ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਦੇ ਕੰਨ ਖਿੱਚੇ : 'ਜੋ ਕਰਨਾ ਹੈ ਕਰੋ ਪਰ ਪਰਾਲੀ ਸਾੜਨੀ ਬੰਦ ਕਰਵਾਓ'

ਕਿਸਾਨਾਂ , ਪਰਾਲੀ ਸਾੜਨ

ਤਸਵੀਰ ਸਰੋਤ, SHAMMI MEHRA/GETTY IMAGES

ਤਸਵੀਰ ਕੈਪਸ਼ਨ, ਕਿਸਾਨਾਂ ਵਲੋਂ ਪਰਾਲੀ ਸਾੜਨ ਦੇ ਵੱਧਦੇ ਮਾਮਲਿਆਂ ਕਾਰਨ ਸੁਪਰੀਮ ਕੋਰਟ ਨੇ ਪੰਜਾਬ ਨੂੰ ਸਵਾਲ ਕੀਤੇ ਹਨ

ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ਵਿਚ ਕੋਈ ਕਾਰਵਾਈ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ ਤੇ ਕਿਹਾ ਕਿ 'ਤੁਸੀਂ ਆਪਣੀ ਜ਼ਿੰਮੇਵਾਰੀ ਸਾਂਭਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਏ ਹੋ।'

ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਦੀਪਕ ਗੁਪਤਾ ਦੀ ਦੋ ਮੈਂਬਰੀ ਬੈਂਚ ਨੇ ਪਰਾਲੀ ਸਾੜਣ ਦੇ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਤੇ ਕੇਂਦਰ ਸਰਕਾਰ ਦੇ ਮੁੱਖ ਸਕੱਤਰ ਮੌਜੂਦ ਸਨ।

ਜਸਟਿਸ ਮਿਸ਼ਰਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੁੱਛਿਆ, "ਤੁਸੀਂ ਪਰਾਲੀ ਖਰੀਦਣ ਲਈ ਕੀ ਕੋਸ਼ਿਸ਼ਾਂ ਕੀਤੀਆਂ ਹਨ। ਤੁਹਾਡੀ ਕੋਈ ਨੀਤੀ ਨਹੀਂ ਹੈ, ਤੁਹਾਨੂੰ ਇਸ ਤਰ੍ਹਾਂ ਕੰਮ ਨਹੀਂ ਕਰਨਾ ਚਾਹੀਦਾ।"

"ਤੁਸੀਂ ਜੋ ਕਰਨਾ ਚਾਹੁੰਦੇ ਹੋ ਕਰੋ ਪਰ ਹੋਰ ਪਰਾਲੀ ਨਾ ਸਾੜੀ ਜਾਵੇ ਇਹ ਯਕੀਨੀ ਬਣਾਉਣਾ ਤੁਹਾਡੀ ਜ਼ਿੰਮੇਵਾਰੀ ਹੈ। ਅਸੀਂ ਤੁਰੰਤ ਕਾਰਵਾਈ ਚਾਹੁੰਦੇ ਹਾਂ।"

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇਹ ਵੀ ਪੜ੍ਹੋ:

ਜਸਟਿਸ ਮਿਸ਼ਰਾ ਨੇ ਅੱਗੇ ਕਿਹਾ ਕਿ ਇੰਝ ਲੱਗਦਾ ਹੈ ਜਿਵੇਂ ਅਫ਼ਸਰਾਂ ਤੇ ਸੂਬਾ ਸਰਕਾਰਾਂ ਵਿਚਾਲੇ ਕੋਈ ਤਾਲਮੇਲ ਨਹੀਂ ਹੈ। ਸਮਾਂ ਆ ਗਿਆ ਹੈ ਕਿ ਅਫ਼ਸਰਾਂ ਨੂੰ ਸਜ਼ਾ ਦਿੱਤੀ ਜਾਵੇ।

ਕਿਸਾਨ, ਪਰਾਲੀ

ਤਸਵੀਰ ਸਰੋਤ, SAJJAD HUSSAIN/GETTY IMAGES

ਤਸਵੀਰ ਕੈਪਸ਼ਨ, ਜਸਟਿਸ ਮਿਸ਼ਰਾ ਨੇ ਸਵਾਲ ਕੀਤਾ ਕਿ ਪਰਾਲੀ ਖਰੀਦਣ ਲਈ ਕੀ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ

ਜਸਟਿਸ ਮਿਸ਼ਰਾ ਦੇ ਪੰਜਾਬ ਦੇ ਮੁੱਖ ਸਕੱਤਰ ਨੂੰ ਸਵਾਲ ਕੀਤਾ, "ਕੀ ਤੁਹਾਡੇ ਕੋਲ ਫੰਡ ਹਨ? ਜੇ ਨਹੀਂ ਤਾਂ ਸਾਨੂੰ ਦੱਸੋ, ਅਸੀਂ ਤੁਹਾਨੂੰ ਪਰਾਲੀ ਸਾੜਣ ਦੇ ਮਾਮਲੇ ਨਾਲ ਨਜਿੱਠਣ ਲਈ ਫੰਡ ਮੁਹੱਈਆ ਕਰਾਵਾਂਗੇ।"

ਪਰਾਲੀ ਦੇ ਮਾਮਲੇ ਦਾ ਹੱਲ ਪਹਿਲਾਂ ਕਿਉਂ ਨਹੀਂ ਸੋਚਿਆ

ਇਸ ਤੋਂ ਇਲਾਵਾ ਜਸਟਿਸ ਦੀਪਕ ਨੇ ਸਵਾਲ ਕੀਤਾ ਕਿ ਜੇ ਹਰਿਆਣਾ ਨੇ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਵੱਡੀ ਕਟੌਤੀ ਕੀਤੀ ਹੈ ਤਾਂ ਪੰਜਾਬ ਅਜਿਹਾ ਕਿਉਂ ਨਹੀਂ ਕਰ ਪਾ ਰਿਹਾ।

ਸੋਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਪਰਾਲੀ ਨਸ਼ਟ ਕਰਨ ਲਈ ਹਰਿਆਣਾ ਨੂੰ ਮਸ਼ੀਨਾ ਦੇਣ ਲਈ ਸਬਸਿਡੀ ਦੇ ਰਹੀ ਹੈ।

ਕੰਬਾਈਨ ਨਾਲ ਕਟਾਈ ਵੇਲੇ ਰਹਿੰਦ-ਖੂੰਹਦ ਖੇਤਾਂ ਵਿੱਚ ਬਚ ਜਾਂਦੀ ਹੈ

ਜਸਟਿਸ ਮਿਸ਼ਰਾ ਨੇ ਕਿਹਾ ਕਿ ਸਭ ਨੂੰ ਪਤਾ ਸੀ ਕਿ ਇਸ ਸਾਲ ਪਰਾਲੀ ਸਾੜੀ ਹੀ ਜਾਵੇਗੀ ਤਾਂ ਸਰਕਾਰ ਪਹਿਲਾਂ ਹੀ ਇਸ ਲਈ ਤਿਆਰ ਕਿਉਂ ਨਹੀਂ ਸੀ ਤੇ ਮਸ਼ੀਨਾਂ ਪਹਿਲਾਂ ਹੀ ਕਿਉਂ ਨਹੀਂ ਦਿੱਤੀਆਂ ਗਈਆਂ? ਤੁਸੀਂ ਇੱਕ ਸਾਲ ਵਿਚ ਕੀ ਕੀਤਾ ਹੈ?

ਜਸਟਿਸ ਮਿਸ਼ਰਾ ਨੇ ਅਦਾਲਤ ਵਿਚ ਮੌਜੂਦ ਸੂਬਾ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਪੁੱਛਿਆ, "ਕਿਰਪਾ ਕਰਕੇ ਗਰੀਬ ਕਿਸਾਨਾਂ ਤੇ ਹੋਰਨਾਂ ਬਾਰੇ ਸੋਚੋ।"

ਜਸਟਿਸ ਮਿਸ਼ਰਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵੀ ਕਿਹਾ, "ਉਹ (ਕਿਸਾਨ) ਕਿਉਂ ਪਰਾਲੀ ਸਾੜ ਰਹੇ ਹਨ, ਉਹ ਮਜਬੂਰ ਹਨ। ਉਨ੍ਹਾਂ ਨੇ ਆਪਣੇ ਖੇਤ ਸਾਫ਼ ਕਰਨੇ ਹਨ, ਤੁਸੀਂ ਕੀ ਕੀਤਾ ਹੈ।"

ਇਹ ਵੀ ਪੜ੍ਹੋ:

ਦਰਅਸਲ ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਮੰਨਿਆ ਜਾ ਰਿਹਾ ਹੈ।

ਪਰਾਲੀ ਨੂੰ ਅੱਗ ਲਗਾਉਣ ਅਤੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਉੱਤਰ-ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ ਸੀ।

ਇਹ ਵੀਡੀਓ ਜ਼ਰੂਰ ਦੇਖੋ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)