ਕਰਤਾਰਪੁਰ ਲਾਂਘਾ ਪਾਕਿਸਤਾਨੀ ਫੌਜ, ਆਈਐੱਸਆਈ ਦੀ ਵੱਡੀ ਸਾਜ਼ਿਸ਼ – ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, Pradeep Gaur/Mint via Getty Images

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਪਾਕਿਸਤਾਨੀ ਫੌਜੀ ਦੀ ਵੱਡੀ ਸਾਜ਼ਿਸ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਪਿੱਛੇ ਪਾਕਿਸਤਾਨ ਦੇ ਭਾਰਤ ਖਿਲਾਫ ਵੱਡੇ ਪਲਾਨ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪੰਜਾਬ ਵਿੱਚ ਮੁੜ ਤੋਂ ਅੱਤਵਾਦ ਨੂੰ ਵਧਾਉਣਾ ਚਾਹੁੰਦਾ ਹੈ।

ਮੁੱਖ ਮੰਤਰੀ ਦੇ ਦਫਤਰ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਉਨ੍ਹਾਂ ਕਿਹਾ ਕਿ ਭਾਵੇਂ ਕਰਤਾਪੁਰ ਦਾ ਲਾਂਘਾ ਖੁੱਲ੍ਹਣਾ ਕਿੰਨੀ ਹੀ ਵੱਡੀ ਕਾਮਯਾਬੀ ਹੋਵੇ ਫਿਰ ਵੀ ਤੱਥਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਹੈ।

ਕਮਰ ਬਾਜਵਾ ਦੇ ਭਰੋਸੇ ਬਾਰੇ ਚੁੱਕੇ ਸਵਾਲ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਵੇਂ ਜਨਰਲ ਕਮਰ ਬਾਜਵਾ ਇਮਰਾਨ ਖ਼ਾਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਇਹ ਕਿਵੇਂ ਐਲਾਨ ਕਰ ਸਕਦੇ ਹਨ ਕਿ ਕਰਤਾਰਪੁਰ ਲਾਂਘ ਖੋਲ੍ਹ ਦਿੱਤਾ ਜਾਵੇਗਾ।

ਇੱਕ ਟੀ.ਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਆਈਐੱਸਆਈ ਦੀ ਸਾਜ਼ਿਸ਼ ਹੈ।

ਇਹ ਵੀ ਪੜ੍ਹੋ-

ਅਗਸਤ ਮਹੀਨੇ ਵਿੱਚ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਗਏ ਸਨ।

ਉਸੇ ਦੌਰੇ ਦੌਰਾਨ ਨਵਜੋਤ ਸਿੱਧੂ ਮੁਤਾਬਿਕ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਬਾਜਵਾ ਨੇ ਉਨ੍ਹਾਂ ਨੂੰ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਭਰੋਸਾ ਦਿੱਤਾ ਸੀ।

ਇਸ ਮਗਰੋਂ ਨਵਜੋਤ ਸਿੱਧੂ ਨੇ ਕਮਰ ਬਾਜਵਾ ਨੂੰ ਜੱਫ਼ੀ ਪਾ ਲਈ ਜੋ ਕਿ ਕਾਫੀ ਚਰਚਾ ਦਾ ਵਿਸ਼ਾ ਰਹੀ ਸੀ।

ਕਰਤਾਰਪੁਰ ਲਾਂਘਾ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਬਣਾਏ ਜਾਣ ਦਾ ਪਲਾਨ ਹੈ।

ਨਵਜੋਤ ਸਿੰਘ ਸਿੱਧੂ ਤੇ ਰਾਹੁਲ ਗਾਂਧੀ

ਤਸਵੀਰ ਸਰੋਤ, Getty Images

ਭਾਰਤ ਸਰਕਾਰ ਵੱਲੋਂ ਵੀ ਕਰਤਾਰਪੁਰ ਲਾਂਘਾ ਬਣਾਉਣ ਦਾ ਐਲਾਨ ਕੀਤਾ ਗਿਆ। 26 ਨਵੰਬਰ 2018 ਨੂੰ ਭਾਰਤ ਵੱਲੋਂ ਕਰਤਾਰਪੁਰ ਲਾਂਘੇ ਦਾ ਰਸਮੀ ਤੌਰ 'ਤੇ ਨੀਂਹ ਪੱਥਰ ਰੱਖਿਆ ਗਿਆ।

28 ਨਵੰਬਰ ਨੂੰ ਪਾਕਿਸਤਾਨ ਵੱਲੋਂ ਵੀ ਨੀਂਹ ਪੱਥਰ ਰੱਖਿਆ ਗਿਆ ਸੀ। ਇਸ ਸਮਾਗਮ ਵਿੱਚ ਨਵਜੋਤ ਸਿੱਧੂ ਹਿੱਸਾ ਲੈਣ ਗਏ ਸਨ। ਭਾਰਤ ਸਰਕਾਰ ਵੱਲੋਂ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਪੁਰੀ ਨੇ ਹਿੱਸਾ ਲਿਆ ਸੀ।

'ਸਿੱਧੂ ਦਾ ਪਾਕਿਸਤਾਨ ਜਾਣਾ ਗਲਤ ਨਹੀਂ'

ਕੈਪਟਨ ਅਮਰਿੰਦਰ ਨੇ ਕਿਹਾ, ਨਵਜੋਤ ਸਿੱਧੂ ਦਾ ਮਸਲਾ ਗਲਤ ਤਰੀਕੇ ਨਾਲ ਚੁੱਕਿਆ ਗਿਆ ਅਤੇ ਜਿਨ੍ਹਾਂ ਨੇ ਚੁੱਕਿਆ ਉਹ ਆਈਐੱਸਆਈ ਦਾ ਪਲਾਨ ਨਹੀਂ ਸਮਝ ਸਕੇ ਹਨ।

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਪਾਕਿਸਤਾਨ ਦੀ ਅਸਲ ਮਨਸ਼ਾ ਤੋਂ ਧਿਆਨ ਭਟਕਾਉਣ ਦੇ ਮਕਸਦ ਨਾਲ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ

ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਜਾਣ ਬਾਰੇ ਉਨ੍ਹਾਂ ਕਿਹਾ, ਮੈਂ ਨਵਜੋਤ ਸਿੱਧੂ ਪਾਕਿਸਤਾਨ ਦੇ ਸੱਦੇ ਨੂੰ ਕਬੂਲ ਨਾ ਕੀਤੇ ਜਾਣ ਬਾਰੇ ਦੱਸਿਆ ਸੀ ਅਤੇ ਉਨ੍ਹਾਂ ਨੂੰ ਨਾ ਜਾਣ ਦੀ ਸਲਾਹ ਦਿੱਤੀ ਸੀ।

"ਪਰ ਉਹ ਆਪਣੀ ਦੋਸਤੀ ਕਾਰਨ ਪਾਕਿਸਤਾਨ ਗਏ ਜੋ ਨਾਜ਼ਾਇਜ਼ ਨਹੀਂ ਹੈ। ਮੇਰੇ ਵੀ ਪਾਕਿਸਤਾਨ ਵਿੱਚ ਕਈ ਦੋਸਤ ਹਨ। ਮੇਰੇ ਪਿਛਲੇ ਕਾਰਜਾਕਾਲ ਦੌਰਾਨ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਪਰਵੇਜ਼ ਇਲਾਹੀ ਕਈ ਵਾਰ ਆ ਕੇ ਮੈਨੂੰ ਮਿਲ ਚੁੱਕੇ ਸਨ।''

ਤੁਹਾਨੂੰ ਇਹ ਵੀਡੀਓ ਵੀ ਪਸੰਦ ਆਉਣਗੀਆਂ-

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)