ਆਗਰਾ: ਲਖਨਊ ਤੋਂ ਦਿੱਲੀ ਆ ਰਹੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, 29 ਮੌਤਾਂ

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਘੱਟੋ-ਘੱਟ 29 ਜਾਨਾਂ ਚਲੀਆਂ ਗਈਆਂ ਹਨ ਤੇ ਦੋ ਦਰਜਨ ਲੋਕ ਜ਼ਖਮੀ ਹੋ ਗਏ ਹਨ।

ਇਹ ਬੱਸ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਅਵਧ ਡਿੱਪੂ ਦੀ ਬੱਸ ਸੀ ਜੋ ਕਿ ਲਖਨਊ ਤੋਂ ਦਿੱਲੀ ਆ ਰਹੀ ਸੀ।

ਪ੍ਰਸ਼ਾਸਨ ਮੁਤਾਬਕ, ਸਾਰੀਆਂ ਲਾਸ਼ਾਂ ਬਾਹਰ ਕੱਢ ਲਈਆਂ ਗਈਆਂ ਹਨ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

ਡਿਸਟਰਿਕਟ ਮੈਜਿਸਟਰੇਟ ਐੱਨਜੀ ਰਵੀ ਕੁਮਾਰ ਤੇ ਐੱਸਐੱਸਪੀ ਬਬਲੂ ਕੁਮਾਰ ਘਟਨਾ ਵਾਲੀ ਥਾਂ 'ਤੇ ਹਨ। ਡੀਐੱਮ ਨੇ 29 ਮੌਤਾਂ ਦੀ ਪੁਸ਼ਟੀ ਕੀਤੀ ਹੈ।

ਸੂਬੇ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਸੂਚਨਾ ਜਾਰੀ ਕੀਤੀ ਗਈ ਹੈ ਕਿ ਮੁੱਖ ਮੰਤਰੀ ਨੇ ਮਾਮਲੇ ਦਾ ਨੋਟਿਸ ਲਿਆ ਹੈ ਤੇ ਯਾਤਰੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਨੇ ਡੀਐੱਮ ਤੇ ਐੱਸਐੱਸਪੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਜ਼ਖਮੀਆਂ ਨੂੰ ਫੌਰੀ ਇਲਾਜ ਮੁਹਈਆ ਕਰਵਾਇਆ ਜਾਵੇ।

ਉੱਤਰ ਪ੍ਰਦੇਸ਼ ਰੋਡਵੇਜ਼ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਵੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)