ਮੁਕੇਸ਼ ਅੰਬਾਨੀ ਦੇ ਪੁੱਤਰ ਦੇ ਵਿਆਹ 'ਤੇ ਕੌਣ-ਕੌਣ ਪੁੱਜਿਆ

ਦੇਸ ਦੇ ਉੱਘੇ ਕਾਰੋਬਾਰੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਵੱਡੇ ਪੁੱਤਰ ਆਕਾਸ਼ ਅੰਬਾਨੀ ਐਤਵਾਰ ਨੂੰ ਸ਼ਲੋਕਾ ਮਹਿਤਾ ਨਾਲ ਵਿਆਹ ਬੰਧਨ ਵਿੱਚ ਬੱਝ ਗਏ।

ਵਿਆਹ ਦੀਆਂ ਤਿਆਰੀਆਂ ਕਈ ਦਿਨਾਂ ਤੋਂ ਚੱਲ ਰਹੀਆਂ ਸਨ। ਵਿਆਹ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਹੋਇਆ। ਸ਼ਲੋਕਾ ਦੇ ਆਪਣੇ ਪਿਤਾ ਹੀਰਿਆਂ ਦੇ ਕਾਰੋਬਾਰੀ ਰਸੇਲ ਮਹਿਤਾ ਦੀ ਸਭ ਤੋਂ ਛੋਟੀ ਬੇਟੀ ਹੈ।

ਆਕਾਸ਼ ਨੇ 2009 ਵਿੱਚ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਤੋਂ ਆਈਬੀ ਡਿਪਲੋਮਾ ਪ੍ਰੋਗਰਾਮ ਪੂਰਾ ਕੀਤਾ ਤੇ ਸਾਲ 2013 ਵਿੱਚ ਅਮਰੀਕਾ ਦੀ ਬ੍ਰਾਊਨ ਯੂਨੀਵਰਸਿਟੀ ਤੋਂ ਬਿਜ਼ਨਸ-ਕਾਮਰਸ ਵਿੱਚ ਗ੍ਰੈਜੂਏਸ਼ਨ ਕੀਤੀ ਹੈ।

ਮੁੰਬਈ ਵਿੱਚ ਹੋਏ ਸਮਾਗਮ ਵਿੱਚ ਕਈ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ।

ਇਹ ਵੀ ਪੜ੍ਹੋ:

ਤੁਹਾਨੂੰ ਇਹ ਵੀਡੀਓ ਵੀ ਪਸੰਦ ਆ ਸਕਦੇ ਹਨ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)