ਸੋਨੀਆ ਗਾਂਧੀ ਬਣੀ ਕਾਂਗਰਸ ਦੀ ਅੰਤਰਿਮ ਪ੍ਰਧਾਨ

ਸੋਨੀਆ ਗਾਂਧੀ ਨੂੰ ਕਾਂਗਰਸ ਦੀ ਵਰਕਿੰਗ ਕਮੇਟੀ ਨੇ ਕਾਂਗਰਸ ਦਾ ਅੰਤਰਿਮ ਪ੍ਰਧਾਨ ਬਣਾ ਦਿੱਤਾ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਪੂਰੇ ਦਿਨ ਚੱਲੀ ਕਾਂਗਰਸ ਕਮੇਟੀ ਵਿੱਚ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਰਾਹੁਲ ਗਾਂਧੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਰਾਹੁਲ ਨੇ ਹਾਰ ਦੀ ਜ਼ਿੰਮੇਵਾਰੀ ਲਈ ਹੈ।

ਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ ਨੂੰ ਕਾਂਗਰਸ ਦਾ ਅੰਤਰਿਮ ਪ੍ਰਧਾਨ ਚੁਣੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਇਸ ਤੋਂ ਕੁਝ ਮਿੰਟਾਂ ਪਹਿਲਾਂ ਦੇਰ ਰਾਤ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੀਡੀਆ ਨੂੰ ਦੱਸਿਆ ਕਿ ਮੀਟਿੰਗ ਵਿੱਚ ਕਸ਼ਮੀਰ ਮੁੱਦੇ ਬਾਰੇ ਚਰਚਾ ਹੋਈ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੂੰ ਚੁਣਨ ਲਈ ਚੱਲ ਰਹੀ ਬੈਠਕ ਵਿਚਾਲੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਹਿੰਸਾ ਹੋਣ ਅਤੇ ਕੁਝ ਲੋਕਾਂ ਦੀ ਮੌਤ ਦੀਆਂ ਖ਼ਬਰਾਂ ਆਇਆਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਉੱਥੇ ਬੁਲਾਇਆ ਗਿਆ।

ਉਨ੍ਹਾਂ ਨੇ ਕਿਹਾ, “ਜੰਮੂ-ਕਸ਼ਮੀਰ ਵਿੱਚ ਹਾਲਾਤ ਕਾਫੀ ਖ਼ਰਾਬ ਹੋ ਗਏ ਹਨ ਜਿਸ ਤੋਂ ਬਾਅਦ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਮੁੱਦ ’ਤੇ ਚਰਚਾ ਹੋਈ। ਜ਼ਰੂਰੀ ਹੈ ਕਿ ਸਰਕਾਰ ਪੂਰੀ ਪਾਰਦਰਸ਼ਿਤਾ ਦੇ ਨਾਲ ਦੱਸਣ ਕਿ ਜੰਮੂ-ਕਸ਼ਮੀਰ ਵਿੱਚ ਕੀ ਹਾਲਾਤ ਹਨ।”

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)