ਆਦਿੱਤਿਆਨਾਥ ਬਾਰੇ ‘ਇਤਰਾਜ਼ਯੋਗ’ ਟਵੀਟ ਲਈ ਪੱਤਰਕਾਰ ਗ੍ਰਿਫ਼ਤਾਰ

ਐਡਿਟਰ ਗਿਲਡ ਨੇ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਇੱਕ ਪੱਤਰਕਾਰ ਪ੍ਰਸ਼ਾਂਤ ਕਨੋਜੀਆ ਅਤੇ ਇੱਕ ਨਿਊਜ਼ ਚੈੱਨਲ ਦੇ ਐਡਿਟਰ ਤੇ ਹੈੱਡ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ।

ਖ਼ਬਰ ਏਜੰਸੀ ਪੀਟੀਆਈ ਅਨੁਸਾਰ ਉੱਤਰ ਪ੍ਰਦੇਸ਼ ਪੁਲਿਸ ਨੇ ਨੋਇਡਾ ਵਿੱਚ ਕੰਮ ਕਰਨ ਵਾਲੇ ਪੱਤਰਕਾਰ ਪ੍ਰਸ਼ਾਂਤ ਕਨੋਜੀਆ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਕੀਤਾ ਸੀ।

ਕਨੋਜੀਆ ਨੇ ਕਥਿਤ ਤੌਰ 'ਤੇ ਆਪਣੇ ਟਵਿੱਟਰ ਤੇ ਫੇਸਬੁੱਕ ਐਕਾਊਂਟ ਤੋਂ ਇੱਕ ਵੀਡੀਓ ਸ਼ੇਅਰ ਕੀਤਾ ਸੀ ਜਿਸ ਵਿੱਚ ਇੱਕ ਔਰਤ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਬਾਰੇ ਕੁਝ ਦਾਅਵੇ ਕਰ ਰਹੀ ਹੈ।

ਇਹ ਵੀ ਪੜ੍ਹੋ:

ਇਸ ਦੇ ਨਾਲ ਹੀ ਨੋਇਡਾ ਦੇ ਹੀ ਇੱਕ ਚੈਨਲ ਦੇ ਐਡੀਟਰ ਤੇ ਉਸ ਦੇ ਹੈੱਡ ਨੂੰ ਵੀ ਇਸ ਇਤਰਾਜ਼ਯੋਗ ਵੀਡੀਓ ਦਿਖਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ।

ਐਡਿਟਰ ਗਿਲਡ ਨੇ ਇਸ ਗ੍ਰਿਫ਼ਤਾਰੀ ਬਾਰੇ ਕਿਹਾ, "ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਮਨਮਾਨੀ ਹੈ ਅਤੇ ਕਾਨੂੰਨ ਦੀ ਗਲਤ ਵਰਤੋਂ ਹੈ।"

ਐਡਿਟਰ ਗਿਲਡ ਨੇ ਇਸ ਕਾਰਵਾਈ ਨੂੰ ਪ੍ਰੈੱਸ ਨੂੰ ਡਰਾਉਣ ਤੇ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

ਪ੍ਰਸ਼ਾਂਤ ਕਨੌਜੀਆ ਖਿਲਾਫ ਲਖਨਊ ਦੇ ਹਜ਼ਰਤਗੰਜ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ 'ਤੇ ਆਈਟੀ ਐੱਕਟ ਦੀ ਧਾਰਾ 66 ਅਤੇ ਮਾਨਹਾਨੀ ਦੀ ਧਾਰਾ ਲਗਾਈ ਗਈ ਹੈ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਜ਼ਰੂਰ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)