ਹਰਦੀਪ ਸਿੰਘ ਨਿੱਜਰ ਨੂੰ ਰਫਰੈਂਡਮ-2020 ਦੀ ਕਮਾਨ ਸੌਂਪਣ ਨਾਲ SFJ ਦੇ ਮਨਸੂਬੇ ਬੇਨਕਾਬ - ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, Getty Images
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਥਿਤ ਵੱਖਵਾਦੀ ਸਿੱਖ ਆਗੂ ਹਰਦੀਪ ਸਿੰਘ ਨਿੱਜਰ ਨੂੰ ਖ਼ਾਲਿਸਤਾਨ ਰੈਫ਼ਰੈਂਡਮ-2020 ਦੀ ਲਹਿਰ ਨੂੰ ਅੱਗੇ ਵਧਾਉਣ ਦੀ ਜਿੰਮੇਵਾਰੀ ਦੇਣ ਨਾਲ ਇਸ ਵੱਖਵਾਦੀ ਲਹਿਰ ਪਿਛਲਾ ਅਸਲੀ ਮਨੋਰਥ ਬੇਨਕਾਬ ਹੋ ਗਿਆ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਰਤ ਦੀ ਸ਼ਾਂਤੀ ਲਈ ਗੰਭੀਰ ਖ਼ਤਰਾ ਹੈ। ਇਸ ਲਹਿਰ ਨੂੰ ਖ਼ਤਮ ਕਰਨ ਲਈ ਭਾਰਤ ਕੌਮਾਂਤਰੀ ਭਾਈਚਾਰੇ ਨੂੰ ਸਾਥ ਦੇਣ ਦੀ ਅਪੀਲ ਕਰੇ।
ਹਰਦੀਪ ਸਿੰਘ ਨਿੱਜਰ ਬਾਰੇ ਆ ਰਹੀਆਂ ਮੀਡੀਆ ਰਿਪੋਰਟਾਂ ਬਾਰੇ ਉਨ੍ਹਾਂ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ।
ਉਨ੍ਹਾਂ ਕਿਹਾ,''ਹਰਦੀਪ ਸਿੰਘ ਨਿੱਜਰ ਭਾਰਤ ਦੇ ਲੋੜੀਂਦੇ ਵਿਅਕਤੀਆਂ ਵਿੱਚੋਂ ਹੈ ਅਤੇ ਉਨ੍ਹਾਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਉਨ੍ਹਾਂ ਦੀ ਫਰਵਰੀ 2018 ਦੀ ਭਾਰਤ ਫੇਰੀ ਸਮੇਂ ਅੰਮ੍ਰਿਤਸਰ ਵਿੱਚ ਹੋਈ ਗੱਲਬਾਤ ਦੌਰਾਨ ਵੀ ਇਸ ਬਾਰੇ ਸਬੂਤ ਸਾਂਝੇ ਕੀਤੇ ਸਨ।''
ਇਹ ਵੀ ਪੜ੍ਹੋ:

ਤਸਵੀਰ ਸਰੋਤ, AFP/GETTY IMAGES
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੀ ਜ਼ਮੀਨ ਤੋਂ ਭਾਰਤ ਵਿੱਚ ਗੜਬੜੀ ਫੈਲਾਉਣ ਵਾਲਿਆਂ ਨੂੰ ਮਿਲਣ ਵਾਲੀ ਮਦਦ ਬਾਰੇ ਆਪਣੇ ਤੌਖ਼ਲੇ ਵੀ ਜ਼ਾਹਰ ਕੀਤੇ ਸਨ।
ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੇਸ ਵਿੱਚ ਖ਼ਾਸ ਕਰਕੇ ਪੰਜਾਬ ਵਿੱਚ ਬਦਅਮਨੀ ਫੈਲਾਉਣ ਵਾਲੀਆਂ ਅਜਿਹੀਆਂ ਤਾਕਤਾਂ ਨਾਲ ਨਜਿੱਠਣ ਲਈ ਸਖ਼ਤ ਰੁੱਖ ਅਪਣਾਵੇ।
ਕੈਪਟਨ ਨੇ ਅੱਗੇ ਕਿਹਾ ਕਿ ਅਜਿਹੀਆਂ ਤਾਕਤਾਂ ਨੂੰ ਵਧਣ-ਫੁੱਲਣ ਦੇਣਾ ਕੈਨੇਡਾ ਦੀ ਆਪਣੀ ਸੁਰੱਖਿਆ ਲਈ ਵੀ ਖ਼ਤਰਾ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਰੈਫਰੈਂਡਮ 2020 ਕਦੇ ਵੀ ਸ਼ਾਂਤਮਈ ਲਹਿਰ ਨਹੀਂ ਰਹੀ ਅਤੇ ਨਿੱਜਰ ਨੂੰ ਆਗੂ ਥਾਪਣ ਨਾਲ ਸਪਸ਼ਟ ਹੋ ਗਿਆ ਹੈ ਕਿ ਉਹ ਇੱਕ ਹਿੰਸਕ ਲਹਿਰ ਦੇ ਮਨਸੂਬੇ ਜ਼ਾਹਰ ਹੋਏ ਹਨ।
ਇਹ ਵੀ ਪੜ੍ਹੋ:

ਤਸਵੀਰ ਸਰੋਤ, Shaili Bhatt/BBC
ਕੈਪਟਨ ਕਹਿੰਦੇ ਰਹੇ ਹਨ ਕਿ ਪੰਜਾਬ ਵਿਚਲੀ ਖ਼ਾਲਿਸਤਾਨ ਲਹਿਰ ਨੂੰ ਸਿੱਧੇ ਤੌਰ ਤੇ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈ ਦਾ ਸਮਰਥਨ ਹਾਸਲ ਹੈ।
ਹਾਲਾਂਕਿ ਸਿੱਖਸ ਫਾਰ ਜਸਟਿਸ ਦੇਬੁਲਾਰੇ ਗੁਰਪਤਵੰਤ ਸਿੰਘ ਪੰਨੂ ਪਹਿਲਾਂ ਫੇਸਬੁੱਕ ਉੱਤੇ ਲਾਈਵ ਹੋ ਕੇ ਅਤੇ ਕਈ ਟੀਵੀ ਚੈਨਲਾਂ ਨਾਲ ਗੱਲਬਾਤ ਦੌਰਾਨ ਕੈਪਟਨ ਦੇ ਇਸ ਦਾਅਵੇ ਨੂੰ ਰੱਦ ਕਰ ਚੁੱਕੇ ਹਨ ਕਿ ਉਨ੍ਹਾਂ ਦੀ ਮੁਹਿੰਮ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਹੈ।

ਤਸਵੀਰ ਸਰੋਤ, cbi.gov.in
ਨਿੱਜਰ ਭਾਰਤ ਦੀ ਜਾਂਚ ਏਜੰਸੀ NIA ਦੀ ਰਡਾਰ 'ਤੇ
ਅਪਰੈਲ 2018 ਵਿੱਚ ਭਾਰਤ ਦੀ ਜਾਂਚ ਏਜੰਸੀ NIA ਨੇ ਨਿੱਜਰ ਖਿਲਾਫ ਇੱਕ ਐਫਆਈਆਰ ਦਰਜ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਿਖਰਲੇ ਅੱਤਵਾਦੀਆਂ ਵਿੱਚੋਂ ਹੈ।
ਐਨਆਈਏ ਨੇ ਇਲਜ਼ਾਮ ਲਾਇਆ ਹੈ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਭਾਰਸਿੰਘਪੁਰ ਦਾ ਵਸਨੀਕ ਹਰਦੀਪ ਸਿੰਘ ਨਿੱਜਰ ਹੁਣ ਕੈਨੇਡਾ ਦੇ ਸਰੇ ਵਿੱਚ ਰਹਿੰਦਾ ਹੈ ਅਤੇ ਭਾਰਤ ਵਿੱਚ ਵੱਡਾ ਹਮਲਾ ਕਰਨ ਦੇ ਮਨਸੂਬੇ ਘੜ ਰਿਹਾ ਹੈ।
ਜਾਂਚ ਏਜੰਸੀ ਮੁਤਾਬਕ ਹਰਦੀਪ ਸਿੰਘ ਨਿੱਜਰ ਸਿੱਖ ਨੌਜਵਾਨਾਂ ਨੂੰ ਹਮਲਿਆਂ ਲਈ ਤਿਆਰ ਕਰਨ ਲਈ ਹਥਿਆਰ ਅਤੇ ਪੈਸੇ ਮੁਹੱਈਆ ਕਰਵਾਉਂਦਾ ਹੈ।
ਏਜੰਸੀ ਦੀ ਐਫਆਈਆਰ ਵਿੱਚ ਇਹ ਗੱਲ ਵੀ ਹੈ ਕਿ ਹਮਲੇ ਉਨ੍ਹਾਂ ਥਾਵਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾਣ ਦੀ ਮੰਸ਼ਾ ਹੈ ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਹੋਵੇ।
ਕੀ ਹੈ 'ਰੈਫਰੈਂਡਮ-2020'?
ਸਿੱਖਸ ਫਾਰ ਜਸਟਿਸ ਵੱਲੋਂ ਭਾਰਤੀ ਪੰਜਾਬ ਨੂੰ 'ਆਜ਼ਾਦ' ਕਰਵਾਉਣ ਅਤੇ ਖ਼ਾਲਿਸਤਾਨ ਦੇ ਨਾਅਰੇ ਹੇਠ ਪੰਜਾਬੀਆਂ ਨੂੰ ਸਵੈ-ਨਿਰਣੈ ਦਾ ਹੱਕ ਦੁਆਉਣ ਲਈ 'ਰੈਫਰੈਂਡਮ-2020' ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਸੰਗਠਨ ਵੱਲੋਂ 'ਰੈਫਰੈਂਡਮ-2020' ਦਾ ਰੋਡਮੈਪ ਤਿਆਰ ਕਰਨ ਦੇ ਨਾਂ ਹੇਠ ਲੰਡਨ ਵਿੱਚ 12 ਅਗਸਤ, 2018 ਨੂੰ ਟਰਫਲਗਰ ਸੁਕਏਅਰ 'ਤੇ ਇੱਕ ਇਕੱਠ ਵੀ ਕੀਤਾ ਗਿਆ ਸੀ। ਇਸ ਨੂੰ 'ਲੰਡਨ ਐਲਾਨਨਾਮੇ' ਦਾ ਨਾਂ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ
ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3