ਲੋਕ ਸਭਾ ਚੋਣਾਂ 2019 : ਬੀਬੀਸੀ ਦੇ ਨਾਂ ਹੇਠ ਸਾਂਝਾ ਕੀਤਾ ਜਾ ਰਿਹਾ ਚੋਣ ਸਰਵੇਖਣ ਜਾਅਲੀ

ਬੀਬੀਸੀ

ਤਸਵੀਰ ਸਰੋਤ, Getty Images

ਫੇਸਬੁੱਕ ਤੇ ਵੱਟਸਐਪ 'ਤੇ ਮੈਸੇਜ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਬੀਸੀ ਵੱਲੋਂ ਚੋਣਾਂ ਤੋਂ ਪਹਿਲਾਂ ਇੱਕ ਸਰਵੇ ਕਰਵਾਇਆ ਗਿਆ ਹੈ।

ਆਲਟ ਨਿਊਜ਼ ਅਨੁਸਾਰ ਇਨ੍ਹਾਂ ਮੈਸੇਜਜ਼ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਬੀਸੀ ਦੇ ਸਰਵੇ ਅਨੁਸਾਰ ਆਗਾਮੀ ਚੋਣਾਂ ਵਿੱਚ ਭਾਜਪਾ 2014 ਤੋਂ ਵੀ ਚੰਗਾ ਪ੍ਰਦਰਸ਼ਨ ਕਰੇਗੀ।

ਬੀਬੀਸੀ ਨੇ ਅਜਿਹੇ ਕਿਸੇ ਵੀ ਸਰਵੇ ਦੀ ਖ਼ਬਰ ਦਾ ਖੰਡਨ ਕੀਤਾ ਹੈ। ਬੀਬੀਸੀ ਨੇ ਬਿਆਨ ਜਾਰੀ ਕੀਤਾ ਹੈ ਜੋ ਆਲਟ ਨਿਊਜ਼ ਨੇ ਵੀ ਛਾਪਿਆ ਹੈ।

ਇਹ ਵੀ ਪੜ੍ਹੋ :

ਬੀਬੀਸੀ ਅਨੁਸਾਰ, "ਚੋਣਾਂ ਨਾਲ ਜੁੜਿਆ ਇੱਕ ਫਰਜ਼ੀ ਸਰਵੇ ਫੇਸਬੁੱਕ ਅਤੇ ਵਟਸਐਪ 'ਤੇ ਵਾਇਰਲ ਕੀਤਾ ਜਾ ਰਿਹਾ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਰਵੇ ਬੀਬੀਸੀ ਨੇ ਕਰਵਾਇਆ ਹੈ। ਅਸੀਂ ਇਸ ਸਾਫ਼ ਕਰਨਾ ਚਾਹੁੰਦੇ ਹਾਂ ਕਿ ਇਹ ਸਰਵੇ ਪੂਰੇ ਤਰੀਕੇ ਨਾਲ ਫਰਜ਼ੀ ਹੈ। ਬੀਬੀਸੀ ਨੇ ਅਜਿਹਾ ਕੋਈ ਸਰਵੇ ਨਹੀਂ ਕਰਵਾਇਆ ਹੈ। ਬੀਬੀਸੀ ਭਾਰਤ ਵਿੱਚ ਚੋਣਾਂ ਤੋਂ ਪਹਿਲਾਂ ਕਰਵਾਏ ਜਾਂਦੇ ਕਿਸੇ ਵੀ ਸਰਵੇ ਦੀ ਹਮਾਇਤ ਨਹੀਂ ਕਰਦਾ ਹੈ।"

ਇਸ ਤੋਂ ਪਹਿਲਾਂ 2018 ਵਿੱਚ ਕਰਨਾਟਕ ਵਿਧਾਨ ਸਭਾ ਚੋਣਾਂ ਵੇਲੇ ਵੀ ਇੱਕ ਫਰਜ਼ੀ ਸਰਵੇ ਨੂੰ ਬੀਬੀਸੀ ਦੇ ਨਾਂ 'ਤੇ ਵਾਇਰਲ ਕੀਤਾ ਗਿਆ ਸੀ। ਇਸ ਸਰਵੇ ਦਾ ਵੀ ਬੀਬੀਸੀ ਨੇ ਖੰਡਨ ਕੀਤਾ ਸੀ।

ਰਾਜਸਥਾਨ ਵਿੱਚ 2018 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਇੱਕ ਜਾਅਲੀ ਸਰਵੇ ਬੀਬੀਸੀ ਦੇ ਨਾਂ ֹ'ਤੇ ਸ਼ੇਅਰ ਕੀਤਾ ਗਿਆ ਜਿਸ ਦਾ ਬੀਬੀਸੀ ਵੱਲੋਂ ਖੰਡਨ ਕੀਤਾ ਗਿਆ ਸੀ।

ਤੁਸੀਂ ਇਹ ਵੀਡੀਓਜ਼ ਵੀ ਦੇਖ ਸਕਦੇ ਹੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)