ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ - 5 ਅਹਿਮ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਹੈ।

ਇਸ ਮਾਮਲੇ ਦੀ ਅਗਲੀ ਸੁਣਵਾਈ 21 ਅਗਸਤ ਨੂੰ ਹੋਵੇਗੀ। ਦਰਅਸਲ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੀਤਾ ਸੀ।

ਆਪਣੀ ਸ਼ਿਕਾਇਤ ਵਿੱਚ ਜਸਟਿਸ ਰਣਜੀਤ ਸਿੰਘ ਨੇ ਕਿਹਾ ਹੈ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ 'ਤੇ ਵਿਅਕਤੀਗਤ ਤੌਰ 'ਤੇ ਟਿੱਪਣੀਆਂ ਕੀਤੀਆਂ ਹਨ।

ਅਦਾਲਤ ਨੇ ਉਨ੍ਹਾਂ ਜ਼ਮਾਨਤ ਦਿੰਦਿਆਂ ਇਹ ਵੀ ਹਦਾਇਤ ਦਿੱਤੀ ਕਿ ਨਿਆਂਪਾਲਿਕਾ ਦਾ ਮਜ਼ਾਕ ਨਹੀਂ ਉਡਾਇਆ ਜਾਣਾ ਚਾਹੀਦਾ।

ਇਹ ਵੀ ਪੜ੍ਹੋ-

ਪੰਜਾਬੀ ਮੁੰਡੇ ਤੇ ਵਿਦੇਸ਼ੀ ਕੁੜੀ ਦੇ ਇਸ਼ਕ ਦੀ ਨਸ਼ੇ ਨਾਲ ਜੰਗ ਜਾਰੀ

ਨਤਾਸ਼ਾ ਡੈਨਮਾਰਕ ਦੀ ਰਹਿਣ ਵਾਲੀ ਹੈ ਤੇ ਇਨ੍ਹੀ ਦਿਨਾਂ ֹ'ਚ ਪੰਜਾਬ ਦੇ ਗੁਰਦਾਸਪੁਰ ਦੇ ਰੈੱਡ ਕਰਾਸ ਨਸ਼ਾ ਛਡਾਓ ਕੇਂਦਰ 'ਚ ਆਪਣੇ ਪੰਜਾਬੀ ਪਤੀ ਮਲਕੀਤ ਸਿੰਘ ਦਾ ਇਲਾਜ ਕਰਵਾ ਰਹੀ ਹੈ।

ਨਤਾਸ਼ਾ ਨੇ ਦੱਸਿਆ ਕਿ ਉਸ ਦੀ 1 ਜਨਵਰੀ 2019 ਨੂੰ ਸੋਸ਼ਲ ਸਾਈਟ ਰਾਹੀਂ ਪੰਜਾਬ ਦੇ ਗੁਰਦਾਸਪੁਰ ਦੇ ਇੱਕ ਪਿੰਡ ਦੇ ਰਹਿਣ ਵਾਲੇ ਨੌਜਵਾਨ ਮਲਕੀਤ ਸਿੰਘ ਨਾਲ ਮੁਲਾਕਾਤ ਹੋਈ ਅਤੇ ਉਹਨਾਂ 'ਚ ਕਾਫੀ ਦਿਨ ਤੱਕ ਚੈਟਿੰਗ ਚਲਦੀ ਰਹੀ।

ਨਤਾਸ਼ਾ ਆਖਦੀ ਹੈ ਕਿ ਉਸ ਨੂੰ ਮਲਕੀਤ ਦੀ ਸ਼ਖ਼ਸੀਅਤ ਨੇ ਬਹੁਤ ਪ੍ਰਭਾਵਿਤ ਕੀਤਾ ਅਤੇ ਉਹਨੂੰ ਇੰਝ ਜਾਪਿਆ ਕਿ ਉਸ ਨੂੰ ਜਿਵੇ ਦਾ ਜੀਵਨ ਸਾਥੀ ਚਾਹੰਦੀ ਸੀ ਉਹ ਮਿਲ ਗਿਆ ਅਤੇ ਇਸੇ ਕਾਰਨ ਉਹ 23 ਜਨਵਰੀ ਨੂੰ ਮਲਕੀਤ ਦੇ ਸੱਦੇ 'ਤੇ ਟੂਰਿਸਟ ਵੀਜ਼ਾ ਲੈ ਕੇ ਪੰਜਾਬ ਪਹੁੰਚੀ ਅਤੇ ਕੁਝ ਦਿਨ ਉਹ ਇਕੱਠੇ ਰਹੇ ਅਤੇ ਫਿਰ ਦੋਵਾਂ ਨੇ ਧਾਰਮਿਕ ਰੀਤੀ ਰਿਵਾਜ ਨਾਲ ਵਿਆਹ ਕਰਵਾ ਲਿਆ। ਪੂਰੀ ਖ਼ਬਰ ਪੜ੍ਹਣ ਲਈ ਕਲਿੱਕ ਕਰੋ।

ਇਹ ਵੀ ਪੜ੍ਹੋ-

ਭੋਪਾਲ: 8 ਸਾਲ ਦੀ ਬੱਚੀ ਨਾ ਬਲਾਤਕਾਰ ਤੇ ਕਤਲ ਦੇ ਮਾਮਲੇ 'ਚ ਫਾਂਸੀ

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ 8 ਸਾਲ ਦੀ ਇੱਕ ਬੱਚੀ ਨਾਲ ਬਲਾਤਕਾਰ ਅਤੇ ਉਸ ਦੇ ਕਤਲ ਦੇ ਮਾਮਲੇ ਵਿੱਚ ਭੋਪਾਲ ਦੀ ਇੱਕ ਅਦਾਲਤ ਨੇ ਇੱਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦਿਆਂ ਫਾਂਸੀ ਦੀ ਸਜ਼ਾ ਸੁਣਾਈ ਹੈ।

ਅਦਾਲਤ ਨੇ ਇਹ ਫ਼ੈਸਲਾ ਸਿਰਫ਼ 32 ਦਿਨਾਂ 'ਚ ਸੁਣਾ ਦਿੱਤਾ। ਇਸ ਕੇਸ ਵਿੱਚ 40 ਲੋਕਾਂ ਨੇ ਗਵਾਹੀ ਦਿੱਤੀ।

ਮੱਧ ਪ੍ਰਦੇਸ਼ 'ਚ ਘੱਟ ਉਮਰ ਦੀਆਂ ਕੁੜੀਆਂ ਨਾਲ ਬਲਾਤਕਾਰ ਦੇ ਮਾਮਲਿਆਂ 'ਚ ਫਾਂਸੀ ਦੀ ਸਜ਼ਾ ਦੇਣ ਦਾ ਇਹ 27ਵਾਂ ਮਾਮਲਾ ਹੈ। ਪੂਰੀ ਖ਼ਬਰ ਪੜ੍ਹਣ ਲਈ ਕਲਿੱਕ ਕਰੋ।

ਦਲਿਤ ਨਾਲ ਵਿਆਹ ਕਰਨ ਵਾਲੀ ਭਾਜਪਾ ਵਿਧਾਇਕ ਦੇ ਧੀ ਨੇ ਕਿਹਾ, 'ਜਾਨ ਨੂੰ ਖ਼ਤਰਾ'

ਇੱਕ ਦਲਿੱਤ ਨੌਜਵਾਨ ਨਾਲ ਵਿਆਹ ਕਰਨ ਵਾਲੀ ਬਰੇਲੀ ਦੇ ਭਾਜਪਾ ਵਿਧਾਇਕ ਰਾਜੇਸ਼ ਕੁਮਾਰ ਮਿਸ਼ਰਾਦੀ ਧੀ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ।

ਸਾਕਸ਼ੀ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਦੇ ਲੋਕ ਉਨ੍ਹਾਂ ਅਤੇ ਉਨ੍ਹਾਂ ਦੇ ਪਤੀ ਅਭੀ ਦਾ ਪਿੱਛਾ ਕਰ ਰਹੇ ਹਨ। ਇਸ ਦੇ ਨਾਲ ਹੀ ਅਭੀ ਦੇ ਪਰਿਵਾਰ ਵਾਲਿਆਂ ਨੂੰ ਵੀ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਹਾਲਾਂਕਿ ਸਾਕਸ਼ੀ ਦੇ ਪਿਤਾ ਰਾਜੇਸ਼ ਮਿਸ਼ਰਾ ਨੇ ਬੀਬੀਸੀ ਨਾਲ ਗੱਲ ਕਰਦਿਆਂ ਇਨ੍ਹਾਂ ਸਾਰੇ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ। ਪੂਰੀ ਖ਼ਬਰ ਪੜ੍ਹਣ ਲਈ ਕਲਿੱਕ ਕਰੋ।

Australia vs England 27 ਸਾਲ ਬਾਅਦ ਇੰਗਲੈਂਡ ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਿਆ ਹੈ

ਆਈਸੀਸੀ ਕ੍ਰਿਕਟ ਵਿਸ਼ਵ ਕੱਪ 2019 ਦੇ ਦੂਜੇ ਸੈਮੀਫਾਈਨਲ 'ਚ 5 ਵਾਰ ਚੈੰਪੀਅਨ ਰਹੀ ਆਸਟਰੇਲੀਆ ਨੂੰ 8 ਵਿਕਟ ਨਾਲ ਹਰਾ ਕੇ ਇੰਗਲੈਂਡ ਦੀ ਟੀਮ ਚੌਥੀ ਵਾਰ ਫਾਈਨਲ 'ਚ ਪਹੁੰਚ ਗਈ।

ਇਸ ਦੇ ਨਾਲ ਇਹ ਵੀ ਸਪੱਸ਼ਟ ਹੋ ਗਿਆ ਹੈ ਵਿਸ਼ਵ ਕੱਪ ਦੇ 44 ਸਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੁਨੀਆਂ ਨੂੰ ਵਾਰ ਚੈਂਪੀਅਨ ਮਿਲੇਗਾ।

ਫਾਈਨਲ 'ਚ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਮੁਲਾਬਕਾ ਹੋਵੇਗਾ ਅਤੇ ਇਹ ਦੋਵੇਂ ਹੀ ਟੀਮਾਂ ਅਜੇ ਤੱਕ ਕਦੇ ਵੀ ਵਿਸ਼ਵ ਕੱਪ ਚੈਂਪੀਅਨ ਨਹੀਂ ਬਣੀਆਂ। ਪੂਰੀ ਖ਼ਬਰ ਪੜ੍ਹਣ ਲਈ ਕਲਿੱਕ ਕਰੋ।

ਇਹ ਵੀ ਪੜ੍ਹੋ-

ਇਹ ਵੀਡੀਓ ਵੀ ਵੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)