ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪੈਣਗੀਆਂ ਵੋਟਾਂ, ਪੰਜਾਬ ਦੇ 4 ਹਲਕਿਆਂ 'ਚ ਜ਼ਿਮਨੀ ਚੋਣ

ਤਸਵੀਰ ਸਰੋਤ, ANI
ਕੇਂਦਰੀ ਚੋਣ ਕਮਿਸ਼ਨ ਨੇ ਹਰਿਆਣਾ ਤੇ ਮਹਾਰਾਸ਼ਟਰ ਦੀਆਂ ਆਮ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਵੱਖ-ਵੱਖ ਸੂਬਿਆਂ ਵਿਚ 64 ਸੀਟਾਂ ਉੱਤੇ ਜ਼ਿਮਨੀ ਚੋਣਾਂ ਵੀ ਹੋਣਗੀਆਂ।
ਹਰਿਆਣਾ ਤੇ ਮਹਾਰਾਸ਼ਟਰ ਵਿਚ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 24 ਅਕਤੂਰ ਨੂੰ ਆਉਣਗੇ , ਵੱਖ ਵੱਖ ਸੂਬਿਆਂ ਦੀਆਂ ਜਿਹੜੀਆਂ 64 ਸੀਟਾਂ ਉੱਤੇ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ, ਉਸ ਵਿਚ ਪੰਜਾਬ ਦੀਆਂ ਵੀ 4 ਸੀਟਾਂ ਸ਼ਾਮਲ ਹਨ।
ਪੰਜਾਬ ਦੀਆਂ ਵਿਧਾਨ ਸਭਾ ਸੀਟਾਂ ਸਮੇਤ ਸਾਰੀਆਂ ਜ਼ਿਮਨੀ ਚੋਣਾਂ ਲਈ ਵੀ 21 ਅਕਤੂਬਰ ਨੂੰ ਵੀ ਵੋਟਾਂ ਪੈਣਗੀਆਂ ।
ਇਹ ਵੀ ਪੜ੍ਹੋ:
ਪੰਜਾਬ ਵਿਚ ਜ਼ਿਮਨੀ ਚੋਣ ਕਿੱਥੇ ਕਿੱਥੇ
ਫਗਵਾੜਾ: ਜਿੱਥੋਂ ਦੇ ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਲੋਕ ਸਭਾ ਚੋਣ ਜਿੱਤ ਕੇ ਮੰਤਰੀ ਬਣਨ ਕਾਰਨ ਖਾਲੀ ਹੋਈ ਹੈ।
ਮੁਕੇਰੀਆਂ : ਕਾਂਗਰਸੀ ਵਿਧਾਇਕ ਰਜਨੀਸ਼ ਬੱਬੀ ਦੀ ਮੌਤ ਕਾਰਨ ਸੀਟ ਖਾਲੀ ਹੋਈ ਹੈ।
ਦਾਖਾ : ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚਐਸ ਫੂਲਕਾ ਦੇ ਅਸਤੀਫ਼ੇ ਕਾਰਨ ਸੀਟ ਖਾਲੀ ਹੋਈ ਹੈ।
ਜਲਾਲਾਬਾਦ: ਅਕਾਲੀ ਦਲ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ ਦੇ ਲੋਕ ਸਭਾ ਚੋਣ ਜਿੱਤਣ ਕਾਰਨ ਖਾਲੀ ਹੋਈ ਸੀਟ
ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਕੀ ਕੀ ਕਿਹਾ
- ਮਹਾਰਾਸ਼ਟਰ, ਹਰਿਆਣਾ ਦੀਆਂ ਆਮ ਵਿਧਾਨ ਸਭਾ ਚੋਣਾਂ ਅਤੇ ਬਾਕੀ ਰਾਜਾਂ ਦੀਆਂ 64 ਜ਼ਿਮਨੀ ਚੋਣਾਂ ਲਈ ਨੋਟੀਫਿਕੇਸ਼ਨ 20 ਸਿਤੰਬਰ ਨੂੰ ਜਾਰੀ ਹੋਵੇਗਾ।
- ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ 4 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ।
- ਜਦਕਿ ਕਾਗਜ਼ ਵਾਪਸ ਲੈਣ ਦੀ ਆਖਰੀ ਤਰੀਕ 7 ਅਕਤੂਬਰ ਮਿੱਥੀ ਗਈ ਹੈ। 27 ਅਕਤੂਬਰ ਤੱਕ ਪੂਰਾ ਚੋਣ ਅਮਲ ਪੂਰਾ ਹੋ ਜਾਵੇਗਾ।
- ਹਰਿਆਣਾ ਦੀਆਂ ਸਾਰੀਆਂ 90 ਅਤੇ ਮਹਾਰਾਸ਼ਟਰ ਦੀਆਂ 288 ਸੀਟਾਂ ਉੱਤੇ ਹੋਣਗੀਆਂ ਚੋਣਾਂ। ਹਰਿਆਣਾ ਵਿਧਾਨ ਸਭਾ ਦਾ ਕਰਜਕਾਲ 2 ਨਵੰਬਰ ਅਤੇ ਮਹਾਰਾਸ਼ਟਰ ਦਾ 9 ਨਵੰਬਰ ਨੂੰ ਖਤਮ ਹੋਣਾ ਹੈ ਕਾਰਜਕਾਲ।
- ਮਹਾਰਾਸ਼ਟਰ ਵਿਚ 8.9 ਕਰੋੜ ਵੋਟਰ 1 ਕਰੋੜ 28 ਲੱਖ ਵੋਟਰ ਆਪਣੇ ਅਧਿਕਾਰ ਦੀ ਵਰਤੋਂ ਕਰਨਗੇ।
- ਉਮੀਦਵਾਰ 28 ਲ਼ੱਖ ਤੱਕ ਹੀ ਚੋਣ ਖ਼ਰਚਾ ਕਰ ਸਕਦੇ ਹਨ। ਉਮੀਦਵਾਰਾਂ ਨੂੰ ਚੋਣ ਖਰਚੇ ਦਾ 30 ਦਿਨਾਂ ਦੇ ਅੰਦਰ ਹਿਸਾਬ ਕਿਤਾਬ ਦੇਣਾ ਪਵੇਗਾ
- ਚੋਣਾਂ ਦੌਰਾਨ ਪਲਾਸਟਿਕ ਮਟੀਰੀਅਲ ਨਾ ਵਰਤਣ ਦੇ ਨਿਰਦੇਸ਼
- ਨਾਮਜ਼ਦਗੀ ਪੱਤਰ ਵਿਚ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ
- 64 ਜ਼ਿਮਨੀ ਚੋਣਾਂ ਵੀ ਕਰਵਾਈਆਂ ਜਾਣਗੀਆਂ।
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3