You’re viewing a text-only version of this website that uses less data. View the main version of the website including all images and videos.
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖਲੇ 'ਤੇ ਵੱਡੀ ਬੈਂਚ ਕਰੇਗੀ ਸੁਣਵਾਈ
ਸੁਪਰੀਮ ਕੋਰਟ ਨੇ ਕੇਰਲ ਦੇ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਦਾਖਲੇ ਦੇ ਫ਼ੈਸਲੇ ਖਿਲਾਫ਼ ਦਾਖ਼ਿਲ ਕੀਤੀ ਗਈ ਮੁੜ ਵਿਚਾਰ ਪਟੀਸ਼ਨ ਨੂੰ ਪੰਜ ਜੱਜਾਂ ਦੀ ਬੈਂਚ ਨੇ ਵੱਡੀ ਬੈਂਚ ਕੋਲ ਭੇਜ ਦਿੱਤਾ ਗਿਆ।
ਪੰਜ ਜੱਜਾਂ ਦੀ ਬੈਂਚ ਵਿੱਚੋਂ ਤਿੰਨ ਨੇ ਕਿਹਾ ਕਿ ਇਹ ਮਾਮਲਾ ਵੱਡੀ ਬੈਂਚ ਕੋਲ ਭੇਜਿਆ ਜਾਵੇ।
ਅਦਾਲਤ ਨੇ ਪੁਰਾਣੇ ਫ਼ੈਸਲੇ 'ਤੇ ਕੋਈ ਸਟੇਅ ਨਹੀਂ ਲਾਇਆ ਹੈ। ਇਸ ਦਾ ਮਤਲਬ ਹੈ ਕਿ ਪੁਰਾਣਾ ਫ਼ੈਸਲਾ ਬਰਕਾਰ ਰਹੇਗਾ।
ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਿੱਚ ਜਸਟਿਸ ਆਰਐਸ ਨਰੀਮਨ, ਏਐਨ ਖਨਵਿਲਕਰ, ਡੀਵੀਆਈ ਚੰਦਰਚੂੜ ਤੇ ਇੰਦੂ ਮਲਹੋਤਰਾ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ।
ਇਸੇ ਸਾਲ ਫਰਵਰੀ ਮਹੀਨੇ ਵਿੱਚ ਸੁਪਰੀਮ ਕੋਰਟ ਨੇ ਮੰਦਰ ਵਿੱਚ ਔਰਤਾਂ ਦੇ ਦਾਖ਼ਲੇ ਨੂੰ ਲੈ ਕੇ ਆਪਣੇ ਫ਼ੈਸਲੇ ਵਿੱਚ ਮੁੜ ਵਿਚਾਰ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ:
ਪੰਜ ਵਿੱਚੋਂ ਦੋ ਜੱਜਾਂ, ਜਸਟਿਸ ਫਲੀ ਨਰੀਮਨ ਤੇ ਜਸਟਿਸ ਡੀਵਾਈ ਚੰਦਰਚੂੜ, ਦੇ ਵਿਚਾਰ ਵੱਖਰੇ ਸਨ।
ਜਸਟਿਸ ਨਰੀਮਨ ਮੁਤਾਬਕ, "ਜਦੋਂ ਫ਼ੈਸਲਾ ਸੁਣਾ ਦਿੱਤਾ ਜਾਂਦਾ ਹੈ ਤਾਂ ਇਹ ਫਾਈਨਲ ਹੁੰਦਾ ਹੈ। ਫੈਸਲੇ ਨੂੰ ਪਲਟਾਉਣ ਦੀਆਂ ਸੰਗਠਿਤ ਕੋਸ਼ਿਸ਼ਾਂ ਨੂੰ ਦ੍ਰਿੜਤਾ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਹ ਸੁਪਰੀਮ ਕੋਰਟ ਦਾ ਫੈਸਲਾ ਹੈ।"
ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖਲੇ ਉੱਤੇ ਲੱਗੀ ਪਾਬੰਦੀ ਹਟਾ ਦਿੱਤੀ ਸੀ। ਕੇਰਲ ਸਰਕਾਰ ਨੇ ਮੁੜਵਿਚਾਰ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕੋਰਟ ਵਿੱਚ ਕਿਹਾ ਕਿ ਔਰਤਾਂ ਨੂੰ ਕੋਰਣਾ ਹਿੰਦੂ ਧਰਮ ਵਿੱਚ ਜ਼ਰੂਰੀ ਨਹੀਂ ਹੈ।
ਰਫ਼ਾਲ ਮਾਮਲੇ ਦੀਆਂ ਸਾਰੀਆਂ ਪਟੀਸ਼ਨਾਂ ਖਾਰਿਜ
ਸੁਪਰੀਮ ਕੋਰਟ ਨੇ ਰਫ਼ਾਲ 'ਤੇ ਸਾਰੀਆਂ ਮੁੜਵਿਚਾਰ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਹੈ।
ਕੋਰਟ ਵਿਚ ਫਰਾਂਸ ਤੋਂ 36 ਰਫ਼ਾਲ ਲੜਾਕੂ ਜਹਾਜ਼ਾਂ ਦੀ ਖਰੀਦ ਵਿਚ ਕਥਿਤ ਭ੍ਰਿਸ਼ਟਾਚਾਰ ਨੂੰ ਲੈਕੇ ਕਈ ਮੁੜ ਵਿਚਾਰ ਪਟੀਸ਼ਨਾਂ ਦਾਖਿਲ ਕੀਤੀਆਂ ਗਈਆਂ ਸਨ।
ਹਾਲਾਂਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਰਫ਼ਾਲ ਸੌਦੇ ਵਿਚ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਹੋਣ ਦੀ ਗੱਲ ਨੂੰ ਰੱਦ ਕਰ ਦਿੱਤਾ ਸੀ।
ਰਫ਼ਾਲ ਨਾਲ ਜੁੜੇ ਇੱਕ ਹੋਰ ਮਾਮਲੇ ਵਿਚ ਸੁਪਰੀਮ ਕੋਰਟ ਨੇ ਰਾਹੁਲ ਗਾਂਧੂ ਦੀ ਮੁਆਫ਼ੀ ਨੂੰ ਮਨਜ਼ੂਰ ਕਰ ਲਿਆ ਹੈ।
ਰਾਹੁਲ ਗਾਂਧੀ ਨੇ ਚੋਣ ਪ੍ਰਚਾਰ ਦੌਰਾਨ ਸੁਪਰੀਮ ਕੋਰਟ ਦਾ ਹਵਾਲਾ ਦਿੰਦੇ ਹੋਏ 'ਚੌਕੀਦਾਰ ਚੋਰ ਹੈ' ਨਾਅਰੇ ਦੀ ਵਰਤੋਂ ਕੀਤੀ ਸੀ।
ਇਹ ਵੀਡੀਓ ਜ਼ਰੂਰ ਦੇਖੋ