ਪ੍ਰਿਅੰਕਾ ਗਾਂਧੀ ਦੀ ਸਿਆਸਤ ਵਿੱਚ ਐਂਟਰੀ, ਮਿਲੀ ਪੂਰਬੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ

ਕਾਂਗਰਸ ਨੇ ਸਾਲ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨੂੰ ਸਿਆਸੀ ਮੈਦਾਨਾ ਵਿੱਚ ਉਤਾਰ ਦਿੱਤਾ ਹੈ। ਕਾਂਗਰਸ ਨੇ ਪ੍ਰਿਅੰਕਾ ਨੂੰ ਜਨਰਲ ਸਕੱਤਰ ਬਣਾਇਆ ਹੈ ਅਤੇ ਪੂਰਬੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਹੈ।

ਪ੍ਰਿਅੰਕਾ ਗਾਂਧੀ ਇਹ ਜ਼ਿੰਮੇਵਾਰੀ ਫਰਵਰੀ 2019 ਤੋਂ ਸਾਂਭੇਗੀ। ਕਾਂਗਰਸ ਨੇ ਪਾਰਟੀ ਵਿੱਚ ਕਈ ਫੇਰਬਦਲ ਕੀਤੇ ਹਨ।

ਪ੍ਰਿਅੰਕਾ ਗਾਂਧੀ ਤੋਂ ਇਲਾਵਾ ਜਿਓਤਿਰਾਦਿੱਤਿਆ ਸਿੰਧਿਆ ਨੂੰ ਵੀ ਜਨਰਲ ਸਕੱਤਰ ਬਣਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਗੁਲਾਮ ਨਬੀ ਆਜ਼ਾਦ ਨੂੰ ਯੂਪੀ ਤੋਂ ਹਟਾ ਕੇ ਹੁਣ ਹਰਿਆਣਾ ਦੀ ਜ਼ਿੰਮੇਵਾਰੀ ਦਿੱਤੀ ਹੈ। ਕਾਂਗਰਸ ਨੇ ਕੇਸੀ ਵੇਣੁਗੋਪਾਲ ਨੂੰ ਤਤਕਾਲ ਪ੍ਰਭਾਵ ਤੋਂ ਕਾਂਗਰਸ ਦਾ ਸੰਗਠਨ ਜਨਰਲ ਸਕੱਤਰ ਬਣਿਆ ਗਿਆ ਹੈ। ਵੇਣੁਗੋਪਾਲ ਨੇ ਅਸ਼ੋਕ ਗਹਿਲੋਤ ਦੀ ਥਾਂ ਲਈ ਹੈ।

ਇੰਦਰਾ ਗਾਂਧੀ ਦਾ ਅਕਸ

ਪ੍ਰਿਅੰਕਾ ਦੀ ਤੁਲਨਾ ਅਕਸਰ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਨਾਲ ਹੁੰਦੀ ਹੈ।

ਪ੍ਰਿਅੰਕਾ ਦਾ ਹੇਅਰਸਟਾਈਲ, ਕੱਪੜਿਆਂ ਦੀ ਚੋਣ ਅਤੇ ਗੱਲ ਕਰਨ ਦੇ ਤਰੀਕੇ ਵਿੱਚ ਇੰਦਰਾ ਗਾਂਧੀ ਦੀ ਛਾਪ ਸਾਫ਼ ਨਜ਼ਰ ਆਉਂਦੀ ਹੈ। ਪ੍ਰਿਅੰਕਾ ਗਾਂਧੀ ਨੇ ਆਪਣਾ ਪਹਿਲਾ ਜਨਤਕ ਭਾਸ਼ਨ 16 ਸਾਲ ਦੀ ਉਮਰ ਵਿੱਚ ਦਿੱਤਾ ਸੀ।

ਇਹ ਵੀ ਪੜ੍ਹੋ:

ਸੀਨੀਅਰ ਪੱਤਰਕਾਰ ਅਪਰਣਾ ਦਵਿਵੇਦੀ ਨੇ ਇੱਕ ਲੇਖ ਵਿੱਚ ਲਿਖਿਆ ਸੀ, "ਸਾਲ 2014 ਦੀਆਂ ਲੋਕਸਭਾ ਚੋਣਾਂ ਵਿੱਚ ਕਾਂਗਰਸ ਪ੍ਰਿਅੰਕਾ ਗਾਂਧੀ ਨੂੰ ਬਨਾਰਸ ਤੋਂ ਚੋਣ ਲੜਨਾ ਚਾਹੁੰਦੀ ਸੀ ਪਰ ਮੋਦੀ ਦੇ ਖਿਲਾਫ਼ ਖੜ੍ਹੇ ਹੋਣ ਦੇ ਖਤਰੇ ਤੋਂ ਉਨ੍ਹਾਂ ਨੂੰ ਬਚਨ ਦੀ ਸਲਾਹ ਦਿੱਤੀ ਗਈ ਸੀ।"

ਬੀਤੇ ਸਾਲ ਸੋਨੀਆ ਗਾਂਧੀ ਤੋਂ ਜਦੋਂ ਪ੍ਰਿਅੰਕਾ ਦੇ ਸਿਆਸਤ ਵਿੱਚ ਆਉਣ ਦੀ ਗੱਲ ਪੁੱਛੀ ਗਈ ਸੀ ਉਦੋਂ ਉਨ੍ਹਾਂ ਨੇ ਕਿਹਾ ਸੀ ਕਿ ਇਹ ਪ੍ਰਿਅੰਕਾ ਤੈਅ ਕਰੇਗੀ ਕਿ ਉਹ ਸਿਆਸਤ ਵਿੱਚ ਕਦੋਂ ਆਉਣਾ ਚਾਹੁੰਦੀ ਹੈ।

ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)