ਬੇਅਦਬੀ ਕਾਂਡ ਦੀ ਜਾਂਚ ਕਰ ਰਹੇ ਕੁੰਵਰ ਵਿਜੇ ਪ੍ਰਤਾਪ ਦਾ ਕਿਉਂ ਹੋਇਆ ਤਬਾਦਲਾ

ਕੁੰਵਰ ਵਿਜੈ ਪ੍ਰਤਾਪ ਸਿੰਘ
ਤਸਵੀਰ ਕੈਪਸ਼ਨ, ਕੁੰਵਰ ਵਿਜੈ ਪ੍ਰਤਾਪ ਸਿੰਘ

ਬਰਗਾੜੀ ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਤਬਾਦਲਾ ਕਰ ਦਿੱਤਾ ਹੈ

ਚੋਣ ਕਮਿਸ਼ਨ ਨੇ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਦਿਆਂ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਦੇ ਹੁਕਮ ਦਿੱਤੇ ਹਨ।

ਚੋਣ ਕਮਿਸ਼ਨ ਨੇ ਇਹ ਵੀ ਹਦਾਇਤ ਦਿੱਤੀ ਹੈ ਕਿ ਜਦੋਂ ਤੱਕ ਚੋਣ ਜ਼ਾਬਤਾ ਲੱਗਿਆ ਹੋਇਆ ਹੈ, ਐੱਸਆਈਟੀ ਨਾਲ ਜੁੜਿਆ ਕੋਈ ਵੀ ਅਧਿਕਾਰੀ ਮਾਮਲੇ ਨਾਲ ਜੁੜੀ ਕੋਈ ਅਜਿਹੀ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕਰੇਗਾ, ਜਿਸ ਨਾਲ ਚੋਣਾਂ 'ਤੇ ਅਸਰ ਪੈਣ ਦੀ ਸੰਭਾਵਨਾ ਹੋਵੇ।

ਇਹ ਵੀ ਪੜ੍ਹੋ:

ਚੋਣ ਕਮਿਸ਼ਨ ਨੇ ਆਪਣੇ ਆਦੇਸ਼ ਵਿੱਚ ਇਹ ਵੀ ਕਿਹਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਚੋਣਾਂ ਨਾਲ ਜੁੜੀ ਕੋਈ ਜ਼ਿੰਮੇਵਾਰੀ ਨਾ ਦਿੱਤੀ ਜਾਵੇ।

ਰਾਜ ਸਭਾ ਦੇ ਮੈਂਬਰ ਅਤੇ ਸ਼ੋਮਣੀ ਅਕਾਲੀ ਦਲ ਨੇਤਾ ਨਰੇਸ਼ ਗੁਜਰਾਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਸ਼ਿਕਾਇਤ ਕੀਤੀ ਸੀ।

ਉਨ੍ਹਾਂ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੌਰਾਨ ਐਸਆਈਟੀ ਵੱਲੋਂ ਕੀਤੀ ਜਾ ਰਹੀ ਜਾਂਚ ਬਾਰੇ ਉਹ ਗੱਲਾਂ ਦੱਸੀਆਂ ਜੋ ਕਿ ਸਿਆਸਤ ਨਾਲ ਜੁੜੀਆਂ ਹੋਈਆਂ ਸੀ।

ਗੁਜਰਾਲ ਨੇ ਇਹ ਵੀ ਸ਼ਿਕਾਇਤ ਕੀਤੀ ਸੀ ਕਿ ਕੁੰਵਰ ਵਿਜੈ ਪ੍ਰਤਾਪ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂਆਂ ਦੇ ਨਾਂ ਲਏ ਜੋ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।

ਐਸਆਈਟੀ ਦੀ ਜਾਂਚ

14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿੱਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ।

ਇਹ ਵੀ ਪੜ੍ਹੋ:-

ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਐਸਆਈਟੀ ਦਾ ਗਠਨ ਕੀਤਾ ਗਿਆ।

ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਸ ਤੋਂ ਪਹਿਲਾਂ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।

ਤੁਸੀਂ ਇਹ ਵੀਡੀਓਜ਼ ਵੀ ਦੇਖ ਸਕਦੇ ਹੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)