Davinder Singh: 'ਜੇ ਉਸ ਦਾ ਨਾਂ ਦਵਿੰਦਰ ਖ਼ਾਨ ਹੁੰਦਾ ਤਾਂ?’ – ਜੰਮੂ ਵਿੱਚ ‘ਅੱਤਵਾਦੀਆਂ’ ਨਾਲ ਫੜੇ ਗਏ DSP ਬਾਰੇ ਸਵਾਲ

ਦਵਿੰਦਰ ਸਿੰਘ ਰੈਨਾ

ਤਸਵੀਰ ਸਰੋਤ, PTI

ਤਸਵੀਰ ਕੈਪਸ਼ਨ, ਦਵਿੰਦਰ ਸਿੰਘ ਰੈਨਾ ਦਾ ਨਾਮ ਦਵਿੰਦਰ ਖ਼ਾਨ ਹੁੰਦਾ ਤਾਂ ਆਰਐੱਸਐੱਸ ਦੀ ਟਰੋਲ ਫੌਜ ਦਾ ਰਵੱਈਆ ਹਮਲਾਵਰ ਹੋਣਾ ਸੀ - ਕਾਂਗਰਸ

ਲੋਕ ਸਭਾ ਵਿੱਚ ਕਾਂਗਰਸ ਸੰਸਦੀ ਦਲ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਇਲਜ਼ਾਮ ਲਗਾਇਆ ਹੈ ਕਿ ਜੇਕਰ ਕਸ਼ਮੀਰ ਵਿੱਚ ਕਥਿਤ ਅੱਤਵਾਦੀਆਂ ਦੀ ਮਦਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਰੈਨਾ ਦਾ ਨਾਂ ਦਵਿੰਦਰ ‘ਖ਼ਾਨ’ ਹੁੰਦਾ “ਤਾਂ ਆਰਐੱਸਐੱਸ ਦੀ ਟਰੋਲ ਫੌਜ ਦਾ ਰਵੱਈਆ ਵਧੇਰੇ ਹਮਲਾਵਰ ਹੋਣਾ ਸੀ”।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

57-ਸਾਲਾ ਦਵਿੰਦਰ ਸਿੰਘ 1990 ਦੇ ਦਹਾਕੇ ਵਿੱਚ ਕਸ਼ਮੀਰ ਵਾਦੀ 'ਚ ਅੱਤਵਾਦੀਆਂ ਵਿਰੁੱਧ ਮੁਹਿੰਮ ਦੌਰਾਨ ਪ੍ਰਮੁੱਖ ਪੁਲਿਸ ਮੁਲਾਜ਼ਮ ਰਹੇ।

ਦਵਿੰਦਰ ਸਿੰਘ ਭਾਰਤ-ਪ੍ਰਸ਼ਾਸਿਤ ਕਸ਼ਮੀਰ ਦੇ ਤ੍ਰਾਲ ਖੇਤਰ ਦੇ ਰਹਿਣ ਵਾਲੇ ਹਨ, ਜਿਸ ਨੂੰ ਅੱਤਵਾਦੀਆਂ ਦਾ ਗੜ੍ਹ ਵੀ ਕਿਹਾ ਜਾਂਦਾ ਹੈ। ਅੱਤਵਾਦੀ ਕਮਾਂਡਰ ਬੁਰਹਾਨ ਵਾਨੀ, ਜੋ ਕਸ਼ਮੀਰ ਵਿੱਚ ਮੌਜੂਦਾ ਅੱਤਵਾਦ ਦਾ ਚਿਹਰਾ ਸਨ, ਦਾ ਵੀ ਸਬੰਧ ਤ੍ਰਾਲ ਨਾਲ ਸੀ।

ਸੰਕੇਤਕ ਤਸਵੀਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਡੀਐਸਪੀ ਦਵਿੰਦਰ ਸਿੰਘ ਦੇ ਕਈ ਸਾਥੀਆਂ ਨੇ ਬੀਬੀਸੀ ਨੂੰ ਦੱਸਿਆ ਕਿ ਦਵਿੰਦਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ (ਜਿਵੇਂ ਕਿ ਬੇਕਸੂਰ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ, ਉਨ੍ਹਾਂ ਨੂੰ ਵੱਡੀ ਰਕਮ ਨਾਲ ਰਿਹਾਅ ਕਰਨਾ), ਪਰ ਹਰ ਵਾਰ ਉਹ ਨਾਟਕੀ ਢੰਗ ਨਾਲ ਇਨ੍ਹਾਂ ਸਾਰੇ ਆਰੋਪਾਂ ਤੋਂ ਬਰੀ ਹੋ ਜਾਂਦਾ ਸੀ।

ਇੱਕ ਅਧਿਕਾਰੀ ਨੇ ਇਲਜ਼ਾਮ ਲਾਇਆ ਕਿ ਦਵਿੰਦਰ ਸਿੰਘ ਨੇ 1990 ਦੇ ਦਹਾਕੇ ਵਿੱਚ ਇੱਕ ਵਿਅਕਤੀ ਨੂੰ ਵੱਡੀ ਮਾਤਰਾ ਵਿੱਚ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ ਪਰ ਬਾਅਦ ਵਿੱਚ ਉਸ ਨੂੰ ਰਿਹਾਅ ਕਰ ਦਿੱਤਾ ਅਤੇ ਅਫ਼ੀਮ ਵੇਚ ਦਿੱਤੀ। ਉਸ ਖ਼ਿਲਾਫ਼ ਇਸ ਕੇਸ ਵਿੱਚ ਵੀ ਜਾਂਚ ਸ਼ੁਰੂ ਕੀਤੀ ਗਈ ਸੀ ਪਰ ਜਲਦੀ ਹੀ ਇਹ ਬੰਦ ਕਰ ਦਿੱਤੀ ਗਈ।

'ਪੁਲਵਾਮਾ ਦੀ ਮੁੜ ਜਾਂਚ ਕਰੋ'

ਅਧੀਰ ਰੰਜਨ ਨੇ ਸਿੰਘ-ਖਾਨ ਵਾਲੀ ਦਲੀਲ ਨਾਲ ਟਵੀਟ ਕੀਤਾ, "ਆਰਐੱਸਐੱਸ ਤੇ ਭਾਜਪਾ ਸਾਡੇ ਦੇਸ਼ ਦੇ ਮਾਹੌਲ ਨੂੰ ਵਿਗਾੜਨ 'ਤੇ ਤੁਲੇ ਹੋਏ ਹਨ। ਦੇਸ਼ ਦੇ ਦੁਸ਼ਮਣਾਂ ਨੂੰ ਉਨ੍ਹਾਂ ਦੇ ਰੰਗ, ਜਾਤ ਅਤੇ ਧਰਮ ਨੂੰ ਵੇਖੇ ਬਿਨਾਂ ਨਿੰਦਣਾ ਚਾਹੀਦਾ ਹੈ।"

ਉਨ੍ਹਾਂ ਨੇ ਇਕ ਹੋਰ ਟਵੀਟ ਕੀਤਾ, "ਹੁਣ ਇਹ ਪ੍ਰਸ਼ਨ ਉੱਠਦਾ ਹੈ ਕਿ ਪੁਲਵਾਮਾ ਦੇ ਹਮਲੇ ਦੇ ਅਸਲ ਅਪਰਾਧੀ ਕੌਣ ਸਨ। ਇਸ ਕੇਸ ਦੀ ਨਵੇਂ ਸਿਰੇ ਤੋਂ ਜਾਂਚ ਹੋਣੀ ਚਾਹੀਦੀ ਹੈ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਇਹ ਵੀ ਪੜ੍ਹੋ

ਭਾਜਪਾ ਦਾ ਇਤਰਾਜ਼

ਭਾਜਪਾ ਨੇ ਕਾਂਗਰਸ ਦੇ ਇਸ ਬਿਆਨ ਦੀ ਨਿਖੇਧੀ ਕਰਦਿਆਂ ਇਹ ਸਵਾਲ ਪੁੱਛਿਆ ਹੈ — ਬੁਲਾਰੇ ਸੰਬਿਤ ਪਾਤਰਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਮੈਂ ਸੋਨੀਆ ਗਾਂਧੀ ਅਤੇ ਰਾਹੁਲ ਨੂੰ ਸਿੱਧੇ ਤੌਰ 'ਤੇ ਪੁੱਛਣਾ ਚਾਹੁੰਦਾ ਹਾਂ ਕਿ ਪੁਲਵਾਮਾ ਹਮਲਾ ਕਿਸਨੇ ਕੀਤਾ, ਕੀ ਤੁਹਾਨੂੰ ਇਸ 'ਤੇ ਕੋਈ ਸ਼ੱਕ ਹੈ? ਜੇ ਤੁਹਾਨੂੰ ਲਗਦਾ ਹੈ ਕਿ ਪਾਕਿਸਤਾਨ ਨੇ ਪੁਲਵਾਮਾ'ਤੇ ਹਮਲਾ ਨਹੀਂ ਕੀਤਾ ਹੈ ਤਾਂ ਇਹ ਕਿਸ ਨੇ ਕੀਤਾ, ਸਪੱਸ਼ਟ ਤੌਰ 'ਤੇ ਕਹੋ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਭਾਜਪਾ ਅਤੇ ਕਾਂਗਰਸ ਦੇ ਬਿਆਨਾਂ 'ਤੇ ਸੋਸ਼ਲ ਮੀਡੀਆ 'ਤੇ ਖ਼ੂਬ ਬਿਆਨਬਾਜ਼ੀ ਹੋ ਰਹੀ ਹੈ।

ਉਮਰ ਅਹਿਮਦ ਨੇ ਟਵੀਟ ਕੀਤਾ, "ਜੇ ਤੁਸੀਂ ਵਿਸ਼ਵਾਸ ਕਰ ਸਕਦੇ ਹੋ ਕਿ ਦਵਿੰਦਰ ਸਿੰਘ ਇਕੱਲੇ ਉਸ ਸੂਬੇ ਵਿੱਚ ਕੰਮ ਕਰ ਰਿਹਾ ਸੀ ਜੋ ਉੱਚ ਨਿਗਰਾਨੀ 'ਤੇ ਸੀ, ਤਾਂ ਤੁਸੀਂ ਕੁਝ ਵੀ ਵਿਸ਼ਵਾਸ ਕਰ ਸਕਦੇ ਹੋ।"

ਸਾਬਕਾ ਭਾਜਪਾ ਮੰਤਰੀ ਸ਼ਾਹਨਵਾਜ਼ ਹੁਸੈਨ ਨੇ ਇੱਕ ਵੀਡੀਓ ਟਵੀਟ ਕਰਦਿਆਂ ਕਿਹਾ, "ਕਾਂਗਰਸ ਧਰਮ ਦੇ ਨਾਮ 'ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀ। ਇਹ ਮੰਦਭਾਗਾ ਹੈ।"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਅਫ਼ਜ਼ਲ ਗੁਰੂ ਦੀ ਉਹ ਚਿੱਠੀ

1990 ਦੇ ਦਹਾਕੇ ਵਿੱਚ ਦਵਿੰਦਰ ਸਿੰਘ ਦੀ ਨਜ਼ਰ ਜੇਲ੍ਹ ਵਿੱਚ ਬੰਦ ਅਫ਼ਜ਼ਲ ਗੁਰੂ 'ਤੇ ਪਈ ਸੀ। ਉਨ੍ਹਾਂ ਨੇ ਉਸ ਨੂੰ ਆਪਣਾ ਮੁਖਬਿਰ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਸੀ।

ਅਫ਼ਜ਼ਲ ਗੁਰੂ ਨੂੰ ਸੰਸਦ ਉੱਤੇ ਹੋਏ ਹਮਲੇ ਦੇ ਇਲਜ਼ਾਮ ਵਿੱਚ 9 ਫਰਵਰੀ 2013 ਨੂੰ ਫਾਂਸੀ ਦੇ ਦਿੱਤੀ ਗਈ ਸੀ। ਇਸੇ ਸਾਲ ਕਥਿਤ ਤੌਰ 'ਤੇ ਲਿਖੀ ਅਫ਼ਜ਼ਲ ਗੁਰੂ ਦੀ ਇੱਕ ਚਿੱਠੀ ਸਾਹਮਣੇ ਆਈ ਸੀ ਜੋ ਮੀਡੀਆ ਵਿੱਚ ਕਾਫ਼ੀ ਛਾਈ ਰਹੀ। ਚਿੱਠੀ ਵਿੱਚ ਲਿਖਿਆ ਗਿਆ ਸੀ ਕਿ ਉਹ ਰਿਹਾਅ ਵੀ ਹੋ ਗਿਆ ਤਾਂ ਦਵਿੰਦਰ ਸਿੰਘ ਉਸ ਨੂੰ ਪਰੇਸ਼ਾਨ ਕਰਨਗੇ।

ਚਿੱਠੀ ਵਿੱਚ ਦਾਅਵਾ ਕੀਤਾ ਗਿਆ ਸੀ, ''ਦਵਿੰਦਰ ਸਿੰਘ ਨੇ ਵਿਦੇਸ਼ੀ ਅੱਤਵਾਦੀਆਂ ਨੂੰ ਦਿੱਲੀ ਲੈ ਕੇ ਜਾਣ, ਉਨ੍ਹਾਂ ਨੂੰ ਕਿਰਾਏ ਤੇ ਘਰ ਦੁਆਉਣ ਅਤੇ ਕਾਰ ਦੁਆਉਣ ਲਈ ਮਜ਼ਬੂਰ ਕੀਤਾ ਸੀ।''

ਅਫ਼ਜ਼ਲ ਗੁਰੂ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਫ਼ਜ਼ਲ ਗੁਰੂ

ਸ਼੍ਰੀਨਗਰ ਦੇ ਅਮਰ ਸਿੰਘ ਕਾਲਜ ਤੋਂ ਗ੍ਰੈਜੁਏਸ਼ਨ ਕਰਨ ਵਾਲੇ ਦਵਿੰਦਰ ਸਿੰਘ ਸਾਲ 1990 ਵਿੱਚ ਸਬ-ਇੰਸਪੈਕਟਰ ਦੇ ਤੌਰ 'ਤੇ ਕਸ਼ਮੀਰ ਪੁਲਿਸ ਵਿੱਚ ਭਰਤੀ ਹੋਏ ਸਨ। ਇਹ ਉਹੀ ਦੌਰ ਸੀ ਜਦੋਂ ਕਸ਼ਮੀਰ ਵਿੱਚ ਭਾਰਤ ਸਰਕਾਰ ਖ਼ਿਲਾਫ਼ ਹਥਿਆਰਬੰਦ ਮੁਹਿੰਮ ਸ਼ੁਰੂ ਹੋਈ ਸੀ।

ਇੱਕ ਪੁਲਿਸ ਅਫ਼ਸਰ ਨੇ ਦੱਸਿਆ ਕਿ ਜਦੋਂ ਅੱਤਵਾਦ ਤੋਂ ਨਜਿੱਠਣ ਲਈ ਸਪੈਸ਼ਲ ਆਪਰੇਸ਼ਨ ਗਰੁੱਪ ਦਾ ਗਠਨ ਕੀਤਾ ਗਿਆ ਤਾਂ ਦਵਿੰਦਰ ਸਿੰਘ ਨੂੰ ਸਭ ਤੋਂ ਪਹਿਲਾਂ ਪ੍ਰਮੋਸ਼ਨ ਦੇ ਕੇ ਉਸ ਵਿੱਚ ਸ਼ਾਮਲ ਕੀਤਾ ਗਿਆ।

ਚਿੱਠੀ ਵਿੱਚ ਦਾਅਵਾ ਕੀਤਾ ਗਿਆ ਕਿ ਬਤੌਰ ਸਬ-ਇੰਸਪੈਕਟਰ ਉਨ੍ਹਾਂ ਨੇ ਅਫ਼ਜ਼ਲ ਗੁਰੂ ਨੂੰ ਢਾਲ ਵਜੋਂ ਇਸਤੇਮਾਲ ਕੀਤਾ ਅਤੇ ਭਾਰਤੀ ਸੰਸਦ ਉੱਤੇ ਹਮਲੇ ਲਈ ਇੱਕ ਅੱਤਵਾਦੀ ਦੀ ਮਦਦ ਲਈ ਮਜਬੂਰ ਕੀਤਾ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਗੱਲ ਦੀ ਖ਼ਬਰ ਮਿਲੀ ਸੀ ਕਿ ਦਵਿੰਦਰ ਸਿੰਘ ਦਾ ਕਿਰਦਾਰ ਸ਼ੱਕੀ ਹੈ ਅਤੇ ਉਨ੍ਹਾਂ 'ਤੇ ਲੰਬੇ ਸਮੇ ਤੋਂ ਨਜ਼ਰ ਰੱਖੀ ਜਾ ਰਹੀ ਸੀ। ਸ਼ਨੀਵਾਰ ਨੂੰ ਦਵਿੰਦਰ ਨੂੰ “ਹਿਜ਼ਬੁਲ ਮੁਜ਼ਾਹੀਦੀਨ ਦੇ ਦੋ ਅੱਤਵਾਦੀਆਂ” ਸਈਅਦ ਨਾਵੀਦ ਅਤੇ ਆਸਿਫ਼ ਦੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦੋਂ ਉਹ ਜੰਮੂ ਜਾ ਰਹੇ ਸਨ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਦਵਿੰਦਰ ਦੇ ਪੁਲਿਸ ਕਰੀਅਰ 'ਤੇ ਸਵਾਲ

ਦਵਿੰਦਰ ਦੇ ਮਾਪੇ ਅਤੇ ਉਨ੍ਹਾਂ ਦਾ 14-ਸਾਲਾ ਮੁੰਡਾ ਦਿੱਲੀ ਵਿੱਚ ਰਹਿੰਦੇ ਹਨ। ਉਨ੍ਹਾਂ ਦੀਆਂ ਦੋ ਕੁੜੀਆਂ ਬੰਗਲਾਦੇਸ਼ ਵਿੱਚ ਸਾਈਂਸ ਦੀ ਪੜ੍ਹਾਈ ਕਰ ਰਹੀਆਂ ਹਨ।

ਜੰਮੂ, ਦਿੱਲੀ ਅਤੇ ਕਸ਼ਮੀਰ ਵਿੱਚ ਦਵਿੰਦਰ ਦੀ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਇਸ ਗੱਲ ਤੋਂ ਇਨਕਾਰ ਕਰ ਰਹੇ ਹਨ ਕਿ ਅੱਤਵਾਦੀ ਹੁਣ ਫੋਰਸ ’ਚ ਘੁਸਪੈਠ ਕਰਨ ਵਿੱਚ ਕਾਮਯਾਬ ਹੋ ਗਏ ਹਨ।

ਇੱਕ ਅਧਿਕਾਰੀ ਨੇ ਕਿਹਾ, ''ਉਹ ਇੱਕ ਨੁਕਸਾਨ ਪਹੁੰਚਾਉਣ ਵਾਲਾ ਸ਼ਖਸ ਸੀ, ਸਾਨੂੰ ਉਸ ਤੋਂ ਛੁਟਕਾਰਾ ਮਿਲ ਗਿਆ।''

ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਦਵਿੰਦਰ ਸਿੰਘ ਦੇ ਨਾਲ ਫੜੇ ਗਏ ਦੋ ‘ਅੱਤਵਾਦੀਆਂ’ ਵਿੱਚੋਂ ਇੱਕ ਨਾਵੀਦ ਵੀ ਸਾਬਕਾ ਪੁਲਿਸ ਕਰਮੀ ਰਹਿ ਚੁੱਕਿਆ ਹੈ।

ਇਹ ਵੀ ਪੜ੍ਹੋ

ਇਹ ਵੀ ਦੇਖੋ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)