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ।

ਇਹ ਵੀ ਪੜ੍ਹੋ:

ਗਣਿਤ ਵਿਸ਼ੇ ਦੀ ਅਧਿਆਪਕਾ ਤੋਂ ਲੈ ਕੇ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਮਹਿਲਾ ਪ੍ਰਧਾਨ ਬਣਨ ਵਾਲੀ ਬੀਬੀ ਜਗੀਰ ਕੌਰ ਪੰਜਾਬ ਦੀ ਸਿਆਸਤ ਵਿੱਚ ਪੰਥਕ ਚਿਹਰਾ ਹਨ।

ਆਪਣੇ ਕਰੀਅਰ ਦੌਰਾਨ ਉਹ ਨਿੱਜੀ ਜ਼ਿੰਦਗੀ ਤੋਂ ਲੈ ਕੇ ਧਾਰਮਿਕ ਅਤੇ ਸਿਆਸੀ ਤੌਰ 'ਤੇ ਵਿਵਾਦਾਂ ਵਿੱਚ ਘਿਰੇ ਰਹੇ।

ਸਿੱਖ ਪੰਥ ਦੀ ਸਿਆਸੀ ਸਰਜ਼ਮੀਨ 'ਤੇ ਬੀਬੀ ਜਗੀਰ ਕੌਰ ਇੱਕ ਵੱਡਾ ਨਾਂ ਹੈ। ਉਨ੍ਹਾਂ ਆਪਣੇ ਕਰੀਅਰ ਦੌਰਾਨ ਕਈ ਤਰ੍ਹਾਂ ਦੇ ਉਤਰਾਅ-ਚੜ੍ਹਾਅ ਦੇਖੇ।

ਆਓ ਜਾਣਦੇ ਹਾਂ ਉਨ੍ਹਾਂ ਦੇ ਸਿਆਸੀ ਅਤੇ ਧਾਰਮਿਕ ਜੀਵਨ ਬਾਰੇ ਕੁਝ ਖ਼ਾਸ ਗੱਲਾਂ -

  • ਬੀਬੀ ਜਗੀਰ ਕੌਰ ਦਾ ਜਨਮ 15 ਅਕਤੂਬਰ, 1954 ਨੂੰ ਪਿਤਾ ਗੋਦਾਰਾ ਸਿੰਘ ਦੇ ਘਰ ਜਲੰਧਰ ਜ਼ਿਲ੍ਹੇ ਦੇ ਪਿੰਡ ਭਟਨੂਰਾ ਲੁਬਾਣਾ 'ਚ ਹੋਇਆ।
  • ਚੰਡੀਗੜ੍ਹ ਦੇ ਸਰਕਾਰੀ ਕਾਲਜ (ਕੁੜੀਆਂ) ਤੋਂ ਉਨ੍ਹਾਂ ਗ੍ਰੈਜੁਏਸ਼ਨ ਕੀਤੀ ਅਤੇ ਐੱਮਜੀਐੱਨ ਕਾਲਜ ਜਲੰਧਰ ਤੋਂ ਬੀਐੱਡ ਦੀ ਡਿਗਰੀ ਹਾਸਲ ਕੀਤੀ। ਉਸ ਤੋਂ ਬਾਅਦ ਹੀ ਉਨ੍ਹਾਂ ਦੀ ਨਿਯੁਕਤੀ ਬਤੌਰ ਸਕੂਲ ਅਧਿਆਪਿਕਾ ਹੋਈ।
  • ਬੀਬੀ ਜਗੀਰ ਕੌਰ ਬੇਗੋਵਾਲ ਸੈਕੰਡਰੀ ਸਕੂਲ ਵਿੱਚ ਅਧਿਆਪਕਾ ਰਹਿ ਚੁੱਕੇ ਹਨ, ਉਨ੍ਹਾਂ ਦੇ ਪਤੀ ਦੀ ਮੌਤ ਬਰੇਨ ਕੈਂਸਰ ਕਾਰਨ 1982 ਵਿੱਚ ਹੋਈ ਸੀ।
ਬੀਬੀ ਜਗੀਰ ਕੌਰ ਅਤੇ ਪ੍ਰਕਾਸ਼ ਸਿੰਘ ਬਾਦਲ

ਤਸਵੀਰ ਸਰੋਤ, Getty Images

  • ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ 1987 ਵਿੱਚ ਬੇਗੋਵਾਲ ਦੇ ਸੰਤ ਪ੍ਰੇਮ ਸਿੰਘ ਮੁਰਾਰੇਵਾਲਾ ਡੇਰੇ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲੀ।
  • ਮੁਰਾਰੇਵਾਲਾ ਡੇਰਾ ਦੀ ਮੁਖੀ ਬਣਨ ਤੋਂ ਬਾਅਦ ਹੀ ਬੀਬੀ ਜਗੀਰ ਕੌਰ ਸਮਾਜਿਕ ਤੇ ਧਾਰਮਿਕ ਗਲਿਆਰਿਆਂ ਵਿੱਚ ਨਾਮੀਂ ਆਗੂ ਵਜੋਂ ਉੱਭਰੇ।
  • ਲੁਬਾਣਾ ਭਾਈਚਾਰਾ ਦੇ ਆਗੂ ਅਤੇ ਜਗੀਰ ਕੌਰ ਦੇ ਸਹੁਰਾ ਬਾਵਾ ਹਰਨਾਮ ਸਿੰਘ ਡੇਰੇ ਦੇ ਮੁਖੀ ਸਨ।

ਇਹ ਵੀ ਪੜ੍ਹੋ:

  • 1995 ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣੇ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਹੋਏ।
  • ਲੁਬਾਣਾ ਭਾਈਚਾਰੇ ਵਿੱਚ ਚੰਗਾ ਪ੍ਰਭਾਵ ਰੱਖਣ ਕਰਕੇ 1996 ਵਿੱਚ ਜਗੀਰ ਕੌਰ ਐੱਸਜੀਪੀਸੀ ਦੇ ਮੈਂਬਰ ਬਣਾਏ ਗਏ।
  • 1997 ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਗੀਰ ਕੌਰ ਨੇ ਭੁਲੱਥ ਹਲਕੇ ਤੋਂ ਚੋਣ ਲੜੀ ਅਤੇ ਜਿੱਤਣ ਤੋਂ ਬਾਅਦ ਮੰਤਰੀ ਬਣੇ।
  • ਦੋ ਸਾਲਾਂ ਬਾਅਦ ਹੀ ਮਾਰਚ 1999 ਵਿੱਚ ਜਗੀਰ ਕੌਰ ਐੱਸਜੀਪੀਸੀ ਦੇ ਪਹਿਲੇ ਮਹਿਲਾ ਪ੍ਰਧਾਨ ਬਣੇ।
ਬੀਬੀ ਜਗੀਰ ਕੌਰ

ਤਸਵੀਰ ਸਰੋਤ, Getty Images

  • ਇਸ ਤੋਂ ਬਾਅਦ ਨਵੰਬਰ 1999 ਵਿੱਚ ਹੀ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ।
  • ਸਾਲ 2000 ਵਿੱਚ ਆਪਣੀ ਧੀ ਹਰਪ੍ਰੀਤ ਕੌਰ ਦੇ ਕਤਲ ਸਬੰਧੀ ਲੱਗੇ ਦੋਸ਼ਾਂ ਤੋਂ ਬਾਅਦ ਜਗੀਰ ਕੌਰ ਨੂੰ ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣਾ ਪਿਆ ਸੀ।
  • 2002 ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਜਗੀਰ ਕੌਰ ਕਾਂਗਰਸ ਦੇ ਸੁਖਪਾਲ ਖਹਿਰਾ ਤੋਂ ਚੋਣ ਜਿੱਤੇ ਸਨ।
  • 2004 ਵਿੱਚ ਵੀ ਇੱਕ ਵਾਰ ਫ਼ੇਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਰ ਕਮੇਟੀ ਦੇ ਪ੍ਰਧਾਨ ਬਣੇ।
  • 2007 ਵਿੱਚ ਜਗੀਰ ਕੌਰ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਅਤੇ ਉਹ ਕਾਂਗਰਸ ਦੇ ਸੁਖਪਾਲ ਖਹਿਰਾ ਤੋਂ ਭੁਲੱਥ ਸੀਟ ਹਾਰ ਗਏ।
  • 2012 ਵਿੱਚ ਉਨ੍ਹਾਂ ਕਾਂਗਰਸ ਦੇ ਸੁਖਪਾਲ ਖਹਿਰਾ ਨੂੰ ਹਰਾ ਕੇ ਭੁਲੱਥ ਵਿਧਾਨ ਸਭਾ ਹਲਕੇ 'ਤੇ ਮੁੜ ਕਬਜ਼ਾ ਕੀਤਾ। ਅਕਾਲੀ-ਭਾਜਪਾ ਸਰਕਾਰ 'ਚ ਦੂਜੀ ਵਾਰ ਕੈਬਨਿਟ ਮੰਤਰੀ ਬਣੇ ਬੀਬੀ ਜਗੀਰ ਕੌਰ ਨੂੰ ਮਹਿਜ਼ 17 ਦਿਨਾਂ ਵਿੱਚ ਹੀ ਅਸਤੀਫ਼ਾ ਦੇਣਾ ਪਿਆ ਸੀ।
  • ਜਗੀਰ ਕੌਰ ਨੇ ਧੀ ਹਰਪ੍ਰੀਤ ਕੌਰ ਨੂੰ ਅਗਵਾ ਕਰਨ ਅਤੇ ਜ਼ਬਰਦਸਤੀ ਗਰਭਪਾਤ ਦੇ ਦੋਸ਼ ਤੈਅ ਹੋਣ ਤੋਂ ਬਾਅਦ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆਉਣਗੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)