You’re viewing a text-only version of this website that uses less data. View the main version of the website including all images and videos.
ਅੰਮ੍ਰਿਤਸਰ ਨਸ਼ੇ ਦੀ ਖੇਪ ਬਰਾਮਦਗੀ ਮਾਮਲੇ ਦਾ ਮੁੱਖ ਮੁਲਜ਼ਮ ਦੀ ਨਿਆਂਇਕ ਹਿਰਾਸਤ ਵਿੱਚ ਮੌਤ
ਅੰਮ੍ਰਿਤਸਰ ਵਿੱਚ ਕੁਝ ਦਿਨ ਪਹਿਲਾਂ ਵੱਡੀ ਮਾਤਰਾ ਵਿੱਚ ਫੜੇ ਗਏ ਨਸ਼ੇ ਦੇ ਜ਼ਖੀਰੇ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਗੁਰਪਿੰਦਰ ਦੀ ਨਿਆਂਇਕ ਹਿਰਾਸਤ ਵਿੱਚ ਮੌਤ ਹੋ ਗਈ ਹੈ। ਮੁਲਜ਼ਮ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ।
ਗੁਰਪਿੰਦਰ ਸਿੰਘ ਦੀ ਮੌਤ ਦੀ ਵਜ੍ਹਾ ਦਾ ਹਾਲੇ ਤੱਕ ਪਤਾ ਨਹੀਂ ਲੱਗਾ ਹੈ, ਉਸਦਾ ਪੋਸਟ ਮਾਰਟਮ ਸੋਮਵਾਰ ਨੂੰ ਡਾਕਟਰਾਂ ਦਾ ਇੱਕ ਉੱਚ ਪੱਧਰੀ ਬੋਰਡ ਕਰੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਸਹਾਇਕ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਅਗਰਵਾਲ ਨੂੰ ਇਸ ਮਾਮਲੇ ਦੀ ਵਿਸਥਾਰ ਵਿੱਚ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ।
29 ਜੂਨ ਨੂੰ ਕਸਟਮ ਐਕਟ ਦੇ ਤਹਿਤ ਗੁਰਪਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:
ਸਰਕਾਰੀ ਬੁਲਾਰੇ ਮੁਤਾਬਕ, ''ਡਾਈਬਿਟੀਜ ਦੇ ਮਰੀਜ ਗੁਰਪਿੰਦਰ ਨੂੰ 18 ਜੁਲਾਈ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸਦੀ ਵਿਗੜਦੀ ਹਾਲਤ ਦੇਖ ਕੇ ਜੇਲ੍ਹ ਦੇ ਮੈਡੀਕਲ ਅਫਸਰ ਨੇ ਐਤਵਾਰ ਨੂੰ ਗੁਰਪਿੰਦਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਜਿੱਥੇ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ।''
ਇਹ ਵੀ ਪੜ੍ਹੋ
2700 ਕਰੋੜ ਦਾ ਨਸ਼ਾ ਬਰਾਮਦ ਹੋਇਆ ਸੀ
29 ਜੂਨ 2019 ਨੂੰ ਕਸਟਮ ਵਿਭਾਗ ਨੇ 532 ਕਿੱਲੋ ਹੈਰੋਇਨ ਅਤੇ 52 ਕਿੱਲੋ ਹੋਰ ਸ਼ੱਕੀ ਨਸ਼ਾ ਬਰਾਮਦ ਕੀਤਾ ਸੀ।
ਮਹਿਕਮੇ ਨੇ ਕੌਮਾਂਤਰੀ ਬਜ਼ਾਰ ਵਿੱਚ ਇਸਦੀ ਕੀਮਤ 2700 ਕਰੋੜ ਦੱਸੀ ਸੀ।
ਇਸ ਮਾਮਲੇ ਵਿੱਚ ਮੁਲਜ਼ਮ ਖਿਲਾਫ ਰਾਜਾਸਾਂਸੀ ਪੁਲਿਸ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਵਾਇਆ ਗਿਆ ਸੀ।