ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬਾਰੇ ਝੂਠੀ ਖ਼ਬਰ ਫੈਲਾਉਣ ਦੇ ਇਲਜ਼ਾਮਾਂ ਹੇਠ 'ਆਪ' ਵਰਕਰ ਗ੍ਰਿਫ਼ਤਾਰ

ਮਨੋਹਰ ਲਾਲ ਖੱਟਰ

ਤਸਵੀਰ ਸਰੋਤ, Manohar Lal Khattar/Facebook

ਤਸਵੀਰ ਕੈਪਸ਼ਨ, ਹਾਲ ਵਿੱਚ ਹੀ ਹੋਈਆਂ ਸਥਾਨਕ ਚੋਣਾਂ ਵਿੱਚ ਇੱਕ ਇਸ਼ਤਿਹਾਰ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣਿਆ ਸੀ

ਪੀਟੀਆਈ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬਾਰੇ ਝੂਠੀ ਖ਼ਬਰ ਫੈਲਾਉਣ ਦੇ ਇਲਜ਼ਾਮ ਹੇਠ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਤਿੰਨ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਹਾਲ ਵਿੱਚ ਹੀ ਹੋਈਆਂ ਸਥਾਨਕ ਚੋਣਾਂ ਵਿੱਚ ਇੱਕ ਇਸ਼ਤਿਹਾਰ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣਿਆ ਸੀ। ਇਸ ਇਸ਼ਤਿਹਾਰ ਵਿੱਚ ਲਿਖਿਆ ਸੀ ਕਿ ਮਨੋਹਰ ਲਾਲ ਖੱਟਰ ਦੀ ਪਾਰਟੀ ਨੂੰ ਵੋਟ ਦਿਓ ਕਿਉਂਕਿ ਉਹ ਪੰਜਾਬੀ ਭਾਈਚਾਰੇ ਦਾ ਨਾਲ ਸਬੰਧ ਰੱਖਦੇ ਹਨ।

ਹਰਿਆਣਾ ਦੇ ਏਡੀਜੀਪੀ ਮੁਹੰਮਦ ਅਕੀਲ ਨੇ ਦੱਸਿਆ, "ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਹਰਪਾਲ ਕ੍ਰਾਂਤੀ ਅਤੇ ਸੰਜੀਵ ਜਾਖੜ ਸਣੇ ਤਿੰਨ ਲੋਕਾਂ ਨੂੰ ਮੁੱਖ ਮੰਤਰੀ ਬਾਰੇ ਝੂਠੀਆਂ ਖ਼ਬਰਾਂ ਫੈਲਾਉਣ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।''

ਪੁਲਿਸ ਅਨੁਸਾਰ ਭਾਜਪਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਕੁਝ ਲੋਕ ਝੂਠੀਆਂ ਖ਼ਬਰਾਂ ਫੈਲਾ ਰਹੇ ਹਨ।

ਇਹ ਵੀ ਪੜ੍ਹੋ-

ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਪ੍ਰਧਾਨ ਨਵੀਨ ਜੈਹਿੰਦ ਨੇ ਬੀਬੀਸੀਪੰਜਾਬੀਲਈਸਤ ਸਿੰਘ ਨਾਲ ਗੱਲਬਾਤ ਵਿੱਚ ਦਾਅਵਾ ਕੀਤਾ ਕਿ ਪੁਲਿਸ ਨੇ ਉਨ੍ਹਾਂ ਦੀ ਪਾਰਟੀ ਦੇ 70 ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਪੀਟੀਆਈ ਅਨੁਸਾਰ ਨਵੀਨ ਜੈਹਿੰਦ ਨੇ ਕਿਹਾ ਕਿ ਇਹ ਲੋਕਤੰਤਰ ਨਹੀਂ ਸਗੋਂ ਜੰਗਲ ਰਾਜ ਹੈ।

ਆਮ ਆਦਮੀ ਪਾਰਟੀ

ਤਸਵੀਰ ਸਰੋਤ, Prabhu Dyal/bbc

ਤਸਵੀਰ ਕੈਪਸ਼ਨ, ਗ੍ਰਿਫ਼ਤਾਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਰੋਸ-ਮੁਜ਼ਾਹਰੇ

ਉਨ੍ਹਾਂ ਕਿਹਾ, "ਭਾਜਪਾ ਨੇ ਇਸ਼ਤਿਹਾਰ ਜਾਰੀ ਕੀਤਾ ਸੀ ਕਿ ਸੂਬੇ ਨੂੰ ਪੰਜਾਬੀ ਮੁੱਖ ਮੰਤਰੀ ਮਿਲਿਆ ਹੈ ਅਤੇ ਅਜਿਹਾ ਮੌਕਾ ਨਹੀਂ ਗੁਆਉਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਵਲ ਇਹੀ ਪੋਸਟ ਸੋਸ਼ਲ ਮੀਡੀਆ 'ਤੇ ਪਾਈ ਸੀ।''

"ਅਸੀਂ ਮੁੱਖ ਮੰਤਰੀ ਖੱਟਰ ਤੋਂ ਨਹੀਂ ਡਰਦੇ ਹਾਂ ਅਤੇ ਅਸੀਂ ਸਰਕਾਰਾਂ ਦੀਆਂ ਇਨ੍ਹਾਂ ਨੀਤੀਆਂ ਅੱਗੇ ਨਹੀਂ ਝੁਕਾਂਗੇ।"

ਬੀਬੀਸੀ ਲਈ ਹਿਸਾਰ ਤੋਂ ਪ੍ਰਭੂ ਦਿਆਲ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿੱਚ ਕਈ ਥਾਵਾਂ 'ਤੇ ਰੋਸ-ਮੁਜ਼ਾਹਰੇ ਕੀਤੇ ਗਏ।

ਇਹ ਵੀ ਪੜ੍ਹੋ:

ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)