ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਉਣ ਲਈ ਕੀਤਾ ਮਤਾ ਪਾਸ -5 ਅਹਿਮ ਖ਼ਬਰਾਂ

ਤਸਵੀਰ ਸਰੋਤ, NARINDER NANU/AFP/Getty Image
ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਪ੍ਰਕਿਰਆ ਤੇਜ਼ ਕਰਨ ਲਈ ਮਤਾ ਪਾਸ ਕਰ ਦਿੱਤਾ ਹੈ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੰਬੰਧ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਨਾਲ ਮਿਲ ਕੇ ਗੱਲ ਕਰਨ ਦੇ ਅਧਿਕਾਰ ਦਿੱਤੇ ਗਏ ਹਨ।
ਕਮੇਟੀ ਦੀਆਂ ਚੋਣਾਂ ਪਹਿਲਾਂ ਹੀ ਤਿੰਨ ਸਾਲ ਲੇਟ ਹਨ। ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਕਾਂਗਰਸ ਨੇ ਇਨ੍ਹਾਂ ਚੋਣਾਂ ਨੂੰ ਲੜਨ ਦਾ ਐਲਾਨ ਕੀਤਾ ਹੈ।
ਤਿੰਨ ਸਿੱਖ ਨੌਜਵਾਨ ਦੀ ਆਪਣੀ ਸਜ਼ਾ ਖਿਲਾਫ ਹਾਈ ਕੋਰਟ 'ਚ ਅਪੀਲ
ਸ਼ਹੀਦ ਭਗਤ ਸਿੰਘ ਨਗਰ ਦੀ ਅਦਾਲਤ ਵੱਲੋਂ ਜਿਹੜੇ ਤਿੰਨ ਸਿੱਖ ਨੌਜਵਾਨਾਂ ਨੂੰ ਭਾਰਤ ਖਿਲਾਫ਼ ਜੰਗ ਛੇੜਨ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਉਨ੍ਹਾਂ ਨੇ ਇਸ ਸਜ਼ਾ ਖਿਲਾਫ਼ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ।
ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਮਨੁੱਖੀ ਅਧਿਕਾਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਕੇਸ ਅਦਾਲਤ ਵਿੱਚ ਲਾ ਦਿੱਤਾ ਹੈ ਜਿਸ ਤੇ ਕਿ ਅਗਲੇ ਹਫ਼ਤੇ ਸੁਣਵਾਈ ਹੋ ਸਕਦੀ ਹੈ।
ਤਿੰਨ ਨੌਜਵਾਨਾਂ - ਅਰਵਿੰਦਰ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਨੂੰ ਸਥਾਨਕ ਅਦਾਲਤ ਵੱਲੋਂ 31 ਜਨਵਰੀ ਨੂੰ ਮੁਲਜ਼ਮ ਕਰਾਰ ਦੇਣ ਮਗਰੋਂ 5 ਫਰਵਰੀ ਨੂੰ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ:

ਤਸਵੀਰ ਸਰੋਤ, Getty Images
ਨਿਰਭਿਆ ਦੀ ਮਾਂ ਦੀ ਹਾਈ ਕੋਰਟ ਨੂੰ ਅਪੀਲ
ਨਿਰਭਿਆ ਦੀ ਮਾਂ ਨੇ ਦਿੱਲੀ ਹਾਈ ਕੋਰਟ ਤੋਂ ਅਪੀਲ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਬੇਟੀ ਦੇ ਬਲਾਤਕਾਰੀਆਂ ਨੂੰ ਦਿੱਤੀ ਗਈ ਫ਼ਾਂਸੀ ਦੀ ਸਜ਼ਾ ਅਮਲ ਵਿੱਚ ਲਿਆਂਦੀ ਜਾਵੇ।
ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਉਨ੍ਹਾਂ ਮੰਗ ਕੀਤੀ ਹੈ, "ਮੁਲਜ਼ਮਾਂ ਨੂੰ ਦਿੱਤੀ ਗਈ ਸਜ਼ਾ ਨੂੰ ਜਲਦੀ ਤੋਂ ਜਲਦੀ ਅਮਲ ਵਿੱਚ ਲਿਆਉਣਾ ਸਮੇਂ ਦੀ ਲੋੜ ਹੈ। ਨਾ ਸਿਰਫ ਦੇਸ ਇਸ ਦੀ ਉਡੀਕ ਕਰ ਰਿਹਾ ਹੈ ਸਗੋਂ ਸਮੁੱਚਾ ਵਿਸ਼ਵ ਭਾਰਤੀ ਨਿਆਂ ਪ੍ਰਣਾਲੀ ਵੱਲ ਦੇਖ ਰਿਹਾ ਹੈ।"

ਤਸਵੀਰ ਸਰੋਤ, PAU BARRENA/AFP/Getty Images
'ਔਰਤਾਂ ਤੇ ਨਿਗਰਾਨੀ ਵਾਲੀ ਐਪਲੀਕੇਸ਼ਨ ਨੂੰ ਹਟਾਉਣ ਐੱਪਲ ਤੇ ਗੂਗਲ'
ਸਾਊਦੀ ਅਰਬ ਸਰਕਾਰ ਵੱਲੋਂ ਜਾਰੀ ਔਰਤਾਂ 'ਤੇ ਨਿਗਰਾਨੀ ਰੱਖਣ ਵਾਲੀ ਐਪਲੀਕੇਸ਼ਨ ਕਾਰਨ ਗੂਗਲ ’ਤੇ ਐੱਪਲ ਘਿਰ ਗਏ ਹਨ।
ਦਿ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਅਮਰੀਕਾ ਦੇ ਇੱਕ ਸੰਗਠਨ ਨੇ ਦੋਹਾਂ ਕੰਪਨੀਆਂ ਤੋਂ ਮੰਗ ਕੀਤੀ ਹੈ ਕਿ ਉਹ ਲਿੰਗਕ ਵਿਤਕਰੇ ਵਿੱਚ ਸਹਿਯੋਗ ਕਰਨ ਵਾਲੀ ਇਸ ਐਪਲੀਕੇਸ਼ਨ ਨੂੰ ਹਟਾ ਦੇਣ।
ਸਾਊਦੀ ਦੇ ਗਾਰਡੀਅਨਸ਼ਿਪ ਕਾਨੂੰਨ ਜ਼ਿੰਦਗੀ ਦੇ ਕਈ ਪੱਖਾਂ ਵਿੱਚ ਔਰਤਾਂ ਨੂੰ ਨਾਬਲਿਗਾਂ ਵਾਲਾ ਦਰਜਾ ਦਿੰਦੇ ਹਨ ਤੇ ਮਰਦਾਂ ਨੂੰ ਉਨ੍ਹਾਂ ਦੇ ਆਉਣ-ਜਾਣ ਤੇ ਨਿਗਰਾਨੀ ਰੱਖਣ ਦਾ ਹੱਕ ਦਿੰਦੇ ਹਨ।
ਐਮਰਜੈਂਸੀ ਲਾ ਕੇ ਬਣੇਗੀ ਅਮਰੀਕਾ-ਮੈਕਸਿਕੋ ਸਰਹੱਦ 'ਤੇ ਕੰਧ
ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਮੈਕਸਿਕੋ ਦੀ ਸਰਹੱਦ 'ਤੇ ਕੰਧ ਦੀ ਉਸਾਰੀ ਲਈ ਕੌਮੀ ਐਮਰਜੈਂਸੀ ਦਾ ਐਲਾਨ ਕਰਨਗੇ।
ਵ੍ਹਾਈਟ ਹਾਊਸ ਦੇ ਬੁਲਾਰੇ ਨੇ ਕਿਹਾ ਕਿ ਸ਼ੱਟਡਾਊਨ ਰੋਕਣ ਲਈ ਸਰਹੱਦੀ ਸੁਰੱਖਿਆ ਬਿਲ ਤੇ ਦਸਤਖ਼ਤ ਕਰਨਗੇ ਪਰ ਸੰਸਦ ਨੂੰ ਲਾਂਭੇ ਕਰਦਿਆਂ ਕੰਧ ਉਸਾਰੀ ਲਈ ਫੌਜ ਦੇ ਫੰਡਾਂ ਦੀ ਵਰਤੋਂ ਦਾ ਰਾਹ ਵੀ ਪੱਧਰਾ ਕਰਨਗੇ।

ਤਸਵੀਰ ਸਰੋਤ, Reuters
ਇਹ ਕੰਧ ਟਰੰਪ ਦਾ ਵੱਡਾ ਚੋਣ ਵਾਅਦਾ ਸੀ ਅਤੇ ਤਾਜ਼ਾ ਫੈਸਲੇ ਨੂੰ ਵਿਰੋਧੀ ਧਿਰ ਨੇ 'ਸੱਤਾ ਦੀ ਦੁਰਵਰਤੋਂ' ਅਤੇ 'ਗੈਰ-ਕਾਨੂੰਨੀ ਕਾਰਵਾਈ' ਦੱਸਿਆ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਤੁਹਾਨੂੰ ਇਹ ਵੀਡੀਓ ਵੀ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












