ਲੋਕ ਸਭਾ ਚੋਣਾਂ 2019: ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੀਆਂ ਪਈਆਂ ਵੋਟਾਂ

ਤਸਵੀਰ ਸਰੋਤ, Getty Images
ਲੋਕ ਸਭਾ ਚੋਣਾਂ ਦੇ ਪਹਿਲੇ ਗੇੜ 'ਚ ਦੇਸ ਦੇ 20 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 91 ਲੋਕ ਸਭਾ ਸੀਟਾਂ ਅਤੇ ਚਾਰ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ।
ਚੋਣ ਕਮਿਸ਼ਨ ਮੁਤਾਬਕ ਇੱਕਾ-ਦੁੱਕਾ ਝੜਪਾਂ ਨੂੰ ਛੱਡ ਕੇ ਵੋਟਿੰਗ ਸ਼ਾਂਤਮਈ ਰਹੀ।
ਵਿਧਾਨ ਸਭਾ ਚੋਣਾਂ: ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਲਈ ਵੀ ਵੋਟਿੰਗ ਚੱਲ ਰਹੀ ਹੈ। ਉਡੀਸ਼ਾ ਵਿਧਾਨ ਸਭਾ ਦੇ ਲਈ ਪਹਿਲੇ ਗੇੜ ਦੀ ਵੋਟਿੰਗ ਵੀ ਅੱਜ ਹੀ ਹੋ ਰਹੀ ਹੈ।
ਲੋਕ ਸਭਾ ਚੋਣਾਂ: ਪਹਿਲੇ ਗੇੜ ਦੇ ਲਈ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਜੰਮੂ ਅਤੇ ਕਸ਼ਮੀਰ, ਮਹਾਰਾਸ਼ਟਰ, ਮਣੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਓਡੀਸ਼ਾ, ਸਿੱਕਮ, ਤੇਲੰਗਾਨਾ, ਤ੍ਰਿਪੁਰਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ, ਅੰਡੇਮਾਨ ਅਤੇ ਨਿੱਕੋਬਾਰ ਆਈਲੈਂਡ ਅਤੇ ਲਕਸ਼ਦੀਪ ਵਿੱਚ ਵੋਟਾਂ ਪਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਅਰੁਣਾਚਲ ਪ੍ਰਦੇਸ਼ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਅਰੁਣਾਂਚਲ ਪ੍ਰਦੇਸ਼ ਪੱਛਮੀ ਅਤੇ ਪੂਰਬੀ ਵਿੱਚ ਵੋਟਿੰਗ ਹੋਵੇਗੀ। ਇੱਥੇ ਭਾਜਪਾ, ਕਾਂਗਰਸ ਅਤੇ ਪੀਪਲਜ਼ ਪਾਰਟੀ ਆਫ਼ ਅਰੁਣਾਚਲ(PPA) ਹੈ। ਪਹਿਲੇ ਗੇੜ ਦੀਆਂ ਚੋਣਾਂ ਲਈ 2202 ਪੋਲਿੰਗ ਬੂਥ ਬਣਾਏ ਗਏ ਹਨ।

ਤਸਵੀਰ ਸਰੋਤ, PIB
ਆਂਧਰਾ ਪ੍ਰਦੇਸ਼ ਦੇ 25 ਲੋਕ ਸਭਾ ਹਲਕਿਆਂ ਲਈ 319 ਉਮੀਦਵਾਰ ਮੈਦਾਨ ਵਿੱਚ ਹਨ। ਇੱਥੇ ਮੁੱਖ ਪਾਰਟੀਆਂ ਭਾਜਪਾ, ਕਾਂਗਰਸ, ਟੀਡੀਪੀ, YSRC ਅਤੇ ਜਾਨਾ ਸੇਨਾ ਹੈ। ਪਹਿਲੇ ਗੇੜ ਦੀਆਂ ਚੋਣਾਂ ਲਈ 45,920 ਪੋਲਿੰਗ ਬੂਥ ਬਣਾਏ ਗਏ ਹਨ।

ਤਸਵੀਰ ਸਰੋਤ, @DeepthiBK/twitter
ਅਸਾਮ ਵਿੱਚ 5 ਲੋਕ ਸਭਾ ਹਲਕਿਆਂ ਲਈ 41 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਮੁੱਖ ਪਾਰਟੀਆਂ ਭਾਜਪਾ, ਕਾਂਗਰਸ ਅਤੇ AIUDF ਹੈ। ਪਹਿਲੇ ਗੇੜ ਦੀਆਂ ਚੋਣਾਂ ਲਈ ਇੱਥੇ 9574 ਪੋਲਿੰਗ ਬੂਥ ਬਣਾਏ ਗਏ ਹਨ।

ਤਸਵੀਰ ਸਰੋਤ, @ceoarunachal/Twitter
ਬਿਹਾਰ ਵਿੱਚ 4 ਲੋਕ ਸਭਾ ਹਲਕਿਆਂ ਲਈ 44 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਮੁੱਖ ਪਾਰਟੀਆਂ BJP+JDU ਗਠਜੋੜ, ਕਾਂਗਰਸ ਅਤੇ ਆਰਜੇਡੀ ਗਠਜੋੜ ਹਨ। ਪਹਿਲੇ ਗੇੜ ਦੀਆਂ ਚੋਣਾਂ ਲਈ ਇੱਥੇ 7486 ਪੋਲਿੰਗ ਬੂਥ ਬਣਾਏ ਗਏ ਹਨ।

ਉੱਤਰ ਪ੍ਰਦੇਸ਼ ਵਿੱਚ 8 ਲੋਕ ਸਭਾ ਹਲਕਿਆਂ ਲਈ 96 ਉਮੀਦਵਾਰ ਚੋਣ ਲੜ ਰਹੇ ਹਨ। ਇੱਥੇ ਮੁੱਖ ਪਾਰਟੀਆਂ ਭਾਜਪਾ, ਕਾਂਗਰਸ, ਬਸਪਾ, ਸਪਾ ਅਤੇ ਆਰਐੱਲਡੀ ਹੈ। ਪਹਿਲੇ ਗੇੜ ਦੀਆਂ ਚੋਣਾਂ ਲਈ ਇੱਥੇ 16633 ਪੋਲਿੰਗ ਬੂਥ ਬਣਾਏ ਗਏ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਤਿੰਨ ਪਿੰਡਾਂ ਨੇ ਕੀਤਾ ਚੋਣਾਂ ਦਾ ਬਾਈਕਾਟ
ਯੂਪੀ ਦੇ ਹਾਥਰਸ ਲੋਕ ਸਭਾ ਸੀਟ 'ਤੇ 18 ਅਪ੍ਰੈਲ ਨੂੰ ਵੋਟਾਂ ਪੈਣਗੀਆਂ ਪਰ ਇਸ ਲੋਕ ਸਭਾ ਹਲਕੇ ਅਧੀਨ ਆਉਂਦੇ ਤਿੰਨ ਪਿੰਡਾਂ ਦੇ ਲੋਕਾਂ ਨੇ ਇਸ ਵਾਰ ਦੀਆਂ ਚੋਣਾਂ ਦਾ ਬਾਇਕਾਟ ਕਰਨ ਦਾ ਫ਼ੈਸਲਾ ਲਿਆ ਹੈ।
ਪਿੰਡ ਨਗਲਾ, ਮਹਾਸਿੰਘ ਪੁਰ ਅਤੇ ਰਾਜਨਗਰ ਦੇ ਲੋਕਾਂ ਨੇ ਇਸ ਵਾਰ ਲੋਕ ਸਭਾ ਚੋਣਾਂ 'ਚ ਵੋਟ ਨਾ ਪਾਉਣ ਦਾ ਫ਼ੈਸਲਾ ਕਰ ਲਿਆ ਹੈ।
ਇੱਕ ਮਹਿਲਾ ਵੋਟਰ ਨੇ ਬੀਬੀਸੀ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇੱਥੋਂ ਦੀ ਸਮੱਸਿਆ ਖਾਰੇ ਪਾਣੀ ਦੀ ਹੈ। ਜੇ ਇਸ ਦਾ ਹੱਲ ਨਹੀਂ ਹੁੰਦਾ ਤਾਂ ਅਸੀਂ 2019 ਦੀਆਂ ਚੋਣਾਂ ਦਾ ਬਾਇਕਾਟ ਕਰ ਰਹੇ ਹਾਂ।
ਉਨ੍ਹਾਂ ਅੱਗੇ ਕਿਹਾ, ''2-3 ਸਾਲਾਂ ਤੋਂ ਪਾਣੀ ਦੀ ਸਮੱਸਿਆ ਹੈ ਅਤੇ ਇੱਕ ਸਾਲ ਹੋ ਗਿਆ ਇਸ ਸਮੱਸਿਆ ਸਬੰਧੀ ਆਵਾਜ਼ ਬੁਲੰਦ ਕਰਦੇ ਨੂੰ, ਪਰ ਕੋਈ ਹੱਲ ਨਹੀਂ ਨਿਕਲਿਆ''
ਇੱਕ ਵਿਅਕਤੀ ਨੇ ਦੱਸਿਆ, ''ਅਜਿਹਾ ਪਾਣੀ ਸਾਡੇ ਬੱਚੇ ਸਕੂਲਾਂ ਵਿੱਚ ਪੀ ਰਹੇ ਹਨ ਜੋ ਜ਼ਹਿਰ ਬਰਾਬਰ ਹੈ। ਇੱਥੋਂ ਦੇ ਲੋਕਾਂ ਨੂੰ ਚਾਰ ਕਿਲੋਮੀਟਰ ਦੂਰ ਪਾਣੀ ਭਰਨ ਜਾਣਾ ਪੈਂਦਾ ਹੈ।''

ਤਸਵੀਰ ਸਰੋਤ, Google
ਛੱਤੀਸਗੜ੍ਹ ਵਿੱਚ ਇੱਕ ਲੋਕ ਸਭਾ ਹਲਕੇ ਵਿੱਚ ਵੋਟਿੰਗ ਹੋਵੇਗੀ ਜਿੱਥੇ 7 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇੱਥੇ ਮੁੱਖ ਪਾਰਟੀਆਂ ਭਾਜਪਾ, ਕਾਂਗਰਸ ਅਤੇ ਬਸਪਾ ਹੈ। ਪਹਿਲੇ ਗੇੜ ਦੀਆਂ ਚੋਣਾਂ ਲਈ ਇੱਥੇ 1878 ਪੋਲਿੰਗ ਬੂਥ ਬਣਾਏ ਗਏ ਹਨ।
ਇਹ ਵੀ ਪੜ੍ਹੋ:

ਤਸਵੀਰ ਸਰੋਤ, Getty Images
ਜੰਮੂ ਅਤੇ ਕਸ਼ਮੀਰ ਵਿੱਚ ਦੋ ਲੋਕ ਸਭਾ ਹਲਕਿਆਂ ਲਈ ਵੋਟਿੰਗ ਹੋਵੇਗੀ ਜਿਸਦੇ ਲਈ 33 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਮੁੱਖ ਪਾਰਟੀਆਂ, ਪੀਡੀਪੀ, ਕਾਂਗਰਸ ,JKNC ਗਠਜੋੜ ਅਤੇ JKNPP ਹੈ। ਪਹਿਲੇ ਗੇੜ ਦੀਆਂ ਚੋਣਾਂ ਲਈ ਇੱਥੇ 3489 ਪੋਲਿੰਗ ਬੂਥ ਬਣਾਏ ਗਏ ਹਨ।

ਤਸਵੀਰ ਸਰੋਤ, Facebook/ECI
ਮਹਾਰਾਸ਼ਟਰ ਵਿੱਚ ਸੱਤ ਲੋਕ ਸਭਾ ਹਲਕਿਆਂ ਲਈ 122 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਮੁੱਖ ਪਾਰਟੀਆਂ ਭਾਜਪਾ, ਸ਼ਿਵ ਸੈਨਾ, ਕਾਂਗਰਸ ਅਤੇ ਐਨਸੀਪੀ ਹੈ। ਇਸ ਤੋਂ ਇਲਾਵਾ ਇੱਥੇ SSS (ਸਵਾਭੀਮਾਨੀ ਸ਼ੇਤਕਾਰੀ ਸੰਗਠਨ), YSP (ਯੁਵਾ ਸਵਾਭੀਮਾਨੀ ਪਕਸ਼ਾ) ਅਤੇ BVA ਪਾਰਟੀਆਂ ਵੀ ਚੋਣ ਮੈਦਾਨ ਵਿੱਚ ਹਨ। ਪਹਿਲੇ ਗੇੜ ਦੀਆਂ ਚੋਣਾਂ ਲਈ ਇੱਥੇ 14731 ਪੋਲਿੰਗ ਬੂਥ ਬਣਾਏ ਗਏ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਉੱਤਰਾਖੰਡ ਵਿੱਚ ਪੰਜ ਲੋਕ ਸਭਾ ਸੀਟਾਂ ਲਈ 52 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਮੁੱਖ ਪਾਰਟੀਆਂ ਭਾਜਪਾ, ਕਾਂਗਰਸ ਅਤੇ ਬਸਪਾ ਹੈ। ਪਹਿਲੇ ਗੇੜ ਦੀਆਂ ਚੋਣਾਂ ਲਈ ਇੱਥੇ 11235 ਪੋਲਿੰਗ ਬੂਥ ਬਣਾਏ ਗਏ ਹਨ।
ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆਉਣਗੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2