ਰਾਮ ਰਹੀਮ ਛੱਤਰਪਤੀ ਦੇ ਕਤਲ ਦਾ ਦੋਸ਼ੀ, ਬੇਟੇ ਨੇ ਕਿਹਾ, ਕਤਲ ਦੀ ਸਾਜ਼ਿਸ਼ ਦਬਾਉਣ ਦੀ ਕੋਸ਼ਿਸ਼ ਹੋਈ

ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਕੇਸ ਵਿੱਚ ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਸਣੇ 4 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।

ਸੀਬੀਆਈ ਦੇ ਵਕੀਲ ਐੱਸਪੀਐੱਸ ਵਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਜ਼ਾ 17 ਜਨਵਰੀ ਨੂੰ ਸੁਣਾਈ ਜਾਵੇਗੀ।

ਗੁਰਮੀਤ ਰਾਮ ਰਹੀਮ ਜੋ ਸੁਨਾਰੀਆ ਜੇਲ੍ਹ ਵਿੱਚ ਰੇਪ ਦੇ ਕੇਸ ਵਿੱਚ ਸਜ਼ਾ ਕਟ ਰਹੇ ਹਨ, ਉਹ ਵੀਡੀਓ ਕਾਨਫਰੈਸਿੰਗ ਰਾਹੀਂ ਪੇਸ਼ ਹੋਏ।

ਸ਼ੁੱਕਰਵਾਰ ਸਵੇਰ ਤੋਂ ਹੀ ਪੰਚਕੂਲਾ, ਸਿਰਸਾ ਅਤੇ ਰੋਹਤਕ ਵਿੱਚ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਸਨ।

ਤਿੰਨ ਹੋਰ ਦੋਸ਼ੀ ਕ੍ਰਿਸ਼ਨ ਕੁਮਾਰ, ਕੁਲਦੀਪ ਅਤੇ ਨਿਰਮਲ ਹਿਰਾਸਤ ਵਿੱਚ ਲੈ ਲਏ ਗਏ ਹਨ। ਇੰਨਾਂ ਨੂੰ ਅੰਬਾਲਾ ਜੇਲ੍ਹ ਲਿਜਾਇਆ ਜਾਵੇਗਾ।

ਇਹ ਵੀ ਪੜ੍ਹੋ:-

ਛੱਤਰਪਤੀ ਦੇ ਪੁੱਤਰ ਅੰਸ਼ੁਲ ਨੇ ਕੀ ਕਿਹਾ

ਬੀਬੀਸੀ ਨਾਲ ਗੱਲ ਕਰਦਿਆਂ ਛੱਤਰਪਤੀ ਦੇ ਪੁੱਤਰ ਅੰਸ਼ੁਲ ਨੇ ਕਿਹਾ ਕਿ ਫੈਸਲੇ ਦੇ ਬਾਅਦ ਅਦਾਲਤ ਦਾ ਧੰਨਵਾਦ ਕੀਤਾ।

ਉਸ ਨੇ ਕਿਹਾ, "ਇੱਕ ਲੰਬੇ ਸਮੇਂ ਤੋਂ ਅਸੀਂ ਕਹਿ ਰਹੇ ਸੀ ਕਿ ਗੁਰਮੀਤ ਰਾਮ ਰਹੀਮ ਸਾਡੇ ਪਿਤਾ ਦੇ ਕਤਲ ਦੀ ਸਾਜ਼ਿਸ਼ ਕਰਨ ਵਾਲਾ ਸੀ ਪਰ ਪੁਲਿਸ ਨੇ ਇਸ ਗੱਲ ਨੂੰ ਦਬਾ ਦਿੱਤਾ ਸੀ। ਅਸੀਂ ਸੀਬੀਆਈ ਦੁਆਰਾ ਜਾਂਚ ਦੀ ਮੰਗ ਕੀਤੀ ਅਤੇ ਸੀਬੀਆਈ ਸਾਡੀ ਉਮੀਦਾਂ 'ਤੇ ਖਰੀ ਉੱਤਰੀ।"

"ਮੈਂ ਸੀਬੀਆਈ ਦੇ ਅਫਸਰਾਂ ਨੂੰ ਸਲੂਟ ਕਰਦਾ ਹਾਂ ਜਿਸ ਤਰ੍ਹਾਂ ਉਨ੍ਹਾਂ ਨੇ ਤਫਤੀਸ਼ ਕੀਤੀ।"

ਕੀ ਸੀ ਮਾਮਲਾ

  • ਗੋਲੀਆਂ ਲਗਣ ਤੋਂ ਬਾਅਦ ਛੱਤਰਪਤੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। 21 ਨਵੰਬਰ 2002 ਨੂੰ ਅਪੋਲੋ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
  • 25 ਅਕਤੂਬਰ 2002 ਨੂੰ ਘਟਨਾ ਦੇ ਵਿਰੋਧ ਵਿੱਚ ਸਿਰਸਾ ਬੰਦ ਰਿਹਾ। ਮੀਡੀਆ ਕਰਮੀਆਂ ਵੱਲੋਂ ਕਈ ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਗਏ।
  • ਦਸੰਬਰ 2002 ਨੂੰ ਛੱਤਰਪਤੀ ਪਰਿਵਾਰ ਨੇ ਪੁਲਿਸ ਦੀ ਜਾਂਚ ਤੋਂ ਅਸੰਤੁਸ਼ਟ ਹੋ ਕੇ ਮੁੱਖ ਮੰਤਰੀ ਤੋਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਏ ਜਾਣ ਦੀ ਮੰਗ ਕੀਤੀ। ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਤੇ ਸਾਜਿਸ਼ਕਰਤਾ ਨੂੰ ਪੁਲਿਸ ਬਚਾ ਰਹੀ ਹੈ।
  • ਜਨਵਰੀ 2003 ਵਿੱਚ ਪੱਤਰਕਾਰ ਰਾਮ ਚੰਦਰ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਹਾਈ ਕੋਰਟ ਵਿੱਚ ਰਿਟ ਦਾਇਰ ਕਰਕੇ ਛਤਰਪਤੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ। ਪਟੀਸ਼ਨ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 'ਤੇ ਕਤਲ ਕਰਵਾਉਣ ਦੇ ਦੋਸ਼ ਲਾਏ ਗਏ। ਹਾਈ ਕੋਰਟ ਨੇ ਪੱਤਰਕਾਰ ਛੱਤਰਪਤੀ ਅਤੇ ਰਣਜੀਤ ਕਤਲ ਮਾਮਲਿਆਂ ਦੀ ਸੁਣਵਾਈ ਇਕੱਠੀ ਕਰਦੇ ਹੋਏ 10 ਨਵੰਬਰ 2003 ਨੂੰ ਸੀਬੀਆਈ ਨੂੰ ਐਫਆਈਆਰ ਦਰਜ ਕਰਕੇ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ।
  • ਦਸੰਬਰ 2003 ਵਿੱਚ ਸੀਬੀਆਈ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਅਤੇ ਰਣਜੀਤ ਕਤਲ ਕਾਂਡ ਦੀ ਜਾਂਚ ਸ਼ੁਰੂ ਕੀਤੀ। ਰਣਜੀਤ ਸਿੰਘ ਡੇਰਾ ਪ੍ਰੇਮੀ ਸੀ, ਜਿਸ ਦਾ 2002 ਵਿਚ ਕਤਲ ਹੋ ਗਿਆ ਸੀ, ਉਸ ਦੇ ਕਤਲ ਦਾ ਦੋਸ਼ ਵੀ ਡੇਰੇ ਉੱਤੇ ਲਗਿਆ ਸੀ।

ਇਹ ਵੀ ਪੜ੍ਹੋ:-

  • ਸੀਬੀਆਈ ਨੇ ਦੁਬਾਰਾ ਦੋਵਾਂ ਮਾਮਲਿਆਂ (ਰਣਜੀਤ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ) ਦੀ ਜਾਂਚ ਸ਼ੁਰੂ ਕਰਕੇ ਡੇਰਾ ਮੁਖੀ ਸਮੇਤ ਕਈ ਹੋਰ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ। ਜਾਂਚ ਦੇ ਖਿਲਾਫ਼ ਡੇਰੇ ਦੇ ਪ੍ਰੇਮੀਆਂ ਵੱਲੋਂ ਸੀਬੀਆਈ ਅਧਿਕਾਰੀਆਂ ਦੇ ਖ਼ਿਲਾਫ਼ ਚੰਡੀਗੜ੍ਹ ਵਿੱਚ ਹਜ਼ਾਰਾਂ ਦੀ ਗਿਣਤੀ 'ਚ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਗਿਆ।
  • ਡੇਰੇ ਦੀਆਂ ਸਾਧਵੀਆਂ ਵੱਲੋਂ ਡੇਰਾ ਮੁਖੀ ’ਤੇ ਲਾਏ ਗਏ ਦੋਸ਼ਾਂ ਨੂੰ ਸੀਬੀਆਈ ਪੰਚਕੂਲਾ ਅਦਾਲਤ ਨੇ ਸਹੀ ਕਰਾਰ ਦਿੰਦੇ ਹੋਏ 25 ਅਗਸਤ 2017 ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ।
  • 28 ਅਗਸਤ 2017 ਨੂੰ ਡੇਰਾ ਮੁਖੀ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਦਸ-ਦਸ ਸਾਲ ਦੀ ਕੈਦ ਸਜ਼ਾ ਸੁਣਾਈ ਗਈ। ਡੇਰਾ ਮੁਖੀ ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
  • ਪੱਤਰਕਾਰ ਰਾਮ ਚੰਦਰ ਛਤਰਪਤੀ ਮਾਮਲੇ ਵਿੱਚ ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ 11 ਜਨਵਰੀ 2019 ਦੀ ਪੇਸ਼ੀ ਪਾਈ ਗਈ ਹੈ। ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ ਹੋਏ।

ਇਹ ਵੀ ਪੜ੍ਹੋ-

ਇਹ ਵੀਡੀਓਜ਼ ਵੀ ਜ਼ਰੂਰ ਦੇਖੋ-

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)