ਕਰਤਾਰਪੁਰ: ਕੈਪਟਨ ਨੇ ਕਿਹਾ, ਮਨਮੋਹਨ ਸਿੰਘ ਪਹਿਲੇ ਜੱਥੇ ਵਿੱਚ ਜਾਣ ਨੂੰ ਰਾਜ਼ੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਪੁਰ ਸਾਹਿਬ ਨੂੰ ਜਾਂਦੇ ਪਹਿਲੇ ਜੱਥੇ ਦਾ ਹਿੱਸਾ ਬਣਨ ਦੀ ਹਾਮੀ ਭਰ ਦਿੱਤੀ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਵੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਹਥਿਆਰਾਂ ਦਾ ਪ੍ਰਕਾਸ਼ ਪੂਰਬ ਦੇ ਸਮਾਗਮ ਨਾਲ ਕੋਈ ਸਬੰਧ ਨਹੀਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਡਰੋਨ ਜ਼ਰੀਏ ਪਹੁੰਚਾਏ ਗਏ ਹਥਿਆਰਾਂ ਦਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ:

ਜਦੋਂ ਕੈਪਟਨ ਅਮਰਿੰਦਰ ਸਿੰਘ ਤੋਂ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੇਵਲ ਉਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਲਈ ਸੱਦਾ ਦੇਣ ਲਈ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਸ਼ਾਂਤੀ ਬਰਕਰਾਰ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ, "ਅਸੀਂ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਕੋਈ ਨੁਕਸਾਨ ਨਹੀਂ ਪਹੁੰਚਣ ਦੇਵਾਂਗੇ।"

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

"ਅਸੀਂ ਜਾਣਦੇ ਹਾਂ ਕਿ ਪਾਕਿਸਤਾਨ ਵੱਲੋਂ ਡਰੋਨਜ਼ ਜ਼ਰੀਏ, ਡਰੱਗਸ ਸਪਲਾਈ ਜ਼ਰੀਏ ਤੇ ਹੋਰ ਤਰੀਕਿਆਂ ਨਾਲ ਅਮਨ-ਚੈਨ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।"

ਇਹ ਵੀਡੀਓਜ਼ ਵੀ ਵੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)