ਬਰਗਾੜੀ ਬੇਅਦਬੀ ਕਾਂਡ: ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਜੇਲ੍ਹ 'ਚ ਕਤਲ, ਹੁਣ ਤੱਕ ਦੇ ਘਟਨਾਕ੍ਰਮ ਦੀਆਂ 11 ਗੱਲਾਂ

ਬੇਅਦਬੀ ਕਾਂਡ

ਤਸਵੀਰ ਸਰੋਤ, EPA

ਤਸਵੀਰ ਕੈਪਸ਼ਨ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਸਿੱਖਾਂ ਸੜਕਾਂ 'ਤੇ ਉਤਰ ਆਏ ਸਨ

ਸਾਲ 2015 ਵਿੱਚ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਮਹਿੰਦਰਪਾਲ ਸਿੰਘ ਬਿੱਟੂ (49) 'ਤੇ ਨਾਭਾ ਜੇਲ੍ਹ 'ਚ ਦੋ ਕੈਦੀਆਂ ਵੱਲੋਂ ਸ਼ਨਿੱਚਰਵਾਰ ਸ਼ਾਮ ਨੂੰ ਹਮਲਾ ਕੀਤਾ ਗਿਆ ਇਸ ਮਗਰੋਂ ਬਿੱਟੂ ਦੀ ਮੌਤ ਹੋ ਗਈ।

ਜੂਨ 2018 ਵਿੱਚ ਡੇਰਾ ਸੱਚਾ ਸੌਦਾ ਦੇ ਸਮਰਥਕ ਬਿੱਟੂ 'ਤੇ ਪੁਲਿਸ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਸੀ।

ਮੌਤ ਮਗਰੋਂ ਬਿੱਟੂ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਫਰੀਦਕੋਟ ਜ਼ਿਲ੍ਹੇ ਕੋਟਕਪੂਰਾ ਦੇ ਡੇਰੇ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ ਤੇ ਸਾਰੇ ਭਾਈਚਾਰਿਆਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ।

ਬੇਅਦਬੀ ਕਾਂਡ

ਤਸਵੀਰ ਸਰੋਤ, Surinder mann/bbc

ਤਸਵੀਰ ਕੈਪਸ਼ਨ, ਮਹਿੰਦਰਪਾਲ ਬਿੱਟੂ ਦੀ ਲਾਸ਼ ਪੋਸਟਮਾਰਟ ਕਰਵਾ ਕੇ ਕੋਟਕਪੂਰਾ ਦੇ ਡੇਰਾ ਸਤਿਸੰਗ ਹਾਲ ਵਿੱਚ ਰਖਵਾਈ ਗਈ ਹੈ

ਸੂਬੇ 'ਚ ਸੁਰੱਖਿਆ ਵਧਾਉਣ ਦੇ ਵੀ ਹੁਕਮ ਜਾਰੀ ਹੋਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਮਲਾਵਰਾਂ ਨੂੰ ਉਨ੍ਹਾਂ ਦੇ ਜੁਰਮ ਦੀ ਸਜ਼ਾ ਦਿੱਤੀ ਜਾਵੇਗੀ।

ਬਿੱਟੂ 'ਤੇ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨਾਂ ਦੇ ਕੈਦੀਆਂ ਨੇ ਹਮਲਾ ਕੀਤਾ। ਇਹ ਦੋਵੇਂ ਇੱਕ ਕਤਲ ਦੀ ਸਜ਼ਾ ਕੱਟ ਰਹੇ ਹਨ।

ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਜਾਂਚ ਕਮੇਟੀ ਦੀ ਅਗਵਾਈ ਕਰਨਗੇ ਜੋ ਰਿਪੋਰਟ ਤਿੰਨ ਦਿਨਾਂ ਵਿੱਚ ਪੇਸ਼ ਕਰੇਗੀ।

ਇਹ ਵੀ ਪੜ੍ਹੋ-

ਮਹਿੰਦਰਪਾਲ ਬਿੱਟੂ ਦੇ ਰਿਸ਼ਤੇਦਾਰ

ਤਸਵੀਰ ਸਰੋਤ, Surindermaan/bbc

ਤਸਵੀਰ ਕੈਪਸ਼ਨ, ਮਹਿੰਦਰਪਾਲ ਬਿੱਟੂ ਦੀ ਮੌਤ ਦੀ ਖ਼ਬਰ ਮਗਰੋਂ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰ

ਇੱਕ ਨਜ਼ਰ ਬੇਅਦਬੀ ਮਾਮਲੇ ਦੇ ਪੂਰੇ ਘਟਨਾਕ੍ਰਮ 'ਤੇ

  • ਇੱਕ ਜੂਨ 2015: ਗੁਰੂ ਗ੍ਰੰਥ ਸਾਹਿਬ ਦੀ ਬੀੜ ਪਿੰਡ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ। 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿਚੋਂ ਮਿਲੇ।
  • 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ। ਇਸੇ ਦਿਨ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ 'ਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ।
ਬਹਿਬਲ ਕਲਾਂ ਗੋਲੀਕਾਂਡ ਦੌਰਾਨ 26 ਸਾਲਾ ਗੁਰਜੀਤ ਸਣੇ 2 ਨੌਜਵਾਨ ਮਾਰੇ ਗਏ ਸਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਬਹਿਬਲ ਕਲਾਂ ਗੋਲੀਕਾਂਡ ਦੌਰਾਨ 26 ਸਾਲਾ ਗੁਰਜੀਤ ਸਣੇ 2 ਨੌਜਵਾਨ ਮਾਰੇ ਗਏ ਸਨ
  • 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ।
  • 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਹੋਇਆ।
  • 26 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ
  • 30 ਜੂਨ 2016: ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
ਬਰਗਾੜੀ

ਤਸਵੀਰ ਸਰੋਤ, FB PARMRAJ UMERA NANGAL

ਤਸਵੀਰ ਕੈਪਸ਼ਨ, ਬਹਿਬਲ ਕਲਾਂ ਤੇ ਕੋਟਕਪੂਰਾ 'ਚ ਪੁਲਿਸ ਫਾਇਰਿੰਗ ਮਾਮਲੇ 'ਚ ਸੀਨੀਅਰ ਪੁਲਿਸ ਅਫਸਰਾਂ ਪਰਮਰਾਜ ਸਿੰਘ ਉਮਰਾਨੰਗਲ ਤੇ ਚਰਨਜੀਤ ਸ਼ਰਮਾ 'ਤੇ ਕੇਸ ਚੱਚ ਰਹੇ ਹਨ
  • 14 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ। 30 ਜੂਨ 2018 ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
  • 31 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
  • 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ ਕੀਤਾ ਗਿਆ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
  • 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।
ਪ੍ਰਕਾਸ਼ ਸਿੰਘ ਬਾਦਲ

ਤਸਵੀਰ ਸਰੋਤ, Getty Images/fb

  • ਬਰਗਾੜੀ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪੁਲਿਸ ਫਾਇਰਿੰਗ ਮਾਮਲੇ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਅਦਾਕਾਰ ਅਕਸ਼ੇ ਕੁਮਾਰ ਨੂੰ SIT ਨੇ ਪੁੱਛਗਿੱਛ ਲਈ ਸੱਦਿਆ ਸੀ। ਸੰਮਨ ਮੁਤਾਬਕ, ''ਬਰਗਾੜੀ ਬੇਅਦਬੀ ਮਾਮਲਾ, ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਦੀ ਜਾਂਚ ਦੇ ਮਾਮਲੇ ਵਿੱਚ ਜਿਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਉਨ੍ਹਾਂ ਦਾ ਹਾਜ਼ਿਰ ਹੋਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਉਨ੍ਹਾਂ ਕੋਲੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਨ੍ਹਾਂ ਕੋਲ ਜੋ ਵੀ ਜਾਣਕਾਰੀਆਂ ਹਨ ਉਹ ਦਿੱਤੀਆਂ ਜਾਣ।''

ਇਹ ਵੀ ਪੜ੍ਹੋ-

ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆ ਸਕਦੇ ਹਨ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)