ਸਵਰਨ ਰਾਖਵਾਂਕਰਨ : ਮੋਦੀ ਸਰਕਾਰ ਦੇ ਫੈਸਲੇ ਦਾ ਲਾਭ ਕਿਸ ਨੂੰ ਮਿਲੇਗਾ

ਤਸਵੀਰ ਸਰੋਤ, Getty Images
ਖ਼ਬਰ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਭਾਰਤ ਦੀ ਕੇਂਦਰੀ ਕੈਬਨਿਟ ਨੇ ਉੱਚ ਜਾਤੀ ਦੇ ਆਰਥਿਕ ਤੌਰ ’ਤੇ ਪਿਛੜੇ ਵਰਗਾਂ ਲਈ 10 ਫੀਸਦੀ ਰਾਖੇਵਾਂਕਰਨ ਨੂੰ ਪਾਸ ਕਰ ਦਿੱਤਾ ਹੈ।
ਇਹ ਰਾਖਵਾਂਕਰਨ ਮੌਜੂਦਾ 50 ਫੀਸਦੀ ਦੇ ਰਾਖਵੇਂਕਰਨ ਤੋਂ ਉੱਪਰ ਹੋਵੇਗਾ। ਸਭ ਤੋਂ ਪਹਿਲਾਂ ਸਰਕਾਰ ਇਸ ਬਾਰੇ ਲੋਕ ਸਭਾ ਵਿੱਚ ਬਿੱਲ ਲਿਆਵੇਗੀ, ਲੋਕ ਸਭਾ ਤੋਂ ਪਾਸ ਹੋਣ ਤੋਂ ਬਾਅਦ ਰਾਜਸਭਾ ਤੋਂ ਵੀ ਪਾਸ ਹੋਣਾ ਜ਼ਰੂਰੀ ਜਾਵੇਗਾ।
ਰਾਜਸਭਾ ਤੋਂ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ’ਤੇ ਹੀ ਇਹ ਕਾਨੂੰਨ ਲਾਗੂ ਹੋ ਸਕੇਗਾ। ਇਸ ਨਾਲ ਰਿਜ਼ਰਵੇਸ਼ਨ ਦੀ ਫੀਸਦ 50 ਤੋਂ ਵੱਧ ਕੇ 60 ਫੀਸਦੀ ਹੋ ਜਾਵੇਗੀ।
ਮੋਦੀ ਸਰਕਾਰ ਮੰਗਲਵਾਰ ਨੂੰ ਇਸ ਰਾਖਾਵੇਂਕਰਨ ਨੂੰ ਲਾਗੂ ਕਰਨ ਲਈ ਸੰਸਦ ਵਿੱਚ ਸੰਵਿਧਾਨ ਵਿੱਚ ਸੋਧ ਕਰਨ ਲਈ ਬਿਲ ਲਿਆ ਸਕਦੀ ਹੈ।
ਪੀਟੀਆਈ ਅਨੁਸਾਰ 8 ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲਿਆਂ ਨੂੰ ਅਤੇ 5 ਏਕੜ ਤੱਕ ਜ਼ਮੀਨ ਦੇ ਮਾਲਿਕਾਂ ਨੂੰ ਰਾਖਵਾਂਕਰਨ ਦਿੱਤਾ ਜਾਵੇਗਾ।
ਰਾਜ ਮੰਤਰੀ ਵਿਜੇ ਸਾਂਪਲਾ ਨੇ ਵੀ ਇਸ ਬਾਰੇ ਨੇ ਟਵਿੱਟਰ ਤੇ ਇਸ ਬਾਰੇ ਜਾਣਕਾਰੀ ਦਿੱਤੀ ਕਿ ਆਖਿਰ ਜਨਰਲ ਵਰਗ ਦੇ ਕਿਹੜੇ ਹਿੱਸੇ ਨੂੰ ਰਾਖਵਾਂਕਰਨ ਦਾ ਫਾਇਦਾ ਹੋਵੇਗਾ।

ਤਸਵੀਰ ਸਰੋਤ, vijay sampla/twitter
ਭਾਜਪਾ ਦੇ ਸਾਬਕਾ ਆਗੂ ਯਸ਼ਵੰਤ ਸਿਨਹਾ ਨੇ ਮੋਦੀ ਸਰਕਾਰ ਦੇ ਇਸ ਪ੍ਰਸਤਾਵਿਤ ਫੈਸਲੇ ਨੂੰ ਇੱਕ ਜੁਮਲਾ ਕਰਾਰ ਦਿੱਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਕਾਂਗਰਸ ਵੱਲੋਂ ਜਨਰਲ ਵਰਗ ਦੇ ਪਿਛੜੇ ਵਰਗੇ ਨੂੰ ਰਾਖਵਾਂਕਰਨ ਦਿੱਤੇ ਜਾਣ ਦੇ ਮਤੇ ਨੂੰ ਚੋਣਾਂ ਦੇ ਮੌਸਮ ਦਾ ਸ਼ਗੂਫਾ ਦੱਸਿਆ ਹੈ।
ਕਾਂਗਰਸ ਦੇ ਬੁਲਾਰੇ ਅਭਿਸ਼ੇਕ ਸਿੰਘਵੀ ਨੇ ਕਿਹਾ, "ਮੋਦੀ ਸਰਕਾਰ ਨੂੰ 4 ਸਾਲ 8 ਮਹੀਨੇ ਤੱਕ ਇਹ ਫੈਸਲਾ ਲੈਣ ਦੀ ਸੋਝੀ ਨਹੀਂ ਆਈ ਤੇ ਚੋਣ ਜ਼ਾਬਤਾ ਲਗਣ ਤੋਂ ਤਿੰਨ ਮਹੀਨਿਆਂ ਪਹਿਲਾਂ ਹੀ ਐਲਾਨ ਕਿਉਂ ਕੀਤਾ ਗਿਆ ਹੈ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰ ਦੀ ਮਨਸ਼ਾ ’ਤੇ ਸਵਾਲ ਤਾਂ ਚੁੱਕੇ ਹਨ ਪਰ ਕਿਹਾ ਕਿ ਸਰਕਾਰ ਨੂੰ ਸੰਸਦ ਦਾ ਸੈਸ਼ਨ ਅੱਗੇ ਵਧਾਉਣਾ ਚਾਹੀਦਾ ਹੈ।

ਤਸਵੀਰ ਸਰੋਤ, Arvind kejriwal/twitter
ਆਲ ਇੰਡਆ ਜਾਟ ਆਰਕਸ਼ਨ ਸੰਘਰਸ਼ ਸਮਿਤੀ ਦੇ ਕੌਮੀ ਪ੍ਰਧਾਨ ਯਸ਼ਪਾਲ ਮਲਿਕ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਨਰਲ ਵਰਗ ਲਈ ਆਰਥਿਕ ਆਧਾਰ 'ਤੇ ਐਲਾਨਿਆ ਰਾਖਵੇਂਕਰਨ ਚੋਣਾਂ ਦੇ ਮੌਸਮ ਦਾ ਲੌਲੀਪੌਪ ਹੈ।
ਉਨ੍ਹਾਂ ਕਿਹਾ, "ਜਦੋਂ ਤੱਕ 50 ਫੀਸਦ ਦੀ ਹੱਦ ਨੂੰ ਸੰਵਿਧਾਨਕ ਤੌਰ 'ਤੇ ਖ਼ਤਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਅਜਿਹੇ ਐਲਾਨ ਦਾ ਕੋਈ ਫਾਇਦਾ ਨਹੀਂ ਹੈ।''
ਕੁਰਕਸ਼ੇਤਰ ਤੋਂ ਮੈਂਬਰ ਪਾਰਲੀਮੈਂਟ ਰਾਜਕੁਮਾਰ ਸੈਣੀ ਨੇ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਕੀਤੇ ਅਜਿਹੇ ਐਲਾਨ ਨੂੰ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ, "ਮੈਂ ਸਮਝਦਾ ਹਾਂ ਕਿ ਸਾਰਿਆਂ ਵਰਗਾਂ ਨਾਲ ਸਹਿਮਤੀ ਬਣਾਉਣ ਲਈ ਸਾਨੂੰ ਆਬਾਦੀ ਦੇ ਆਧਾਰ 'ਤੇ ਰਾਖਵਾਂਕਰਨ ਤੈਅ ਕਰਨਾ ਚਾਹੀਦਾ ਹੈ।''
ਪ੍ਰਕਾਸ਼ ਆਂਬੇਡਕਰ ਨੇ ਕਿਹਾ, "ਜਿੱਥੇ ਤੱਕ ਸੁਪਰੀਮ ਕੋਰਟ ਦਾ ਮਾਮਲਾ ਹੈ ਕਿ ਉਸ ਨੇ ਸਾਫ ਕਿਹਾ ਹੈ ਕਿ ਰਾਖਵਾਂਕਰਨ ਸਮਾਜਿਕ ਅਤੇ ਸਿੱਖਿਆ ਦੇ ਪਿਛੜੇਪਨ ਦੇ ਆਧਾਰ ’ਤੇ ਦਿੱਤਾ ਜਾ ਸਕਦਾ ਹੈ ਅਤੇ ਆਰਥਿਕ ਆਧਾਰ ’ਤੇ ਨਹੀਂ ਦਿੱਤਾ ਜਾ ਸਕਦਾ ਹੈ।''
ਇਹ ਵੀ ਪੜ੍ਹੋ
"ਇਸ ਲਈ ਸੁਪਰੀਮ ਕੋਰਟ ਵਿੱਚ ਇਹ ਬਿਲਕੁੱਲ ਟਿਕੇਗਾ ਨਹੀਂ। ਕਿਉਂਕਿ ਸਰਕਾਰ ਜਾਣਦੀ ਹੈ ਕਿ ਅਗਲੇ ਪੰਜ ਸਾਲ ਉਹ ਨਹੀਂ ਆਉਣ ਵਾਲੀ ਇਸ ਲਈ ਅਜਿਹੀਆਂ ਮੁਸ਼ਕਿਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ।''
ਕੇਂਦਰੀ ਵਿੱਤ ਰਾਜ ਮੰਤਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਕਿਹਾ ਹੈ ਕਿ ਫੈਸਲਾ ਜ਼ਰੂਰੀ ਸੀ ਅਤੇ ਇਸ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸ ਨੂੰ ਨਹੀਂ ਮਿਲੇਗਾ ਲਾਭ
- ਜੇ ਤੁਸੀਂ 5 ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਹੋ।
- ਜੇ ਤੁਹਾਡੇ ਕੋਲ ਇੱਕ ਹਜ਼ਾਰ ਸਕੁਆਇਰ ਫੁੱਟ ਤੋਂ ਵੱਡਾ ਘਰ ਹੈ।
- ਜੇ ਨਗਰ ਕੌਸਲ ਦੇ ਖੇਤਰ ਵਿਚ ਤੁਹਾਡੇ ਕੋਲ 100 ਸਕੁਏਅਰ ਫੁੱਟ ਦਾ ਘਰ ਹੈ।
- ਜੇਕਰ ਗੈਰ-ਨੋਟੀਫਾਈਡ ਏਰੀਏ ਵਿਚ 200 ਸਕੂਏਅਰ ਗਜ ਦਾ ਘਰ ਹੈ।
- ਜੇਕਰ ਤੁਹਾਡੀ ਆਮਦਨ 8 ਲੱਖ ਰੁਪਏ ਸਲਾਨਾ ਤੋਂ ਵੱਧ ਹੈ।

ਤਸਵੀਰ ਸਰੋਤ, Getty Images
ਕੀ ਸਵਰਣਾਂ ਦੀ ਨਾਰਾਜ਼ਗੀ ਦੂਰ ਹੋਵੇਗੀ
ਸੀਨੀਅਰ ਪੱਤਰਕਾਰ ਨੀਰਜਾ ਚੌਧਰੀ ਨੇ ਇਸ ਬਾਰੇ ਕਿਹਾ ਕਿ ਮੋਦੀ ਸਰਕਾਰ ਦੇ ਇਸ ਕਦਮ ਦੇ ਪਿੱਛੇ ਭਾਵਨਾ ਹਾਲ ਹੀ ਵਿੱਚ ਹੋਏ ਵਿਧਾਨ ਸਭਾ ਚੋਣਾਂ ਨਾਲ ਜੁੜੀ ਹੈ। ਨਤੀਜਿਆਂ ਤੋਂ ਸਪਸ਼ਟ ਸੀ ਕਿ ਆਰਥਿਕ ਮੁੱਦੇ ਲੋਕਾਂ ਲਈ ਅਹਿਮ ਹਨ। ਮੱਧ ਪ੍ਰਦੇਸ਼ ਵਿੱਚ ਤਾਂ ਸਵਰਣ ਭਾਜਪਾ ਤੋਂ ਖ਼ਾਸੇ ਨਾਰਾਜ਼ ਸਨ, ਕੁਝ ਸਵਰਣਾਂ ਨੇ ਤਾਂ ਉੱਥੇ ਆਪਣੀ ਵੱਖਰੀ ਪਾਰਟੀ ਵੀ ਬਣਾ ਲਈ ਸੀ। ਹਾਲਾਂਕਿ ਉਸ ਨੂੰ ਮਹਿਜ਼ ਅੱਧਾ ਫੀਸਦੀ ਵੋਟ ਹੀ ਮਿਲੇ ਪਰ ਉਹ ਸੰਦੇਸ਼ ਦੇਣ ਵਿੱਚ ਕਾਮਯਾਬ ਰਹੇ।
ਇਹ ਕਦਮ ਭਾਜਪਾ ਲਈ ‘ਤੁਰਪ ਦਾ ਇੱਕਾ’ ਕਿਵੇਂ ਬਣ ਸਕਦਾ ਹੈ
ਮੋਦੀ ਸਰਕਾਰ ਦੀ ਕੈਬਨਿਟ ਵੱਲੋਂ ਸਵਰਣਾਂ ਨੂੰ ਰਾਕਵਾਂਕਰਨ ਦੇਣ ਦੇ ਪਾਸ ਕੀਤੇ ਗਏ ਮਤੇ ਦੀਆਂ ਤਕਨੀਕੀ ਰੁਕਾਵਟਾਂ ਜੋ ਕੋਈ ਵੀ ਹੋਣ ਪਰ ਇੱਕ ਗੱਲ ਪੱਕੀ ਹੈ ਕਿ ਕੋਈ ਵੀ ਸਿਆਸੀ ਧਿਰ ਇਸ ਦਾ ਵਿਰੋਧ ਨਹੀਂ ਕਰ ਸਕਦੀ।
ਅਜਿਹਾ ਵੀ ਨਹੀਂ ਹੈ ਕਿ ਅਜਿਹੀ ਕੋਸ਼ਿਸ਼ ਪਹਿਲੀ ਵਾਰ ਕੀਤੀ ਗਈ ਹੈ। ਪਿਛਲੀ ਵਾਰ ਡਾ਼ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੇ 2014 ਵਿੱਚ ਅਜਿਹੀ ਕੋਸ਼ਿਸ਼ ਕੀਤੀ ਸੀ ਜਿਸ ਨੂੰ ਸੁਪਰੀਮ ਕੋਰਟ ਨੇ 2015 ਵਿੱਚ ਹੀ ਰੱਦ ਕਰ ਦਿੱਤਾ ਸੀ।
ਅਦਾਲਤ ਨੇ ਟਿੱਪਣੀ ਕੀਤੀ ਸੀ, "ਪਿਛੜੇਪਣ ਲਈ ਸਿਰਫ਼ ਜਾਤੀ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਪਿਛੜੇਪਣ ਦਾ ਆਧਾਰ ਸਿਰਫ਼ ਸਮਾਜਿਕ ਹੋਣਾ ਚਾਹੀਦਾ ਹੈ ਨਾ ਕਿ ਵਿਦਿਅਕ ਜਾਂ ਆਰਥਿਕ ਕਮਜ਼ੋਰੀ।"

ਤਸਵੀਰ ਸਰੋਤ, PTI
ਸਰਕਾਰ ਦੇ ਤਾਜ਼ਾ ਕਦਮ ਬਾਰੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਆਪਣੀ ਪ੍ਰਤੀਕਿਰਿਆ ਵਿੱਚ ਕਿਹਾ, "ਸਮਾਜ ਦੇ ਸਾਰੇ ਵਰਗਾਂ ਦੇ ਗਰੀਬ ਲੋਕਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦਾ ਮੌਕਾ ਮਿਲੇ, ਅਸੀਂ ਇਸ ਦਿਸ਼ਾ ਵਿੱਚ ਚੁੱਕੇ ਗਏ ਕਦਮਾਂ ਦੀ ਹਮਾਇਤ ਕਰਾਂਗੇ ਅਤੇ ਉਨ੍ਹਾਂ ਦੇ ਪੱਖੀ ਵੀ ਰਹਾਂਗੇ। ਪਰ ਸਚਾਈ ਇਹ ਹੈ ਕਿ ਚਾਰ ਸਾਲ ਅੱਠ ਮਹੀਨੇ ਲੰਘ ਜਾਣ ਤੋਂ ਬਾਅਦ ਉਸ ਸਮੇਂ ਮੋਦੀ ਸਰਕਾਰ ਨੂੰ ਗ਼ਰੀਬਾਂ ਦੀ ਯਾਦ ਆਈ। ਇਹ ਆਪਣੇ-ਆਪ ਵਿੱਚ ਮੋਦੀ ਸਰਕਾਰ ਦੀ ਨੀਤ ਉੱਪਰ ਸਵਾਲ ਖੜ੍ਹੇ ਕਰਦਾ ਹੈ।"
ਸਵਾਲ ਇਹ ਹੈ ਕਿ ਸਿਆਸੀ ਪਾਰਟੀਆਂ ਇਸ ਦਾ ਵਿਰੋਧ ਕਿਉਂ ਨਹੀਂ ਕਰ ਸਕਦੀਆਂ?
ਗਰੀਬ ਸਵਰਨਾਂ ਲਈ ਰਾਕਵਾਂਕਰਨ ਦੀ ਮੰਗ ਗਾਹੇ-ਬਗਾਹੇ ਹਰੇਕ ਪਾਰਟੀ ਨੇ ਕੀਤੀ ਹੈ। ਇਸ ਵਿੱਚ ਸਭ ਤੋਂ ਮੂਹਰੇ ਰਹੇ ਹਨ ਬਹੁਜਨ ਸਮਾਜਵਾਦੀ ਪਾਰਟੀ ਸੁਪਰੀਮੋ ਮਾਇਆਵਤੀ।
ਸਾਲ 2011 ਵਿੱਚ ਉਨ੍ਹਾਂ ਨੇ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇੱਕ ਚਿੱਠੀ ਲਿਖੀ ਅਤੇ ਗਰੀਬ ਸਵਰਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਰਾਕਵਾਂਕਰਨ ਦੀ ਮੰਗ ਦੁਹਰਾਈ। ਅਤੇ ਅਦਾਲਤੀ ਚੁਣੋਤੀ ਖ਼ਤਮ ਕਰਨ ਲਈ ਸੰਵਿਧਾਨਕ ਸੋਧ ਦੀ ਗੱਲ ਸਾਹਮਣੇ ਰੱਖੀ।
ਪਿਛੜੀਆਂ ਸ਼੍ਰੇਣੀਆਂ ਲਈ ਬਣੇ ਆਯੋਗ ਦੀ ਤਰਜ਼ ਤੇ ਹੀ ਸਵਰਨ ਆਯੋਗ ਬਣਾਉਣ ਦੀ ਮੰਗ ਸਮਾਜਵਾਦੀ ਪਾਰਟੀ ਨੇ 2014 ਦੀਆਂ ਆਮ ਚੋਣਾਂ ਤੋਂ ਪਹਿਲਾਂ ਕੀਤੀ ਸੀ।

ਤਸਵੀਰ ਸਰੋਤ, Getty Images
ਤੇਲੁਗੂਦੇਸਮ ਪਾਰਟੀ ਦੇ ਚੰਦਰਬਾਬੂ ਨਾਇਡੂ ਨੇ ਵੀ 2016 ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਸਵਰਨਾਂ ਨੂੰ ਰਾਕਵਾਂਕਰਨ ਦੇ ਘੇਰੇ ਵਿੱਚ ਲਿਆ ਸਕਦੀ ਹੈ।
ਸੀਪੀਆਈ ਦੇ ਆਗੂ ਅਤੇ ਕੇਰਲ ਸਰਕਾਰ ਦੇ ਮੰਤਰੀ ਕਦਮਪੱਲੀ ਸੁਰੇਂਦਰਨ ਦੇ ਹਵਾਲੇ ਨਾਲ ਇਹ ਖ਼ਬਰ ਆਈ ਸੀ ਕਿ ਰਾਕਵਾਂਕਰਨ ਜਾਤੀ ਦੀ ਥਾਂ ਆਰਥਿਕ ਆਧਾਰ ਤੇ ਹੋਣਾ ਚਾਹੀਦਾ ਹੈ।
ਪਾਸਵਾਨ ਨੇ ਵੀ ਕਿਹਾ ਹੈ ਕਿ ਗ਼ਰੀਬ ਦੀ ਇੱਕੋ ਜਾਤ ਹੁੰਦੀ ਹੈ। ਅਸੀਂ 15 ਫੀਸਦੀ ਮੰਗ ਰਹੇ ਸੀ 10 ਫੀਸਦੀ ਦਿੱਤਾ ਗਿਆ। ਅਸੀਂ ਇਸ ਗੱਲ ਦਾ ਸਵਾਗਤ ਕਰਦੇ ਹਾਂ।
ਸਾਰ ਇਹ ਨਿਕਲਦਾ ਹੈ ਕਿ ਹੁਣ ਭਾਜਪਾ ਉੱਚ ਜਾਤੀਆਂ ਨੂੰ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਉਹ ਉਨ੍ਹਾਂ ਬਾਰੇ ਗੰਭੀਰ ਹੈ। ਹਾਲਾਂਕਿ ਇਸ ਫੈਸਲੇ ਨੂੰ ਅਮਲ ਵਿੱਚ ਲਿਆਉਣਾ ਉਸ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।
ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












