ਪੁਲਵਾਮਾ ਹਮਲਾ : ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਏ ਜਾਣ 'ਤੇ ਸੋਸ਼ਲ ਮੀਡੀਆ 'ਤੇ ਲੋਕਾਂ ਦੇ ਪ੍ਰਤੀਕਰਮ

ਤਸਵੀਰ ਸਰੋਤ, Getty Images
14 ਫਰਵਰੀ ਨੂੰ ਭਾਰਤ ਸ਼ਾਸ਼ਿਤ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐੱਫ ਦੇ ਕਾਫਲੇ 'ਤੇ ਹੋਏ ਹਮਲੇ ਤੋਂ ਬਾਅਦ ਭਾਰਤ ਦੇ ਕਈ ਸੂਬਿਆਂ ਵਿੱਚ ਰਹਿ ਰਹੇ ਕਸ਼ਮੀਰੀਆਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ।
ਇਸੇ ਦੌਰਾਨ ਦੇਸ ਦੇ ਵੱਖੋ-ਵੱਖ ਹਿੱਸਿਆਂ ਵਿੱਚ ਹਮਲੇ ਦੌਰਾਨ ਮਾਰੇ ਗਏ ਫੌਜੀਆਂ ਲਈ ਸ਼ਰਧਾਂਜਲੀ ਮਾਰਚ ਕੱਢੇ ਜਾ ਰਹੇ ਹਨ। ਭਾਰਤ ਨੇ ਇਸ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਦੱਸਿਆ ਹੈ।
ਅਜਿਹੇ ਵਿੱਚ ਜੰਮੂ ਸਮੇਤ ਦੇਸ ਦੇ ਹੋਰ ਹਿੱਸਿਆਂ ਵਿੱਚ ਵੀ ਰਹਿ ਰਹੇ ਕਸ਼ਮੀਰੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿੱਚ ਬੰਜਰੰਗ ਦਲ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੈਂਬਰਾਂ ਨੇ 12 ਕਸ਼ਮੀਰੀ ਵਿਦਿਆਰਥੀਆਂ ਦੀ ਕੁੱਟ-ਮਾਰ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਸ਼ਮੀਰ ਵਾਪਸ ਜਾਣ ਲਈ ਧਮਕਾਇਆ ਗਿਆ।

ਤਸਵੀਰ ਸਰੋਤ, EPA
ਬਿਹਾਰ ਦੀ ਰਾਜਧਾਨੀ ਪਟਨਾ ਦੇ ਬੋਧ ਮਾਰਗ ਦੇ ਕਸ਼ਮੀਰੀ ਬਾਜ਼ਾਰ ਵਿੱਚ ਕਸ਼ਮੀਰੀਆਂ ’ਤੇ ਹਮਲਾ ਕੀਤਾ ਗਿਆ ਅਤੇ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ।
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਦੇ ਕਈ ਸੂਬਿਆਂ ਵਿੱਚ ਰਹਿ ਰਹੇ ਕਸ਼ਮੀਰੀਆਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਗਿਆ ਹੈ।
ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਦੇਹਰਾਦੂਨ ਵਿੱਚ ਭੀੜ ਨੇ ਕਸ਼ਮੀਰੀ ਕੁੜੀਆਂ ਦੇ ਹੋਸਟਲ ਤੇ ਹਮਲਾ ਕੀਤਾ ਅਤੇ ਅੰਬਾਲਾ ਦੇ ਇੱਕ ਪਿੰਡ ਦੀ ਪੰਚਾਇਤ ਨੇ ਪਿੰਡ ਦੇ ਪੀਜੀ ਵਾਲਿਆਂ ਨੂੰ ਕਿਹਾ ਹੈ ਕਿ ਕਸ਼ਮੀਰੀ ਵਿਦਿਆਰਥੀਆਂ ਨੂੰ 24 ਘੰਟਿਆਂ ਵਿੱਚ ਕਮਰੇ ਖਾਲੀ ਕਰਨ ਲਈ ਕਿਹਾ ਜਾਵੇ।
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਲ ਇਸ ਸਿਲਸਿਲੇ ਵਿੱਚ ਮੁਲਾਕਾਤ ਕੀਤੀ। ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਕਸ਼ਮੀਰੀਆਂ ਦੀ ਹਿਫ਼ਾਜ਼ਤ ਯਕੀਨੀ ਬਣਾਉਣ ਨੂੰ ਕਿਹਾ ਹੈ।
ਇਹ ਵੀ ਪੜ੍ਹੋ:

ਤਸਵੀਰ ਸਰੋਤ, EPA
ਸੋਸ਼ਲ ਮੀਡੀਆ 'ਤੇ ਪ੍ਰਤੀਕਰਮ
ਸੋਸ਼ਲ ਮੀਡੀਆ 'ਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਸੰਬੰਧੀ ਟਵੀਟ ਆਉਂਦੇ ਰਹੇ। ਇਸ ਸੰਬੰਧ ਵਿੱਚ #SOSKashmir ਹੈਸ਼ਟੈਗ ਨਾਲ ਟਵੀਟ ਕੀਤੇ ਗਏ।
ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਸੋਸ਼ਲ ਮੀਡੀਆ ਤੇ ਕਈ ਲੋਕ ਖੁੱਲ੍ਹ ਕੇ ਕਸ਼ਮੀਰੀਆਂ ਦੇ ਪੱਖ ਵਿੱਚ ਬੋਲੇ ਅਤੇ ਉਨ੍ਹਾਂ ਨੇ ਲਿਖਿਆ ਕਿ ਜਿਹੜੇ ਵੀ ਕਸ਼ਮੀਰੀ ਡਰੇ ਹੋਏ ਹਨ ਉਹ ਉਨ੍ਹਾਂ ਦੇ ਘਰ ਆ ਕੇ ਰਹਿਣ।
ਨਵੀਂ ਦਿੱਲੀ ਦੇ ਡੀਸੀਪੀ ਮਧੁਰ ਵਰਮਾ ਨੇ ਲਿਖਿਆ ਕਿ ਰਾਜਧਾਨੀ ਖੇਤਰ ਵਿੱਚ ਖ਼ਾਸ ਕਰਕੇ ਘੱਟ ਗਿਣਤੀ ਖੇਤਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਅਸੀਂ ਯਕੀਨੀ ਬਣਾਵਾਂਗੇ ਕਸ਼ਮੀਰੀਆਂ ਸਮੇਤ ਦਿੱਲੀ ਵਿੱਚ ਰਹਿਣ ਵਾਲਾ ਹਰ ਨਾਗਰਿਕ ਸੁਰੱਖਿਅਤ ਰਹੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਸੀਨੀਅਰ ਪੱਤਰਕਾਰ ਰਾਜਦੀਪ ਸਰਦੇਸਾਈ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲਿਖਿਆ, ''ਜੇ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਤੁਸੀਂ ਮੈਨੂੰ ਕਾਲ ਜਾਂ ਮੈਸਜ ਕਰ ਸਕਦੇ ਹੋ। ਸਹੀ ਸੋਚ ਵਾਲੇ ਹੋਰ ਭਾਰਤੀਆਂ ਵਾਂਗ ਮੇਰਾ ਘਰ ਤੇ ਦਿਲ ਤੁਹਾਡੇ ਲਈ 24 ਘੰਟੇ ਖੁੱਲ੍ਹੇ ਹਨ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਸ ਸੰਬੰਧ ਵਿੱਚ ਕਈ ਪੱਤਰਕਾਰਾਂ ਤੇ ਹੋਰ ਸਮਾਜਿਕ ਕਾਰਕੁਨਾਂ ਨੇ ਟਵਿੱਟਰ 'ਤੇ ਆਪਣੇ ਸੰਪਰਕ ਨੰਬਰ ਅਤੇ ਪਤੇ ਸਾਂਝੇ ਕੀਤੇ ਜਿਨ੍ਹਾਂ 'ਤੇ ਕਸ਼ਮੀਰੀ ਲੋੜ ਪੈਣ ਤੇ ਰਾਬਤਾ ਕਾਇਮ ਕਰ ਸਕਦੇ ਹਨ।
ਕਸ਼ਮੀਰ ਦੇ ਰਹਿਣ ਵਾਲੇ ਸਾਬਕਾ ਆਈਏਐੱਸ ਅਫ਼ਸਰ ਸ਼ਾਹ ਫੈਸਲ ਨੇ ਲਿਖਿਆ, ''ਕਸ਼ਮੀਰੀ ਸ਼ੈਤਾਨ ਨਹੀਂ ਹਨ। ਕਸ਼ਮੀਰੀ ਹਮੇਸ਼ਾ ਹੀ ਕਸ਼ਮੀਰ ਵਿੱਚ ਜ਼ਿੰਦਗੀਆਂ ਦੇ ਨੁਕਾਸਾਨ ਦੀ ਨਿੰਦਾ ਕਰਦੇ ਹਨ। ਇੱਕ ਆਮ ਕਸ਼ਮੀਰੀ ਹਿੰਸਾ ਦਾ ਸ਼ਿਕਾਰ ਹੈ ਨਾ ਕਿ ਹਿੰਸਾ ਕਰਨ ਵਾਲੇ। ਕਸ਼ਮੀਰ ਤੋਂ ਬਾਹਰ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਦੁੱਖਦਾਈ ਅਤੇ ਬਰਦਾਸ਼ਤ ਕਰਨ ਯੋਗ ਨਹੀਂ ਹੈ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਪੱਤਰਕਾਰ ਬਰਖ਼ਾ ਦੱਤ ਨੇ ਵੀ ਕਸ਼ਮੀਰੀਆਂ ਦੀ ਮਦਦ ਵਿੱਚ ਟਵੀਟ ਕੀਤਾ। ਉਨ੍ਹਾਂ ਲਿਖਿਆ, "ਮਾਸੂਮ ਨਾਗਰਿਕਾਂ ਨੂੰ ਤੰਗ ਕਰਨ ਵਾਲੇ ਲੋਕ ਅੱਤਵਾਦੀਆਂ ਦੇ ਹਮਦਰਦ ਹਨ ਅਤੇ ਰਾਸ਼ਟਰਵਾਦੀਆਂ ਦੀ ਜਕੜ ਵਿੱਚ ਹਨ। ਉਹ ਉਹੀ ਕਰ ਰਹੇ ਹਨ ਜੋ ਜੈਸ਼ ਚਾਹੁੰਦਾ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਕੰਵਲਪ੍ਰੀਤ ਕੌਰ ਨੇ ਟਵੀਟ ਕੀਤਾ ਕਿ ਪੂਰੇ ਭਾਰਤ ਵਿੱਚ ਕਸ਼ਮੀਰੀਆਂ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ? ਕੀ ਉਹ ਕਿਸੇ ਹੋਰ ਦੇ ਮੁਕਾਬਲੇ ਘੱਟ ਭਾਰਤੀ ਹਨ? ਇਸ ਨਾਲ ਕੋਈ ਮਦਦ ਹੋਵੇਗੀ? ਜੇ ਤੁਹਾਨੂੰ ਜਵਾਨਾਂ ਦੀ ਸੱਚੀ ਫਿਕਰ ਹੈ ਤਾਂ ਸਰਕਾਰ ਤੋਂ ਸਥਾਈ ਹੱਲ ਮੰਗੋ। ਸਾਨੂੰ ਜੰਗ ਨਹੀਂ ਚਾਹੀਦੀ, ਸਾਨੂੰ ਮੌਤਾਂ ਨਹੀਂ ਚਾਹੀਦੀਆਂ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਇੱਕ ਹੋਰ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਜੰਮੂ ਤੇ ਦੇਸ ਦੇ ਹੋਰ ਹਿੱਸਿਆਂ ਵਿੱਚ ਆਮ ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾਉਣ ਨਾਲ ਕਿਸੇ ਨੂੰ ਕੁਝ ਹਾਸਲ ਨਹੀਂ ਹੋਵੇਗਾ। ਸਾਡੇ ਜਵਾਨਾਂ ਨੂੰ ਸੱਚੀ ਸ਼ਰਧਾਂਜਲੀ ਹੋਰ ਮੌਤਾਂ ਤੇ ਖੂਨ-ਖਰਾਬੇ ਨੂੰ ਰੋਕਣਾ ਹੀ ਹੋਵੇਗੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਦੇਸ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਕਸ਼ਮੀਰੀ ਨਾਗਰਿਕਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੀਆਂ ਰਿਪੋਰਟਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਆਰਪੀਐੱਫ ਵੀ ਅੱਗੇ ਆਈ ਹੈ ਤੇ ਉਸ ਨੇ ਕਸ਼ਮੀਰੀਆਂ ਦੀ ਮਦਦ ਲਈ ਬਣਾਏ ਟਵਿੱਟਰ ਹੈਂਡਲ @CRPFmadadgaar 'ਤੇ ਹੈਲਪਲਾਈਨ ਨੰਬਰ ਜਾਰੀ ਕੀਤੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਇਨ੍ਹਾਂ ਨੰਬਰਾਂ ਤੇ ਜੰਮੂ-ਕਸ਼ਮੀਰ ਤੋਂ ਬਾਹਰ ਰਹਿੰਦੇ ਵਿਦਿਆਰਥੀ ਅਤੇ ਆਮ ਲੋਕ ਸੰਕਟ ਦੀ ਘੜੀ ਵਿੱਚ ਸੰਪਰਕ ਕਰ ਸਕਦੇ ਹਨ। ਇਹ ਨੰਬਰ 24 ਘੰਟੇ ਚਾਲੂ ਹਨ ਲੋੜਵੰਦ 14411 ਤੇ 7082814411 'ਤੇ ਐੱਸਐੱਮਐੱਸ ਭੇਜ ਸਕਦੇ ਹਨ ਅਤੇ ਕਾਲ ਕਰ ਸਕਦੇ ਹਨ।
ਸਮਾਜਿਕ ਕਾਰਕੁਨ ਸ਼ੇਹਲਾ ਰਾਸ਼ਿਦ ਨੇ ਲਿਖਆ, ''ਸੈਂਕੜੇ ਲੋਕ ਕਸ਼ਮੀਰੀ ਵਿਦਿਆਰਥੀਆਂ ਲਈ ਆਪਣੇ ਘਰਾਂ ਦੇ ਦਰਵਾਜ਼ੇ ਖੋਲ੍ਹ ਰਹੇ ਹਨ। ਲੋਕ ਡਰੇ ਹੋਏ ਹਨ ਪਰ ਹਾਲੇ ਤੱਕ ਕਿਸੇ ਦੀ ਜਾਨ ਨਹੀਂ ਗਈ। ਵੱਟਸਐਪ ਗਰੁੱਪ ਨਫ਼ਰਤੀ ਸੁਨੇਹਿਆਂ ਤੇ ਝੂਠੀਆਂ ਖ਼ਬਰਾਂ ਨਾਲ ਭਰੇ ਹੋਏ ਹਨ। ਉਮੀਦ ਹੈ ਅਸੀਂ ਇਸ 'ਚੋਂ ਉੱਭਰ ਜਾਵਾਂਗੇ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 8
ਸੀਨੀਅਰ ਪੱਤਰਕਾਰ ਹਾਰੁਲ ਦੇਵ ਨੇ ਲਿਖਿਆ, ''ਜੇਕਰ ਕਸ਼ਮੀਰ ਸਾਡਾ ਹੈ ਤਾਂ ਕਸ਼ਮੀਰੀ ਵੀ ਸਾਡੇ ਹਨ। ਕਸ਼ਮੀਰੀਆਂ 'ਤੇ ਹਮਲਾ ਭਾਰਤ ਦੀ ਆਤਮਾ 'ਤੇ ਹਮਲਾ ਹੈ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 9
ਇਹ ਵੀ ਪੜ੍ਹੋ:
ਤੁਹਾਨੂੰ ਇਹ ਵੀਡੀਓ ਵੀ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2