ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਨਖਾਹੀਆ ਕਰਾਰ ਕਿਉਂ ਦਿੱਤਾ ਗਿਆ ਸੀ
ਗੋਬਿੰਦ ਸਿੰਘ ਲੌਂਗੋਵਾਲ ਤੀਜੀ ਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਚੁਣੇ ਗਏ ਹਨ।
ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਹੋਇਆ।
ਉਨ੍ਹਾਂ ਤੋਂ ਇਲਾਵਾ ਰਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ:
ਕੌਣ ਹਨ ਗੋਬਿੰਦ ਸਿੰਘ ਲੌਂਗੋਵਾਲ?
- ਗੋਬਿੰਦ ਸਿੰਘ ਲੌਂਗੋਵਾਲ ਦਾ ਜਨਮ 18 ਅਕਤੂਬਰ 1956 ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ 'ਚ ਹੋਇਆ।
- ਗੋਬਿੰਦ ਸਿੰਘ ਲੌਂਗੋਵਾਲ ਪੰਜਾਬੀ ਵਿੱਚ ਪੋਸਟ ਗਰੈਜੂਏਟ ਹਨ।
- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸਿਆਸੀ ਵਾਰਿਸ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਲ 1985 'ਚ ਪਹਿਲੀ ਵਾਰ ਹਲਕਾ ਧਨੌਲਾ ਤੋਂ ਸ਼੍ਰੋਮਣੀ ਅਕਾਲੀ ਦੇ ਵਿਧਾਇਕ ਚੁਣੇ ਗਏ ਅਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਰਹੇ।
- ਫਿਰ 1997 ਤੋਂ 2002 ਤੱਕ ਮੰਤਰੀ ਰਹੇ। 2002 ਤੋਂ 2007 ਤੱਕ ਫਿਰ ਵਿਧਾਇਕ ਬਣੇ ਅਤੇ 2015 'ਚ ਹਲਕਾ ਧੂਰੀ ਦੀ ਜਿਮਨੀ ਚੋਣ ਜਿੱਤ ਕੇ ਮੁੜ ਵਿਧਾਇਕ ਬਣੇ।
- ਗੋਬਿੰਦ ਸਿੰਘ ਲੌਂਗੋਵਾਲ ਸਾਲ 2011 'ਚ ਹਲਕਾ ਲੌਂਗੋਵਾਲ ਜਨਰਲ ਤੋਂ ਐਸ.ਜੀ.ਪੀ.ਸੀ ਮੈਂਬਰ ਬਣੇ ।
ਇਹ ਵੀ ਪੜ੍ਹੋ:
ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ
ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ 39 ਆਗੂਆਂ ਵਿੱਚ ਸ਼ੁਮਾਰ ਸਨ ਜਿੰਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਨਾਲ ਮੁਲਾਕਾਤ ਕਰਨ ਦੇ ਦੋਸ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹ ਲਾਈ ਗਈ ਸੀ।
ਚੋਣਾਂ ਫਰਵਰੀ 2017 ਨੂੰ ਹੋਈਆਂ ਸਨ ਤੇ ਇੰਨ੍ਹਾਂ ਆਗੂਆਂ ਨੂੰ 17 ਅਪ੍ਰੈਲ, 2017 ਨੂੰ ਤਨਖ਼ਾਹ ਲਾਈ ਗਈ ਸੀ।
ਡੇਰੇ ਦਾ ਸਿੱਖਾਂ ਨਾਲ ਵਿਵਾਦ 2007 ਵਿੱਚ ਉਦੋਂ ਹੋਇਆ ਸੀ ਜਦੋਂ ਇਸ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਰ੍ਹਾਂ ਪੋਸ਼ਾਕ ਜਨਤਕ ਤੌਰ 'ਤੇ ਪਾਈ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਹੋਏ ਕਿ ਸਿੱਖ ਕਿਸੇ ਵੀ ਤਰ੍ਹਾਂ ਦਾ ਕੋਈ ਸਮਾਜਿਕ ਸਬੰਧ ਰਾਮ ਰਹੀਮ ਨਾਲ ਨਾ ਰੱਖਣ। ਹੁਣ ਬਲਾਤਕਾਰ ਦੇ ਮਾਮਲੇ ਵਿੱਚ ਰਾਮ ਰਹੀਮ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਹਨ।
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3