ਮੋਗਾ 'ਚ ਡੀਜੇ ਕਤਲ ਮਾਮਲਾ : ਮਸਲਾ ਸੁਲਝਾਉਣ ਪਹੁੰਚੇ ਵਿਧਾਇਕ ਉੱਤੇ ਹਮਲਾ, ਗੱਡੀ ਛੱਡ ਕੇ ਪਿਆ ਭੱਜਣਾ

ਵਿਧਾਇਕ ਸੁਖਜੀਤ ਸਿੰਘ ਦੀ ਗੱਡੀ ਨੂੰ ਪੱਥਰਾਅ ਕਰਕੇ ਨੁਕਸਾਨ ਹੋਇਆ

ਤਸਵੀਰ ਸਰੋਤ, Surinder Maan/BBC

ਤਸਵੀਰ ਕੈਪਸ਼ਨ, ਵਿਧਾਇਕ ਸੁਖਜੀਤ ਸਿੰਘ ਦੀ ਗੱਡੀ ਨੂੰ ਪੱਥਰਾਅ ਕਰਕੇ ਨੁਕਸਾਨ ਹੋਇਆ
    • ਲੇਖਕ, ਸੁਰਿੰਦਰ ਮਾਨ
    • ਰੋਲ, ਬੀਬੀਸੀ ਪੰਜਾਬੀ ਲਈ

ਮੋਗਾ ਦੇ ਪਿੰਡ ਮਸਤੇਵਾਲਾ ਦੇ ਇੱਕ ਵਿਆਹ ਵਿੱਚ ਡੀਜੇ ਵਾਲੇ ਮੁੰਡੇ ਦੀ ਮੌਤ ਦੇ ਰੋਸ ਵਿੱਚ ਹੋ ਰਹੇ ਮੁਜ਼ਾਹਰੇ ਦੌਰਾਨ ਪਹੁੰਚੇ ਧਰਮਕੋਟ ਤੋਂ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ 'ਤੇ ਹਮਲਾ ਹੋਇਆ।

ਮਰਹੂਮ ਦੇ ਪਰਿਵਾਰ ਤੇ ਹੋਰ ਜਥੇਬੰਦੀਆਂ ਵਾਲੇ ਮੋਗਾ ਦੇ ਸਿਵਿਲ ਹਸਪਤਾਲ ਦੇ ਬਾਹਰ ਮੌਤ ਦੇ ਰੋਸ ਵਿੱਚ ਮੁਜ਼ਾਹਰਾ ਕਰ ਰਹੇ ਸਨ।

ਇਹ ਵੀ ਪੜ੍ਹੋ:

ਮੋਗਾ ਦੇ ਥਾਣਾ ਕੋਟ ਈਸੇ ਖਾਂ ਦੇ ਐੱਸਐੱਚਓ ਅਮਰਜੀਤ ਸਿੰਘ ਨੇ ਦੱਸਿਆ, "ਸ਼ਨੀਵਾਰ ਰਾਤ ਨੂੰ ਮੋਗਾ ਦੇ ਪਿੰਡ ਮਸਤੇਵਾਲਾ ਵਿੱਚ ਇੱਕ ਵਿਆਹ ਦੌਰਾਨ ਫਾਇਰਿੰਗ ਹੋਈ ਜਿਸ ਵਿੱਚ ਡੀਜੇ ਕਰਨ ਸਿੰਘ ਦੀ ਮੌਤ ਹੋ ਗਈ ਹੈ।"

"ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਅਜੇ ਫਰਾਰ ਹਨ ਪਰ ਉਨ੍ਹਾਂ ਨੂੰ ਜਲਦੀ ਫੜ ਲਿਆ ਜਾਵੇਗਾ।"

ਵੀਡੀਓ ਕੈਪਸ਼ਨ, ਕਾਂਗਰਸ ਵਿਧਾਇਕ ਦੀ ਗੱਡੀ ’ਤੇ ਹਮਲਾ, ਭੱਜਣ ਦੀ ਆਈ ਨੌਬਤ

ਐੱਸਪੀ ਰਤਨ ਸਿੰਘ ਬਰਾੜ ਨੇ ਦੱਸਿਆ ਕਿ ਜੋ ਕਾਰਵਾਈ ਬਣਦੀ ਸੀ ਉਹ ਕੀਤੀ ਗਈ ਹੈ। ਐੱਫਆਈਆਰ ਦਰਜ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਫੜ੍ਹ ਲਿਆ ਜਾਵੇਗਾ।

ਉਨ੍ਹਾਂ ਨੇ ਦੱਸਿਆ, "ਪਰਚਾ 5 ਬੰਦਿਆਂ ਦਰਜ ਅਤੇ ਅਜੇ ਤੱਕ ਇੱਕ ਗ੍ਰਿਫ਼ਤਾਰੀ ਹੋਈ ਹੈ।"

ਮ੍ਰਿਤਕ ਕਰਨ ਡੀਜੇ ਦਾ ਕੰਮ ਕਰਦਾ ਸੀ

ਤਸਵੀਰ ਸਰੋਤ, Surinder Maan

ਤਸਵੀਰ ਕੈਪਸ਼ਨ, ਮ੍ਰਿਤਕ ਕਰਨ ਡੀਜੇ ਦਾ ਕੰਮ ਕਰਦਾ ਸੀ

ਤਹਿਸੀਲਦਾਰ ਲਕਸ਼ੇ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਮੰਗ ਪੱਤਰ ਉਨ੍ਹਾਂ ਨੇ ਲੈ ਲਿਆ ਹੈ ਅਤੇ ਉਸ ਨੂੰ ਡਿਪਟੀ ਕਮਿਸ਼ਨਰ ਮੋਗਾ ਰਾਹੀਂ ਪੰਜਾਬ ਸਰਕਾਰ ਕੋਲ ਭੇਜ ਦਿੱਤਾ ਜਾਵੇਗਾ ਤੇ ਜੋ ਵੀ ਕਾਰਵਾਈ ਹੋਵੇਗੀ ਉਸ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ, "ਪਰਿਵਾਰ ਦੀ ਮੰਗ ਹੈ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।"

ਕਿਉਂ ਹੋਇਆ ਹਮਲਾ?

ਵਿਧਾਇਕ ਸੁਖਜੀਤ ਸਿੰਘ ਧਰਨਾਕਾਰੀਆਂ ਨੂੰ ਮਿਲਣ ਪਹੁੰਚੇ ਸੀ। ਉਸੇ ਵੇਲੇ ਪਰਿਵਾਰ ਤੇ ਸੁਖਜੀਤ ਸਿੰਘ ਵਿਚਾਲੇ ਤੂੰ-ਤੂੰ, ਮੈਂ-ਮੈਂ ਹੋਣੀ ਸ਼ੁਰੂ ਹੋ ਗਈ।

ਇਸੇ ਦੌਰਾਨ ਜਦੋਂ ਵਿਧਾਇਕ ਸੁਖਜੀਤ ਜਾਣ ਲਈ ਗੱਡੀ ਵਿੱਚ ਬੈਠੇ ਸਨ ਤਾਂ ਉਨ੍ਹਾਂ ਨਾਲ ਖਿੱਚ-ਧੂ ਸ਼ੁਰੂ ਹੋ ਗਈ। ਸੁਖਜੀਤ ਸਿੰਘ ਨੂੰ ਆਪਣੀ ਗੱਡੀ ਪਿੱਛੇ ਵੱਲ ਮੋੜ ਲਈ ਪਰ ਉਨ੍ਹਾਂ ਦੀ ਗੱਡੀ ’ਤੇ ਲੋਕਾਂ ਵੱਲੋਂ ਪੱਥਰਾਅ ਕੀਤਾ ਗਿਆ।

ਜ਼ਾਹਰਾ ਕਰ ਰਹੀਆਂ ਜਥੇਬੰਦੀਆਂ ਨੇ ਇੱਕ ਐਕਸ਼ਨ ਕਮੇਟੀ ਬਣਾ ਲਈ ਹੈ।

ਤਸਵੀਰ ਸਰੋਤ, Surinder Mann

ਤਸਵੀਰ ਕੈਪਸ਼ਨ, ਜ਼ਾਹਰਾ ਕਰ ਰਹੀਆਂ ਜਥੇਬੰਦੀਆਂ ਨੇ ਇੱਕ ਐਕਸ਼ਨ ਕਮੇਟੀ ਬਣਾ ਲਈ ਹੈ।

ਫਿਲਹਾਲ ਸੁਖਜੀਤ ਸਿੰਘ ਨਾਲ ਪ੍ਰਤੀਕਿਰਆ ਜਾਨਣ ਲਈ ਕੋਈ ਸੰਪਰਕ ਨਹੀਂ ਹੋ ਸਕਿਆ ਹੈ।

ਕੀ ਹਨ ਧਰਨਾਕਾਰੀਆਂ ਦੀਆਂ ਮੰਗਾਂ?

ਮੁਜ਼ਾਹਰਾ ਕਰ ਰਹੀਆਂ ਜਥੇਬੰਦੀਆਂ ਵਿੱਚ ਪੰਜਾਬ ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟ ਯੂਨੀਅਨ ਤੇ ਲੋਕ ਸੰਗਰਾਮ ਮੰਚ ਨੇ ਇੱਕ ਐਕਸ਼ਨ ਕਮੇਟੀ ਬਣਾ ਲਈ ਹੈ।

ਮੁਜ਼ਾਹਰਾਕਾਰੀ ਹੁਣ ਆਪਣੀਆਂ ਮੰਗਾਂ ਲਈ ਡੀਸੀ ਦਫ਼ਤਰ ਦਾ ਘਿਰਾਓ ਕਰ ਰਹੇ ਹਨ

ਤਸਵੀਰ ਸਰੋਤ, Surinder Maan/BBC

ਤਸਵੀਰ ਕੈਪਸ਼ਨ, ਮੁਜ਼ਾਹਰਾਕਾਰੀ ਹੁਣ ਆਪਣੀਆਂ ਮੰਗਾਂ ਲਈ ਡੀਸੀ ਦਫ਼ਤਰ ਦਾ ਘਿਰਾਓ ਕਰ ਰਹੇ ਹਨ

ਮੁਜ਼ਾਹਰਾਕਾਰੀਆਂ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਐੱਸਸੀ/ਐੱਸਟੀ ਐਕਟ ਨੂੰ ਜੋੜਿਆ ਜਾਵੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਦੀ ਮੰਗ ਹੈ ਕਿ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀਡੀਓ ਵੀ ਦੇਖੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)