Kartarpur Corridor: ਨਵਜੋਤ ਸਿੰਘ ਸਿੱਧੂ ਵੱਲੋਂ ਇਮਰਾਨ ਖ਼ਾਨ ਦੀ ਸ਼ਲਾਘਾ ਕਾਰਨ ਭਾਜਪਾ ਦਾ ਵਾਰ

ਕਰਤਾਰਪੁਰ ਲਾਂਘੇ ਦੇ ਉਦਘਾਟਨ ਮਗਰੋਂ ਪਾਕਿਸਤਾਨ ਪਹੁੰਚੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਭਾਸ਼ਣ ਨੂੰ ਲੈ ਕੇ ਭਾਜਪਾ ਨੇ ਉਨ੍ਹਾਂ ਨੂੰ ਘੇਰਿਆ ਹੈ।

ਕਰਤਾਰਪੁਰ ਸਾਹਿਬ ਵਿੱਚ ਸਟੇਜ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸ਼ਲਾਘਾ ਵਿੱਚ ਬੋਲੇ ਗਏ ਸ਼ਬਦਾਂ ਤੋਂ ਭਾਜਪਾ ਨੂੰ ਇਤਰਾਜ਼ ਹੈ।

ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ, ''ਸਿੱਧੂ ਪਾਕਿਸਤਾਨ ਜਾ ਕੇ ਸਿੱਖਾਂ ਦਾ ਨੁਮਾਇੰਦਾ ਬਣਨ ਦਾ ਦਾਅਵਾ ਕਰ ਰਹੇ ਸਨ, ਇਹ ਅਧਿਕਾਰ ਉਨ੍ਹਾਂ ਨੂੰ ਕਿਸ ਨੇ ਦਿੱਤਾ। ਸਿੱਧੂ ਨੇ ਇਮਰਾਨ ਖ਼ਾਨ ਨੂੰ ਸ਼ਹਿਨਸ਼ਾਹ ਅਤੇ ਬੱਬਰ ਸ਼ੇਰ ਵਰਗੇ ਸ਼ਬਦਾਂ ਨਾਲ ਸੰਬੋਧਿਤ ਕੀਤਾ।''

ਪਾਤਰਾ ਨੇ ਅੱਗੇ ਕਿਹਾ ਕਿ ਸੋਨੀਆ ਗਾਂਧੀ ਨਵਜੋਤ ਸਿੰਘ ਸਿੱਧੂ ਦੇ ਇਸ ਬਿਆਨ ਕਾਰਨ ਮਾਫ਼ੀ ਮੰਗਣ ਜਿਸ ਵਿੱਚ ਸਿੱਧੂ ਕਹਿੰਦੇ ਹਨ ਕਿ ਚਲੋ ਸਾਰੇ ਮਸਲੇ ਜੱਫੀ ਪਾ ਕੇ ਸੁਲਝਾਈਏ।

ਇਸ ਗੱਲੋਂ ਵੀ ਸਿੱਧੂ 'ਤੇ ਨਿਸ਼ਾਨਾ ਲਾਇਆ ਕਿ ਇਮਰਾਨ ਖ਼ਾਨ ਦੀ ਸ਼ਲਾਘਾ ਕਰਕੇ ਭਾਰਤ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ:

ਨਵਜੋਤ ਸਿੱਧੂ ਦਾ ਕੀ ਸੀ ਬਿਆਨ

ਸਿੱਧੂ ਨੇ ਸਟੇਜ ਤੋਂ ਕਿਹਾ ਸੀ, ''ਮੇਰੀ ਜੱਫੀ ਵੀ ਮੁਹੱਬਤ ਹੈ। ਇੱਕ ਜੱਫੀ ਜੇ ਲਾਂਘਾ ਖੋਲ੍ਹੇ, ਦੂਜੀ ਜੱਫੀ ਪਾਈ, ਤੀਜੀ, ਚੌਥੀ, ਪੰਜਵੀਂ, ਛੇਵੀਂ ਤੇ ਸੌਵੀਂ ਜੱਫੀ ਪਾਈਏ। ਜੱਫੀ-ਜੱਫੀ ਕਰਕੇ ਯਾਰੋ ਸਭ ਮਸਲੇ ਸੁਲਝਾਈਏ। ਐਵੇਂ ਕਿਉਂ ਪੁੱਤ ਮਾਵਾਂ ਦੇ ਆਪਾਂ ਹੱਦਾਂ ਤੇ ਮਰਵਾਈਏ।''

ਕਰਤਾਰਪੁਰ ਲਾਂਘੇ ਦਾ ਭਾਰਤ-ਪਾਕਿਸਤਾਨ ਨੇ ਕੀਤਾ ਉਦਘਾਟਨ

9 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਡੇਰਾ ਬਾਬਾ ਨਾਨਕ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵਾਲੇ ਪਾਸਿਓਂ ਉੱਥੇ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਤੋਂ ਲਾਂਘੇ ਦਾ ਰਸਮੀ ਉਦਘਾਟਨ ਕੀਤਾ।

ਭਾਰਤ ਤੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਗਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਹਸਤੀਆਂ ਪਾਕਿਸਤਾਨ ਜਥੇ ਦੇ ਰੂਪ ਵਿੱਚ ਪਹੁੰਚੀਆਂ ਸਨ ਅਤੇ ਸ਼ਾਮ ਹੁੰਦਿਆਂ ਹੀ ਸਾਰੇ ਵਾਪਸ ਪਰਤ ਆਏ।

ਨਵਜੋਤ ਸਿੰਘ ਸਿੱਧੂ ਨੂੰ ਵੀ ਪਾਕਿਸਤਾਨ ਤੋਂ ਖਾਸਤੌਰ 'ਤੇ ਸੱਦਾ ਆਇਆ ਸੀ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਵਿੱਚ ਭਾਸ਼ਣ ਵੀ ਦਿੱਤਾ।

ਇਸ ਤੋਂ ਪਹਿਲਾਂ ਜਦੋਂ ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣੀ ਸੀ ਤਾਂ ਸਿੱਧੂ ਨੂੰ ਮਹਿਮਾਨ ਵਜੋਂ ਸੱਦਾ ਭੇਜਿਆ ਗਿਆ ਸੀ।

ਸਹੁੰ ਚੁੱਕ ਸਮਾਗਮ ਵਿੱਚ ਸਿੱਧੂ ਪਹੁੰਚੇ ਤਾਂ ਉੱਥੇ ਪਾਕ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਗੱਲ੍ਹ ਚੱਲੀ। ਇਸ ਜ਼ਿਕਰਨ ਮਗਰੋਂ ਸਿੱਧੂ ਅਤੇ ਬਾਜਵਾ ਦੀ ਜੱਫੀ ਚਰਚਾ ਦਾ ਵਿਸ਼ਾ ਬਣੀ ਸੀ।

ਇਹ ਵੀ ਪੜ੍ਹੋ:

ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)