ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਨੇ ਪੰਜਾਬ 'ਚ ਲੋਕਾਂ ਦੀ ਮੁਸ਼ਕਿਲ ਵਧਾਈ, ਕਿਤੇ ਡੁੱਬੇ ਘਰ ਕਿਤੇ ਲੋਕ ਰਾਹਤ ਕੈਂਪਾਂ 'ਚ

ਜਲੰਧਰ ਵਿੱਚ ਪਿੰਡ ਖਾਲੀ ਕਰਵਾਏ ਗਏ

ਤਸਵੀਰ ਸਰੋਤ, PAL SINGH NAULI/BBC

ਤਸਵੀਰ ਕੈਪਸ਼ਨ, ਫਿਲੌਰ ਨੇੜਲੇ ਪਿੰਡ ਗੰਨਾ, ਮੋਤੀਪੁਰ ਅਤੇ ਭੋਲੇਵਾਲ ਪਿੰਡਾਂ ਦੇ ਹੜ੍ਹ ਪੀੜਤ ਲੋਕ ਸੁਰੱਖਿਅਤ ਥਾਵਾਂ 'ਤੇ ਜਾਂਦੇ ਹੋਏ

ਪੰਜਾਬ ਦੇ ਦੋਆਬਾ, ਮਾਝਾ ਅਤੇ ਪੁਆਧ ਦੇ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਭਾਖੜਾ ਬੰਨ੍ਹ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਸਤਲੁਜ ਕੰਢੇ ਵਸਦੇ ਪਿੰਡਾਂ ਵਿੱਚ ਜਨ-ਜੀਵਨ ਅਸਰ ਹੇਠ ਹੈ।

ਸੋਮਵਾਰ ਨੂੰ ਭਾਖੜਾ ਬਿਆਸ ਮਨੇਜਮੈਂਟ ਬੋਰਡ ਨੇ ਨੇ ਕਿਹਾ ਸੀ ਕਿ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 1680 ਫੁੱਟ ਤੱਕ ਪਹੁੰਚ ਗਿਆ ਹੈ। ਬੋਰਡ ਨੇ ਇਹ ਵੀ ਕਿਹਾ ਕਿ ਲੋੜ ਪਈ ਤਾਂ ਹੋਰ ਪਾਣੀ ਛੱਡਿਆ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਲਈ 100 ਕਰੋੜ ਦੇ ਮਦਦ ਦਾ ਐਲਾਨ ਕੀਤਾ ਹੈ।

BBMB

ਤਸਵੀਰ ਸਰੋਤ, BBMB

ਮੁੱਖ ਮੰਤਰੀ ਨੇ ਰੋਪੜ ਦੇ ਹੜ੍ਹ ਪ੍ਰਭਾਵਿਤ ਇਲਕਿਆਂ ਦਾ ਦੌਰਾ ਕੀਤਾ ਹੈ ਅਤੇ ਕਿਹਾ ਹੈ ਕਿ ਜਿਵੇਂ ਹੀ ਪਾਣੀ ਦਾ ਪੱਧਰ ਘਟਦਾ ਉਸ ਮਗਰੋਂ ਫਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਸ਼ੁੱਕਰਵਾਰ ਨੂੰ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ ਤਹਿਤ ਫਿਰੋਜ਼ਪੁਰ, ਬਠਿੰਡਾ, ਮੁਕਤਸਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ ਤੋਂ ਇਲਾਵਾ ਪੰਜਾਬ ਦੇ ਲਗਭਗ ਸਾਰਿਆਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ।

ਇਸ ਤੋਂ ਇਲਾਵਾ ਗੁਰਦਾਸਪੁਰ, ਪਠਾਨਕੋਟ, ਜੰਮੂ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ ਪੂਰਬੀ, ਪਟਿਆਲਾ, ਚੰਡੀਗੜ੍ਹ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਗਈ ਸੀ

ਇਹ ਵੀ ਪੜ੍ਹੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਜਲੰਧਰ ਦੇ ਕਈ ਇਲਾਕੇ ਪ੍ਰਭਾਵਿਤ

ਰੋਪੜ ਹੈੱਡ ਵਰਕ ਤੋਂ ਤਕਰੀਬਨ ਸਵਾ ਦੋ ਲੱਖ ਕਿਊਸਿਕ ਪਾਣੀ ਛੱਡੇ ਜਾਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਨਕੋਦਰ, ਸ਼ਾਹਕੋਟ ਅਤੇ ਫਿਲੌਰ ਦੇ ਐਸਡੀਐਮ ਨੂੰ ਨਿਦਰੇਸ਼ ਜਾਰੀ ਕਰਦਿਆਂ ਜ਼ਿਲ੍ਹੇ ਦੇ 81 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਇਨ੍ਹਾਂ ਵਿੱਚ ਸ਼ਾਹਕੋਟ, ਫਿਲੌਰ ਅਤੇ ਨਕੋਦਰ ਖੇਤਰ ਦੇ ਪਿੰਡ ਸ਼ਾਮਲ ਹਨ।

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਦੇ ਕਈ ਸਕੂਲਾਂ ਨੂੰ ਬੰਦ ਕਰਕੇ ਰਾਹਤ ਕੈਂਪ ਬਣਾਏ ਗਏ ਹਨ ਪਰ ਇੰਨ੍ਹਾਂ ਸਕੂਲਾਂ ਦੇ ਟੀਚਰਾਂ ਨੂੰ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ।

ਰਾਹਤ ਕੈਂਪ ਵਾਲੇ ਪਿੰਡਾਂ ਦੇ ਗੁਰੂਦੁਆਰਿਆਂ ਵਿੱਚ ਲੋਕਾਂ ਦੇ ਰਹਿਣ ਦੇ ਇੰਤਜ਼ਾਮ ਕੀਤੇ ਗਏ ਹਨ।

ਕੈਂਪ

ਤਸਵੀਰ ਸਰੋਤ, PAL SINGH NAUL/BBC

ਤਸਵੀਰ ਕੈਪਸ਼ਨ, ਮਾਉ ਸਾਹਿਬ ਗੁਰਦੁਆਰੇ ਵਿੱਚ ਲੱਗੇ ਕੈਂਪ ਵਿੱਚ ਬੈਠੇ ਹੜ੍ਹ ਪੀੜਤ

ਇਸ ਤੋਂ ਇਲਾਵਾ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਫੌਜ, ਐਨਡੀਆਰਐਫ ਤੇ ਐਸਡੀਆਰਐਫ ਦੇ ਸੰਪਰਕ ਵਿੱਚ ਹੈ। ਕਈ ਥਾਵਾਂ ਉੱਤੇ ਭਾਰਤੀ ਫੌਜ ਦੀ ਵੀ ਮਦਦ ਲਈ ਜਾ ਰਹੀ ਹੈ।

ਵੀਡੀਓ ਕੈਪਸ਼ਨ, ਫਿਲੌਰ ’ਚ ਸਤਲੁਜ ਦਾ ਪਾਣੀ ਕਈ ਪਿੰਡਾਂ ’ਚ ਵੜਨ ਕਾਰਨ ਫਸੇ ਲੋਕ

ਗੁਰਦਾਸਪੁਰ ਦੇ ਹਾਲਾਤ

ਬੀਬੀਸੀ ਪੰਜਾਬੀ ਦੇ ਸਹਿਯੋਗੀ ਗੁਰਪ੍ਰੀਤ ਚਾਵਲਾ ਨੇ ਦੱਸਿਆ ਕਿ ਪੰਜਾਬ ਅਤੇ ਹਿਮਾਚਲ ਵਿੱਚ ਬੀਤੇ ਦੋ ਦਿਨ (ਬੀਤੇ ਸ਼ਨੀਵਾਰ ) ਤੋਂ ਹੋ ਰਹੀ ਤੇਜ਼ ਬਾਰਿਸ਼ ਤੋਂ ਬਾਅਦ ਸੋਮਵਾਰ ਸਵੇਰੇ ਤੋਂ ਪੰਜਾਬ ਦੇ ਜ਼ਿਲਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਕੁਝ ਇਲਾਕਿਆਂ 'ਚ ਤੜਕੇ ਹੋਈ ਹਲਕੀ ਬਰਸਾਤ ਤੋਂ ਬਾਅਦ ਮੌਸਮ ਸਾਫ ਹੈ।

ਪਰ ਇਸਦੇ ਬਾਵਜੂਦ ਪਠਾਨਕੋਟ ਅਤੇ ਗੁਰਦਾਸਪੁਰ ਚ ਅਲਰਟ ਜਾਰੀ ਹੈ ਉਸਦੀ ਮੁਖ ਵਜ੍ਹਾ ਹੈ ਹਿਮਾਚਲ ਅਤੇ ਜੰਮੂ ਕਸ਼ਮੀਰ ਤੋਂ ਆ ਰਿਹਾ ਦਰਿਆਵਾਂ ਦਾ ਪਾਣੀ।

ਰਾਵੀ

ਤਸਵੀਰ ਸਰੋਤ, GURPREET CHAWLA/BBC

ਤਸਵੀਰ ਕੈਪਸ਼ਨ, ਖੇਤਾਂ ਵਿੱਚ ਆਇਆ ਰਾਵੀ ਦਰਿਆ ਦਾ ਪਾਣੀ

ਪਠਾਨਕੋਟ ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਸੋਮਵਾਰ ਸਵੇਰੇ 9 ਵਜੇ ਦੀ ਮਿਲੀ ਰਿਪੋਰਟ ਅਨੁਸਾਰ 523.09 ਮੀਟਰ ਤੱਕ ਪਹੁੰਚ ਚੁੱਕਾ ਸੀ ਅਤੇ ਇਹ ਪਾਣੀ ਦਾ ਪੱਧਰ ਲਗਾਤਾਰ ਬੀਤੇ ਦੋ ਦਿਨ ਤੋਂ ਵੱਧ ਰਿਹਾ ਹੈ

ਰਣਜੀਤ ਸਾਗਰ ਡੈਮ ਦੇ ਕੰਟਰੋਲ ਰੂਮ ਤੋਂ ਮਿਲੀ ਜਾਣਕਰੀ ਦੇ ਮੁਤਾਬਿਕ 18 ਅਗਸਤ ਐਤਵਾਰ ਦੁਪਹਿਰ 3 ਵਜੇ ਦੀ ਰਿਪੋਰਟ ਅਨੁਸਾਰ ਪਾਣੀ ਦਾ ਪੱਧਰ 521.96 ਮੀਟਰ ਸੀ।

ਸੋਮਵਾਰ ਸਵੇਰੇ ਰਣਜੀਤ ਸਾਗਰ ਡੈਮ ਦੇ ਕੰਟਰੋਲ ਰੂਮ ਤੋਂ ਮਿਲੀ ਜਾਣਕਰੀ ਦੇ ਮੁਤਾਬਿਕ ਸਵੇਰ 9 ਵਜੇ ਦੀ ਰਿਪੋਰਟ ਅਨੁਸਾਰ ਪਾਣੀ ਦਾ ਪੱਧਰ 523.09 ਮੀਟਰ ਸੀ ਜੋ ਖ਼ਤਰੇ ਦੇ ਪੱਧਰ ਤੋਂ ਕਰੀਬ 4 ਮੀਟਰ ਘੱਟ ਹੈ।

ਇਹ ਵੀ ਪੜ੍ਹੋ

ਜਿਲਾ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਨੇੜੇ ਪੈਂਦੇ ਰਾਵੀ ਦਰਿਆ 'ਚ ਐਤਾਰ ਸਵੇਰ ਤੋਂ ਲੈਕੇ ਸ਼ਾਮ ਤੱਕ ਪਾਣੀ ਦਾ ਪੱਧਰ ਬਹੁਤ ਵੱਧ ਚੁੱਕਾ ਸੀ ਹੁਣ ਇਸ ਇਲਾਕੇ 'ਚ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਕੁਝ ਘੱਟ ਗਿਆ ਹੈ।

ਐਤਵਾਰ ਸ਼ਾਮ ਰਾਵੀ ਦਰਿਆ ਦੇ ਧਰਮਕੋਟ ਪੱਤਣ ਦੇ ਜੋ ਪਾਣੀ ਦੇ ਹਾਲਾਤ ਸਨ ਉਹਨਾਂ 'ਚ ਬਦਲਾਵ ਹੈ ਪਰ ਉਸਦੇ ਬਾਵਜੂਦ ਦਰਿਆ ਦਾ ਪਾਣੀ ਇਲਾਕੇ ਦੀ ਕਾਫੀ ਖੇਤੀਬਾੜੀ ਜ਼ਮੀਨ 'ਚ ਫੈਲ ਚੁੱਕਾ ਹੈ।

ਮੋਗਾ

ਤਸਵੀਰ ਸਰੋਤ, FEROZPUR ADMIN

ਤਸਵੀਰ ਕੈਪਸ਼ਨ, ਫਿਰੋਜ਼ਪੁਰ ਮੋਗਾ ਦੇ ਪਿੰਡਾ ਵਿੱਚ ਹੜ੍ਹ ਕਾਰਨ ਬਣੇ ਹਾਲਾਤ

ਫਿਰੋਜ਼ਪੁਰ ਅਤੇ ਮੋਗਾ

ਫਿਰੋਜ਼ਪੁਰ ਤੋਂ ਬੀਬੀਸੀ ਪੰਜਾਬੀ ਦੇ ਸਹਿਯੋਗੀ ਗੁਰਦਰਸ਼ਨ ਸਿੰਘ ਮੁਤਾਬਕ ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਦੇ ਵਧ ਰਹੇ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਸਰਹੱਦੀ ਖੇਤਰ ਦੇ ਕਸਬਾ ਮਮਦੋਟ ਨਾਲ ਲੱਗਦੇ ਪਿੰਡਾਂ ਚੱਕ ਰਾਉ ਕੇ, ਗੱਟੀ ਮੱਤੜ, ਫਾਰੂ ਵਾਲਾ ਅਤੇ ਰਾਜਾ ਰਾਏ ਪਿੰਡਾਂ ਵਿੱਚ ਫੌਜ ਵੱਲੋਂ ਅਨਾਊਂਸਮੈਂਟ ਕਰਵਾਈ ਗਈ ਹੈ ਕਿ ਦਰਿਆਈ ਖੇਤਰ ਅੰਦਰ ਖੇਤੀ ਵਾਲੀਆਂ ਜ਼ਮੀਨਾਂ ਵਿੱਚ ਲੋਕ ਬਿਲਕੁਲ ਨਾ ਜਾਣ।

ਐਤਵਾਰ ਨੂੰ ਜ਼ਿਲ੍ਹੇ ਦੇ 52 ਮੋਸਟ ਸੈਂਸਟਿਵ ਪਿੰਡਾਂ ਨੂੰ ਖ਼ਾਲੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਫਿਰੋਜ਼ਪੁਰ ਤਹਿਸੀਲ ਦੇ 40 ਅਤੇ ਜ਼ੀਰਾ ਤਹਿਸੀਲ ਦੇ 20 ਪਿੰਡਾਂ ਵਿਚੋਂ ਲੋਕਾਂ ਤੇ ਪਸ਼ੂਆ ਨੂੰ ਸੁਰੱਖਿਅਤ ਥਾਵਾਂ ਤੇ ਲੈ ਜਾਣ ਲਈ ਨਿਰਦੇਸ਼ ਦਿੱਤੇ ਗਏ ਸਨ।

ਵੀਡੀਓ ਕੈਪਸ਼ਨ, ਮੋਗਾ 'ਚ ਘਰ ਡੁੱਬੇ ਪਾਣੀ 'ਚ, ਪ੍ਰਸ਼ਾਸਨ ਨੇ 4 ਬਚਾਅ ਕੇਂਦਰ ਬਣਾਏ

ਮੋਗਾ ਤੋਂ ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਮੁਤਾਬਕ ਇੱਥੇ ਕਈ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਹਨ। ਮੋਗਾ ਵਿੱਚ 48 ਪਿੰਡ ਹੜ੍ਹ ਦੇ ਖ਼ਤਰੇ ਹੇਠ ਹਨ।

ਧਰਮ ਕੋਟ ਕਸਬੇ ਵਿੱਚ ਪੈਂਦੇ 28 ਪਿੰਡ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿੱਚ ਸੰਘੇੜਾ. ਕੰਬੋ ਖੁਰਦ ਅਤੇ ਭੈਣੀ ਜ਼ਿਆਦਾ ਪ੍ਰਭਾਵਿਤ ਹੋਏ ਹਨ।

ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਪ੍ਰਭਾਵਿਤ ਲੋਕ ਰਿਲੀਫ਼ ਕੈਂਪਾ ਵਿੱਚ ਸ਼ਰਨ ਲੈਣ। ਧਰਮਕੋਟ, ਕਿਸ਼ਨਪੁਰਾ ਕਲਾਂ, ਖੰਬਾ ਅਤੇ ਫਤਿਹਗੜ੍ਹ ਪੰਜਤੂਰ ਵਿੱਚ ਰਾਹਤ ਕੈਂਪ ਬਣਾਏ ਗਏ ਹਨ।

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਪਾਕਿਸਤਾਨ ਵਿੱਚ ਵੀ ਅਲਰਟ

ਪਾਕਿਸਤਾਨ ਦੇ ਪੇਸ਼ਾਵਰ ਦੀ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਨੇ ਵੀ ਅਲਰਟ ਜਾਰੀ ਕਰਦਿਆਂ ਇੰਡਸ ਨਦੀ ਦੇ ਨੇੜੇ ਤੈਰਾਕੀ ਅਤੇ ਬੋਟਿੰਗ ਕਰਨ ਤੇ ਪਾਬੰਦੀ ਲਗਾਈ ਹੈ।

ਪਾਕਿਸਤਾਨ ਵੱਲੋਂ ਇਹ ਕਿਹਾ ਗਿਆ ਹੈ ਕਿ ਭਾਰਤ ਦੁਆਰਾ ਅਲਚੀ ਡੈਮ ਵਿੱਚ ਪਾਣੀ ਛੱਡਣ ਦੇ ਕਾਰਨ ਇੰਡਸ ਨਦੀ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ।

ਇਹ ਵੀਡੀਓ ਵੀ ਦੇਖੋ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

Skip YouTube post, 6
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 6

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)