1984 ਸਿੱਖ ਕਤਲੇਆਮ: ਪੱਤਰਕਾਰ ਨੇ SIT ਸਾਹਮਣੇ ਗਵਾਹ ਵਜੋਂ ਪੇਸ਼ ਹੋਣ ਦੀ ਕੀਤੀ ਅਪੀਲ

ਤਸਵੀਰ ਸਰੋਤ, AFP
ਪੱਤਰਕਾਰ ਸੰਜੇ ਸੂਰੀ ਨੇ ਦਿੱਲੀ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੂੰ ਚਿੱਠੀ ਲਿਖ ਕੇ ਗਵਾਹ ਵਜੋਂ ਪੇਸ਼ ਹੋਣ ਦੀ ਅਪੀਲ ਕੀਤੀ ਹੈ।
ਸੰਜੇ ਸੂਰੀ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਇੱਕ ਚਸ਼ਮਦੀਦ ਹਨ ਜਿਨ੍ਹਾਂ ਨੇ ਇਸ ਘਟਨਾ ਬਾਰੇ ਇੱਕ ਕਿਤਾਬ ਵੀ ਲਿਖੀ ਹੈ।
ਲੰਡਨ ਤੋਂ ਭੇਜੀ ਗਈ ਐਸਆਈਟੀ ਨੂੰ ਚਿੱਠੀ ਵਿੱਚ ਉਨ੍ਹਾਂ ਕਿਹਾ ਹੈ, ''ਮੈਂ ਐਫਆਈਆਰ ਨੰਬਰ 601/84 ਜੋ ਕਿ ਗੁਰਦਆਰਾ ਰਕਾਬ ਗੰਜ 'ਤੇ ਇੱਕ ਨਵੰਬਰ 1984 ਵਾਲੇ ਦਿਨ ਹੋਈ ਹਿੰਸਾ ਨਾਲ ਜੁੜਿਆ ਹੋਇਆ ਹੈ ਉਸ ਬਾਰੇ ਆਪਣਾ ਬਿਆਨ ਦਰਜ ਕਰਵਾਉਣਾ ਚਾਹੁੰਦਾ ਹਾਂ। ਇਸ ਲਈ ਮੈਨੂੰ ਬਿਆਨ ਦਰਜ ਕਰਵਾਉਣ ਲਈ ਤਰੀਖ, ਸਮਾਂ ਤੇ ਜਗ੍ਹਾ ਦੱਸੀ ਜਾਵੇ।"
ਸੰਜੇ ਸੂਰੀ ਦੀ ਇਸ ਚਿੱਠੀ ਮਗਰੋਂ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਲਿਖਿਆ ਹੈ ਕਿ ਉਹ ਸਿੱਖ ਭਾਈਚਾਰੇ ਨਾਲ ਮਿਲ ਕੇ ਸੰਜੇ ਸੂਰੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਇਹ ਵੀ ਪੜ੍ਹੋ:
ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਦਿੱਲੀ ਸਣੇ ਮੁਲਕ ਦੇ ਕਈ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ ਸਨ।
ਇਨ੍ਹਾਂ ਵਿੱਚੋਂ ਇੱਕ ਆਗੂ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵੀ ਹਨ। ਦਿੱਲੀ 'ਚ ਸਾਲ 1984 ਦੇ ਸਿੱਖ ਕਤਲੇਆਮ 'ਚ ਇੱਕ ਕਾਤਲਾਨਾ ਭੀੜ ਨੂੰ ਭੜਕਾਉਣ ਦੇ ਇਲਜ਼ਾਮਾਂ ਬਾਰੇ ਸਿਆਸਤ ਭਖਣ ਕਰਕੇ ਜੂਨ 2016 'ਚ ਕਮਲ ਨਾਥ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਅਸਤੀਫਾ ਦੇ ਦਿੱਤਾ ਸੀ। ਉਹ ਗੱਲ ਵੱਖ ਹੈ ਕਿ ਭਾਵੇਂ ਇਲਜ਼ਾਮਾਂ ਨੂੰ ਕਦੇ ਅਦਾਲਤ 'ਚ ਸਾਬਤ ਨਹੀਂ ਕੀਤਾ ਜਾ ਸਕਿਆ।

ਤਸਵੀਰ ਸਰੋਤ, Getty Images
ਪਹਿਲਾਂ ਵੀ ਸੰਜੇ ਸੂਰੀ ਨੇ 2015 'ਚ ਦਿੱਤੇ ਇੱਕ ਇੰਟਰਵਿਊ ਵਿੱਚ ਮੁੱਦਾ ਚੁੱਕਿਆ ਸੀ ਕਿ ਕਮਲ ਨਾਥ ਦੇ ਕਹਿਣ ਉੱਪਰ ਭੀੜ ਦੇ ਰੁਕਣ ਤੋਂ ਇਹ ਸਵਾਲ ਉੱਠਦਾ ਹੈ ਕਿ ਕਮਲ ਨਾਥ ਤੇ ਭੀੜ ਦਾ ਕੀ ਰਿਸ਼ਤਾ ਸੀ ਅਤੇ ਕਮਲ ਨਾਥ ਦਾ ਭੀੜ ਉੱਪਰ "ਕੰਟਰੋਲ" ਸੀ।
ਹਲਾਂਕਿ ਕਮਲ ਨਾਥ ਨੇ 1 ਨਵੰਬਰ, 1984 ਨੂੰ ਗੁਰਦੁਆਰਾ ਰਕਾਬਗੰਜ ਦੇ ਬਾਹਰ ਮੌਜੂਦ ਹੋਣ ਬਾਰੇ ਇਹ ਸਫ਼ਾਈ ਦਿੱਤੀ ਸੀ ਕਿ ਉਹ ਤਾਂ ਭੀੜ ਨੂੰ ਹਮਲਾ ਕਰਨ ਤੋਂ ਰੋਕ ਰਹੇ ਸਨ।
ਸਾਲ 2000 'ਚ ਐੱਨਡੀਏ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਨਾਨਾਵਟੀ ਕਮਿਸ਼ਨ ਸਥਾਪਿਤ ਕੀਤਾ ਸੀ। ਕਮਿਸ਼ਨ ਨੇ ਕਮਲ ਨਾਥ ਦੀ ਕਥਿਤ ਭੂਮਿਕਾ ਨੂੰ ਨਹੀਂ ਮੰਨਿਆ ਸੀ। ਕਮਿਸ਼ਨ ਨੇ ਆਖਿਆ ਸੀ ਕਿ ਪੱਤਰਕਾਰ "ਸੰਜੇ ਸੂਰੀ ਦੇ ਬਿਆਨ ਮੁਤਾਬਕ ਕਮਲ ਨਾਥ ਨੇ ਭੀੜ ਨੂੰ ਰੋਕਿਆ ਸੀ" ਅਤੇ ਕਮਿਸ਼ਨ ਮੁਤਾਬਕ ਸਾਬਤ ਨਹੀਂ ਹੁੰਦਾ ਕਿ ਕਮਲ ਨਾਥ ਨੇ ਭੀੜ ਨੂੰ ਉਕਸਾਇਆ ਵੀ ਸੀ।
ਇਹ ਵੀ ਪੜ੍ਹੋ:
ਇਹ ਵੀ ਵੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












