550ਵੇਂ ਗੁਰ ਪੁਰਬ ਦੇ ਸਮਾਗਮ ਇੱਕੋ ਸਟੇਜ 'ਤੇ ਹੋਣ- ਅਕਾਲ ਤਖ਼ਤ

ਤਸਵੀਰ ਸਰੋਤ, Ravinder singh robin/bbc
- ਲੇਖਕ, ਰਵਿੰਦਰ ਸਿੰਘ ਰੋਬਿਨ
- ਰੋਲ, ਬੀਬੀਸੀ ਪੰਜਾਬੀ ਲਈ
ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ, ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ ਉਤਸਵ ਦੇ ਸੁਲਤਾਨ ਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਬਾਰੇ ਸਿਆਸੀ ਖਿੱਚੋਤਾਣ ਨੂੰ ਵਿਰਾਮ ਲਾਉਂਦਿਆ ਕਿਹਾ ਕਿ ਸਮਾਗਮਾਂ ਲਈ ਇੱਕੋ ਸਟੇਜ ਲਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸਟੇਜ ਉੱਪਰ ਸਿਰਫ਼ ਗੁਰੂ ਨਾਨਕ ਦੇ ਫ਼ਲਸਫ਼ੇ ਦੀ ਗੱਲ ਕੀਤੀ ਜਾਵੇਗੀ ਤੇ ਕੋਈ ਸਿਆਸੀ ਬਿਆਨਬਾਜ਼ੀ ਨਹੀਂ ਹੋਣ ਦਿੱਤੀ ਜਾਵੇਗੀ।
ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਸਿੰਘ ਸਾਹਿਬਾਨ ਦੀ ਬੈਠਕ ਵਿੱਚ ਇਹ ਫੈਸਲਾ ਸਿੱਖ ਬੁੱਧੀਜੀਵੀਆਂ ਦੇ ਨਾਲ ਮਸ਼ਵਰਾ ਕਰਨ ਮਗਰੋਂ ਲਿਆ ਗਿਆ।
ਉਨ੍ਹਾਂ ਕਿਹਾ, “ਸੁਲਤਾਨਪੁਰ ਲੋਧੀ ਵਿਖੇ ਖ਼ਾਲਸਾ ਪੰਥ ਦੀ ਸਟੇਜ ਸ਼੍ਰੋਮਣੀ ਕਮੇਟੀ ਦੀ ਹੀ ਹੋਵੇਗੀ। ਜੋ ਕਿਸਭ ਦੀ ਸਾਂਝੀ ਸਟੇਜ ਹੋਵੇਗੀ, ਕਿਸੇ ਵੀ ਪਾਰਟੀ ਦਾ ਕੋਈ ਆਗੂ ਆਵੇ ਸਭ ਦਾ ਮਾਣ-ਸਨਮਾਨ ਹੋਵੇਗਾ।”
ਉਨ੍ਹਾਂ ਕਿਹਾ, ''ਸਟੇਜ ਕਿਸੇ ਪਾਰਟੀ ਦੀ ਨਹੀਂ ਸਗੋ ਗੁਰੂ ਨਾਨਕ ਦੀ ਖ਼ਾਲਸਾ ਪੰਥ ਦੀ ਸਟੇਜ ਹੈ।”
ਇਹ ਵੀ ਪੜ੍ਹੋ

ਤਸਵੀਰ ਸਰੋਤ, Ravinder singh robin/bbc
ਅਕਾਲ ਤਖ਼ਤ ਸਾਹਿਬ ਦੇ ਇਸ ਬਿਆਨ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੋਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਹੋਵੇਗੀ।
"ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰਿਆਂ ਨੂੰ ਸੱਦਾ ਦਿੱਤਾ ਜਾਵੇਗਾ। ਹਰ ਇੱਕ ਦਾ ਸਨਮਾਨ ਕੀਤਾ ਜਾਵੇਗਾ, ਕੈਪਟਨ ਸਾਹਬ ਨੂੰ ਸੁਨੇਹਾ ਦੇਵਾਂਗੇ ਅਤੇ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੀ ਆਉਣ।"
ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਹੋਣਾ ਹੈ ਜਿਸ 'ਚ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸਖਸ਼ੀਅਤਾਂ ਤੋਂ ਇਲਾਵਾ ਭਾਰਤੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦਿੱਤਾ ਗਿਆ ਹੈ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕੀ ਸੀ ਰੇੜਕਾ
ਸੁਲਤਾਨਪੁਰ ਵਿਖੇ ਹੋਣ ਵਾਲੇ ਸਮਾਗਮਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਸੀ। ਅੜਿੱਕਾ ਸਟੇਜ ਨੂੰ ਲੈ ਕੇ ਪਿਆ ਹੋਇਆ ਸੀ।
ਅਕਾਲ ਤਖਤ ਨੇ ਵੀ ਇਸ ਮਾਮਲੇ ਵਿੱਚ ਦਖਲ ਦਿੱਤਾ। ਸਮਾਗਮ ਸਾਂਝੇ ਤੌਰ 'ਤੇ ਕਰਵਾਉਣ ਲਈ ਤਾਲਮੇਲ ਕਮੇਟੀ ਦੇ ਗਠਨ ਦਾ ਆਦੇਸ਼ ਦਿੱਤਾ ਜਿਸ ਤੋਂ ਬਾਅਦ ਇੱਕ ਤਾਲਮੇਲ ਕਮੇਟੀ ਦਾ ਗਠਨ ਹੋਇਆ ਸੀ।
ਇਸ ਕਮੇਟੀ ਵਿੱਚ ਪੰਜਾਬ ਸਰਕਾਰ ਵੱਲੋਂ ਦੋ ਮੰਤਰੀ - ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਐਸਜੀਪੀਸੀ ਵੱਲੋਂ ਅਕਾਲੀ ਦਲ ਤੋਂ ਸਾਬਕਾ ਮੰਤਰੀ ਜਾਗੀਰ ਕੌਰ ਅਤੇ ਤੋਤਾ ਸਿੰਘ ਸਣੇ ਇੱਕ ਸਿੱਖ ਵਿਦਵਾਨ ਸ਼ਾਮਿਲ ਸਨ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਤਾਲਮੇਲ ਨੂੰ ਲੈ ਕੇ ਦੋਹਾਂ ਧਿਰਾਂ ਵਿਚਾਲੇ ਕਈ ਮੀਟਿੰਗਾਂ ਵੀ ਹੋਈਆਂ, ਪਰ ਇਹ ਸਾਰੀਆਂ ਮੀਟਿੰਗਾਂ ਹੁਣ ਤੱਕ ਬੇ-ਸਿੱਟਾ ਰਹੀਆਂ।
ਸਮਾਗਮ ਧਾਰਮਿਕ ਹੈ ਇਸ ਲਈ ਸਟੇਜ ਦਾ ਪੂਰਾ ਕੰਟਰੋਲ SGPC ਆਪਣੇ ਹੱਥ ਵਿੱਚ ਰੱਖਣਾ ਚਾਹੁੰਦੀ ਸੀ।
ਇਸ ਸਬੰਧੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਦਲੀਲ ਹੈ ਕਿ ਜਿੰਨੀਆਂ ਵੀ ਸ਼ਤਾਬਦੀਆਂ ਹੁਣ ਤੱਕ ਮਨਾਈਆਂ ਗਈਆਂ ਹਨ ਸਟੇਜ ਦਾ ਪ੍ਰਬੰਧ ਕਮੇਟੀ ਕੋਲ ਹੀ ਹੁੰਦਾ ਹੈ।
ਦੋਹਾਂ ਧਿਰਾਂ ਵਿਚਾਲੇ ਤਾਲਮੇਲ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ SGPC ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਸਰਕਾਰ ਨੂੰ ਲਾਂਭੇ ਕਰਕੇ ਖੁਦ ਅਕਾਲੀ ਨੇਤਾਵਾਂ ਨਾਲ ਸੱਦਾ ਦੇਣ ਲਈ ਰਾਸ਼ਟਰਪਤੀ ਕੋਲ ਚਲੇ ਗਏ ਸਨ।
ਇਸ ਤੋਂ ਬਾਅਦ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਖਰੇ ਤੌਰ 'ਤੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦੇ ਕੇ ਆਏ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3
ਸਮਾਗਮ ਦਾ ਵੇਰਵਾ
SGPC ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ ਸੁਲਤਾਨਪੁਰ ਲੋਧੀ ਵਿਖੇ 1 ਤੋਂ 13 ਨਵੰਬਰ ਤੱਕ ਵੱਖ-ਵੱਖ ਧਾਰਮਿਕ ਸਮਾਗਮ ਹੋਣਗੇ।
ਇਨ੍ਹਾਂ ਸਮਾਗਮਾਂ 'ਚ ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਸਣੇ ਹੋਰਨਾਂ ਰਾਜਾਂ ਦੇ ਮੰਤਰੀਆਂ ਦੇ ਆਉਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ 5 ਨਵੰਬਰ ਨੂੰ ਸੰਪੂਰਨਤਾ ਅੰਤਰਰਾਸ਼ਟਰੀ ਨਗਰ ਕੀਰਤਨ, ਜੋ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਇੱਕ ਅਗਸਤ ਨੂੰ ਸ਼ੁਰੂ ਹੋਇਆ ਸੀ ਦੀ ਸਮਾਪਤੀ ਹੋਵੇਗੀ।
6 ਨਵੰਬਰ ਨੂੰ ਵਿਸ਼ਵ ਸਿੱਖ ਨੌਜਵਾਨ ਸੰਮੇਲਨ, 8 ਨਵੰਬਰ ਨੂੰ ਗਤਕੇ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ 11 ਅਤੇ 12 ਨਵੰਬਰ ਨੂੰ ਮੁੱਖ ਸਮਾਗਮ ਹੋਵੇਗਾ ਅਤੇ ਪ੍ਰੋਗਰਾਮਾਂ ਦੀ ਸਮਾਪਤੀ 13 ਨਵੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ-
ਇਹ ਵੀਡੀਓ ਜ਼ਰੂਰ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 4

End of YouTube post, 5

End of YouTube post, 6