ਮਹਾਰਾਸ਼ਟਰ: ਸ਼ਿਵ ਸੈਨਾ ਆਗੂ ਸੰਜੇ ਰਾਉਤ ਨੇ ਕਿਹਾ, 'ਸਾਡੇ ਵਿਧਾਇਕਾਂ ਨੂੰ ਝੂਠ ਬੋਲ ਕੇ ਲੈ ਗਏ'
ਮਹਾਰਾਸ਼ਟਰ ਵਿੱਚ ਭਾਜਪਾ ਦੇ ਦੇਵੇਂਦਰ ਫਡਣਵੀਸ ਮੁੱਖ ਮੰਤਰੀ ਬਣ ਗਏ ਹਨ, ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਵਜੋਂ ਐੱਨਸੀਪੀ ਦੇ ਅਜੀਤ ਪਵਾਰ ਨੇ ਸਹੁੰ ਚੁੱਕੀ ਹੈ।
ਇਹ ਘਟਨਾਕ੍ਰਮ ਉਸ ਵੇਲੇ ਹੋਇਆ ਹੈ ਜਦੋਂ ਇੱਕ ਦਿਨਾ ਪਹਿਲਾਂ ਹੀ ਸ਼ਿਵ ਸੇਨਾ, ਐੱਨਸੀਪੀ ਅਤੇ ਕਾਂਗਰਸ ਨੇ ਆਗੂਆਂ ਵਿਚਾਲੇ ਉੱਧਵ ਠਾਕਰੇ ਨੂੰ ਸੀਐੱਮ ਬਣਾਉਣ ਲਈ ਸਹਿਮਤੀ ਬਣੀ ਸੀ। ਸ਼ਰਦ ਪਵਾਰ ਨੇ ਸ਼ੁੱਕਰਵਾਰ ਨੂੰ ਖੁਦ ਇਸ ਬਾਰੇ ਜਾਣਕਾਰੀ ਦਿੱਤੀ ਸੀ।
ਕਾਂਗਰਸ ਆਗੂ ਅਹਿਮਦ ਪਟੇਲ ਦਾ ਦਾਅਵਾ ਹੈ ਕਿ ਐਨਸੀਪੀ, ਕਾਂਗਰਸ ਤੇ ਸ਼ਿਵ ਸੈਨਾ ਇਕੱਠੇ ਹਨ।