ਕੋਲਕਾਤਾ 'ਚ ਮਮਤਾ ਬਨਾਮ ਸੀਬੀਆਈ : ਮਮਤਾ ਦਾ ਧਰਨਾ ਜਾਰੀ, ਜਾਣੋ ਹੁਣ ਤੱਕ ਕੀ-ਕੀ ਹੋਇਆ

ਐਤਵਾਰ ਸ਼ਾਮ ਸੀਬੀਆਈ ਅਧਿਕਾਰੀਆਂ ਦੀ ਇੱਕ ਟੀਮ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਰਕਾਰੀ ਨਿਵਾਸ 'ਤੇ ਪਹੁੰਚੀ, ਸੀਬੀਆਈ ਅਧਿਕਾਰੀ ਸ਼ਾਰਦਾ ਚਿਟਫੰਡ ਮਾਮਲੇ ਵਿੱਚ ਪੁੱਛਗਿੱਛ ਕਰਨ ਆਏ ਸਨ। ਜਾਣੋ ਹੁਣ ਤੱਕ ਕੀ-ਕੀ ਹੋਇਆ-

  • ਪੁਲਿਸ ਨੇ ਸੀਬੀਆਈ ਦੀ ਟੀਮ ਨੂੰ ਰਾਜੀਵ ਕੁਮਾਰ ਦੇ ਘਰ 'ਚ ਦਾਖ਼ਲ ਨਹੀਂ ਹੋਣ ਦਿੱਤਾ ਅਤੇ ਉਨ੍ਹਾਂ ਨੂੰ ਸ਼ੇਕਸਪੀਅਰ ਸਾਰਣੀ ਥਾਣੇ ਲੈ ਆਈ।
  • ਕੋਲਕਾਤਾ ਪੁਲਿਸ ਨੇ ਦਾਅਵਾ ਕੀਤਾ ਕਿ ਸੀਬੀਆਈ ਦੀ ਟੀਮ ਬਿਨਾ ਕਿਸੇ ਵਾਰੰਟ ਦੇ ਆਈ ਸੀ।
  • ਸੀਬੀਆਈ ਟੀਮ ਪਹੁੰਚਣ ਦੀ ਜਾਣਕਾਰੀ ਮਿਲਣ 'ਤੇ ਮਮਤਾ ਬੈਨਰਜੀ ਰਾਜੀਵ ਕੁਮਾਰ ਦੇ ਘਰ ਪਹੁੰਚੀ।
  • ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਮਮਤਾ ਬੈਨਰਜੀ ਮੀਡੀਆ ਨੂੰ ਮੁਖ਼ਾਤਿਬ ਹੋਈ।
  • ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਭਾਰਤ ਦੇ ਸੰਘੀ ਢਾਂਚੇ 'ਤੇ ਹਮਲਾ ਹੈ। ਇਹ ਸੂਬਾ ਪੁਲਿਸ 'ਤੇ ਕੇਂਦਰ ਸਰਕਾਰ ਦਾ ਹਮਲਾ ਹੈ।
  • ਮਮਤਾ ਬੈਨਰਜੀ ਨੇ ਰਾਤ ਨੂੰ ਹੀ ਕੋਲਕਾਤਾ ਦੇ ਧਰਮਤੱਲਾ ਇਲਾਕੇ ਵਿੱਚ ਧਰਨਾ ਸ਼ੁਰੂ ਕਰ ਦਿੱਤਾ। ਰਾਤ 'ਚ ਹੀ ਧਰਨੇ ਲਈ ਮੰਚ ਤਿਆਰ ਕੀਤਾ ਗਿਆ।
  • ਤ੍ਰਿਣਮੂਲ ਕਾਂਗਰਸ ਦੇ ਨੇਤਾ ਅਤੇ ਵੱਡੀ ਗਿਣਤੀ 'ਚ ਵਰਕਰ ਧਰਨੇ ਵਾਲੀ ਥਾਂ 'ਤੇ ਪਹੁੰਚ ਗਏ।
  • ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਅਤੇ ਦੂਜੇ ਪੁਲਿਸ ਅਧਿਕਾਰੀ ਵੀ ਸਾਦੇ ਕੱਪੜਿਆਂ ਵਿੱਚ ਧਰਨੇ ਵਾਲੀ ਥਾਂ 'ਤੇ ਹਨ।
  • ਕੇਂਦਰੀ ਰਿਜ਼ਰਵ ਸੁਰੱਖਿਆ ਬਲ ਦੇ ਜਵਾਨ ਕੋਲਕਾਤਾ 'ਚ ਸੀਬੀਆਈ ਦੇ ਮੁੱਖ ਦਫ਼ਤਰ ਪਹੁੰਚੇ।
  • ਸੀਬੀਆਈ ਦੇ ਅੰਤਰਿਮ ਨਿਰਦੇਸ਼ਕ ਐਮ ਨਾਗੇਸ਼ਵਰ ਰਾਓ ਮੁਤਾਬਕ ਰਾਜੀਵ ਕੁਮਾਰ ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਸਨ।
  • ਸੀਬੀਆਈ ਇਸ ਮਾਮਲੇ 'ਚ ਸੁਪਰੀਮ ਕੋਰਟ ਗਈ, ਅਗਲੀ ਸੁਣਵਾਈ ਮੰਗਲਵਾਰ ਨੂੰ
  • ਮਮਤਾ ਨੂੰ ਕਾਂਗਰਸ, ਆਮ ਆਦਮੀ ਪਾਰਟੀ ਅਤੇ ਆਰਜੇਡੀ ਤੋਂ ਹਿਮਾਇਤ ਮਿਲ ਰਹੀ ਹੈ।

ਇਹ ਵੀ ਪੜ੍ਹੋ-

ਇਹ ਵੀ ਪੜ੍ਹੋ-

ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)