ਪੰਜਾਬ 'ਚ ਅੱਤਵਾਦ ਦੌਰ ਦੇ ਕੇਸਾਂ ਨਾਲ ਸਬੰਧਤ 8 ਸਿੱਖ ਕੈਦੀ ਰਿਹਾਅ ਕਰਨ ਦਾ ਫ਼ੈਸਲਾ: 5 ਅਹਿਮ ਖ਼ਬਰਾਂ

ਤਸਵੀਰ ਸਰੋਤ, Getty Images
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਦੇਸ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਸਬੰਧੀ ਪੱਤਰ ਜਾਰੀ ਕਰਕੇ ਸਬੰਧਤ ਰਾਜਾਂ ਨੂੰ ਹੁਕਮ ਦਿੱਤੇ।
ਸਰਕਾਰ ਦੇ ਫੈਸਲੇ ਮੁਤਾਬਕ ਇਹ ਸਾਰੇ ਕੈਦੀ ਪੰਜਾਬ ਦੇ ਅੱਤਵਾਦ ਦੇ ਦੌਰ ਦੇ ਕੇਸਾਂ ਵਾਲੇ ਹਨ ਅਤੇ ਇਨ੍ਹਾਂ ਨੂੰ ਰਿਹਾਅ ਕੀਤੇ ਜਾਣ ਦੀ ਮੰਗ ਕਾਫ਼ੀ ਸਮੇਂ ਤੋਂ ਹੋ ਰਹੀ ਸੀ।
ਸਰਕਾਰ ਦੇ ਐਲਾਨ ਮੁਤਾਬਕ ਉਮਰ ਕੈਦ ਤੇ ਹੋਰ ਸਜ਼ਾਵਾਂ ਤਹਿਤ ਜੇਲ੍ਹਾਂ 'ਚ ਬੰਦ 8 ਸਿੱਖ ਕੈਦੀਆਂ ਨੂੰ ਸਜ਼ਾ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਿਸ਼ੇਸ਼ ਮੁਆਫ਼ੀ ਤਹਿਤ ਰਿਹਾਅ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਇੱਕ ਸਿੱਖ ਦੀ ਮੌਤ ਦੀ ਸਜ਼ਾ ਨੂੰ ਵਿਸ਼ੇਸ਼ ਮੁਆਫ਼ੀ ਵਜੋਂ ਉਮਰ ਕੈਦ ਵਿੱਚ ਤਬਦੀਲ ਕੀਤਾ ਗਿਆ ਹੈ।
ਇਹ ਕੈਦੀ ਪੰਜਾਬ ਵਿੱਚ ਅੱਤਵਾਦ ਦੌਰਾਨ ਕੀਤੇ ਅਪਰਾਧਾਂ ਕਰਕੇ ਦੇਸ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਹਨ।
ਇਹ ਵੀ ਪੜ੍ਹੋ-
ਨਰਿੰਦਰ ਮੋਦੀ ਦੀ ਸੰਯੁਕਤ ਰਾਸ਼ਟਰ ਮਹਾਸਭਾ 'ਚ ਰਣਨੀਤੀ ਤੇ ਇਮਰਾਨ ਦਾ ਕਿੰਨਾ ਕੁ ਹੋਇਆ ਅਸਰ
ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 74ਵੇਂ ਸੈਸ਼ਨ ਨੂੰ ਸੰਬੋਧਿਤ ਕੀਤਾ।
ਭਾਰਤੀ ਪ੍ਰਧਾਨ ਮੰਤਰੀ ਨੇ ਇੱਕ ਪਾਸੇ ਜਿੱਥੇ ਪਾਕਿਸਤਾਨ ਦਾ ਨਾਮ ਲਏ ਬਿਨਾਂ ਵਿਸ਼ਵ ਸ਼ਾਂਤੀ ਅਤੇ ਕੱਟੜਪੰਥ ਦੀ ਸਮੱਸਿਆ 'ਤੇ ਆਪਣੀ ਗੱਲ ਰੱਖੀ ਅਤੇ ਦੁਨੀਆਂ ਦੇ ਸਾਹਮਣੇ ਦੇਸ ਦੀਆਂ ਉਪਲਬਧੀਆਂ ਗਿਣਵਾਈਆਂ ਤਾਂ ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮਾਂਤਰੀ ਮੰਚ 'ਤੇ ਭਾਰਤ ਨੂੰ ਘੇਰਿਆ।

ਤਸਵੀਰ ਸਰੋਤ, Getty Images
ਇਮਰਾਨ ਖ਼ਾਨ ਨੇ ਕੌਮਾਂਤਰੀ ਮੰਚ 'ਤੇ ਕਸ਼ਮੀਰ ਦਾ ਮੁੱਦਾ ਚੁੱਕਿਆ ਅਤੇ ਦੋਵਾਂ ਦੇਸਾਂ ਵਿਚਾਲੇ ਜੰਗ ਦੇ ਹਾਲਾਤ ਹੋਣ ਕਾਰਨ ਕੌਮਾਂਤਰੀ ਨੁਕਸਾਨ ਬਾਰੇ ਵੀ ਦੁਨੀਆਂ ਦੇ ਦੇਸਾਂ ਨੂੰ ਚਿਤਾਇਆ।
ਮੋਦੀ ਦੇ ਭਾਸ਼ਣ ਬਾਰੇ ਡੇਲਾਵੇਅਰ ਯੂਨੀਵਰਸਿਟੀ ਦੇ ਪ੍ਰੋਫੈਸਰ ਮੁਕਤਦਰ ਖ਼ਾਨ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਸੀ ਕਿ ਉਨ੍ਹਾਂ ਨੇ ਦੁਨੀਆਂ ਨੂੰ ਯਾਦ ਦਿਵਾਇਆ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ।
ਕਿਉਂਕਿ ਹਾਲ ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਿਸ਼ਾਲ ਜਨ-ਸਮਰਥਨ ਹਾਸਿਲ ਹੋਇਆ ਹੈ, ਉਹ ਇੱਕ ਤਰ੍ਹਾਂ ਦਾ ਇਸ਼ਾਰਾ ਦੇ ਰਹੇ ਸਨ ਕਿ ਦੁਨੀਆਂ ਦੇ ਸਭ ਤੋਂ ਵੱਡੇ ਜਨਤਾ ਵੱਲੋਂ ਚੁਣੇ ਗਏ ਨੇਤਾ ਹਨ।
ਇਹ ਵੀ ਪੜ੍ਹੋ-
ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹੇ ਨਵਤੇਜ ਸਰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਾਸ ਨਾਲ ਜੁੜੇ ਮਸਲਿਆਂ 'ਤੇ ਕੇਂਦਰਿਤ ਰਹਿ ਕੇ ਆਪਣੇ ਭਾਸ਼ਣ ਵਿੱਚ ਆਪਣੇ ਕਾਰਜਕਾਲ ਦੌਰਾਨ ਸ਼ੁਰੂ ਹੋਈਆਂ ਸਫ਼ਲ ਯੋਜਨਾਵਾਂ ਦੇ ਜ਼ਿਕਰ ਕੀਤਾ ਅਤੇ ਉਨ੍ਹਾਂ ਨੂੰ ਗਲੋਬਲ ਨਜ਼ਰੀਏ ਵਿੱਚ ਰੱਖਣ ਦੀ ਕੋਸ਼ਿਸ਼ ਕੀਤੀ।
ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਹਾਰੂਨ ਰਾਸ਼ਿਦ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਭਾਸ਼ਣ ਬਾਰੇ ਕਿਹਾ ਕਿ ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਸ਼ਮੀਰ 'ਤੇ ਉਹੀ ਸਾਰੀਆਂ ਗੱਲਾਂ ਕੀਤੀਆ, ਜੋ ਪਹਿਲਾਂ ਤੋਂ ਕਰਦੇ ਆਏ ਹਨ ਪਰ ਇਸ ਵਾਰ ਫਰਕ ਬਸ ਇੰਨਾ ਸੀ ਕਿ ਮੰਚ ਕੌਮਾਂਤਰੀ ਸੀ ਅਤੇ ਦੁਨੀਆਂ ਉਸ ਮੰਚ ਨੂੰ ਸੰਜੀਦਗੀ ਨਾਲ ਲੈਂਦੀ ਹੈ। ਇਨ੍ਹਾਂ ਵਿਸ਼ਲੇਸ਼ਕਾਂ ਦਾ ਨਜ਼ਰੀਆ ਵਿਸਥਾਰ 'ਚ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਮੁਹੰਮਦ ਹਨੀਫ਼ ਦਾ VLOG: 'ਇਨ੍ਹਾਂ ਨਵੇਂ ਹਿੰਦੂਆਂ ਤੋਂ ਤਾਂ ਗਾਂਧੀ ਹੀ ਚੰਗਾ ਸੀ'
ਮਹਾਤਮਾ ਗਾਂਧੀ ਅੱਜ ਤੋਂ 150 ਸਾਲ ਪਹਿਲਾਂ ਜੰਮੇ ਸਨ। ਯਾਰ ਲੋਕਾਂ ਨੇ ਸਵਾਲ ਪਾਇਆ ਕਿ ਪਾਕਿਸਤਾਨ ਵਿੱਚ ਲੋਕ ਗਾਂਧੀ ਬਾਰੇ ਕੀ ਸੋਚਦੇ ਹਨ।

ਤਸਵੀਰ ਸਰੋਤ, Getty Images
ਪਹਿਲਾਂ ਤਾਂ ਜੀਅ ਕੀਤਾ ਕਿ ਦੱਸ ਦਿਆਂ ਕਿ ਸਾਡੇ ਘਰ ਐਨੇ ਪੁਆੜੇ ਨੇ ਕਿ ਸਾਨੂੰ ਗਾਂਧੀ ਬਾਰੇ ਸੋਚਣ ਦਾ ਟਾਈਮ ਹੀ ਨਹੀਂ ਮਿਲਿਆ।
ਫਿਰ ਯਾਦ ਆਇਆ ਕਿ ਸਾਨੂੰ ਸਕੂਲੇ ਗਾਂਧੀ ਬਾਰੇ ਐਨਾ ਪੜ੍ਹਾਇਆ ਗਿਆ ਸੀ ਕਿ ਉਹ ਹਿੰਦੂ ਸੀ ਬਾਕੀ ਗੱਲ ਤੁਸੀਂ ਖ਼ੁਦ ਹੀ ਸਮਝ ਜਾਓ।
ਨਾਲ ਇਹ ਦੱਸਿਆ ਗਿਆ ਕਿ ਗਾਂਧੀ ਮੱਕਾਰ ਸੀ, ਗਾਂਧੀ ਬਨੀਆ ਸੀ। ਪਾਕਿਸਤਾਨ ਬਣਨ ਦੇ ਬੜਾ ਖ਼ਿਲਾਫ਼ ਸੀ। ਭਾਰਤ ਮਾਤਾ ਦੀ ਪੂਜਾ ਕਰਦਾ ਸੀ।
ਅਸੀਂ ਮੁਸਲਮਾਨਾਂ ਨੇ ਸਦੀਆਂ ਤੱਕ ਜਿਹੜੀ ਹਿੰਦੂਆਂ 'ਤੇ ਹਕੂਮਤ ਕੀਤੀ ਐ ਉਹਦਾ ਸਾਡੇ ਕੋਲੋਂ ਬਦਲਾ ਲੈਣਾ ਚਾਹੁੰਦਾ ਸੀ ਪਰ ਗਾਂਧੀ ਦੇ ਮੁਕਾਬਲੇ ਵਿੱਚ ਸਾਡਾ ਬਾਬਾ ਕਾਇਦੇ ਆਜ਼ਮ ਸੀ। ਮੁਹੰਮਦ ਹਨੀਫ਼ ਦੀ ਪੂਰੀ ਟਿੱਪਣੀ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਚੰਡੀਗੜ੍ਹ 'ਚ ਫਾਇਨੈਂਸਰ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਨੂੰ ਨੇਹਰਾ ਤੇ ਬਿਸ਼ਨੋਈ ਗਰੁੱਪ 'ਤੇ ਸ਼ੱਕ
ਚੰਡੀਗੜ੍ਹ ਦੇ ਸੈਕਟਰ-45 ਦੇ ਬੁੜੈਲ ਇਲਾਕੇ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਵਾਰਦਾਤ ਵਾਲਮੀਕੀ ਮੁਹੱਲੇ ਦੀ ਹੈ।

ਮ੍ਰਿਤਕ ਦਾ ਨਾਂ ਸੋਨੂੰ ਸ਼ਾਹ ਹੈ ਜਿਸ ਦੀ ਉਮਰ ਤਕਰੀਬਨ 35 ਸਾਲ ਦੱਸੀ ਜਾ ਰਹੀ ਹੈ। ਸੋਨੂੰ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਦੌਰਾਨ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ ਜਿਨ੍ਹਾਂ ਚੋਂ ਇੱਕ ਗੰਭੀਰ ਜ਼ਖਮੀ ਹੈ।
ਸਥਾਨਕ ਲੋਕਾਂ ਮੁਤਾਬਕ ਸੋਨੂੰ ਸ਼ਾਹ ਕੇਬਲ, ਪ੍ਰਾਪਰਟੀ ਅਤੇ ਫਾਇਨਾਂਸ ਦਾ ਕੰਮ ਕਰਦਾ ਸੀ।
ਚੰਡੀਗੜ੍ਹ ਪੁਲਿਸ ਦੇ ਬੁਲਾਰੇ ਚਰਨਜੀਤ ਸਿੰਘ ਨੇ ਦੱਸਿਆ, "ਵਾਲਮੀਕੀ ਮੰਦਿਰ ਦੇ ਨਾਲ ਹੀ ਸੋਨੂੰ ਸ਼ਾਹ ਉਰਫ ਰਾਜਵੀਰ ਦਾ ਦਫ਼ਤਰ ਸੀ। ਪਹਿਲਾਂ ਇੱਕ ਮੁੰਡਾ ਆਇਆ ਫਿਰ ਦੋ ਹੋਰ ਆਏ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੋਨੂ ਸ਼ਾਹ ਦੇ ਜਿਸਮ ਅਤੇ ਸਿਰ 'ਤੇ ਗੋਲੀਆਂ ਲੱਗੀਆਂ। "ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਅਫ਼ਗਾਨਿਸਤਾਨ: ਬੰਬ ਧਮਾਕਿਆਂ ਵਿਚਾਲੇ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਅਫ਼ਗਾਨਿਸਤਾਨ ਵਿੱਚ ਸ਼ਨੀਵਾਰ ਨੂੰ ਨਵਾਂ ਰਾਸ਼ਟਰਪਤੀ ਚੁਣਨ ਲਈ ਵੋਟਾਂ ਪਾਈਆਂ ਗਈਆਂ। ਵੋਟਾਂ ਦੌਰਾਨ ਪੋਲਿੰਗ ਬੂਥਾਂ 'ਤੇ ਬੰਬ ਅਤੇ ਮੋਰਟਾਰ ਨਾਲ ਹੋਏ ਹਮਲਿਆਂ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਤੇ 80 ਲੋਕ ਜ਼ਖ਼ਮੀ ਹੋ ਗਏ ਹਨ।

ਤਸਵੀਰ ਸਰੋਤ, Getty Images
ਤਾਲਿਬਾਨ ਵਲੋਂ ਪੋਲਿੰਗ ਸਟੇਸ਼ਨਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਧਮਕੀ ਦਿੱਤੀ ਗਈ ਸੀ ਅਤੇ ਜਿਸ ਕਾਰਨ 70 ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਦੇਸ ਭਰ ਵਿੱਚ ਤਾਇਨਾਤ ਕੀਤੇ ਗਏ ਸਨ।
ਚੋਣ ਮੈਦਾਨ ਵਿੱਚ ਕੁੱਲ 13 ਉਮੀਦਵਾਰ ਹਨ ਪਰ ਮੁੱਖ ਮੁਕਾਬਲਾ ਮੌਜੂਦਾ ਰਾਸ਼ਟਰਪਤੀ ਅਸ਼ਰਫ਼ ਗਨੀ ਅਤੇ ਸਾਲ 2014 ਵਿੱਚ ਸੀਈਓ ਬਣਾਏ ਗਏ ਅਬਦੁੱਲਾਹ ਅਬਦੁੱਲਾਹ ਵਿਚਾਲੇ ਮੰਨਿਆ ਜਾ ਰਿਹਾ ਹੈ।
ਅਫ਼ਗਾਨਿਸਤਾਨ ਵਿੱਚ ਕੁੱਲ ਆਬਾਦੀ ਤਕਰੀਬਨ ਤਿੰਨ ਕਰੋੜ 70 ਲੱਖ ਹੈ। ਇਨ੍ਹਾਂ ਵਿੱਚੋਂ ਤਕਰੀਬਨ 96 ਲੱਖ ਵੋਟਰ ਰਜਿਸਟਰ ਕੀਤੇ ਗਏ ਹਨ।
ਇਹ ਵੀ ਪੜ੍ਹੋ-
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3












