ਭਾਰਤੀ ਫੌਜ ਵਿੱਚ ਪੰਜਾਬੀਆਂ ਦੀ ਗਿਣਤੀ ‘ਸਭ ਤੋਂ ਵੱਧ’ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, Getty Images
ਭਾਰਤੀ ਜਲ, ਥਲ ਅਤੇ ਹਵਾਈ ਸੈਨਾ ਵਿੱਚ ਸ਼ਾਮਿਲ ਹੋਣ ਦੀ ਮੁਹਿੰਮ ਵਿੱਚ ਪੰਜਾਬ ਸਭ ਤੋਂ ਅੱਗੇ ਹੈ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਇਨ੍ਹਾਂ ਵਿੱਚੋਂ ਪੰਜਾਬੀ ਸੂਬਾ ਆਰਮੀ ਵਿੱਚ ਆਪਣੇ ਨੌਜਵਾਨਾਂ ਨੂੰ ਭੇਜਣ ਵਿੱਚ ਸਭ ਤੋਂ ਮੋਹਰੀ ਹੈ ਅਤੇ ਉੱਥੇ ਹੀ ਹਰਿਆਣਾ ਤੋਂ ਸਭ ਤੋਂ ਵੱਧ ਨੌਜਵਾਨ ਇੰਡੀਅਨ ਏਅਰ ਫੋਰਸ ਤੇ ਨੇਵੀ ਵਿੱਚ ਜਾਂਦੇ ਹਨ।
ਰੱਖਿਆ ਮੰਤਰਾਲੇ ਨੇ ਲੋਕ ਸਭਾ ਵਿੱਚ ਪਿਛਲੇ ਹਫ਼ਤੇ ਡਾਟਾ ਸ਼ੇਅਰ ਕੀਤਾ ਸੀ, ਜਿਸ ਵਿੱਚ ਸੂਬਿਆਂ ਮੁਤਾਬਕ ਇਹ ਅੰਕੜੇ ਪੇਸ਼ ਕੀਤੇ ਗਏ ਸਨ।
ਸੈਨਿਕਾਂ ਅਤੇ ਸੈਨਾ ਵਿੱਚ ਜੂਨੀਅਰ ਕਮਿਸ਼ਨ ਅਧਿਕਾਰੀਆਂ (ਜੇਸੀਓਸ) ਵਿਚਾਲੇ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਤੋਂ 21.88 ਫੀਸਦ ਹਿੱਸਾ ਹੈ।
ਸੈਨਾ ਕੋਲ 11.54 ਸੈਨਿਕ ਅਤੇ ਜੇਸੀਓਸ ਹਨ, ਜਿਨ੍ਹਾਂ ਵਿੱਚ 2.52 ਲੱਖ ਉੱਤਰ-ਪੱਛਮੀ ਸੂਬਿਆਂ ਤੋਂ ਆਉਂਦੇ ਹਨ। ਇਕੱਲੇ ਪੰਜਾਬ ਤੋਂ ਹੀ 89,893 ਸੈਨਿਕ ਅਤੇ ਜੇਸੀਓਸ ਹਨ ਅਤੇ ਇਹ ਕੁੱਲ ਫੌਜ ਦਾ 7.78 ਫੀਸਦ ਬਣਦਾ ਹੈ।
ਇਹ ਵੀ ਪੜ੍ਹੋ-
ਪੰਜਾਬ ਦਾ ਖ਼ਜ਼ਾਨਾ ਖਾਲ਼ੀ ਕਿਉਂ ਹੋ ਗਿਆ ਤੇ ਮਨਪ੍ਰੀਤ ਬਾਦਲ ਨੂੰ ਕਿਉਂ ਲਿਖਣੀ ਚਿੱਠੀ
ਪੰਜਾਬ ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮਾਲੀ ਸੰਕਟ ਦੇ ਮੱਦੇਨਜ਼ਰ ਸੂਬੇ ਦੀ ਵਿੱਤੀ ਹਾਲਾਤ ਦੀ ਸਮੀਖਿਆ ਕਰਨ ਦੀ ਮੰਗ ਕਰ ਰਹੇ ਹਨ।

ਨਾਮ ਨਾ ਦੱਸਣ ਦੀ ਸ਼ਰਤ 'ਤੇ ਅਧਿਕਾਰੀ ਨੇ ਦੱਸਿਆ ਹੈ ਕਿ ਵਿੱਤ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਚਿੱਠੀ ਲਿਖੀ ਹੈ ਜਿਸ ਵਿੱਚ ਲਾਜ਼ਮੀ ਕਾਰਵਾਈ ਲਈ ਵੱਖ-ਵੱਖ ਸਕੱਤਰਾਂ ਕੋਲੋਂ ਟਿੱਪਣੀਆਂ ਦੀ ਮੰਗ ਕੀਤੀ ਹੈ।
ਅਧਿਕਾਰੀ ਨੇ ਦੱਸਿਆ, "ਇਸ ਵਿੱਚ ਇਹੀ ਲਿਖਿਆ ਸੀ ਕਿ ਸਾਡੇ ਕੋਲ ਪੈਸਾ ਨਹੀਂ ਹੈ ਅਤੇ ਸਾਨੂੰ ਇਸ ਬਾਰੇ ਕੁਝ ਕਰਨਾ ਚਾਹੀਦਾ ਹੈ।"
ਉਨ੍ਹਾਂ ਨੇ ਦੱਸਿਆ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ 4-5 ਬਿੰਦੂ ਚੁੱਕੇ ਹਨ ਅਤੇ ਕਿਹਾ ਹੈ ਕਿ ਸੂਬਾ ਬਹੁਤ ਦੀ ਮਾੜੇ ਮਾਲੀ ਸੰਕਟ 'ਚੋਂ ਲੰਘ ਰਿਹਾ ਹੈ ਅਤੇ ਇਸ 'ਤੇ ਤੁਰੰਤ ਕੋਈ ਕਾਰਵਾਈ ਕਰਨੀ ਚਾਹੀਦੀ ਹੈ। ਖ਼ਬਰ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਮਹਾਰਾਸ਼ਟਰ ਮਾਮਲੇ ਬਾਰੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ
ਮਹਾਰਾਸ਼ਟਰ ਵਿੱਚ ਦੇਵੇਂਦਰ ਫਡਨਵੀਸ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਖਿਲਾਫ਼ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ 'ਤੇ ਅਦਾਲਤ ਨੇ 4 ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਕੇਂਦਰ ਸਰਕਾਰ, ਮਹਾਰਾਸ਼ਟਰ ਸਰਕਾਰ, ਦੇਵੇਂਦਰ ਫਡਨਵੀਸ ਅਤੇ ਅਜੀਤ ਪਵਾਰ ਸ਼ਾਮਲ ਹਨ।
ਇਸ ਬਾਰੇ ਅੱਜ ਸੁਪਰੀਮ ਕੋਰਟ 10.30 ਵਜੇ ਸੁਣਵਾਈ ਕਰੇਗਾ।

ਤਸਵੀਰ ਸਰੋਤ, Getty Images
ਕੋਰਟ ਨੇ ਕਿਹਾ ਹੈ ਕਿ ਸੋਮਵਾਰ ਨੂੰ ਸੁਣਵਾਈ ਤੋਂ ਬਾਅਦ ਹੀ ਸਹੀ ਫੈਸਲਾ ਲਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਕੋਰਟ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਸੋਮਵਾਰ ਸਾਢੇ 10 ਵਜੇ ਤੱਕ ਦੋ ਦਸਤਾਵੇਜ਼ ਮੰਗੇ ਹਨ।
ਇਹ ਦਸਤਾਵੇਜ਼ ਹਨ, ਦੇਵੇਂਦਰ ਫਡਨਵੀਸ ਵੱਲੋਂ ਸਰਕਾਰ ਦਾ ਦਾਅਵਾ ਪੇਸ਼ ਕਰਨ ਲਈ ਰਾਜਪਾਲ ਨੂੰ ਸੌਂਪਿਆ ਗਿਆ ਵਿਧਾਇਕਾਂ ਦਾ ਸਮਰਥਨ ਪੱਤਰ ਅਤੇ ਰਾਜਪਾਲ ਵੱਲੋਂ ਸਰਕਾਰ ਬਣਾਉਣ ਦਾ ਸੱਦਾ ਦੇਣ ਸਣੇ ਸਾਰੇ ਦਸਤਾਵੇਜ਼ ਆਦਿ। ਐਤਵਾਰ ਅਦਾਲਤ 'ਚ ਕੀ-ਕੀ ਹੋਇਆ ਅਤੇ ਪੂਰੀ ਖ਼ਬਰ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ-
ਕਸ਼ਮੀਰ: ਆਰਟੀਆਈ ਕਾਰਕੁਨ ਦੀ ਹੱਡਬੀਤੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ
ਭਾਰਤ ਸ਼ਾਸਿਤ ਕਸ਼ਮੀਰ ਦੇ ਆਰਟੀਆਈ ਕਾਰਕੁਨ ਰਾਜਾ ਮੁਜ਼ੱਫਰ ਭੱਟ ਨੂੰ 4 ਅਤੇ 5 ਅਗਸਤ ਦੀ ਦਰਮਿਆਨੀ ਰਾਤ ਨੂੰ ਪੁਲਿਸ ਵੱਲੋਂ ਉਨ੍ਹਾਂ ਦੇ ਘਰੋਂ ਬੜਗਾਮ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਜਾ ਮੁਜ਼ੱਫਰ ਭੱਟ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੀ ਹੱਡਬੀਤੀ ਸੁਣਾਈ।

ਰਾਜਾ ਮੁਜ਼ੱਫਰ ਭੱਟ ਦੱਸਦੇ ਹਨ ਕਿ ਉਨ੍ਹਾਂ ਨੂੰ ਖ਼ੁਦ ਨਹੀਂ ਪਤਾ ਕਿ ਉਨ੍ਹਾਂ ਨੂੰ ਕਿਸ ਇਲਜ਼ਾਮ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਇਸ ਦੌਰਾਨ ਉਹ ਥੋੜ੍ਹ ਤਣਾਅ ਵਿੱਚ ਰਹੇ।
ਕਸ਼ਮੀਰ ਘਾਟੀ ਵਿੱਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਗ੍ਰਿਫ਼ਤਾਰੀਆਂ ਕਾਨੂੰਨ-ਪ੍ਰਬੰਧ ਬਣਾਈ ਰੱਖਣ ਲਈ ਕੀਤੀਆਂ ਜਾਂਦੀਆਂ ਹਨ। ਬਾਅਦ ਵਿੱਚ ਜ਼ਮੀਨੀ ਹਾਲਤ ਦਾ ਜਾਇਜ਼ਾ ਲਿਆ ਜਾਂਦਾ ਹੈ ਅਤੇ ਲੋਕਾਂ ਨੂੰ ਰਿਹਾਅ ਵੀ ਕੀਤਾ ਜਾਂਦਾ ਹੈ। ਰਾਜਾ ਮੁਜ਼ੱਫਰ ਭੱਟ ਦੀ ਹੱਢਬੀਤੀ ਸੁਣਨ ਲਈ ਇੱਥੇ ਕਲਿੱਕ ਕਰੋ।
ਇੰਸਟਾਗ੍ਰਾਮ ਨੇ ਸੈਂਕੜੇ ਪੋਰਨ ਸਟਾਰਾਂ ਦੇ ਅਕਾਊਂਟ ਕਿਉਂ ਡਿਲੀਟ ਕੀਤੇ
ਇਸ ਸਾਲ ਸੈਂਕੜੇ ਪੋਰਨ ਸਟਾਰਾਂ ਅਤੇ ਸੈਕਸ ਵਰਕਰਾਂ ਦੇ ਇੰਸਟਾਗ੍ਰਾਮ ਤੋਂ ਅਕਾਊਂਟ ਡਿਲੀਟ ਕਰ ਦਿੱਤੇ ਗਏ ਹਨ।

ਤਸਵੀਰ ਸਰੋਤ, GINGER BANKS; GETTY IMAGES
ਅਡਲਟ ਪਰਫਾਰਮਰ ਐਕਟਰ ਗਿਲਡ ਦੀ ਪ੍ਰਧਾਨ ਅਲਾਨਾ ਐਵਨਸ ਦਾ ਕਹਿਣਾ ਹੈ, "ਮੈਨੂੰ ਵੀ ਇੰਸਟਾਗ੍ਰਾਮ 'ਤੇ ਹੋਰਨਾਂ ਮਸ਼ਹੂਰ ਹਸਤੀਆਂ ਵਾਂਗ ਆਪਣਾ ਵੈਰੀਫਾਈਡ ਪ੍ਰੋਫਾਇਲ ਬਣਾਉਣ ਦਾ ਅਧਿਕਾਰ ਹੈ ਪਰ ਅਸਲ ਵਿੱਚ ਜੇਕਰ ਮੈਂ ਅਜਿਹਾ ਕਰਦੀ ਹਾਂ ਤਾਂ ਮੇਰਾ ਅਕਾਊਂਟ ਡਿਲੀਟ ਕਰ ਦਿੱਤਾ ਜਾਵੇਗਾ।"
ਫੇਸਬੁੱਕ ਦੇ ਬੁਲਾਰੇ ਅਤੇ ਇੰਸਟਾਗ੍ਰਾਮ ਦੇ ਮਾਲਕ ਨੇ ਬੀਬੀਸੀ ਨੂੰ ਕਿਹਾ, "ਵਿਸ਼ਵ ਪੱਧਰ 'ਤੇ ਭਿੰਨਤਾਵਾਂ ਵਾਲੇ ਭਾਈਚਾਰੇ ਨਾਲ ਸਾਨੂੰ ਲੱਚਰਤਾ ਅਤੇ ਸੈਕਸ ਨੂੰ ਵਧਾਵਾ ਦੇਣ ਵਾਲੇ ਕੰਟੈਂਟ ਸਬੰਧੀ ਨਿਯਮਾਂ ਨੂੰ ਲਾਗੂ ਕਰਨਾ ਪਵੇਗਾ।
ਪਰ ਉਹ ਹੀ ਕਹਿੰਦੇ ਹਨ ਅਜਿਹੇ ਕੰਟੈਂਟ ਖ਼ਿਲਾਫ਼ ਕਾਰਵਾਈ ਕਰਾਂਗੇ, ਜੋ ਨਿਯਮਾਂ ਨੂੰ ਤੋੜੇਗਾ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3












