ਨਾਗਰਿਕਤਾ ਸੋਧ ਬਿੱਲ: ਅਕਾਲੀ ਦਲ ਨੇ ਲਿਆ ਭਾਜਪਾ ਤੋਂ ਉਲਟ ਸਟੈਂਡ, ਮੁਸਲਮਾਨਾਂ ਨੂੰ ਸ਼ਾਮਲ ਕਰਨ ਦੀ ਮੰਗ

ਸੁਖਬੀਰ ਬਾਦਲ

ਤਸਵੀਰ ਸਰੋਤ, Getty Images

ਸੋਮਵਾਰ ਨੂੰ ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ ਪਰ ਮੁਸਲਮਾਨ ਭਾਈਚਾਰੇ ਨੂੰ ਵੀ ਇਸ ਬਿੱਲ 'ਚ ਸ਼ਾਮਲ ਕਰਨ ਦੀ ਗੱਲ ਆਖੀ ਹੈ।

ਅਕਾਲੀ ਦਲ ਵਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ NDA ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਘੱਟ ਗਿਣਤੀਆਂ ਭਾਈਚਾਰੇ ਦੀ ਮੰਗ ਮੰਨੀ ਹੈ। ਜਿਸ ਵਿੱਚ ਸਿੱਖ, ਹਿੰਦੂ, ਜੈਨ ਬੋਧੀ, ਪਾਰਸੀ ਅਤੇ ਇਸਾਈ ਆਉਂਦੇ ਹਨ।

ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੁਸਲਮਾਨਾਂ ਨੂੰ ਧਰਮ ਦੇ ਆਧਾਰ 'ਤੇ ਬਿੱਲ ਵਿੱਚੋਂ ਬਾਹਰ ਨਹੀਂ ਰੱਖਿਆ ਜਾਣਾ ਚਾਹੀਦਾ।

ਸੁਖਬੀਰ ਬਾਦਲ ਨੇ ਕਿਹਾ ਕਿ ਮੁਲਕ ਦੇ ਸਮਾਜਿਕ, ਧਰਮ ਨਿਰਪੱਖ ਅਤੇ ਜਮਹੂਰੀ ਖਾਸੇ ਦੇ ਮੱਦੇਨਜ਼ਰ ਅਤੇ ਮਨੁੱਖੀ ਕਦਰਾਂ ਕੀਮਤਾਂ ਨੂੰ ਧਿਆਨ ਵਿਚ ਰੱਖਦਿਆਂ ਮੁਸਲਮਾਨ ਭਾਈਚਾਰੇ ਨੂੰ ਇਸ ਬਿੱਲ ਤੋਂ ਬਾਹਰ ਨਹੀਂ ਰੱਖਿਆ ਜਾਣਾ ਚਾਹੀਦਾ।

ਮੁਕਤਸਰ ਦੇ ਬਾਦਲ ਪਿੰਡ ਵਿਚ ਹੋਈ ਪਾਰਟੀ ਦੀ ਬੈਠਕ ਦੌਰਾਨ ਇਸ ਬਿੱਲ ਦੇ ਸਮਰਥਨ ਦਾ ਫ਼ੈਸਲਾ ਲਿਆ ਗਿਆ। ਪਾਰਟੀ ਨੇ ਕਿਹਾ ਇਹ ਬਿੱਲ ਪਾਸ ਕੀਤਾ ਜਾਣ ਦੀ ਮੰਗ ਕਾਫ਼ੀ ਪੁਰਾਣੀ ਹੈ ਅਤੇ ਇਸ ਨਾਲ ਅਫ਼ਗਾਨ ਤੋਂ ਆਏ 75000 ਦੇ ਕਰੀਬ ਸਿੱਖਾਂ ਨੂੰ ਲਾਭ ਮਿਲੇਗਾ।

ਇਹ ਵੀ ਪੜ੍ਹੋ:

ਦਿੱਲੀ 'ਚ ਅੱਗ ਨੇ ਲਈ 43 ਲੋਕਾਂ ਦੀ ਜਾਨ

ਬੀਤੇ ਦਿਨੀਂ ਦਿੱਲੀ 'ਚ ਰਾਣੀ ਝਾਂਸੀ ਰੋਡ ਸਥਿਤ ਅਨਾਜ ਮੰਡੀ ਵਿੱਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਵੀ ਹੋਏ ਜਿਨ੍ਹਾਂ ਨੂੰ ਇਲਾਜ ਲਈ ਲੋਕ ਨਾਇਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦਿੱਲੀ ਵਿੱਚ ਭਿਆਨਕ ਅੱਗ

ਤਸਵੀਰ ਸਰੋਤ, EPA

ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੁਲ ਗਰਗ ਨੇ ਗਰਗ ਨੇ ਦੱਸਿਆ ਕਿ ਜਿਸ ਇਮਾਰਤ ਵਿੱਚ ਅੱਗ ਲੱਗੀ ਸੀ ਉਸ ਵਿੱਚ ਕਾਫ਼ੀ ਜ਼ਿਆਦਾ ਸੰਖਿਆ ਵਿੱਚ ਕਾਗਜ਼ ਅਤੇ ਗੱਤੇ ਰੱਖੇ ਹੋਏ ਸਨ ਜਿਸਦੇ ਕਾਰਨ ਧੂੰਆਂ ਪੈਦਾ ਹੋ ਗਿਆ, ਧੂੰਏ ਕਰਕੇ ਲੋਕਾਂ ਨੂੰ ਬਚਾਉਣ ਵਿੱਚ ਵਧੇਰੇ ਪ੍ਰੇਸ਼ਾਨੀ ਹੋਈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

'ਬੇਅਬਦਬੀ ਦੇ ਦੋਸ਼ੀਆਂ ਨੂੰ ਦੇਰੀ ਨਾਲ ਸਜ਼ਾ ਸ਼ਮ ਦੀ ਗੱਲ'

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੁਆਉਣ ਬਾਰੇ ਉੱਠਦੀ ਮੰਗ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

ਰੰਧਾਵਾ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਇਨਸਾਫ਼ ਦਿਵਾਉਣ ਵਿੱਚ ਦੇਰੀ ਹੋ ਰਹੀ ਹੈ।

ਸੁਖਜਿੰਦਰ ਰੰਧਾਵਾ

ਤਸਵੀਰ ਸਰੋਤ, GURPREET CHAWLA/BBC

ਦਰਅਸਲ ਕੁਝ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਡੇਰਾ ਬਾਬਾ ਨਾਨਕ ਸਥਿਤ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਬਰਗਾੜੀ ਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਸਨ।

ਸੁਖਜਿੰਦਰ ਰੰਧਾਵਾ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦਿਆਂ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਨਾ ਹੋਣ ਕਾਰਨ ਆਪਣੀ ਹੀ ਸਰਕਾਰ ਖ਼ਿਲਾਫ਼ ਭੜਾਸ ਕੱਢਣ ਲੱਗੇ। ਰੰਧਾਵਾ ਧਰਨਾਕਾਰੀਆਂ ਦੇ ਵਿਚਾਲੇ ਵੀ ਜਾ ਕੇ ਬਹਿ ਗਏ। ਇਸ ਲਿੰਕ ਤੇ ਜਾ ਕੇ ਪੂਰੀ ਖ਼ਬਰ ਪੜ੍ਹੋ।

ਇਹ ਵੀ ਪੜ੍ਹੋ:

ਵਿਸ਼ਵ ਜੰਗ ਵਿੱਚ ਡਰੱਗ

20ਵੀਂ ਸਦੀ ਦੇ ਪਹਿਲੇ ਅੱਧ 'ਚ ਹੋਈ ਦੋ ਵਿਸ਼ਵ ਜੰਗਾਂ ਵਿੱਚ ਹਾਲਾਤ ਅਸਾਧਾਰਨ ਤੌਰ 'ਤੇ ਬਦਲ ਗਏ ਸਨ।

ਪਹਿਲੀ ਵਿਸ਼ਵ ਜੰਗ ਤੋਂ ਪਹਿਲਾਂ ਕਦੇ ਸਿਪਾਹੀਆਂ ਨੇ ਡਰੱਗ ਦੀ ਇੰਨੀ ਵੱਡੀ ਖਪਤ ਨਹੀਂ ਕੀਤੀ ਸੀ, ਇਸ ਦੌਰਾਨ ਸ਼ਰਾਬ, ਮੋਰਫਿਨ ਅਤੇ ਕੋਕੀਨ ਨੇ ਇੰਨੀ ਵੱਡੀ ਭੂਮਿਕਾ ਨਹੀਂ ਨਿਭਾਈ ਸੀ।

ਜੰਗਾਂ ਦੌਰਾਨ ਡਰੱਗਜ਼ ਦੀ ਵਰਤੋਂ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਜੋਕੇ ਸਮੇਂ ਵਿੱਚ ਜਦੋਂ ਵੀ ਅਸੀਂ ਡਰੱਗ ਬਾਰੇ ਸੋਚਦੇ ਹਾਂ ਤਾਂ ਸਾਡੇ ਦਿਮਾਗ਼ ਵਿੱਚ ਪਾਬਲੋ ਐਸਕੋਬਾਰ ਅਤੇ ਐਲ ਚੈਪੋ ਵਰਗੇ ਨਾਮ ਦਿਮਾਗ਼ 'ਚ ਆਉਂਦੇ ਹਨ

ਵਧੇਰੇ ਖਪਤ ਹੀ, ਕੇਵਲ ਨਵੀਂ ਗੱਲ ਨਹੀਂ ਸੀ ਬਲਕਿ ਇਸ ਦਾ ਉਦੇਸ਼ ਵੀ ਇਲਾਜ ਦੇ ਕਾਰਜ ਤੋਂ ਕਿਤੇ ਪਰੇ ਸੀ।

ਰੋਜ਼ਾਨਾ ਸ਼ਰਾਬ ਤੋਂ ਇਲਾਵਾ ਆਸਟ੍ਰੇਲੀਆ, ਫਰਾਂਸ, ਅਤੇ ਜਰਮਨ ਫੌਜਾਂ ਆਪਣੇ ਸਿਪਾਹੀਆਂ ਨੂੰ ਆਪਣੀ ਊਰਜਾ ਤੇ ਸਮਰੱਥਾ ਵਧਾਉਣ ਲਈ ਕੋਕੀਨ ਦਿੰਦੀਆਂ ਸਨ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਹਾਂਗ-ਕਾਂਗ 'ਚ ਮੁਜ਼ਾਹਰੇ, ਸੈਂਕੜੇ ਨੌਜਵਾਨ ਹਿਰਾਸਤ ਵਿੱਚ

ਹਾਂਗ-ਕਾਂਗ ਦੇ ਮੁਜ਼ਾਹਰਿਆਂ ਵਿਚ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਮਾਨਸਿਕ ਤੌਰ ਤੇ ਕਾਫ਼ੀ ਝਟਕਾ ਲੱਗਿਆ ਹੈ।

ਪੌਲੀਟੈਕਨਿਕ ਯੂਨੀਵਰਸਿਟੀ ਦੀ ਤਾਜ਼ਾ ਘੇਰਾਬੰਦੀ ਦੌਰਾਨ ਸੈਂਕੜੇ ਨੌਜਵਾਨ ਮੁਜ਼ਾਹਰਾਕਾਰੀ ਯੂਨੀਵਰਸਿਟੀ ਕੈਂਪਸ ਵਿੱਚ ਹਿਰਾਸਤ 'ਚ ਲਏ ਗਏ ਸਨ।

ਮਨੋਵਿਗਿਆਨੀ ਚਿਤਾਵਨੀ ਦਿੰਦੇ ਹਨ ਕਿ ਨੌਜਵਾਨਾਂ ਉੱਤੇ ਪ੍ਰਦਰਸ਼ਨਾਂ ਦਾ ਨੁਕਸਾਨਦੇਹ ਅਸਰ ਪਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਨਵੀਂ ਪੀੜ੍ਹੀ ਦਾ ਹਿੱਸਾ ਹਨ ਜੋ ਦੂਜੇ ਵਿਕਸਿਤ ਦੇਸਾਂ ਦੇ ਨੌਜਵਾਨਾਂ ਨਾਲੋਂ ਬਹੁਤ ਵੱਖਰੇ ਹੋਣਗੇ। ਪੂਰੀ ਖ਼ਬਰ ਜਾਨਣ ਲਈ ਇਸ ਵੀਡੀਓ ਲਿੰਕ 'ਤੇ ਕਲਿੱਕ ਕਰੋ।

ਇਹ ਵੀਡੀਓਜ਼ ਵੀ ਵੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)