ਪੰਜਾਬ ਵਿਧਾਨ ਸਭਾ 'ਚ ਮਤਾ: ਔਰਤਾਂ ਨੂੰ ਦਰਬਾਰ ਸਾਹਿਬ 'ਚ ਕੀਰਤਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ - 5 ਅਹਿਮ ਖ਼ਬਰਾਂ

ਪੰਜਾਬ ਦੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੰਜਾਬ ਵਿਧਾਨ ਸਭ ਵਿੱਚ ਔਰਤਾਂ ਦੇ ਕੀਰਤਨ ਕਰਨ ਦਾ ਮਤਾ ਪੇਸ਼ ਕੀਤਾ ਸੀ।
ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਔਰਤਾਂ ਨੂੰ ਬੇਹੱਦ ਅਹਿਮ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਦਰਬਾਰ ਸਾਹਿਬ 'ਚ ਕੀਰਤਨ ਕਰਨ ਦੀ ਇਜਾਜ਼ਤ ਦਿੱਤੀ ਚਾਹੀਦੀ ਹੈ।
ਅੱਜ ਇਹ ਮਤਾ ਵਿਧਾਨ ਸਭਾ ਵਿੱਚ ਪਾਸ ਹੋ ਗਿਆ ਹੈ।
ਵਿਧਾਨ ਸਭਾ ਸੈਸ਼ਨ 'ਚ ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਅਪੀਲ ਕੀਤੀ ਕਿ ਇਸ ਵਿਤਕਰੇ ਵਾਲੀ ਰਵਾਇਤ ਨੂੰ ਖ਼ਤਮ ਕਰਕੇ ਔਰਤਾਂ ਨੂੰ ਵੀ ਦਰਬਾਰ ਸਾਹਿਬ 'ਚ ਕੀਰਤਨ ਕਰਨ ਦੀ ਆਗਿਆ ਦਿੱਤੀ ਜਾਵੇ।
ਭਾਵੇਂਕਿ ਇਸ ਦਾ ਵਿਰੋਧ ਕਰਦਿਆਂ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸਿੱਖ ਰਹਿਤ ਮਰਿਯਾਦਾ ਮੁਤਾਬਕ ਇਹ ਇਜਾਜ਼ਤ ਨਹੀਂ ਦਿੱਤੀ ਜਾਂਦੀ।
ਜਦਕਿ 'ਆਪ' ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਮਤੇ ਦੀ ਹਿਮਾਇਤ ਕਰਦਿਆਂ ਕਿਹਾ ਗੁਰੂ ਨਾਨਕ ਦੇਵ ਜੀ ਨੇ ਔਰਤਾਂ ਨੂੰ ਬਰਾਬਰੀ ਦਾ ਦਰਜਾ ਦਿੱਤਾ ਹੈ ਤੇ ਉਸ ਨੂੰ ਕੀਰਤਨ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ-
ਕਰਤਾਪੁਰ ਕੌਰੀਡੋਰ: ਪਾਕਿਸਤਾਨੀ ਗੀਤ 'ਚ ਭਿੰਡਰਾਂਵਾਲੇ ਦੀ ਤਸਵੀਰ ਤੋਂ ਭੜਕੇ ਅਮਰਿੰਦਰ, ਸੁਖਬੀਰ ਦਾ ਕੈਪਟਨ 'ਤੇ ਵਾਰ
ਭਾਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਜਾਰੀ ਗੀਤ ਨੂੰ ਆਧਾਰ ਬਣਾ ਕੇ ਪਾਕਿਸਤਾਨ ਸਰਕਾਰ ਦੀ ਇੱਛਾ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਪਾਕਿਸਤਾਨ 'ਤੇ 'ਲੁਕਿਆ ਹੋਇਆ ਏਜੰਡਾ ਚਲਾਉਣ' ਦਾ ਇਲਜ਼ਾਮ ਲਗਾਇਆ ਹੈ।

ਤਸਵੀਰ ਸਰੋਤ, Government of Pak /u tube
ਪਾਕਿਸਤਾਨ ਨੇ ਇਸ ਨੂੰ ਕੋਰੀਡੋਰ ਦੀ ਓਪਨਿੰਗ ਸੈਰੇਮਨੀ ਲਈ ਜਾਰੀ 'ਅਧਿਕਾਰਤ ਗੀਤ' ਦੱਸਿਆ ਹੈ। ਇਸੇ ਗੀਤ 'ਤੇ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਨੂੰ ਕਟਹਿਰੇ ਵਿਚ ਖੜ੍ਹਾ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਮੈਂ ਪਹਿਲੇ ਦਿਨ ਤੋਂ ਇਸੇ ਗੱਲ ਨੂੰ ਲੈ ਕੇ ਚੇਤਾਵਨੀ ਦਿੰਦਾ ਰਿਹਾ ਹਾਂ ਕਿ ਇੱਥੇ ਪਾਕਿਸਤਾਨ ਦਾ ਲੁਕਿਆ ਹੋਇਆ ਏਜੰਡਾ ਹੈ।" ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਦੇ ਕੰਨ ਖਿੱਚੇ : 'ਜੋ ਕਰਨਾ ਹੈ ਕਰੋ ਪਰ ਪਰਾਲੀ ਸਾੜਨੀ ਬੰਦ ਕਰਵਾਓ'
ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ ਤੇ ਕਿਹਾ ਕਿ 'ਤੁਸੀਂ ਆਪਣੀ ਜ਼ਿੰਮੇਵਾਰੀ ਸਾਂਭਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹੋ।'

ਤਸਵੀਰ ਸਰੋਤ, SHAMMI MEHRA/GETTY IMAGES
ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਦੀਪਕ ਗੁਪਤਾ ਦੀ ਦੋ ਮੈਂਬਰੀ ਬੈਂਚ ਨੇ ਪਰਾਲੀ ਸਾੜਨ ਦੇ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਤੇ ਕੇਂਦਰ ਸਰਕਾਰ ਦੇ ਮੁੱਖ ਸਕੱਤਰ ਮੌਜੂਦ ਸਨ।
ਜਸਟਿਸ ਮਿਸ਼ਰਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੁੱਛਿਆ, "ਤੁਸੀਂ ਪਰਾਲੀ ਖਰੀਦਣ ਲਈ ਕੀ ਕੋਸ਼ਿਸ਼ਾਂ ਕੀਤੀਆਂ ਹਨ। ਤੁਹਾਡੀ ਕੋਈ ਨੀਤੀ ਨਹੀਂ ਹੈ, ਤੁਹਾਨੂੰ ਇਸ ਤਰ੍ਹਾਂ ਕੰਮ ਨਹੀਂ ਕਰਨਾ ਚਾਹੀਦਾ।"
"ਤੁਸੀਂ ਜੋ ਕਰਨਾ ਚਾਹੁੰਦੇ ਹੋ ਕਰੋ ਪਰ ਹੋਰ ਪਰਾਲੀ ਨਾ ਸਾੜੀ ਜਾਵੇ ਇਹ ਯਕੀਨੀ ਬਣਾਉਣਾ ਤੁਹਾਡੀ ਜ਼ਿੰਮੇਵਾਰੀ ਹੈ। ਅਸੀਂ ਤੁਰੰਤ ਕਾਰਵਾਈ ਚਾਹੁੰਦੇ ਹਾਂ।" ਇੱਥੇ ਕਲਿੱਕ ਕਰਕੇ ਪੂਰੀ ਖ਼ਬਰ ਪੜ੍ਹੋ।
ਇਹ ਵੀ ਪੜ੍ਹੋ:
ਹਨੀਪ੍ਰੀਤ: ਡੇਰਾ ਮੁਖੀ ਦੀ ਖਾਸਮ-ਖਾਸ ਦਾ ਕੀ ਹੈ ਪਿਛੋਕੜ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਨੂੰ ਪੰਚਕੂਲਾ ਅਦਾਲਤ ਨੇ ਜ਼ਮਾਨਤ ਮਿਲਣ ਤੋਂ ਬਾਅਦ ਅੰਬਾਲਾ ਦੀ ਕੇਂਦਰੀ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।

ਤਸਵੀਰ ਸਰੋਤ, TWITTER
ਹਰਿਆਣਾ ਤੋਂ ਬੀਬੀਸੀ ਸਹਿਯੋਗੀ ਸਤ ਸਿੰਘ ਮੁਤਾਬਕ ਹਨੀਪ੍ਰੀਤ ਨੂੰ ਸ਼ਾਮੀ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ। ਉਸ ਨੂੰ ਖਾਸ ਸੁਰੱਖਿਆ ਪ੍ਰਬੰਧ ਹੇਠ ਜੇਲ੍ਹ ਤੋਂ ਉਨ੍ਹਾਂ ਦੇ ਘਰ ਤੱਕ ਭਿਜਵਾਇਆ ਗਿਆ।
ਇਸੇ ਦੌਰਾਨ ਸਿਰਸਾ ਵਿਚ ਬੀਬੀਸੀ ਸਹਿਯੋਗੀ ਪ੍ਰਭੂ ਦਿਆਲ ਨਾਲ ਗੱਲ ਕਰਦਿਆਂ ਡੇਰੇ ਦੇ ਨੁਮਾਇੰਦੇ ਰੇਸ਼ਮ ਨੇ ਹਨੀਪ੍ਰੀਤ ਨੂੰ ਜ਼ਮਾਨਤ ਮਿਲਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਵਿਸਥਾਰ 'ਚ ਖ਼ਬਰ ਪੜ੍ਹਨ ਲਈ ਕਲਿੱਕ ਕਰੋ।
ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ: ਪੰਜਾਬੀ ਗੀਤਾਂ ਵਿੱਚ ਔਰਤਾਂ ਦਾ ਨਿਰਾਦਰ ਹੋ ਰਿਹਾ - ਡਾ. ਮਨਮੋਹਨ ਸਿੰਘ
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਵਿਧਾਨ ਸਭਾ ਦੇ ਖ਼ਾਸ ਇਜਲਾਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੰਬੋਧਿਤ ਕਰਦਿਆਂ ਕਿਹਾ, "ਅਜੋਕਾ ਵਿਸ਼ਵ ਇੱਕ ਸੁਲਝੇ ਹੋਏ ਮਾਡਲ ਦੀ ਤਲਾਸ਼ ਵਿੱਚ ਹੈ। ਕੀ ਅਸੀਂ ਕਰਤਾਰਪੁਰ ਸਾਹਿਬ ਦੇ ਮਾਡਲ ਨੂੰ ਇੱਕ ਬਦਲ ਵਜੋਂ ਪੇਸ਼ ਕਰ ਸਕਦੇ ਹਾਂ?"

ਤਸਵੀਰ ਸਰੋਤ, Getty Images
"ਗੁਰੂ ਨਾਨਕ ਨੇ ਦੱਸਿਆ ਕਿ ਧਰਮ ਦੇ ਨਾਂ 'ਤੇ ਪਰਜੀਵਤਾ ਪਾਪ ਹੈ। ਉਨ੍ਹਾਂ ਨੇ ਆਪਣੇ ਲੋਕਾਂ ਨੂੰ ਦਲੇਰ ਬਣਾਇਆ। ਉਨ੍ਹਾਂ ਨੇ ਆਪਣੇ ਸਮੇਂ ਦੇ ਸਭ ਤੋਂ ਸ਼ਕਤੀਸ਼ਾਲੀ ਹਾਕਮਾਂ ਨੂੰ ਆਪਣੀ ਆਲੋਚਨਾ ਦਾ ਨਿਸ਼ਾਨਾ ਬਣਾਇਆ।"
ਡਾ. ਮਨਮੋਹਨ ਸਿੰਘ ਨੇ ਕਿਹਾ, "ਪੰਜਾਬ ਦੀ ਜਵਾਨੀ ਨਸ਼ਿਆਂ ਵਿੱਚ ਰੁਲ ਰਹੀ ਹੈ। ਪੰਜਾਬੀ ਗੀਤਾਂ ਵਿੱਚ ਔਰਤਾਂ ਦਾ ਨਿਰਾਦਰ ਹੋ ਰਿਹਾ ਹੈ। ਅਜਿਹੇ ਵਿੱਚ ਅਸੀਂ ਗੁਰੂ ਨਾਨਕ ਦੀ ਵਿਰਾਸਤ ਨਾਲ ਕਿਵੇਂ ਜੁੜੇ ਰਹਾਂਗੇ?" ਹੋਰ ਉਨ੍ਹਾਂ ਨੇ ਕੀ ਕਿਹਾ ਇਸ ਬਾਰੇ ਵਿਸਥਾਰ 'ਚ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3












