ਪੁਲਵਾਮਾ ਹਮਲੇ 'ਤੇ ਗੁਰਮੇਹਰ ਕੌਰ ਦੇ ਇੰਟਰਵਿਊ ਲਈ ਪਾਕਿਸਤਾਨ ਜਾਣ ਵਾਲੀ ਗੱਲ ਦਾ ਸੱਚ

ਗੁਰਮੇਹਰ ਕੌਰ
    • ਲੇਖਕ, ਫੈਕਟ ਚੈਕ ਟੀਮ
    • ਰੋਲ, ਬੀਬੀਸੀ

ਸੋਸ਼ਲ ਮੀਡੀਆ 'ਤੇ ਗੁਰਮੇਹਰ ਕੌਰ ਦੀ ਇੱਕ ਵੀਡੀਓ ਘੁੰਮ ਰਹੀ ਹੈ। ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੁਰਮੇਹਰ ਪੁਲਵਾਮਾ ਹਮਲੇ ਬਾਰੇ ਗੱਲਬਾਤ ਕਰਨ ਲਈ ਪਾਕਿਸਤਾਨ ਗਏ ਸਨ।

ਵੀਡੀਓ ਸ਼ੇਅਰ ਕਰਨ ਵਾਲੇ ਇਹ ਸਵਾਲ ਵੀ ਕਰ ਰਹੇ ਹਨ ਕਿ ਸੀਆਰਪੀਐੱਫ 'ਤੇ ਹਮਲੇ ਤੋਂ ਤੁਰੰਤ ਬਾਅਦ ਗੁਰਮੇਹਰ ਪਾਕਿਸਤਾਨ ਕਿਵੇਂ ਜਾ ਸਕਦੇ ਹਨ ਅਤੇ ਉਨ੍ਹਾਂ ਦਾ ਖ਼ਰਚਾ ਕਿਸ ਨੇ ਚੁੱਕਿਆ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਇਸ ਵੀਡੀਓ ਨੂੰ ਹਜ਼ਾਰਾਂ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਵਟਸਐੱਪ 'ਤੇ ਸ਼ੇਅਰ ਕੀਤਾ ਜਾ ਚੁੱਕਿਆ ਹੈ। ਲੋਕਾਂ ਦਾ ਮੰਨਣਾ ਹੈ ਕਿ ਇਹ ਕਲਿੱਪ ਉਨ੍ਹਾਂ ਵੱਲੋਂ ਬੀਬੀਸੀ ਉਰਦੂ ਨੂੰ ਦਿੱਤੇ ਇੱਕ ਇੰਟਰਵਿਊ ਦਾ ਹਿੱਸਾ ਹੈ, ਜਿਸ ਲਈ ਗੁਰਮੇਹਰ ਪਾਕਿਸਤਾਨ ਗਏ।

ਜਦਕਿ ਇਹ ਇੰਟਰਵਿਊ ਪਾਕਿਸਤਾਨ ਵਿੱਚ ਨਹੀਂ ਸਗੋਂ ਬੀਬੀਸੀ ਦੇ ਲੰਡਨ ਸਟੂਡੀਓ ਵਿੱਚ ਰਿਕਾਰਡ ਕੀਤੀ ਗਈ ਸੀ। ਇਹ ਇੰਟਰਵਿਊ 15 ਫਰਵਰੀ 2019 ਨੂੰ ਪ੍ਰਸਾਰਿਤ ਕੀਤੀ ਗਈ ਸੀ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇਹ ਵੀ ਪੜ੍ਹੋ:

ਗੁਰਮੇਹਰ ਨਾਲ ਬੀਬੀਸੀ ਉਰਦੂ ਦੇ ਪੱਤਰਕਾਰ ਸ਼ਫੀ ਨੱਕੀ ਜਾਮਈ ਨੇ ਗੱਲਬਾਤ ਕੀਤੀ ਸੀ। ਇਸ ਇੰਟਰਵਿਊ ਵਿੱਚ ਪੁਲਵਾਮਾ ਹਮਲੇ ਅਤੇ ਭਾਰਤੀ ਸਿਆਸਤ ਤੇ ਇਸ ਦੇ ਅਸਰ ਬਾਰੇ ਗੱਲਬਾਤ ਕੀਤੀ ਗਈ ਸੀ।

ਉਨ੍ਹਾਂ ਕਿਹਾ, "ਜਦੋਂ ਲੋਕ ਭਾਰਤ ਪਾਕਿਸਤਾਨ ਵਿੱਚ ਅਮਨ ਕਾਇਮ ਕਰਨ ਦੇ ਯਤਨ ਕਰ ਰਹੇ ਹੋਣ ਅਤੇ ਇਨ੍ਹਾਂ ਯਤਨਾਂ ਦੇ ਬਾਵਜੂਦ ਅਜਿਹੀ ਕੋਈ ਘਟਨਾ ਵਾਪਰਦੀ ਹੈ ਤਾਂ ਬਹੁਤ ਦੁੱਖ ਹੁੰਦਾ ਹੈ। ਅਮਨ ਕਾਇਮ ਕਰਨਾ ਬਹੁਤ ਜ਼ਰੂਰੀ ਹੈ ਤੇ ਪਾਕਿਸਤਾਨ ਸਰਕਾਰ ਨੂੰ ਵੀ ਇਸ ਬਾਰੇ ਕੋਈ ਸਟੈਂਡ ਲੈਣਾ ਚਾਹੀਦਾ ਹੈ।"

ਗੁਰਮੇਹਰ ਕੌਰ

ਤਸਵੀਰ ਸਰੋਤ, YOU TUBE

ਤਸਵੀਰ ਕੈਪਸ਼ਨ, ਗੁਰਮੇਹਰ ਆਪਣੇ ਇੱਕ ਜੰਗ ਵਿਰੋਧੀ ਬਿਆਨ "ਮੇਰੇ ਪਿਤਾ ਨੂੰ ਪਾਕਿਸਤਾਨ ਨੇ ਨਹੀਂ, ਜੰਗ ਨੇ ਮਾਰਿਆ" ਤੋਂ ਬਾਅਦ ਚਰਚਾ ਵਿੱਚ ਆਏ।

ਉਨ੍ਹਾਂ ਦੀ ਸਿਆਸੀ ਰਾਇ ਪੁੱਛੇ ਜਾਣ ਤੇ ਗੁਰਮੇਹਰ ਨੇ ਕਿਹਾ, "ਸਿਆਸਤ ਕਾਰਨ ਲੋਕਾਂ ਦੇ ਦਿਲਾਂ ਵਿੱਚ ਨਫ਼ਰਤ ਹੈ। ਅਚਾਨਕ ਲੋਕਾਂ ਨੇ ਇਸਲਾਮ ਤੇ ਪਾਕਿਸਤਾਨ ਨੂੰ ਇੱਕ ਸਮਝਣਾ ਸ਼ੁਰੂ ਕਰ ਦਿੱਤਾ ਹੈ।"

"ਇਸ ਕਾਰਨ ਜਦੋਂ ਅਜਿਹਾ ਕੋਈ ਹਮਲਾ ਹੁੰਦਾ ਹੈ ਤਾਂ ਇਸ ਦਾ ਅਸਰ ਸਾਡੇ ਘੱਟ ਗਿਣਤੀਆਂ 'ਤੇ ਪੈਂਦਾ ਹੈ। ਬਹੁਤ ਸਾਰੇ ਸਿਆਸਤਦਾਨ ਇਸ ਧਰੁਵੀਕਰਣ 'ਤੇ ਨਿਰਭਰ ਕਰਦੇ ਹਨ ਖ਼ਾਸ ਕਰ ਚੋਣਾਂ ਦੇ ਮੌਸਮ ਵਿੱਚ। ਅਹਿਮ ਗੱਲ ਹੈ ਕਿ ਇਨ੍ਹਾਂ ਗੱਲਾਂ ਨੂੰ ਤੂਲ ਨਾ ਦਿੱਤੀ ਜਾਵੇ।"

ਹਮਲੇ ਤੋਂ ਬਾਅਦ ਕਸ਼ਮੀਰੀਆਂ 'ਤੇ ਹੋਏ ਹਮਲਿਆਂ ਬਾਰੇ ਸਵਾਲ ਦੇ ਜਵਾਬ ਵਿੱਚ ਗੁਰਮੇਹਰ ਨੇ ਕਿਹਾ, "ਇਹ ਬਹੁਤ ਦੁਖਦਾਈ ਹੈ। ਜਦੋਂ ਮੈਂ ਛੋਟੀ ਸੀ ਤਾਂ ਮੈਨੂੰ ਦੱਸਿਆ ਗਿਆ ਸੀ ਕਿ ਮੇਰੇ ਪਿਤਾ ਨੇ ਸ਼ਾਂਤੀ ਲਈ ਜਾਨ ਦਿੱਤੀ ਪਰ ਵੀਹ ਸਾਲਾਂ ਬਾਅਦ ਵੀ ਅਮਨ ਦੀ ਕੋਈ ਉਮੀਦ ਨਹੀਂ ਹੈ।"

"ਵਾਰ-ਵਾਰ ਮੌਤਾਂ ਦੇ ਬਦਲੇ ਦੀ ਗੱਲ ਕੀਤੀ ਜਾਂਦੀ ਹੈ ਪਰ ਇਨਸਾਫ਼ ਤਾਂ ਉਦੋਂ ਹੀ ਹੋ ਸਕੇਗਾ ਜਦੋਂ ਤੁਸੀਂ ਹਿੰਸਾ ਬੰਦ ਕਰੋ।"

ਗੁਰਮੇਹਰ ਬਰਤਾਨੀਆਂ ਦੀ ਇੱਕ ਸਵੈਸੇਵੀ ਸੰਸਥਾ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਇੱਕ ਕਿਤਾਬ, "Small Acts of Freedom" ਵੀ ਲਿਖੀ ਹੈ।

ਇਹ ਵੀ ਪੜ੍ਹੋ:

ਗੁਰਮੇਹਰ ਭਾਰਤੀ ਫੌਜ ਦੇ ਮਰਹੂਮ ਕੈਪਟਨ ਮਨਦੀਪ ਸਿੰਘ ਦੀ ਬੇਟੀ ਹਨ ਜਿਨ੍ਹਾਂ ਦੀ 1999 ਵਿੱਚ ਹੋਈ ਭਾਰਤ ਪਾਕਿਸਤਾਨ ਜੰਗ ਵਿੱਚ ਜਾਨ ਚਲੀ ਗਈ ਸੀ।

ਗੁਰਮੇਹਰ ਆਪਣੇ ਇੱਕ ਜੰਗ ਵਿਰੋਧੀ ਬਿਆਨ "ਮੇਰੇ ਪਿਤਾ ਨੂੰ ਪਾਕਿਸਤਾਨ ਨੇ ਨਹੀਂ, ਜੰਗ ਨੇ ਮਾਰਿਆ" ਤੋਂ ਬਾਅਦ ਚਰਚਾ ਵਿੱਚ ਆਏ। ਇਸ ਮਗਰੋਂ ਸੱਜੇ ਪੱਖੀਆਂ ਨੇ ਉਨ੍ਹਾਂ ਦੀ ਦੇਸਭਗਤੀ 'ਤੇ ਵੀ ਸਵਾਲ ਖੜ੍ਹੇ ਕੀਤੇ।

ਗੁਰਮੇਹਰ ਕੌਰ
ਤਸਵੀਰ ਕੈਪਸ਼ਨ, ਗੁਰਮੇਹਰ ਦੇ ਪਿਤਾ ਕੈਪਟਨ ਮਨਦੀਪ ਸਿੰਘ ਦੀ 1999 ਵਿੱਚ ਹੋਈ ਭਾਰਤ ਪਾਕਿਸਤਾਨ ਜੰਗ ਵਿੱਚ ਜਾਨ ਚਲੀ ਗਈ ਸੀ।

ਭਾਰਤ ਸ਼ਾਸ਼ਿਤ ਕਸ਼ਮੀਰ ਵਿੱਚ ਸੀਆਰਪੀਐੱਫ ਦੇ ਕਾਫਲੇ 'ਤੇ 14 ਫਰਵਰੀ ਨੂੰ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਵੱਧਿਆ ਹੋਇਆ ਹੈ।

ਇਸ ਹਮਲੇ ਵਿੱਚ ਘੱਟੋ-ਘੱਟ 46 ਫੌਜੀਆਂ ਦੀਆਂ ਜਾਨਾਂ ਗਈਆਂ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਤੋਂ ਕੰਮ ਕਰ ਰਹੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਕਬੂਲੀ ਸੀ।

ਇਸ ਹਮਲੇ ਤੋਂ ਬਾਅਦ ਭਾਰਤ ਨੇ ਕਿਹਾ ਸੀ ਕਿ ਉਹ ਪਾਕਿਸਤਾਨ ਨੂੰ ਕੌਮਾਂਤਰੀ ਭਾਈਚਾਰੇ ਵਿੱਚ ਅਲੱਗ-ਥਲੱਗ ਕਰ ਦੇਵੇਗਾ। ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਤੋਂ ਦਰਾਮਦ ਕੀਤੀਆਂ ਜਾਂਦੀਆਂ ਵਸਤਾਂ 'ਤੇ ਕਸਟਮ ਡਿਊਟੀ 20 ਗੁਣਾਂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:

ਤੁਹਾਨੂੰ ਇਹ ਵੀਡੀਓ ਵੀ ਪਸੰਦ ਆ ਸਕਦੇ ਹਨ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)