ਜੱਸੀ ਸਿੱਧੂ ਮਾਮਲੇ ਵਿੱਚ ਕੈਨੇਡਾ ਵੱਲੋਂ ਮਾਂ ਤੇ ਮਾਮੇ ਦੀ ਭਾਰਤ ਸਰਕਾਰ ਨੂੰ ਸਪੁਰਦਗੀ - 5 ਅਹਿਮ ਖਬਰਾਂ

ਤਸਵੀਰ ਸਰੋਤ, justiceforjassi.com
ਹਿੰਦੁਸਤਾਨ ਟਾਈਮਜ਼ ਮੁਤਾਬਕ 25 ਸਾਲਾ ਜੱਸੀ ਸਿੱਧੂ ਦੇ ਕਤਲ ਕੇਸ ਵਿੱਚ 19 ਸਾਲਾਂ ਬਾਅਦ ਉਸ ਦੀ ਮਾਂ ਤੇ ਮਾਮੇ ਨੂੰ ਭਾਰਤ ਸਰਕਾਰ ਨੂੰ ਸਪੁਰਦ ਕਰ ਦਿੱਤਾ ਗਿਆ ਹੈ।
ਮਲਕੀਤ ਕੌਰ ਸਿੱਧੂ ਅਤੇ ਸੁਰਜੀਤ ਸਿੰਘ ਬਦੇਸ਼ਾ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚੋਂ ਲਿਆਂਦਾ ਗਿਆ ਅਤੇ ਉਨ੍ਹਾਂ ਨੂੰ ਰੌਇਲ ਕੈਨੇਡੀਅਨ ਮਾਊਂਟਡ ਪੁਲਿਸ (ਆਰਸੀਐਮਪੀ) ਦੀ ਇੱਕ ਟੀਮ ਦੁਆਰਾ ਵੈਨਕੂਵਰ ਹਵਾਈ ਅੱਡੇ 'ਤੇ ਪਹੁੰਚਾਇਆ ਗਿਆ।
ਇਸ ਤੋਂ ਬਾਅਦ ਟੀਮ ਨੇ ਉਨ੍ਹਾਂ ਨੂੰ ਭਾਰਤ ਜਾਣ ਵਾਲੀ ਉਡਾਣ ਵਿੱਚ ਬਿਠਾ ਦਿੱਤਾ।
ਉਨ੍ਹਾਂ ਦੀ ਸਪੁਰਦਗੀ ਕਰਨ ਦੀ ਪਿਛਲੀ ਕੋਸ਼ਿਸ਼ ਸਤੰਬਰ 2017 ਵਿੱਚ ਹੋਈ ਸੀ। ਪਰ ਪੰਜਾਬ ਪੁਲਿਸ ਦੀ ਇੱਕ ਟੀਮ, ਜੋ ਉਨ੍ਹਾਂ ਨੂੰ ਟੋਰੰਟੋ ਤੋਂ ਭਾਰਤ ਲੈ ਜਾਣ ਵਾਲੀ ਸੀ, ਨੂੰ ਸੌਂਪ ਦਿੱਤੇ ਜਾਣ ਤੋਂ ਬਾਅਦ ਕਾਫ਼ੀ ਨਾਟਕੀ ਢੰਗ ਨਾਲ ਇਹ ਕੋਸ਼ਿਸ਼ ਨਾਕਾਮਯਾਬ ਰਹੀ।
ਕਰਤਾਰਪੁਰ ਸਾਹਿਬ ਦੇ ਸਿਰਫ਼ ਸਿੱਖਾਂ ਨੂੰ ਦਰਸ਼ਨ ਦੀ ਇਜਾਜ਼ਤ 'ਤੇ ਮੁੱਖ ਮੰਤਰੀ ਨੂੰ ਇਤਰਾਜ਼
ਦਿ ਟ੍ਰਿਬਿਊਨ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਕਥਿਤ ਪੇਸ਼ਕਸ਼ ਦਾ ਵਿਰੋਧ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ:
ਕੈਪਟਨ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਯੂਨੀਵਰਸਲ ਗੁਰੂ ਸਨ ਜਿਨ੍ਹਾਂ ਨੂੰ ਸਾਰੇ ਧਰਮਾਂ ਦੇ ਲੋਕ ਮੰਨਦੇ ਸਨ ਖਾਸ ਕਰਕੇ ਹਿੰਦੂ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਦੋਂ ਪਾਕਿਸਤਾਨ ਕਰਤਾਰਪੁਰ ਦੇ ਦਰਸ਼ਨ ਸਬੰਧੀ ਖਰੜਾ ਪੇਸ਼ ਕਰੇਗਾ ਤਾਂ ਇਹ ਮਾਮਲਾ ਚੁੱਕਿਆ ਜਾਵੇ।

ਤਸਵੀਰ ਸਰੋਤ, Getty Images
ਇਸ ਤੋਂ ਇਲਾਵਾ ਉਨ੍ਹਾਂ ਨੇ ਦਰਸ਼ਨ ਲਈ ਸ਼ਰਧਾਲੂਆਂ ਦੇ ਇੱਕ ਜਥੇ ਵਿੱਚ 15 ਲੋਕਾਂ ਦੇ ਹੋਣ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਇਕੱਲਾ ਵਿਅਕਤੀ ਵੀ ਦਰਸ਼ਨ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਦੀ ਇਜਾਜ਼ਤ ਹੋਣੀ ਚਾਹੀਦੀ ਹੈ।
ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਵਿੱਤ ਮੰਤਰਾਲੇ ਦਾ ਵਾਧੂ ਚਾਰਜ
ਦਿ ਟਾਈਮਜ਼ ਆਫ਼ ਇੰਡੀਆ ਮੁਤਾਬਕ ਕੇਂਦਰ ਸਰਕਾਰ ਵਿੱਚ ਰੇਲਵੇ ਮੰਤਰੀ ਪੀਯੂਸ਼ ਗੋਇਲ ਨੂੰ ਵਿੱਤ ਮੰਤਰੀ ਦਾ ਵਾਧੂ ਚਾਰਜ ਦੇ ਦਿੱਤਾ ਗਿਆ ਹੈ। ਵਿੱਤ ਮੰਤਰੀ ਅਰੁਣ ਜੇਤਲੀ ਇਸ ਵੇਲੇ 'ਰੈਗੁਲਰ ਚੈੱਕਅਪ' ਲਈ ਅਮਰੀਕਾ ਵਿੱਚ ਹਨ।

ਤਸਵੀਰ ਸਰੋਤ, Getty Images
ਇੱਕ ਫਰਵਰੀ ਨੂੰ ਮੋਦੀ ਸਰਕਾਰ ਅੰਤਰਿਮ ਬਜਟ ਪੇਸ਼ ਕਰੇਗੀ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ, "ਅਰੁਣ ਜੇਤਲੀ ਦੀ ਸਿਹਤ ਖਰਾਬ ਹੋਣ ਕਾਰਨ ਵਿੱਤ ਮੰਤਰਾਲੇ ਅਤੇ ਕਾਓਪਰੇਟਿਵ ਅਫੇਅਰਜ਼ ਮਾਮਲੇ ਦਾ ਕਾਰਜਭਾਰ ਪੀਯੂਸ਼ ਗੋਇਲ ਸਾਂਭਣਗੇ। ਇਸ ਦੌਰਾਨ ਜੇਤਲੀ ਬਿਨਾਂ ਪੋਰਟਫੋਲੀਓ ਦੇ ਮੰਤਰੀ ਹੋਣਗੇ।"
'ਮੀਟ ਖਾਣ ਵਾਲੀਆਂ ਔਰਤਾਂ ਹੁੰਦੀਆਂ ਹਨ ਘੱਟ ਬੀਮਾਰ'
ਦਿ ਇੰਡੀਅਨ ਐਕਸਪ੍ਰੈਸ ਮੁਤਾਬਕ ਇੱਕ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਜੋ ਔਰਤਾਂ ਮਾਸਾਹਾਰੀ ਭੋਜਨ ਖਾਂਦੀਆਂ ਹਨ ਉਨ੍ਹਾਂ ਨੂੰ ਸ਼ੂਗਰ, ਦਿਲ ਦਾ ਰੋਗ, ਕੈਂਸਰ ਅਤੇ ਮੋਟਾਪੇ ਵਰਗੀਆਂ ਬੀਮਾਰੀਆਂ ਘੱਟ ਹੁੰਦੀਆਂ ਹਨ।
ਇਹ ਸਰਵੇਖਣ ਏਮਜ਼ ਅਤੇ ਸ਼ੇਰ-ਏ-ਕਸ਼ਮੀਰ ਇੰਸਟੀਚਿਊਟ ਆਫ਼ ਸਾਈਂਸ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ ਜਿਸ ਵਿੱਚ 18 ਤੋਂ 40 ਸਾਲ ਤੱਕ ਦੀਆਂ ਔਰਤਾਂ ਦੇ ਖਾਣ-ਦੀਆਂ ਆਦਤਾਂ ਬਾਰੇ ਅਧਿਐਨ ਕੀਤਾ ਗਿਆ।
ਵੈਨੇਜ਼ੁਏਲਾ ਵਿੱਚ ਵਿਰੋਧੀ ਧਿਰ ਨੂੰ ਮਿਲਿਆ ਡੋਨਲਡ ਟਰੰਪ ਦਾ ਸਮਰਥਨ
ਵੈਨੇਜ਼ੁਏਲਾ ਵਿੱਚ ਸਰਕਾਰ ਖਿਲਾਫ਼ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਿਰੋਧੀ ਧਿਰ ਦੇ ਆਗੂ ਖੁਆਨ ਗੋਈਦੋ ਨੂੰ ਅੰਤਰਿਮ ਰਾਸ਼ਟਰਪਤੀ ਦੇ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਹੈ।

ਤਸਵੀਰ ਸਰੋਤ, AFP/Getty Images
ਵੈਨੇਜ਼ੁਏਲਾ ਵਿੱਚ ਹਜ਼ਾਰਾਂ ਲੋਕ ਮੌਜੂਦਾ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੇ ਖਿਲਾਫ਼ ਮੁਜ਼ਾਹਰੇ ਕਰ ਰਹੇ ਹਨ। ਖੁਆਨ ਗੋਈਦੋ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੇ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਕਰਾਕਾਸ ਵਿੱਚ ਖੁਦ ਨੂੰ ਦੇਸ ਦਾ 'ਕਾਰਜਕਾਰੀ ਰਾਸ਼ਟਰਪਤੀ' ਐਲਾਨ ਦਿੱਤਾ ਹੈ।
ਇਹ ਵੀ ਪੜ੍ਹੋ:
ਇਸ ਮਹੀਨੇ ਦੀ ਸ਼ੁਰੂਆਤ ਵਿੱਚ ਨਿਕੋਲਸ ਮਾਦੁਰੋ ਨੇ ਰਾਸ਼ਟਰਪਤੀ ਦੇ ਤੌਰ 'ਤੇ ਆਪਣੇ ਦੂਜੇ ਕਾਰਜਕਾਲ ਦੀ ਸਹੁੰ ਚੁੱਕੀ ਸੀ। ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਉਨ੍ਹਾਂ 'ਤੇ ਵੋਟਾਂ ਦੀ ਗੜਬੜੀ ਕਰਨ ਦਾ ਇਲਜ਼ਾਮ ਲੱਗਿਆ ਸੀ।
ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3