ਕੀ ਹੈ ਤਖ਼ਤ ਹਜ਼ੂਰ ਸਾਹਿਬ ਦੇ ਬੋਰਡ ਦਾ ਵਿਵਾਦ ਅਤੇ ਕਿਵੇਂ ਚੁਣੇ ਜਾਂਦੇ ਹਨ ਇਸ ਦੇ ਮੈਂਬਰ

ਤਸਵੀਰ ਸਰੋਤ, Subrata Biswas/Hindustan Times via Getty Images
- ਲੇਖਕ, ਰਵਿੰਦਰ ਸਿੰਘ ਰੌਬਿਨ
- ਰੋਲ, ਬੀਬੀਸੀ ਪੰਜਾਬੀ ਲਈ
ਪੰਜਾਬ ਵਿੱਚ ਨਹੁੰ ਤੇ ਮਾਸ ਦਾ ਰਿਸ਼ਤਾ ਹੋਣ ਦਾ ਦਾਅਵਾ ਕਰਨ ਵਾਲੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਤਲਖੀਆਂ ਨਜ਼ਰ ਆ ਰਹੀਆਂ ਹਨ।
ਇਨ੍ਹਾਂ ਤਲਖ਼ੀਆਂ ਦਾ ਕਾਰਨ ਧਾਰਮਿਕ ਮੁੱਦੇ ਬਣ ਰਹੇ ਹਨ। ਦੋਹਾਂ ਪਾਰਟੀਆਂ ਵਿਚਾਲੇ ਤਰੇੜਾਂ ਦੀ ਚਰਚਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਹੋ ਰਹੀ ਹੈ।
ਵਿਵਾਦ ਉਭਰਦਾ ਉਸ ਵੇਲੇ ਨਜ਼ਰ ਆਇਆ ਜਦੋਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਭਾਈਵਾਲ ਪਾਰਟੀ ਭਾਜਪਾ 'ਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖਲ ਅੰਦਾਜ਼ੀ ਦਾ ਇਲਜ਼ਾਮ ਲਗਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਬੁੱਧਵਾਰ ਨੂੰ ਕਿਹਾ ਸੀ, ''ਧਾਰਮਿਕ ਸੰਸਥਾਵਾਂ ਗਠਜੋੜ ਤੋਂ ਉੱਤੇ ਹਨ ਇਸ ਲਈ ਉਨ੍ਹਾਂ ਨੂੰ ਬਚਾਉਣ ਖਾਤਿਰ ਅਸੀਂ ਕਿਸੇ ਹੱਦ ਤੱਕ ਵੀ ਜਾ ਸਕਦੇ ਹਾਂ।''
ਇਹ ਵੀ ਪੜ੍ਹੋ:-
''ਅਸੀਂ ਇਹ ਬਿਲਕੁੱਲ ਬਰਦਾਸ਼ਤ ਨਹੀਂ ਕਰਾਂਗੇ ਕਿ ਕੋਈ ਵੀ ਸਰਕਾਰ ਸਿੱਖਾਂ ਦੇ ਅੰਦਰੂਣੀ ਮਾਮਲਿਆਂ ਵਿੱਚ ਦਖਲ ਦੇਵੇ।’’
ਕੀ ਹੈ ਪ੍ਰਸਤਾਵਿਤ ਸੋਧ?
ਇਸ ਤੋਂ ਪਹਿਲਾਂ 23 ਜਨਵਰੀ ਨੂੰ ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵਿਸ ਨੂੰ ਟਵਿੱਟਰ ਰਾਹੀਂ ਬੇਨਤੀ ਕੀਤੀ ਸੀ ਕਿ ਤਖਤ ਹਜ਼ੂਰ ਸਾਹਿਬ ਅਬਿਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ 1956 ਦੇ ਸੈਕਸ਼ਨ 11 ਵਿੱਚ ਸੋਧ ਨਾ ਕੀਤੀ ਜਾਵੇ।

ਤਸਵੀਰ ਸਰੋਤ, Getty Images
ਸੈਕਸ਼ਨ 11 ਵਿੱਚ ਜੋ ਪ੍ਰਸਤਾਵਿਤ ਸੋਧ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੀ ਜਾ ਰਹੀ ਸੀ ਉਸ ਨਾਲ ਸਰਕਾਰ ਨੂੰ ਤਖ਼ਤ ਹਜ਼ੂਰ ਸਾਹਿਬ ਦਾ ਪ੍ਰਧਾਨ ਨਿਯੁਕਤ ਕਰਨ ਦਾ ਅਧਿਕਾਰ ਮਿਲ ਜਾਣਾ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਹਰਸਿਮਰਤ ਦੇ ਟਵੀਟ ਦੇ ਜਵਾਬ ਵਿੱਚ ਦੇਵੇਂਦਰ ਫਡਨਵਿਸ ਨੇ ਵੀ ਟਵੀਟ ਕਰਕੇ ਕਿਹਾ, ''ਕਾਫ਼ੀ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਸਰਕਾਰ ਨੇ ਇਹ ਤੈਅ ਕੀਤਾ ਹੈ ਕਿ ਇਸ ਸੋਧ ਨੂੰ ਸਰਦ ਰੁਤ ਇਜਲਾਸ ਦੌਰਾਨ ਨਹੀਂ ਲਿਆਇਆ ਜਾਵੇਗ। ਤੁਸੀਂ ਅਫ਼ਵਾਹਾਂ 'ਤੇ ਭਰੋਸਾ ਨਾ ਕਰੋ ਭਾਜਪਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੀ ਹੈ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਸ ਵੇਲੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸਾਂਭ ਰਹੇ ਤਾਰਾ ਸਿੰਘ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਵੱਲੋਂ ਤਖਤ ਬੋਰਡ ਦੇ ਮਸਲਿਆਂ ਵਿੱਚ ਕਿਸੇ ਤਰੀਕੇ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ, ''ਮੇਰਾ ਕਾਰਜਕਾਲ ਪੂਰਾ ਹੋਣ ਮਗਰੋਂ ਸਰਕਾਰ ਵੱਲੋਂ ਮੈਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ, ਜਿਵੇਂ ਹੀ ਨਵਾਂ ਪ੍ਰਧਾਨ ਚੁਣਿਆ ਜਾਵੇਗਾ ਮੈਂ ਉਸ ਨੂੰ ਚਾਰਜ ਸੌਂਪ ਦੇਵਾਂਗਾ।''
ਗੁਰਦੁਆਰਾ ਬੋਰਡ ਦੇ ਇੱਕ ਹੋਰ ਮੈਂਬਰ ਗੁਰਿੰਦਰ ਸਿੰਘ ਬਾਵਾ ਨੇ ਬੀਬੀਸੀ ਨੂੰ ਦੱਸਿਆ, ''ਮਹਾਰਾਸ਼ਟਰ ਸਰਕਾਰ ਵੱਲੋਂ ਸੈਕਸ਼ਨ 11 ਵਿੱਚ ਸੋਧ ਕਰਨ ਦਾ ਮਤਾ ਪ੍ਰਸਤਾਵਿਤ ਹੈ ਪਰ ਅਜੇ ਤੱਕ ਉਸ ਨੂੰ ਵਿਧਾਨ ਸਭਾ ਵਿੱਚ ਪੇਸ਼ ਨਹੀਂ ਕੀਤਾ ਗਿਆ ਹੈ।''
ਉਨ੍ਹਾਂ ਅੱਗੇ ਕਿਹਾ, ''ਸਾਡੀ ਲੀਡਰਸ਼ਿਪ ਨੇ ਇਸ ਸੋਧ ਬਾਰੇ ਆਪਣਾ ਵਿਰੋਧ ਸਰਕਾਰ ਕੋਲ ਦਰਜ ਕਰਵਾਇਆ ਸੀ। ਅੱਜ ਭਾਜਪਾ ਸੱਤਾ ਵਿੱਚ ਹੈ ਕੱਲ ਕਾਂਗਰਸ ਜਾਂ ਕੋਈ ਹੋਰ ਪਾਰਟੀ ਸੱਤਾ ਵਿੱਚ ਹੋਵੇਗੀ ਤਾਂ ਕਿ ਅਸੀਂ ਹਰ ਕਿਸੇ ਨੂੰ ਸਾਡੇ ਧਾਰਮਿਕ ਮਸਲਿਆਂ ਵਿੱਚ ਦਖਲਅੰਦਾਜ਼ੀ ਦੀ ਇਜਾਜ਼ਤ ਦੇਵਾਂਗੇ?''
ਕੀ ਹੈ ਤਖ਼ਤ ਬੋਰਡ ਸਰੂਪ?
ਤਖ਼ਤ ਹਜ਼ੂਰ ਸਾਹਿਬ ਦੇ ਬੋਰਡ ਵਿੱਚ 17 ਮੈਂਬਰ ਹੁੰਦੇ ਹਨ। ਉਨ੍ਹਾਂ ਮੈਂਬਰਾਂ ਵਿੱਚੋਂ 4 ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ, ਇੱਕ ਚੀਫ਼ ਖਾਲਸਾ ਦੀਵਾਨ ਵੱਲੋਂ, 4 ਸੱਚਖੰਡ ਹਜ਼ੂਰ ਸਾਹਿਬ ਖਾਲਸਾ ਦੀਵਾਨ ਵੱਲੋਂ ਨਾਮਜ਼ਦ ਕੀਤੇ ਜਾਂਦੇ ਹਨ।

ਤਸਵੀਰ ਸਰੋਤ, Getty Images
ਇਸ ਤੋਂ ਇਲਾਵਾ ਦੋ ਸਰਕਾਰੀ ਅਫ਼ਸਰ, ਦੋ ਸਿੱਖ ਮੈਂਬਰ ਪਾਰਲੀਮੈਂਟ, ਇੱਕ ਹੈਦਰਾਬਾਦ ਤੋਂ ਅਤੇ ਮਰਾਠਵਾੜਾ ਦੇ ਸੱਤ ਜ਼ਿਲ੍ਹਿਆਂ ਤੋਂ ਤਿੰਨ ਚੁਣੇ ਹੋਏ ਮੈਂਬਰ ਬੋਰਡ ਦਾ ਹਿੱਸਾ ਹੁੰਦੇ ਹਨ।
ਇਹ ਵੀ ਪੜ੍ਹੋ:-
ਇਹ ਵੀਡੀਓ ਵੀ ਤੁਹਾਨੂੰ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਸੜਿਆ ਮਾਸ ਕਿਉਂ ਖਾ ਰਹੇ ਹਨ ਲੋਕ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












