ਅਭਿਨੰਦਨ ਪਾਕਿਸਤਾਨ ਦੀ ਗ੍ਰਿਫ਼ਤ 'ਚ, ਮੋਦੀ ਸਿਆਸੀ ਦੌਰਿਆਂ 'ਤੇ - ਉਮਰ ਅਬਦੁੱਲਾ

ਉਮਰ ਅਬਦੁੱਲਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਉਮਰ ਅਬਦੁੱਲਾ ਨੇ ਅਜਿਹੇ ਤਣਾਅ ਦੇ ਮਾਹੌਲ ਵਿੱਚ ਮੋਦੀ ਦੀ ਸਿਆਸੀ ਭਾਸ਼ਣਬਾਜ਼ੀ 'ਤੇ ਸਵਾਲ ਚੁੱਕੇ ਹਨ

ਨੈਸ਼ਨਲ ਕਾਨਫੰਰਸ ਦੇ ਆਗੂ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਕਿਹਾ ਕਿ ਜਦੋਂ ਤੱਕ ਭਾਰਤੀ ਹਵਾਈ ਫੌਜ ਦੇ ਪਾਇਲਟ ਅਭਿਨੰਦਨ ਪਾਕਿਸਤਾਨ ਦੀ ਗ੍ਰਿਫ਼ਤ ਵਿੱਚੋਂ ਸੁਰੱਖਿਅਤ ਘਰ ਵਾਪਸ ਨਹੀਂ ਮੁੜਦੇ ਉਦੋਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਰੀਆਂ ਸਿਆਸੀ ਗਤੀਵਿਧੀਆਂ ਰੋਕ ਦੇਣੀਆਂ ਚਾਹੀਦੀਆਂ ਹਨ।

ਉਮਰ ਅਬਦੁੱਲਾ

ਤਸਵੀਰ ਸਰੋਤ, omar abdullah

ਉਮਰ ਅਬਦੁੱਲਾ ਨੇ ਟਵੀਟ ਕਰਕੇ ਕਿਹਾ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀਆਂ ਸਾਰੀਆਂ ਸਿਆਸੀ ਗਤੀਵਿਧੀਆਂ ਕਮਾਂਡਰ ਅਭਿਨੰਦਨ ਦੀ ਸੁਰੱਖਿਅਤ ਘਰ ਵਾਪਸੀ ਤੱਕ ਰੋਕ ਦੇਣੀਆਂ ਚਾਹੀਦੀਆਂ ਹਨ। ਸਾਡਾ ਪਾਇਲਟ ਪਾਕਿਸਤਾਨ ਦੀ ਗ੍ਰਿਫ਼ਤ ਵਿੱਚ ਹੈ ਅਤੇ ਮੋਦੀ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਦੇਸ ਭਰ ਵਿੱਚ ਘੁੰਮ ਕੇ ਸਿਆਸੀ ਭਾਸ਼ਣਬਾਜ਼ੀ ਕਰ ਰਹੇ ਹਨ। ਇਹ ਸਧਾਰਨ ਗੱਲ ਨਹੀਂ ਹੈ।''

ਪਾਇਲਟ ਪਾਕ ਦੀ ਗ੍ਰਿਫਤ ਵਿੱਚ, ਮੋਦੀ ਜ਼ਿੰਮੇਵਾਰ

ਭਾਰਤ ਦੇ ਬਾਲਾਕੋਟ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੇ ਤਣਾਅ ਦੇ ਮੱਦੇਨਜ਼ਰ ਦੇਸ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਬੁੱਧਵਾਰ ਨੂੰ ਸਾਂਝੀ ਬੈਠਕ ਕੀਤੀ।

ਇਹ ਵੀ ਪੜ੍ਹੋ:

ਤਿੰਨ ਘੰਟੇ ਚੱਲੀ ਇਸ ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਂਝਾ ਬਿਆਨ ਪੜ੍ਹਿਆ, ਜਿਸ ਵਿੱਚ ਦੇਸ ਦੇ ਤਣਾਅਪੂਰਨ ਮਾਹੌਲ ਉੱਤੇ ਚਿੰਤਾ ਜ਼ਾਹਰ ਕੀਤੀ ਗਈ।

ਰਾਹੁਲ ਗਾਂਧੀ

ਤਸਵੀਰ ਸਰੋਤ, Getty Images

ਇਸ ਦੇ ਨਾਲ ਹੀ ਭਾਰਤੀ ਪਾਇਲਟ ਦੇ ਪਾਕਿਸਤਾਨ ਤੋਂ ਸੁਰੱਖਿਅਤ ਘਰ ਮੁੜਨ ਦੀ ਕਾਮਨਾ ਕੀਤੀ ਗਈ।

ਉਨ੍ਹਾਂ ਕਿਹਾ,ਦੇਸ ਦਾ ਫੌਜੀ ਦੁਸ਼ਮਣ ਦੇਸ ਵੱਲੋਂ ਫੜ ਲਿਆ ਜਾਂਦਾ ਹੈ ਅਤੇ ਫਾਈਟਰ ਪਲੇਨ ਨਿਸ਼ਾਨਾਂ ਬਣਦਾ ਹੈ, ਇਸ ਦੀ ਜ਼ਿੰਮੇਦਾਰੀ ਅਤੇ ਜਵਾਬਦੇਹੀ ਮੋਦੀ ਸਰਕਾਰ ਦੀ ਬਣਦੀ ਹੈ।

ਬੈਠਕ ਦੌਰਾਨ ਜਵਾਨਾਂ ਦੀ ਮੌਤ ਦਾ ਸਿਆਸੀਕਰਨ ਹੋਣ ਉੱਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।

ਜ਼ੈਸ ਖਿਲਾਫ਼ ਭਾਰਤ ਨੇ ਡੋਜ਼ੀਅਰ ਸੌਪਿਆ

ਭਾਰਤ ਨੇ ਪੁਲਵਾਮਾ ਵਿੱਚ ਸੀਆਰਪੀਐੱਫ ਦੇ ਕਾਫ਼ਲੇ ਉੱਤੇ ਹੋਏ ਹਮਲੇ 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸ਼ਾਮਲ ਹੋਣ ਸਬੰਧੀ ਪਾਕਿਸਤਾਨ ਨੂੰ ਡੋਜ਼ੀਅਰ ਸੌਂਪ ਦਿੱਤਾ ਹੈ।

ਜੈਸ਼

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਭਾਰਤੀ ਜਹਾਜ਼ਾਂ ਨੂੰ ਨਿਸ਼ਾਨਾਂ ਬਣਾਏ ਜਾਣ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਡੋਜ਼ੀਅਰ ਸੌਂਪਿਆ

ਡੋਜ਼ੀਅਰ ਵਿਚ ਹਮਲੇ ਪਿੱਛੇ ਜੈਸ਼ ਦਾ ਹੱਥ ਹੋਣ ਅਤੇ ਸਯੁੰਕਤ ਰਾਸ਼ਟਰਜ਼ ਵੱਲੋਂ ਪਾਬੰਦੀਸ਼ੁਦਾ ਸੰਗਠਨਾਂ ਦੇ ਪਾਕਿਸਤਾਨ ਵਿਚ ਕੈਂਪ ਹੋਣ ਦੀ ਵਿਸਥਾਰਤ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ:

ਬੁੱਧਵਾਰ ਨੂੰ ਪਾਕਿਸਤਾਨ ਵੱਲੋਂ ਦੋ ਭਾਰਤੀ ਜਹਾਜ਼ਾਂ ਨੂੰ ਨਿਸ਼ਾਨਾਂ ਬਣਾਏ ਜਾਣ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਡੋਜ਼ੀਅਰ ਸੌਂਪਿਆ।

ਭਾਰਤ ਪਾਕ ਸਬੰਧਾਂ ਉੱਤੇ ਅਮਰੀਕੀ ਨਜ਼ਰ

ਅਮਰੀਕਾ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਫੌਜੀ ਕਾਰਵਾਈ ਤੋਂ ਬਾਅਦ ਹਾਲਾਤ ਤਣਾਅਪੂਰਨ ਬਣ ਗਏ ਹਨ।

ਅਮਰੀਕਾ ਦੇ ਕਾਰਜਕਾਰੀ ਰੱਖਿਆ ਮੰਤਰੀ ਪੈਟ੍ਰਿਕ ਸ਼ੈਨਨ ਨੇ ਦੋਵਾਂ ਦੇਸਾਂ ਨੂੰ ਫੌਜੀ ਕਾਰਵਾਈ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਅਮਰੀਕੀ ਮੰਤਰੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਮਰੀਕਾ ਦੇ ਕਾਰਜਕਾਰੀ ਰੱਖਿਆ ਮੰਤਰੀ ਨੇ ਦੋਵਾਂ ਦੇਸਾਂ ਨੂੰ ਫੌਜੀ ਕਾਰਵਾਈ ਤੋਂ ਬਚਣ ਦੀ ਸਲਾਹ ਦਿੱਤੀ ਹੈ

ਅਮਰੀਕੀ ਮੰਤਰੀ ਦਾ ਇਹ ਬਿਆਨ ਭਾਰਤੀ ਪਾਇਲਟ ਦੇ ਪਾਕਿਸਾਤਨੀ ਕਬਜ਼ੇ ਵਿਚ ਹੋਣ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਇਆ ਹੈ।

ਪਾਕਿਸਤਾਨ ਵੱਲੋਂ ਭਾਰਤੀ ਪਾਇਲਟ ਫੜ੍ਹਨ ਦਾ ਦਾਅਵਾ ਕਰਨ ਤੋਂ ਬਾਅਦ ਭਾਰਤ ਨੇ ਇਸ ਨੂੰ ਸੁਰੱਖਿਅਤ ਵਾਪਸ ਭੇਜਣ ਦੀ ਮੰਗ ਕੀਤੀ ਸੀ।

ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆਉਣਗੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)