ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਦਿਹਾੜਾ: ਨਨਕਾਣਾ ਸਾਹਿਬ ਤੋਂ ਕਰਤਾਰਪੁਰ ਤੱਕ

ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਦਿਹਾੜਾ

ਤਸਵੀਰ ਸਰੋਤ, EPA

ਤਸਵੀਰ ਕੈਪਸ਼ਨ, ਇਸ ਵਾਰ ਦਾ ਪ੍ਰਕਾਸ਼ ਦਿਹਾੜਾ ਖਾਸ ਹੈ ਅਤੇ ਇਸ ਦਾ ਸਭ ਤੋਂ ਵੱਡਾ ਕਾਰਨ ਹੈ ਕਰਤਾਰਪੁਰ ਲਾਂਘੇ ਦਾ ਖੁੱਲ੍ਹਣਾ

ਸਿੱਖ ਧਰਮ ਦੇ ਮੋਢੀ ਅਤੇ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਤੋਂ ਲੈ ਕੇ ਪਾਕਿਸਤਾਨ ਤੱਕ ਗੁਰੂ ਪੁਰਬ ਮਨਾਇਆ ਜਾ ਰਿਹਾ ਹੈ।

ਪ੍ਰਕਾਸ਼ ਪੁਰਬ ਹਰ ਸਾਲ ਮਨਾਇਆ ਜਾਂਦਾ ਹੈ ਪਰ ਇਸ ਵਾਰ ਦਾ ਪ੍ਰਕਾਸ਼ ਦਿਹਾੜਾ ਖਾਸ ਹੈ ਅਤੇ ਇਸਦਾ ਸਭ ਤੋਂ ਵੱਡਾ ਕਾਰਨ ਹੈ ਕਰਤਾਰਪੁਰ ਲਾਂਘੇ ਦਾ ਖੋਲ੍ਹਿਆ ਜਾਣਾ। ਉਹ ਥਾਂ ਜਿੱਥੇ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 18 ਸਾਲ ਬਿਤਾਏ ਸਨ।

9 ਨਵੰਬਰ ਵੱਲੋਂ ਭਾਰਤ ਵਾਲੇ ਪਾਸੇ ਨਰਿੰਦਰ ਮੋਦੀ ਅਤੇ ਪਾਕਿਸਤਾਨ ਵਾਲੇ ਪਾਸੇ ਪ੍ਰਧਾਨ ਮੰਤਰੀ ਇਰਾਨ ਖ਼ਾਨ ਨੇ ਲਾਂਘੇ ਦਾ ਉਦਘਾਟਨ ਕੀਤਾ ਸੀ। ਉਸੇ ਦਿਨ ਤੋਂ ਲੋਕ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ।

ਸੁਲਤਾਨਪੁਰ ਲੋਧੀ
ਤਸਵੀਰ ਕੈਪਸ਼ਨ, ਸੁਲਤਾਨਪੁਰ ਲੋਧੀ ਵਿਖੇ ਸਮਾਗਮ ਦੌਰਾਨ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਹਨ

ਇਹ ਵੀ ਪੜ੍ਹੋ:

ਗੁਰੂ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਉਮੀਦ ਕੀਤੀ ਜਾ ਰਹੀ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਇੱਥੇ ਇਕੱਠੇ ਹੋਣਗੇ।

ਪਰ ਜੇਕਰ ਗੁਰੂ ਨਾਨਕ ਦੇਵ ਦੀ ਜ਼ਿੰਦਗੀ ਨੂੰ ਤਿੰਨਾਂ ਪੜ੍ਹਾਆਂ ਵਿੱਚ ਵੰਡਿਆ ਜਾਵੇ ਤਾਂ ਉਨ੍ਹਾਂ ਦਾ ਜਨਮ ਸਥਾਨ ਨਨਕਾਣਾ ਸਾਹਿਬ (ਪਾਕਿਸਤਾਨ), ਸੁਲਤਾਨਪੁਰ ਲੋਧੀ (ਭਾਰਤ) ਅਤੇ ਕਰਤਾਰਪੁਰ (ਪਾਕਿਸਤਾਨ) ਸ਼ਹਿਰਾਂ ਦਾ ਖਾਸ ਮਹੱਤਵ ਹੈ।

ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ
ਤਸਵੀਰ ਕੈਪਸ਼ਨ, ਡੇਰਾ ਬਾਬਾ ਨਾਨਕ ਤੋਂ ਕਰੀਬ 5 ਕੁ ਕਿਲੋਮੀਟਰ ਦੂਰ ਹੈ ਕਰਤਾਰਪੁਰ ਸਾਹਿਬ

ਕਿਉਂ ਖਾਸ ਹੈ ਨਨਕਾਣਾ ਸਾਹਿਬ?

ਇਹ ਥਾਂ ਅੱਜ ਦੇ ਪਾਕਿਸਤਾਨ ਵਿੱਚ ਹੈ। ਇੱਥੇ ਗੁਰੂ ਨਾਨਕ ਦੇਵ ਦਾ ਜਨਮ ਹੋਇਆ ਸੀ।

ਇਹ ਥਾਂ ਲਾਹੌਰ ਤੋਂ ਲਗਭਗ ਡੇਢ ਘੰਟੇ ਦੀ ਦੂਰੀ 'ਤੇ ਹੈ।

ਗੁਰਦੁਆਰਾ ਨਨਕਾਣਾ ਸਾਹਿਬ

ਤਸਵੀਰ ਸਰੋਤ, AFP/getty images

ਤਸਵੀਰ ਕੈਪਸ਼ਨ, ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਸਥਿਤ ਹੈ

ਸਿੱਖ ਸ਼ਰਧਾਲੂ ਹਰ ਸਾਲ ਇੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਦਰਸ਼ਨ ਕਰਨ ਆਉਂਦੇ ਹਨ। ਖਾਸ ਤੌਰ 'ਤੇ ਪ੍ਰਕਾਸ਼ ਦਿਹਾੜੇ ਮੌਕੇ। ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ ਪ੍ਰਕਾਸ਼ ਪੁਰਬ ਮੌਕੇ ਇਕੱਲੇ ਭਾਰਤ ਤੋਂ ਉੱਥੇ 4200 ਲੋਕ ਪਹੁੰਚੇ ਹਨ।

ਬੀਬੀਸੀ ਸਹਿਯੋਗੀ ਅਲੀ ਕਾਜ਼ਮੀ ਇਸ ਵੇਲੇ ਉੱਥੇ ਹੀ ਮੌਜੂਦ ਹਨ।

ਉਹ ਦੱਸਦੇ ਹਨ, "ਇੱਥੋਂ ਦੀ ਰੌਣਕ ਹੀ ਵੱਖਰੀ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇੱਥੇ ਇਕੱਠਾ ਹੋਏ ਹਨ। ਸਿੱਖ ਇੱਥੇ ਘੱਟ ਗਿਣਤੀ ਹਨ ਪਰ ਜੇਕਰ ਸੜਕਾਂ ਤੋਂ ਲੰਘੀਏ ਤਾਂ ਲਗਦਾ ਹੈ ਕਿ ਸਿੱਖ ਬਹੁਤ ਥਾਵਾਂ ਤੋਂ ਹੋ ਕੇ ਜਾ ਰਹੇ ਹਨ।''

ਅਲੀ ਮੁਤਾਬਕ ਪੂਰੀ ਦੁਨੀਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਏ ਹਨ। ਕਈ ਤਾਂ ਅਜਿਹੇ ਹਨ ਜੋ ਹਫ਼ਤਿਆਂ ਤੋਂ ਇੱਥੋਂ ਦੇ ਹੋਟਲਾਂ ਅਤੇ ਟੈਂਟਾਂ ਵਿੱਚ ਰਹਿ ਰਹੇ ਹਨ।

ਨਨਕਾਣਾ ਸਾਹਿਬ ਵਿੱਚ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਪਿਛਲ਼ੇ ਹਫ਼ਤੇ ਤੋਂ ਹੀ ਚੱਲ ਰਹੀਆਂ ਹਨ।

ਸੁਲਤਾਨਪੁਰ ਲੋਧੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਜੀ ਨੇ 14 ਸਾਲ ਬਿਤਾਏ ਹਨ

ਇਹ ਵੀ ਪੜ੍ਹੋ:

ਸੁਲਤਾਨਪੁਰ ਲੋਧੀ ਜਿੱਥੇ ਗੁਰੂ ਨਾਨਕ ਨੇ 14 ਸਾਲ ਬਿਤਾਏ

ਜੇਕਰ ਇਸ ਨੂੰ ਗੁਰੂ ਨਾਨਕ ਦੇਵ ਦੀ ਜ਼ਿੰਦਗੀ ਦੀ ਦੂਜੀ ਖਾਸ ਥਾਂ ਕਹੀਏ ਤਾਂ ਇਹ ਗ਼ਲਤ ਨਹੀਂ ਹੋਵੇਗਾ।

ਸੁਲਤਾਨਪੁਰ ਲੋਧੀ ਉਹ ਥਾਂ ਹੈ ਜਿੱਥੇ ਉਨ੍ਹਾਂ ਨੇ ਕਰੀਬ 14 ਸਾਲ ਬਿਤਾਏ ਹਨ।

ਇੱਥੇ ਉਨ੍ਹਾਂ ਦੇ ਨਾਲ ਪੰਜ ਖਾਸ ਥਾਵਾਂ ਜੁੜੀਆਂ ਹਨ।

ਸੁਲਤਾਨਪੁਰ ਲੋਧੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਗੁਰੂ ਨਾਨਕ ਦੇਵ ਦੀ ਭੈਣ ਬੇਬੇ ਨਾਨਕੀ ਆਪਣੇ ਪਤੀ ਜੈ ਰਾਮ ਜੀ ਨਾਲ ਸੁਲਤਾਨਪੁਰ ਵਿਖੇ ਰਹਿੰਦੀ ਸੀ

ਬੇਬੇ ਨਾਨਕੀ ਦਾ ਘਰ

ਬੇਬੇ ਨਾਨਕੀ ਦੇ ਘਰ ਦਾ ਖੂਹ ਅੱਜ ਵੀ ਚਲਦਾ ਹੈ। ਪਹਿਲੀ ਮੰਜ਼ਿਲ 'ਤੇ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ਿਤ ਹਨ ਅਤੇ ਇੱਕ ਮਿਊਜ਼ੀਅਮ ਹੈ। ਗੁਰੂ ਨਾਨਕ ਦੇਵ ਦੀ ਭੈਣ ਬੇਬੇ ਨਾਨਕੀ ਆਪਣੇ ਪਤੀ ਜੈ ਰਾਮ ਜੀ ਨਾਲ ਇੱਥੇ ਰਹਿੰਦੀ ਸੀ।

ਗੁਰਦੁਆਰਾ ਹੱਟ ਸਾਹਿਬ

ਨਾਨਕੀ ਦੇ ਪਤੀ ਭਾਈ ਜੈ ਰਾਮ ਜੀ ਨੇ ਸੁਲਤਾਨਪੁਰ ਲੋਧੀ ਦੇ ਇੱਕ ਗੁਰਦੁਆਰਾ ਵਿੱਚ ਗੁਰੂ ਨਾਨਕ ਦੇਵ ਜੀ ਨੂੰ ਨਿਯੁਕਤ ਕੀਤਾ ਸੀ। ਉਸੇ ਥਾਂ 'ਤੇ, ਗੁਰਦੁਆਰਾ ਹੱਟ ਸਾਹਿਬ ਮੌਜੂਦ ਹਨ।

ਗੁਰਦੁਆਰਾ ਬੇਰ ਸਾਹਿਬ

ਗੁਰਦੁਆਰਾ ਸਾਹਿਬ ਇਸੇ ਥਾਂ 'ਤੇ ਧਿਆਨ ਕਰਦੇ ਸਨ। ਗੁਰਦੁਆਰਾ ਬੇਰ ਸਾਹਿਬ ਵਿੱਚ ਇੱਕ ਬੇਰ ਦਾ ਦਰਖ਼ਤ ਹੈ, ਜਿਸਦੇ ਬਾਰੇ ਸਿੱਖਾਂ ਵੱਲੋਂ ਕਿਹਾ ਜਾਂਦਾ ਹੈ ਕਿ ਇਹ ਗੁਰੂ ਨਾਨਕ ਵੱਲੋਂ ਲਗਾਇਆ ਗਿਆ ਸੀ।

ਗੁਰਦੁਆਰਾ ਸੰਤ ਘਾਟ

ਇੱਥੇ ਹੀ ਗੁਰੂ ਨਾਨਕ ਨੇ ਸੰਦੇਸ਼ ਦਿੱਤਾ ਸੀ, ਨਾ ਹੀ ਹਿੰਦੂ-ਨਾ ਮੁਸਲਮਾਨ।

ਮਾਨਤਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਇੱਥੇ ਨਵਾਬ ਦੌਲਤ ਲੋਧੀ ਦੇ ਕੋਲ ਕੰਮ ਕੀਤਾ ਸੀ। ਉਨ੍ਹਾਂ ਦੇ ਪੁੱਤਰਾਂ ਦਾ ਜਨਮ ਵੀ ਇੱਥੇ ਹੀ ਹੋਇਆ।

ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ

ਕਰਤਾਰਪੁਰ ਲਾਂਘਾ

ਕਰਤਾਰਪੁਰ ਸਾਹਿਬ ਪਾਕਿਸਤਾਨ ਵਿੱਚ ਆਉਂਦਾ ਹੈ ਪਰ ਭਾਰਤ ਤੋਂ ਇਸਦੀ ਦੂਰੀ ਸਿਰਫ਼ ਸਾਢੇ 4 ਕਿੱਲੋਮੀਟਰ ਹੈ।

ਮਾਨਤਾ ਹੈ ਕਿ ਗੁਰੂ ਨਾਨਕ ਦੇਵ 1522 ਵਿੱਚ ਕਰਤਾਰਪੁਰ ਆਏ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 18 ਸਾਲ ਬਿਤਾਏ ਸਨ।

ਮੰਨਿਆ ਜਾਂਦਾ ਹੈ ਕਿ ਕਰਤਾਰਪੁਰ ਵਿੱਚ ਜਿਸ ਥਾਂ ਗੁਰੂ ਨਾਨਕ ਦੇਵ ਜੋਤਿ ਜੋਤ ਸਮਾਏ ਸਨ ਉੱਥੇ ਗੁਰਦੁਆਰਾ ਬਣਾਇਆ ਗਿਆ ਸੀ।

ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ
ਤਸਵੀਰ ਕੈਪਸ਼ਨ, ਸਿੱਖਾਂ ਦੇ ਨਾਲ-ਨਾਲ ਮੁਸਲਮਾਨ ਵੀ ਸਿਜਦਾ ਕਰਦੇ ਹਨ

ਗੁਰੂ ਨਾਨਕ ਦੇਵ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਉਨ੍ਹਾਂ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ।

ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਗੱਦੀ ਵੀ ਇਸ ਸਥਾਨ 'ਤੇ ਹੀ ਸੌਂਪੀ ਗਈ ਸੀ, ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ 'ਚ ਗੁਰੂ ਨਾਨਕ ਦੇਵ ਇਸੇ ਸਥਾਨ 'ਤੇ ਹੀ ਜੋਤੀ ਜੋਤ ਸਮਾਏ ਸਨ।

ਇਹ ਗੁਰਦੁਆਰਾ ਸ਼ਕਰਗੜ੍ਹ ਤਹਿਸੀਲ ਦੇ ਕੋਟੀ ਪੰਡ ਪਿੰਡ ਵਿੱਚ ਰਾਵੀ ਨਦੀ ਦੇ ਪੱਛਮੀ ਪਾਸੇ ਸਥਿਤ ਹੈ। ਸਿੱਖਾਂ ਅਤੇ ਮੁਸਲਮਾਨਾਂ ਦੋਨਾਂ ਧਰਮਾਂ ਦੀ ਇਸ ਸਥਾਨ ਵਿੱਚ ਮਾਨਤਾ ਹੈ।

ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ
ਤਸਵੀਰ ਕੈਪਸ਼ਨ, ਰਾਵੀ ਦਰਿਆ 'ਚ ਆਏ ਹੜ੍ਹ ਦੌਰਾਨ ਨੁਕਸਾਨੀ ਗਈ ਗੁਰਦੁਆਰੇ ਦੀ ਇਮਾਰਤ ਨੂੰ 1920-29 ਵਿਚਾਲੇ ਮਹਾਰਾਜਾ ਪਟਿਆਲਾ ਨੇ ਮੁੜ ਬਣਵਾਇਆ

ਹਾਲਾਂਕਿ ਪੁਰਾਤਨ ਇਮਾਰਤ ਨੂੰ ਰਾਵੀ ਦਰਿਆ ਵਿੱਚ ਆਏ ਹੜ੍ਹ ਦੌਰਾਨ ਨੁਕਸਾਨ ਪਹੁੰਚਿਆ ਸੀ। 1920 ਤੋਂ ਲੈ ਕੇ 1929 ਤੱਕ ਮਹਾਰਾਜਾ ਪਟਿਆਲਾ ਵੱਲੋਂ ਇਸ ਨੂੰ ਮੁੜ ਬਣਵਾਇਆ ਗਿਆ ਜਿਸ 'ਤੇ 1,35,600 ਦਾ ਖਰਚਾ ਆਇਆ ਸੀ।

ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ
ਤਸਵੀਰ ਕੈਪਸ਼ਨ, ਦੋਵਾਂ ਦੇਸਾਂ ਵਿਚਾਲੇ ਤਣਾਅ ਨੇ ਦਹਾਕਿਆਂ ਤੱਕ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਦਰਸ਼ਨਾਂ ਤੋਂ ਵਾਂਝਾ ਰੱਖਿਆ

1995 ਵਿੱਚ ਪਾਕਿਸਤਾਨ ਸਰਕਾਰ ਨੇ ਵੀ ਇਸ ਦੀ ਉਸਾਰੀ ਦਾ ਕੰਮ ਕਰਵਾਇਆ ਸੀ।

ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ
ਤਸਵੀਰ ਕੈਪਸ਼ਨ, ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ 9 ਨਵੰਬਰ ਨੂੰ ਕੀਤਾ

ਇਹ ਵੀਡੀਓਜ਼ ਵੀ ਵੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)