ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ 'ਚ ਤਾਅ ਉਮਰ ਕੈਦ ਦੀ ਸਜ਼ਾ

ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਬਾਕੀ ਦੇ ਤਿੰਨ ਦੋਸ਼ੀਆਂ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਸੀਬੀਆਈ ਦੇ ਵਕੀਲ ਮੁਤਾਬਕ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਸਜ਼ਾ ਸੁਣਾਈ ਗਈ। ਇਸ ਮਾਮਲੇ ਦੇ ਦੂਜੇ ਤਿੰਨ ਦੋਸ਼ੀ ਕ੍ਰਿਸ਼ਨ ਕੁਮਾਰ, ਨਿਰਮਲ ਅਤੇ ਕੁਲਦੀਪ ਨੂੰ 11 ਜਨਵਰੀ ਨੂੰ ਗ੍ਰਿਫ਼ਤਾਰ ਕਰਕੇ ਅੰਬਾਲਾ ਜੇਲ੍ਹ ਵਿਚ ਭੇਜ ਦਿੱਤਾ ਸੀ।

ਸੀਬੀਆਈ ਦੇ ਵਕੀਲ ਦਾ ਕਹਿਣਾ ਸੀ ਕਿ ਸਾਧਵੀਆਂ ਨਾਲ ਸਰੀਰਕ ਸੋਸ਼ਣ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਭੁਗਤ ਰਹੇ ਰਾਮ ਰਹੀਮ ਤੇ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਜੇ ਜੁਰਮਾਨਾ ਨਹੀਂ ਕਰਨਗੇ ਤਾਂ ਦੋ ਸਾਲ ਦੀ ਵਾਧੂ ਸਜ਼ਾ ਭੁਗਤਮੀ ਪਵੇਗੀ।

ਸੀਬੀਆਈ ਦੀ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।

ਇਸ ਮਾਮਲੇ ਦੇ ਮੁੱਖ ਗਵਾਹ ਖੱਟਾ ਸਿੰਘ ਮੁਤਾਬਕ, 'ਮਾਮਲੇ ਵਿਚ ਹੋਈ ਉਮਰ ਕੈਦ ਕੁਦਰਤੀ ਮੌਤ ਤੱਕ ਹੈ। ਸੀਬੀਆਈ ਦੇ ਵਕੀਲ ਨੇ ਦੱਸਿਆ ਕਿ ਇਹ ਉਮਰ ਕੈਦ ਸਾਧਵੀ ਸੈਕਸ ਸੋਸ਼ਣ ਵਿਚ ਹੋਈ 20 ਸਾਲ ਦੀ ਕੈਦ ਤੋਂ ਬਾਅਦ ਸ਼ੁਰੂ ਹੋਵੇਗੀ'।

ਇਹ ਵੀ ਪੜ੍ਹੋ :

ਡੇਰੇ ਦੀ ਤਰਜਮਾਨ ਤੇ ਸੀਨੀਅਰ ਵਾਇਸ ਚੇਅਰਪਰਸਨ ਸ਼ੋਭਾ ਇੰਸਾਂ ਨੇ ਟਵੀਟ ਕਰਕੇ ਡੇਰੇ ਦੇ ਪੈਰੋਕਾਰਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿਚ ਨਾ ਆਉਣ ਅਤੇ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਇਸ ਲਈ ਅੱਗੇ ਕਾਨੂੰਨੀ ਰਾਹ ਅਖਤਿਆਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਆਖਰ ਸੱਚ ਦੀ ਜਿੱਤ ਹੋਵੇਗੀ।

ਛਤਰਪਤੀ ਕੇਸ ਦੀ ਤਰਤੀਬ

  • 24 ਅਕਤੂਬਰ 2002 ਦੇ ਦਿਨ ਹਰਿਆਣਾ ਦੇ ਸਿਰਸਾ ਵਿਚ ਸੱਚ ਕਹੂੰ ਅਖਬਾਰ ਦੇ ਸੰਪਾਦਕ ਰਾਮ ਚੰਦਰ ਛਤਰਪਤੀ ਨੂੰ ਘਰ ਦੇ ਬਾਹਰ ਬੁਲਾ ਕੇ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ।
  • ਗੋਲੀਆਂ ਲਗਣ ਤੋਂ ਬਾਅਦ ਛੱਤਰਪਤੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। 21 ਨਵੰਬਰ 2002 ਨੂੰ ਅਪੋਲੋ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
  • 25 ਅਕਤੂਬਰ 2002 ਨੂੰ ਘਟਨਾ ਦੇ ਵਿਰੋਧ ਵਿੱਚ ਸਿਰਸਾ ਬੰਦ ਰਿਹਾ। ਮੀਡੀਆ ਕਰਮੀਆਂ ਵੱਲੋਂ ਕਈ ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਗਏ।
  • ਦਸੰਬਰ 2002 ਨੂੰ ਛੱਤਰਪਤੀ ਪਰਿਵਾਰ ਨੇ ਪੁਲਿਸ ਦੀ ਜਾਂਚ ਤੋਂ ਅਸੰਤੁਸ਼ਟ ਹੋ ਕੇ ਮੁੱਖ ਮੰਤਰੀ ਤੋਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਏ ਜਾਣ ਦੀ ਮੰਗ ਕੀਤੀ। ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਤੇ ਸਾਜਿਸ਼ਕਰਤਾ ਨੂੰ ਪੁਲਿਸ ਬਚਾ ਰਹੀ ਹੈ।

ਇਹ ਵੀ ਪੜ੍ਹੋ:

  • ਦਸੰਬਰ 2003 ਵਿੱਚ ਸੀਬੀਆਈ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਅਤੇ ਰਣਜੀਤ ਕਤਲ ਕਾਂਡ ਦੀ ਜਾਂਚ ਸ਼ੁਰੂ ਕੀਤੀ। ਰਣਜੀਤ ਸਿੰਘ ਡੇਰਾ ਪ੍ਰੇਮੀ ਸੀ, ਜਿਸ ਦਾ 2002 ਵਿਚ ਕਤਲ ਹੋ ਗਿਆ ਸੀ, ਉਸ ਦੇ ਕਤਲ ਦਾ ਦੋਸ਼ ਵੀ ਡੇਰੇ ਉੱਤੇ ਲਗਿਆ ਸੀ।

ਇਹ ਵੀ ਪੜ੍ਹੋ:-

  • ਨਵੰਬਰ 2004 ਵਿੱਚ ਦੂਜੀ ਧਿਰ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਡੇਰੇ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤੀ ਤੇ ਸੀਬੀਆਈ. ਦੀ ਜਾਂਚ ਜਾਰੀ ਰੱਖਣ ਦੇ ਆਦੇਸ਼ ਦਿੱਤੇ।
  • ਸੀਬੀਆਈ ਨੇ ਦੁਬਾਰਾ ਦੋਵਾਂ ਮਾਮਲਿਆਂ (ਰਣਜੀਤ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ) ਦੀ ਜਾਂਚ ਸ਼ੁਰੂ ਕਰਕੇ ਡੇਰਾ ਮੁਖੀ ਸਮੇਤ ਕਈ ਹੋਰ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ। ਜਾਂਚ ਦੇ ਖਿਲਾਫ਼ ਡੇਰੇ ਦੇ ਪ੍ਰੇਮੀਆਂ ਵੱਲੋਂ ਸੀਬੀਆਈ ਅਧਿਕਾਰੀਆਂ ਦੇ ਖ਼ਿਲਾਫ਼ ਚੰਡੀਗੜ੍ਹ ਵਿੱਚ ਹਜ਼ਾਰਾਂ ਦੀ ਗਿਣਤੀ 'ਚ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਗਿਆ।
  • ਡੇਰੇ ਦੀਆਂ ਸਾਧਵੀਆਂ ਵੱਲੋਂ ਡੇਰਾ ਮੁਖੀ ’ਤੇ ਲਾਏ ਗਏ ਦੋਸ਼ਾਂ ਨੂੰ ਸੀਬੀਆਈ ਪੰਚਕੂਲਾ ਅਦਾਲਤ ਨੇ ਸਹੀ ਕਰਾਰ ਦਿੰਦੇ ਹੋਏ 25 ਅਗਸਤ 2017 ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ।
  • 28 ਅਗਸਤ 2017 ਨੂੰ ਡੇਰਾ ਮੁਖੀ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਦਸ-ਦਸ ਸਾਲ ਦੀ ਕੈਦ ਸਜ਼ਾ ਸੁਣਾਈ ਗਈ। ਡੇਰਾ ਮੁਖੀ ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
  • ਪੱਤਰਕਾਰ ਰਾਮ ਚੰਦਰ ਛਤਰਪਤੀ ਮਾਮਲੇ ਵਿੱਚ ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ 11 ਜਨਵਰੀ 2019 ਦੀ ਪੇਸ਼ੀ ਪਾਈ ਗਈ ਸੀ। ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ ਹੋਏ।

ਇਹ ਵੀਡੀਓਜ਼ ਵੀ ਜ਼ਰੂਰ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)