ਸੰਗਰੂਰ ਬੰਦ, ਫਤਿਹਵੀਰ ਨੂੰ ਨਾ ਬਚਾਏ ਜਾਣ ਖਿਲਾਫ਼ ਲੋਕਾਂ 'ਚ ਰੋਹ, ਡੀਸੀ ਦਫ਼ਤਰ ਦਾ ਘਿਰਾਓ

    • ਲੇਖਕ, ਸੁਖਚਰਨਪ੍ਰੀਤ
    • ਰੋਲ, ਬੀਬੀਸੀ ਪੰਜਾਬੀ ਲਈ

ਸੰਗਰੂਰ ਦੇ ਭਗਵਾਨਪੁਰਾ ਪਿੰਡ ਵਿਚ ਬੋਰਵੈੱਲ ਵਿੱਚ ਡਿੱਗੇ 2 ਸਾਲਾ ਬੱਚੇ ਫਤਹਿਵੀਰ ਨੂੰ ਬਚਾਏ ਜਾ ਨਾ ਸਕਣ ਤੋਂ ਬਾਅਦ ਸਥਾਨਕ ਲੋਕਾਂ ਵਿਚ ਕਾਫ਼ੀ ਰੋਹ ਪਾਇਆ ਜਾ ਰਿਹਾ ਹੈ।

ਕਈ ਜਨਤਕ ਜਥੇਬੰਦੀਆਂ ਦੀ ਅਗਵਾਈ ਵਿਚ ਸੈਂਕੜੇ ਲੋਕਾਂ ਨੇ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਦੀ ਕੋਠੀ ਦਾ ਘਿਰਾਓ ਕੀਤਾ।

ਸੰਗਰੂਰ ਦੇ ਵੱਖ-ਵੱਖ ਵਰਗਾਂ ਦੀ ਨੁੰਮਾਇਦਗੀ ਕਰਨ ਵਾਲੇ ਸੰਗਠਨਾਂ ਨੇ ਕਾਰੋਬਾਰੀ ਅਦਾਰੇ ਬੰਦ ਕੀਤੇ ਹੋਏ ਹਨ।

ਇਹ ਵੀ ਪੜ੍ਹੋ:

ਲੋਕਾਂ ਦਾ ਕਹਿਣਾ ਹੈ ਕਿ ਪ੍ਰਸਾਸ਼ਨ ਦੀ ਅਣਗਹਿਲੀ ਕਾਰਨ ਬੱਚੇ ਨੂੰ ਬੋਰਵੈੱਲ ਵਿਚੋਂ ਬਾਹਰ ਨਹੀਂ ਕੱਢਿਆ ਜਾ ਸਕਿਆ। ਇਸ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਅਹੁਦੇ ਤੋਂ ਮੁਅੱਤਲ ਕੀਤਾ ਜਾਵੇ।

ਕੁਝ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਧਰਨਾਕਾਰੀਆਂ ਦੀਆਂ ਮੰਗਾਂ :

  • ਮੁੱਖ ਮੰਤਰੀ ਪੰਜਾਬ ਫਤਹਿਵੀਰ ਨੂੰ.ਬਚਾਉਣ ਵਿੱਚ ਨਾਕਾਮ ਰਹਿਣ ਕਰਕੇ ਨੈਤਿਕ ਤੌਰ ਉੱਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਵੇ।
  • ਡਿਪਟੀ ਕਮਿਸ਼ਨਰ ਸੰਗਰੂਰ ਅਤੇ ਹੋਰ ਜਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਪਰਚਾ ਦਰਜ ਕੀਤਾ ਜਾਵੇ।
  • ਇਸ ਪੂਰੇ ਮਾਮਲੇ ਦੀ ਜੂਡੀਸ਼ੀਅਲ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਤੋਂ ਅਜਿਹੀਆਂ ਘਟਨਾਵਾਂ ਰੋਕਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)