You’re viewing a text-only version of this website that uses less data. View the main version of the website including all images and videos.
ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ 'ਚੋਂ ਇਹ ਕਹਿ ਕੇ ਕੀਤਾ ਮੁਅੱਤਲ
ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਵਿਚ ਲਿਆ ਗਿਆ ਹੈ।
ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ, "ਸਿਕੰਦਰ ਸਿੰਘ ਮਲੂਕਾ ਨੇ ਹਾਲ ਹੀ ਵਿਚ ਸੰਗਰੂਰ ਵਿਚ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਉੱਥੇ ਸੰਗਰੂਰ ਦੇ ਸਾਰੇ ਸੀਨੀਅਰ ਆਗੂਆਂ ਨੇ ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਖਿਲਾਫ਼ ਲਿਖਤੀ ਮਤਾ ਪੇਸ਼ ਕੀਤਾ ਸੀ।''
"ਉਹ ਮਤਾ ਕੋਰ ਕਮੇਟੀ ਨੂੰ ਭੇਜਿਆ ਗਿਆ ਸੀ। ਉਸ ਵਿਚ ਦੀਆਂ ਦੋਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ। ਜਿਸ 'ਤੇ ਕੋਰ ਕਮੇਟੀ ਨੇ ਫ਼ੈਸਲਾ ਕਰਕੇ ਦੋਹਾਂ ਨੂੰ ਪਾਰਟੀ ਤੋਂ ਫਿਲਹਾਲ ਮੁਅੱਤਲ ਕੀਤਾ ਹੈ ਤੇ ਉਨ੍ਹਾਂ ਨੂੰ ਲਿਖਤੀ ਚਾਰਜਸ਼ੀਟ ਭੇਜੀ ਜਾਵੇਗੀ। ਦੋ ਹਫ਼ਤਿਆਂ ਵਿਚ ਜਵਾਬ ਮੰਗਿਆ ਜਾਵੇਗਾ। ਜਵਾਬ ਨੂੰ ਦੇਖਣ ਤੋਂ ਬਾਅਦ ਹੀ ਕੋਈ ਅਗਲੀ ਕਾਰਵਾਈ ਹੋਵੇਗੀ।"
ਦਰਅਸਲ ਹਾਲ ਵੀ ਵਿਚ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ 'ਚੋਂ ਪਾਰਟੀ ਆਗੂ ਵਜੋਂ ਅਸਤੀਫ਼ਾ ਦਿੱਤਾ ਸੀ।
ਇਹ ਵੀ ਪੜ੍ਹੋ:
ਉਨ੍ਹਾਂ ਬੀਬੀਸੀ ਪੰਜਾਬੀ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਉਹ ਚਾਹੁੰਦੇ ਸੀ ਕਿ ਅਕਾਲੀ ਦਲ ਬੇਅਦਬੀ ਮਾਮਲੇ ਤੇ ਅਕਾਲ ਤਖ਼ਤ ਸਾਹਿਬ 'ਤੇ ਮਾਫ਼ੀ ਮੰਗੇ।
ਇਸ ਤੋਂ ਪਹਿਲਾਂ ਅਕਤੂਬਰ ਵਿਚ ਪਰਮਿੰਦਰ ਢੀਂਡਸਾ ਦੇ ਪਿਤਾ ਤੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਮੈਂਬਰ ਵਜੋਂ ਅਸਤੀਫ਼ਾ ਦਿੱਤਾ ਸੀ।
14 ਦਸੰਬਰ ਨੂੰ ਅਕਾਲੀ ਦਲ ਦੇ ਸਥਾਪਨਾ ਦਿਹਾੜੇ ਮੌਕੇ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਦੇ ਸਮਾਗਮ ਵਿੱਚ ਸ਼ਾਮਲ ਨਾ ਹੋ ਕੇ ਅਕਾਲੀ ਦਲ ਟਕਸਾਲੀ ਦੇ ਸਮਾਗਮ ਵਿੱਚ ਸ਼ਾਮਿਲ ਹੋਏ ਸਨ।
ਉਹ ਅਕਾਲੀ ਦਲ ਨਾਲ ਖੁੱਲ੍ਹ ਕੇ ਆਪਣੀ ਨਰਾਜ਼ਗੀ ਜਤਾ ਚੁੱਕੇ ਹਨ।