ਪੰਜਾਬ ਵਿੱਚ ਠੰਢ ਦਾ ਕਹਿਰ, ਬਠਿੰਡਾ ਦਾ ਪਾਰਾ ਪੁੱਜਿਆ 0.5 ਡਿਗਰੀ ’ਤੇ - 5 ਅਹਿਮ ਖ਼ਬਰਾਂ

ਠੰਡ ਅਤੇ ਧੁੰਦ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪੰਜਾਬ ਵਿੱਚ ਬਠਿੰਡਾ ਦਾ ਤਾਪਮਾਨ ਸਭ ਤੋਂ ਹੇਠਾਂ 0.5 ਡਿਗ੍ਰੀ ਦਰਜ ਕੀਤਾ ਗਿਆ

ਪੰਜਾਬ ਸਣੇ ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਹੈ। ਪੰਜਾਬ ਵਿੱਚ ਬਠਿੰਡਾ ਦਾ ਘੱਟੋ-ਘੱਟ ਤਾਪਮਾਨ ਸਭ ਤੋਂ ਹੇਠਾਂ 0.5 ਡਿਗਰੀ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਪਠਾਨਕੋਟ 'ਚ ਘੱਟੋ-ਘੱਟ ਤਾਪਮਾਨ 4.3, ਲੁਧਿਆਣਾ 'ਚ 4.4, ਅੰਮ੍ਰਿਤਸਰ 'ਚ 4.4 ਅਤੇ ਫਰੀਦਕੋਟ 'ਚ ਤਾਪਮਾਨ 4.7 ਡਿਗਰੀ ਦਰਜ ਕੀਤਾ ਗਿਆ ਹੈ।

ਹਰਿਆਣਾ 'ਚ ਵੀ ਠੰਢ ਨੇ ਬੁਰੇ ਹਾਲ ਕੀਤੇ ਹਨ। ਹਰਿਆਣਾ 'ਚ ਹਿਸਾਰ ਦਾ ਘੱਟੋ-ਘੱਟ ਤਾਪਮਾਨ ਮਹਿਜ਼ 0.2 ਡਿਗਰੀ ਰਿਹਾ।

'ਦਿ ਟ੍ਰਿਬਉਨ' ਅਖ਼ਬਾਰ ਮੁਤਾਬਿਕ, ਸ੍ਰੀਨਗਰ ਦੇ ਡਲ ਲੇਕ 'ਚ ਤਾਂ -6.2 ਡਿਗਰੀ ਪਾਰਾ ਪੁੱਜ ਗਿਆ ਹੈ।

ਅਗਲੇ ਦੋ ਦਿਨਾਂ ਲਈ ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆ 'ਚ ਸੰਘਣੀ ਧੁੰਦ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜ੍ਹੋ

ਨਾਗਰਿਕਤਾ ਸੋਧ ਕਾਨੂੰਨ

ਤਸਵੀਰ ਸਰੋਤ, Instagram/Gunavathy

ਤਸਵੀਰ ਕੈਪਸ਼ਨ, ਰੰਗੋਲੀ ਬਣਾਉਣ ਵਾਲੀ ਕੁੜੀਆਂ ਨੂੰ ਕੱਟਣੀ ਪਈ ਹਿਰਾਸਤ

CAA Protest: ਰੰਗੋਲੀ ਬਣਾਉਣ ਵਾਲੀ ਕੁੜੀਆਂ ਨੂੰ ਕੱਟਣੀ ਪਈ ਹਿਰਾਸਤ

ਚੇੱਨਈ ਦੇ ਬੇਸੈਂਟ ਨਗਰ ਵਿੱਚ ਪੁਲਿਸ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ ਸੱਤ ਜਣਿਆਂ ਨੂੰ ਹਿਰਾਸਤ ਵਿੱਚ ਰੱਖਣ ਮਗਰੋਂ ਰਿਹਾਅ ਕਰ ਦਿੱਤਾ ਹੈ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਇਨ੍ਹਾਂ ਵਿੱਚੋਂ ਪੰਜ ਜਣਿਆਂ ਨੇ ਰੰਗੋਲੀ ਬਣਾਈ ਸੀ ਤੇ ਦੋ ਵਕੀਲਾਂ ਨੇ ਇਨ੍ਹਾਂ ਦਾ ਸਾਥ ਦਿੱਤਾ ਸੀ।

ਪੁਲਿਸ ਨੇ ਇਨ੍ਹਾਂ ਸੱਤਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਪੁਲਿਸ ਨੇ ਇਨ੍ਹਾਂ ਹਿਰਾਸਤੀਆਂ ਨੂੰ ਸ਼ਾਸ਼ਤਰੀ ਨਗਰ ਥਾਣੇ ਦੇ ਕੋਲ ਬਣੇ ਇੱਕ ਸੋਸ਼ਲ ਸੈਂਟਰ ਵਿੱਚ ਰੱਖਿਆ। ਜਿੱਥੋਂ ਉਨ੍ਹਾਂ ਨੂੰ ਡੇਢ ਘੰਟੇ ਬਾਅਦ ਰਿਹਾਅ ਕਰ ਦਿੱਤਾ ਗਿਆ।

ਇਨ੍ਹਾਂ ਨੇ ਰੰਗੋਲੀ ਵਿੱਚ ਨੋ ਸੀਏਏ ਤੇ ਨੋ ਐੱਨਆਰਸੀ ਦੇ ਨਾਅਰੇ ਲਿਖੇ ਸਨ।

ਬਨਾਰਸ ਹਿੰਦੂ ਯੂਨੀਵਰਸਿਟੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਬਨਾਰਸ ਹਿੰਦੂ ਯੂਨੀਵਰਸਿਟੀ ਦੇ ਮਾਨਸਿਕ ਰੋਗਾਂ ਬਾਰੇ ਇੱਕ ਕੋਰਸ ਦੀ ਸੋਸ਼ਲ ਮੀਡੀਆ ਉੱਤੇ ਕਾਫ਼ੀ ਚਰਚਾ ਹੈ

ਕੀ ਹੈ ਬਨਾਰਸ ਹਿੰਦੂ ਯੂਨੀਵਰਸਿਟੀ ਦਾ 'ਭੂਤ ਵਿੱਦਿਆ ਕੋਰਸ'

ਬਨਾਰਸ ਹਿੰਦੂ ਯੂਨੀਵਰਸਿਟੀ ਦੇ ਇੱਕ ਛੇ ਮਹੀਨੇ ਦੇ ਮਾਨਸਿਕ ਰੋਗਾਂ ਬਾਰੇ ਇੱਕ ਕੋਰਸ ਦੀ ਸੋਸ਼ਲ ਮੀਡੀਆ ਉੱਤੇ ਕਾਫ਼ੀ ਚਰਚਾ ਹੋ ਰਹੀ ਹੈ।

ਬੀਬੀਸੀ ਪੱਤਰਕਾਰ ਸਮੀਰਆਤਮਜ ਮਿਸਰ ਨੇ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਦੇ ਹਵਾਲੇ ਨਾਲ ਦੱਸਿਆ ਹੈ, 'ਭਾਵੇਂ ਕਿ ਯੂਨੀਵਰਸਿਟੀ ਵਲੋਂ ਅਧਿਕਾਰਤ ਤੌਰ ਉੱਤੇ ਇਸ ਕੋਰਸ ਦੋ ਸ਼ੁਰੂ ਹੋਣ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਇਸ ਕੋਰਸ ਦਾ ਨਾ 'ਭੂਤ ਵਿੱਦਿਆ' ਹੋਣ ਕਾਰਨ ਇਹ ਸੋਸ਼ਲ ਮੀਡੀਆ ਉੱਚੇ ਚਰਚਾ ਦਾ ਕੇਂਦਰ ਬਣ ਗਿਆ ਹੈ।

ਚੱਲ ਰਹੀ ਚਰਚਾ ਮੁਤਾਬਕ ਵਾਰਾਣਸੀ ਦੀ ਬਨਾਰਸ ਹਿੰਦੂ ਯੂਨੀਵਰਸਿਟੀ (BHU) ਵਿੱਚ ਛੇ ਮਹੀਨੇ ਦਾ ਇਹ ਕੋਰਸ ਜਨਵਰੀ 2020 ਤੋਂ ਸ਼ੁਰੂ ਹੋ ਰਿਹਾ ਹੈ।

ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਇਹ ਮਨੋਵਿਗਿਆਨਕ ਸਮੱਸਿਆਵਾਂ 'ਤੇ ਕੇਂਦਰਿਤ ਰਹੇਗਾ, ਜਿਸ ਨੂੰ ਆਮ ਤੌਰ ਉੱਤੇ ਗੈਬੀ ਸ਼ਕਤੀਆਂ ਸਮਝ ਲਿਆ ਜਾਂਦਾ ਹੈ।

ਇਹ ਕੋਰਸ ਦਵਾਈ ਅਤੇ ਇਲਾਜ ਦੀ ਪ੍ਰਾਚੀਨ ਪ੍ਰਣਾਲੀ, ਆਯੁਰਵੈਦ ਫੈਕਲਟੀ ਵੱਲੋਂ ਕਰਵਾਇਆ ਜਾਵੇਗਾ।

ਖ਼ਬਰ ਏਜੰਸੀ IANS ਨੇ ਯੂਨੀਵਰਸਿਟੀ ਦੇ ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਇਸ ਲਈ ਮਨੋਰੋਗ ਇਲਾਜ ਕੋਰਸ ਲਈ ਵੱਖਰਾ 'ਭੂਤ ਵਿੱਦਿਆ ਯੂਨਿਟ' ਬਣਾਇਆ ਗਿਆ ਹੈ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਸੁਖਜਿੰਦਰ ਰੰਧਾਵਾ ਨੇ ਆਪਣੇ ਕਥਿਤ ਵਾਇਰਲ ਵੀਡੀਓ ਬਾਰੇ ਕੀ ਕਿਹਾ

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਜੁੜਿਆ ਇੱਕ ਕਥਿਤ ਵੀਡੀਓ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਵਿੱਚ ਸੁਖਜਿੰਦਰ ਰੰਧਾਵਾ ਕਥਿਤ ਤੌਰ 'ਤੇ ਗੁਰੂ ਨਾਨਕ ਦੇਵ ਦੀ ਤਸਵੀਰ ਬਾਰੇ ਟਿੱਪਣੀ ਕਰਦੇ ਨਜ਼ਰ ਆ ਰਹੇ ਹਨ।

ਸੁਖਜਿੰਦਰ ਰੰਧਾਵਾ
ਤਸਵੀਰ ਕੈਪਸ਼ਨ, ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਵੀਡੀਓ ਦੀ ਸਾਈਬਰ ਕ੍ਰਾਈਮ ਤੋਂ ਜਾਂਚ ਹੋਣੀ ਚਾਹੀਦੀ ਹੈ

ਸੁਖਜਿੰਦਰ ਰੰਧਾਵਾ ਨੇ ਇਸ ਵੀਡੀਓ ਨੂੰ ਪੂਰੇ ਤਰੀਕੇ ਨਾਲ ਖਾਰਿਜ ਕਰ ਦਿੱਤਾ ਹੈ ਤੇ ਇਸ ਵੀਡੀਓ ਦੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਕਥਿਤ ਵੀਡੀਓ ਬਾਰੇ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਲਗਾਇਆ ਹੈ।

ਬੀਬੀਸੀ ਦੇ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਇੱਕ ਨਿੱਜੀ ਨਿਊਜ ਚੈਨਲ ਉੱਤੇ ਇਲਜ਼ਾਮ ਲਗਾਏ ਕਿ ਚੈਨਲ ਨੇ ਉਨ੍ਹਾਂ ਦੀ ਪੁਰਾਣੀ ਵਿਡਿਓ ਨੂੰ ਗਲਤ ਤਰੀਕੇ ਨਾਲ ਐਡਿਟ ਕਰ ਕੇ ਦਿਖਾਇਆ ਹੈ ਅਤੇ ਉਨ੍ਹਾਂ ਦਾ ਪੱਖ ਵੀ ਨਹੀਂ ਲਿਆ ਗਿਆ।

ਰੰਧਾਵਾ ਨੇ ਕੁੱਝ ਨਿੱਜੀ ਨਿਊਜ ਚੈਨਲਾਂ ਦਾ ਨਾਮ ਲੈਂਦੇ ਹੋਏ ਕਿਹਾ,"ਇਸ ਵੀਡੀਓ ਦੇ ਰਾਹੀਂ ਇੱਕ ਮਿਲੀਭਗਤ ਤਹਿਤ ਪੂਰੀ ਤਿਆਰੀ ਦੇ ਨਾਲ ਮੇਰੇ ਅਕਸ ਨੂੰ ਖ਼ਰਾਬ ਕਰਣ ਦੀ ਕੋਸ਼ਿਸ਼ ਕੀਤੀ ਗਈ ਹੈ। ਮੈਂ ਇੱਕ ਮੰਤਰੀ ਹੋਣ ਦੇ ਨਾਤੇ ਨਹੀਂ ਬਲਕਿ ਇੱਕ ਸਿੱਖ ਹੋਣ ਦੇ ਨਾਤੇ ਐਸਐਸਪੀ ਨੂੰ ਸ਼ਕਾਇਤ ਦਰਜ ਕਰਵਾਉਣ ਆਇਆ ਹਾਂ।"

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਦਾਦਾ ਸਾਹਿਬ ਫਾਲਕੇ ਐਵਾਰਡ ਲੈਣ ਤੋਂ ਬਾਅਦ ਅਮਿਤਾਭ ਬੱਚਨ ਨੇ ਪੁੱਛਿਆ ਇੱਕ ਸਵਾਲ

ਮਸ਼ਹੂਰ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੂੰ ਦਾਦਾ ਸਾਹਿਬ ਫਾਲਕੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਐਤਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਮਿਤਾਭ ਬੱਚਨ ਨੂੰ ਇਹ ਅਵਾਰਡ ਦਿੱਤਾ।

ਸਮਾਰੋਹ 'ਚ ਅਮਿਤਾਭ ਬੱਚਨ ਦੀ ਪਤਨੀ ਜਯਾ ਬੱਚਨ ਅਤੇ ਬੇਟੇ ਅਭਿਸ਼ੇਕ ਬੱਚਨ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਦੇਸ਼ ਵਾਸੀਆਂ ਤੇ ਸਰਕਾਰ ਦਾ ਧੰਨਵਾਦ ਕੀਤਾ ਤੇ ਚੁਟਕੀ ਲੈਂਦਿਆਂ ਕਿਹਾ ਕੀ ਉਹ ਇਸ ਨੂੰ ਘਰ ਬੈਠਣ ਦਾ ਸੰਕੇਤ ਸਮਝਣ। ਜ਼ਿਕਰਯੋਗ ਹੈ ਕਿ ਦਾਦਾ ਸਾਹਿਬ ਪੁਰਸਕਾਰ ਸ਼ੁਰੂ ਹੋਏ ਨੂੰ ਪੰਜਾਹ ਸਾਲ ਹੋ ਚੁੱਕੇ ਹਨ ਤੇ ਇੰਨੇ ਹੀ ਵਰ੍ਹੇ ਅਮਿਤਾਭ ਨੂੰ ਫ਼ਿਲਮ ਜਗਤ ਵਿੱਚ ਕੰਮ ਕਰਦਿਆਂ।

ਇਹਵੀਪੜ੍ਹੋ

ਇਹ ਵੀ ਦੋਖੋਂ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)