ਰੋਮਿਲਾ ਥਾਪਰ ਜਿਸ ਇਤਿਹਾਸਕ ਤੱਥ ਲਈ ਟਰੋਲ ਹੋਈ ਉਸ ਦਾ ਸੱਚ ਕੀ?

ਰੋਮਿਲਾ ਥਾਪਰ

ਭਾਰਤ ਦੀ ਜਾਣੀ-ਪਛਾਣੀ ਇਤਿਹਾਸਕਾਰ ਰੋਮਿਲਾ ਥਾਪਰ ਨੂੰ ਸੋਸ਼ਲ ਮੀਡੀਆ 'ਤੇ ਟਰੋਲ ਕੀਤਾ ਗਿਆ। ਟਵਿੱਟਰ ਉੱਤੇ ਇੱਕ ਵੀਡੀਓ ਕਲਿੱਪ ਵਾਇਰਲ ਹੋ ਰਿਹਾ ਹੈ। ਜਿਸ ਨਾਲ ਲੋਕ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਤੇ ਤਸਵੀਰਾਂ ਸ਼ੇਅਰ ਕਰ ਰਹੇ ਹਨ।

ਵਾਇਰਲ ਪੋਸਟ ਵਿਚ ਰੋਮਿਲਾ ਥਾਪਰ ਕਹਿੰਦੇ ਹਨ, ''ਕੁਝ ਇਤਿਹਾਸਕਾਰ ਅੱਜ ਇਹ ਵੀ ਮੰਨਦੇ ਨੇ ਕਿ ਮਹਾਰਭਾਰਤ ਤੋਂ ਬਾਅਦ ਜਦੋਂ ਯੁਧਿਸ਼ਟਰ ਨੇ ਰਾਜ ਸਾਂਭਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਦੇ ਦਿਮਾਗ ਵਿਚ ਸਮਰਾਟ ਅਸ਼ੋਕ ਦੀ ਤਸਵੀਰ ਰਹੀ ਹੋਵੇਗੀ।''

ਇੱਕ ਇੰਟਰਵਿਊ ਦਾ ਹਿੱਸਾ ਵੀਡੀਓ

ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਇੱਕ ਇੰਟਰਵਿਊ ਦਾ ਇੱਕ ਛੋਟਾ ਹਿੱਸਾ ਹੈ। ਇਹ ਵੀਡੀਓ ਸਾਲ 2010 ਦਾ ਹੈ ਜੋ ਕਿ ਆਈਡੀਆਰਸੀ ਵਲੋਂ ਯੂਟਿਊਬ ਤੇ ਸ਼ੇਅਰ ਕੀਤਾ ਗਿਆ ਸੀ। ਇਸ ਉੱਤੇ ਅਜੇ ਤੱਕ ਰੋਮਿਲਾ ਥਾਪਰ ਦਾ ਕੋਈ ਪ੍ਰਤੀਕਰਮ ਵੀ ਸਾਹਮਣੇ ਨਹੀਂ ਆਇਆ ਹੈ।

ਇੰਟਰਨੈਸ਼ਨਲ ਡੈਵਲਪਮੈਂਟ ਰਿਸਰਚ ਸੈਂਟਰ (ਆਈਡੀਆਰਸੀ) ਦੇ ਮੁਖੀ ਡੇਵਿਡ ਐਮ ਮੈਲਨ ਨਾਲ ਇਤਿਹਾਸਕਾਰ ਰੋਮਿਲਾ ਥਾਪਰ ਗੱਲਬਾਤ ਕਰ ਰਹੇ ਸਨ।

ਇਹ ਵੀ ਪੜ੍ਹੋ:

ਵੀਡੀਓ ਵਿੱਚ ਤਕਰੀਬਨ 44 ਮਿੰਟ ਬਾਅਦ ਰੋਮਿਲਾ ਥਾਪਰ ਤੋਂ ਇੱਕ ਸਵਾਲ ਪੁੱਛਿਆ ਗਿਆ ਕਿ ਮਹਾਰਾਜਾ ਅਸ਼ੋਕ ਦੀ ਭਾਰਤ ਵਿੱਚ ਕੀ ਭੂਮਿਕਾ ਹੈ ਅਤੇ ਅੱਜ ਵੀ ਉਨ੍ਹਾਂ ਦੇ ਵਿਚਾਰਾਂ ਦਾ ਕਿੰਨਾ ਅਸਰ ਦੇਖਣ ਨੂੰ ਮਿਲਦਾ ਹੈ। ਇਸੇ ਦਾ ਜਵਾਬ ਵਾਇਰਲ ਹੋ ਰਿਹਾ ਹੈ।

ਵਿਵੇਕ ਰੰਜਨ ਅਗਨੀਹੋਤਰੀ ਨਾਂ ਦੇ ਟਵਿੱਟਰ ਹੈਂਡਲਰ ਨੇ ਰੋਮਿਲਾ ਥਾਮਰ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ, ''ਹੋ ਸਕਦਾ ਹੈ ਕਿ ਮਹਾਭਾਰਤ 'ਚ ਰਾਜਸੱਤਾ ਨੂੰ ਲੈਣ ਤੋਂ ਇਨਕਾਰ ਕਰਨ ਪਿੱਛੇ ਉਸ ਦੇ ਦਿਮਾਗ ਵਿਚ ਅਸ਼ੋਕ ਦੀ ਤਸਵੀਰ ਹੋਵੇ।''

ਰੰਜਨ ਅੱਗੇ ਲਿਖਦੇ ਹਨ, ਰੋਮਿਲਾ ਥਾਪਰ ਨੇ ਇਹ 'ਕੌਣ ਅਰਬਨ ਨਕਸਲ'? ਪੁੱਛਣ ਤੋਂ ਠੀਕ ਪਹਿਲਾਂ ਇਹ ਕਿਹਾ ਸੀ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਰੰਜਨ ਦੇ ਟਵੀਟ ਦੇ ਜਵਾਬ ਵਿਚ ਜੀਏਬੀ ਡੌਟ/ਦਾ ਸੀਓਐਲ ਨੇ ਲਿਖਿਆ, "ਮੈਨੂੰ ਗ਼ਲਤ ਇਤਿਹਾਸ ਪੜ੍ਹਾਇਆ ਗਿਆ, ਅਸ਼ੋਕ ਨੇ 273 ਬੀਸੀ ਤੋਂ 232 ਬੀਸੀ ਤੱਕ ਰਾਜ ਕੀਤਾ। ਉਹ ਬੁੱਧ ਦਾ ਪੈਰੋਕਾਰ ਸੀ, ਜੋ 563 ਬੀਸੀ ਤੋਂ 483 ਬੀਸੀ ਤੱਕ ਹੋਇਆ , ਅਤੇ ਯੁਧਿਸ਼ਟਰ ਤੋਂ ਬਹੁਤ ਬਾਅਦ 3229 ਬੀਸੀ ਤੋ 3102 ਬੀਸੀ ਇਹ ਨੰਬਰਾਂ ਦੀ ਗੜਬੜ ਕਿਵੇਂ ਹੋ ਗਈ । ਓਹ... ਮੇਰੇ ਪਿਆਰਿਓ ਰੋਮਿਲਾ ਥਾਪਰ ਇਤਿਹਾਸਕਾਰ ਹੈ ਮੈਥੇਮੈਟੀਸ਼ਨ ਨਹੀਂ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਮਾਲਿਨੀ ਅਵਸਥੀ ਨਾਂ ਦੀ ਟਵਿੱਟਰ ਹੈਂਡਲਰ ਲਿਖਦੀ ਹੈ, ''ਇਸੇ ਲ਼ਈ ਮੈਨੂੰ ਟਵਿੱਟਰ ਪਸੰਦ ਹੈ, ਇਸ ਨੇ ਕਿੰਨ ਬੁਰੇ ਤਰੀਕੇ ਨਾਲ ਰੋਮਿਲ ਥਾਪਰ ਵਰਗੀ ਸਖ਼ਸ਼ੀਅਤ ਦਾ ਪਰਦਾਫ਼ਾਸ਼ ਕਰ ਦਿੱਤਾ । ਜ਼ਰਾ ਸੋਚੋ ਅਜਿਹੇ ਲੋਕਾਂ ਨੂੰ ਭਾਰਤੀ ਇਤਿਹਾਸ ਉੱਤੇ ਅਥਾਰਟੀ ਕਿਹਾ ਜਾਂਦਾ ਹੈ।''

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਪਦਮਜਾ ਨਾਂ ਦੀ ਟਵਿੱਟਰ ਹੈਂਡਲਰ ਲਿਖਦੀ ਹੈ ਰੋਮਿਲਾ ਥਾਪਰ ਤੁਹਾਡੀ ਹਿਸਟਰੀ ਲੜੀ ਤੋਂ ਬਾਹਰ ਬਿਖਰ ਗਈ ਹੈ। ਤੁਸੀਂ ਅੱਗੇ ਇਹ ਵੀ ਕਹਿ ਸਕਦੇ ਹੋ ਕਿ ਯੁਧਿਸ਼ਟਰ ਅਤੇ ਅਸ਼ੋਕ ਨੇ ਸੋਨੀਆ ਗਾਂਧੀ ਤੋਂ ਪ੍ਰੇਰਣਾ ਲਈ ਸੀ, ਜਿਸ ਨੇ ਪ੍ਰਧਾਨ ਮੰਤਰੀ ਦੀ ਕੁਰਸੀ ਮਨਮੋਹਨ ਸਿੰਘ ਲਈ ਛੱਡ ਦਿੱਤੀ ਸੀ

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਡਾਕਟਰ ਡੇਵਿਡ ਫਰਾਲੇ ਰੋਮਿਲ ਥਾਪਰ ਨੂੰ ਮਾਰਕਸਵਾਦੀ ਇਤਿਹਾਸਕਾਰ ਕਹਿੰਦੇ ਹਨ ਅਤੇ ਉਨ੍ਹਾਂ ਦੇ ਇਤਿਹਾਸਕ ਸਮੁੱਚੇ ਅਧਿਐਨ ਨੂੰ ਸਿਆਸੀ ਪ੍ਰਾਪੇਗੰਡਾ ਦੱਸਦੇ ਹਨ। ਉਨ੍ਹਾਂ ਮੁਤਾਬਕ ਇਹ ਭਾਰਤੀਆਂ ਨੂੰ ਉਨ੍ਹਾਂ ਦੇ ਇਤਿਹਾਸ ਉੱਤੇ ਸ਼ਰਮਿੰਦਾ ਕਰਵਾਉਣ ਦੀ ਮੁਹਿੰਮ ਹੈ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਕੌਣ ਹਨ ਰੋਮਿਲਾ ਥਾਪਰ

ਰੋਮਿਲਾ ਥਾਪਰ ਭਾਰਤ ਦੇ ਪੁਰਾਤਨ ਇਤਿਹਾਸ ਦੀ ਮਸ਼ਹੂਰ ਪ੍ਰੋਫੈਸਰ ਹਨ। ਉਨ੍ਹਾਂ ਨੇ ਪੁਰਾਤਨ ਭਾਰਤ ਦੇ ਸਮਾਜਿਕ ਅਤੇ ਸਭਿਆਚਾਰਕ ਇਤਿਹਾਸ ਤੇ ਵਿਸਥਾਰ ਨਾਲ ਕੰਮ ਕੀਤਾ ਹੈ। ਉਹ ਸਾਲ 1993 ਤੋਂ ਜੇਐਨਯੂ ਵਿੱਚ ਪ੍ਰੋਫੈਸਰ ਏਮਿਰੇਟਾ ਹਨ।

ਰੋਮਿਲਾ ਥਾਪਰ

ਇਸ ਤੋਂ ਪਹਿਲਾਂ ਉਹ ਸਾਲ 1970 ਤੋਂ 1991 ਤੱਕ ਜੇਐਨਯੂ ਵਿੱਚ ਹੀ ਪੁਰਾਤਨ ਭਾਰਤੀ ਇਤਿਹਾਸ ਦੀ ਪ੍ਰੋਫੈਸਰ ਰਹੇ ਹਨ। ਜੇਐਨਯੂ ਦੇ ਨਾਲ ਜੁੜਨ ਤੋਂ ਪਹਿਲਾਂ ਉਹ 1963 ਤੋਂ ਲੈ ਕੇ 1970 ਤੱਕ ਦਿੱਲੀ ਯੂਨਿਵਰਸਿਟੀ ਵਿੱਚ ਰੀਡਰ ਸੀ।

ਉਨ੍ਹਾਂ ਨੂੰ ਅਮਰੀਕਾ ਦੀ ਬ੍ਰਾਊਨ ਯੂਨਿਵਰਸਿਟੀ ਨੇ ਡਾਕਟਰੇਟ ਦੀ ਮਾਨਦ ਉਪਾਧੀ ਦਿੱਤੀ ਹੈ। ਇਤਿਹਾਸ ਦੇ ਖੇਤਰ ਵਿੱਚ ਜ਼ਿੰਦਗੀ ਭਰ ਦੀ ਉਪਲਬਧੀ ਦੇ ਤੌਰ ਤੇ ਉਨ੍ਹਾਂ ਨੂੰ ਕਲੂਗ ਪੁਰਸਕਾਰ ਵੀ ਦਿੱਤਾ ਮਿਲਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਓਕਸਫੋਰਡ ਯੂਨਿਵਰਸਿਟੀ, ਐਡਿਨਬਰਾ ਯੂਨਿਵਰਸਿਟੀ, ਸ਼ਿਕਾਗੋ ਯੂਨਿਵਰਸਿਟੀ, ਕਲਕੱਤਾ ਯੂਨਿਵਰਸਿਟੀ ਨੇ ਮਾਨਦ ਡਾਕਟਰੇਟ ਵੀ ਦਿੱਤੀ ਹੈ।

ਪ੍ਰੋਫੈਸਰ ਰੋਮਿਲਾ ਥਾਪਰ ਨੇ ਪੁਰਾਤਨ ਭਾਰਤੀ ਇਤਿਹਾਸ ਤੇ ਕਈ ਮਸ਼ਹੂਰ ਕਿਤਾਬਾਂ ਲਿਖੀਆਂ ਹਨ ਜਿਨ੍ਹਾਂ ਵਿੱਚ 'ਏ ਹਿਸਟਰੀ ਆਫ਼ ਇੰਡੀਆ' ਵੀ ਸ਼ਾਮਿਲ ਹੈ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)