ਕਰਤਾਰਪੁਰ ਲਾਂਘੇ ਬਾਰੇ ਭਾਰਤ ਸਮਝੌਤੇ 'ਤੇ ਦਸਤਖ਼ਤ ਕਰਨ ਨੂੰ ਤਿਆਰ

ਭਾਰਤ 23 ਅਕਤੂਬਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਬਾਰੇ ਸਮਝੌਤੇ 'ਤੇ ਦਸਤਖ਼ਤ ਕਰਨ ਨੂ ਤਿਆਰ ਹੈ।

ਇਹ ਸਮਝੌਤਾ ਲਾਂਘੇ ਨੂੰ ਸਮੇਂ ਸਿਰ ਖੋਲ੍ਹਣ ਤੋਂ ਇਲਾਵਾ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਬਿਨਾ ਵੀਜ਼ਾ ਦਰਸ਼ਨਾਂ ਦੀ ਮੰਗ ਬਾਰੇ ਵੀ ਹੈ

ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਦੇ ਹਵਾਲੇ ਤੋਂ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੋਬਿਨ ਨੇ ਮੁਹੱਈਆ ਕਰਵਾਈ ਹੈ।

ਭਾਰਤ ਨੇ ਪਾਕਿਸਤਾਨ ਨੂੰ 20 ਡਾਲਰ ਦੀ ਫੀਸ ਹਟਾਉਣ ਬਾਰੇ ਵੀ ਮੁੜ ਵਿਚਾਰ ਕਰਨ ਨੂੰ ਕਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਾਕਿਸਤਾਨ ਤੋਂ 20 ਡਾਲਰ ਦੀ ਫੀਸ ਹਟਾਏ ਜਾਣ ਦੀ ਮੰਗ ਕਰ ਚੁੱਕੇ ਹਨ।

ਇਹ ਵੀ ਪੜ੍ਹੋ-

12 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਕਿਸਤਾਨ ਦੇ ਕਰਤਾਪੁਰ ਸਾਹਿਬ ਵਿੱਚ ਸਥਿਤ ਗੁਰਦੁਆਰੇ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘੇ ਦੀ ਉਸਾਰੀ ਜ਼ੋਰਾਂ 'ਤੇ ਹੈ।

ਭਾਰਤ ਸਰਕਾਰ ਵੱਲੋਂ ਲਾਂਘੇ ਦਾ ਉਦਘਾਟਨ 8 ਨਵਬੰਰ ਨੂੰ ਹੋਣਾ ਹੈ ਅਤੇ ਪਾਕਿਸਤਾਨ ਵਾਲੇ ਪਾਸਿਓਂ ਲਾਂਘਾ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ।

ਇਹ ਵੀਡੀਓ ਜ਼ਰੂਰ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)