ਅਨੁਰਾਗ ਠਾਕੁਰ ਤੇ ਪ੍ਰਵੇਸ਼ ਵਰਮਾ ਭਾਜਪਾ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ਤੋਂ ਬਾਹਰ ਕਰਨ ਦੇ ਹੁਕਮ

ਪ੍ਰਵੇਸ਼ ਵਰਮਾ ਅਤੇ ਅਨੁਰਾਗ ਠਾਕੁਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਚੋਣ ਕਮਿਸ਼ਨ ਨੇ ਭਾਜਪਾ ਨੂੰ ਪ੍ਰਵੇਸ਼ ਵਰਮਾ ਅਤੇ ਅਨੁਰਾਗ ਠਾਕੁਰ ਨੂੰ ਸਟਾਰ ਪ੍ਰਚਾਰਕਾਂ ਦੀ ਲਿਸਟ ਤੋਂ ਬਾਹਰ ਕਰਨ ਲਈ ਕਿਹਾ।

ਦਿੱਲੀ ਚੋਣ ਪ੍ਰਚਾਰ ਦੌਰਾਨ ਵਿਵਾਦਿਤ ਬਿਆਨ ਦੇਣ ਦੇ ਮਾਮਲੇ 'ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਪੱਛਮ ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਸ਼ਰਮਾ 'ਤੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ।

ਚੋਣ ਕਮਿਸ਼ਨ ਨੇ ਭਾਜਪਾ ਨੂੰ ਦੋਵਾਂ ਨੇਤਾਵਾਂ ਨੂੰ ਸਟਾਰ ਪ੍ਰਚਾਰਕਾਂ ਦੀ ਲਿਸਟ ਤੋਂ ਬਾਹਰ ਕਰਨ ਲਈ ਕਿਹਾ।

News image

ਨਿਊਜ਼ ਏਜੰਸੀ ਏਐੱਨਆਈ ਦੇ ਮੁਤਾਬਕ, ਚੋਣ ਕਮਿਸ਼ਨ ਨੇ ਭਾਜਪਾ ਨੂੰ ਜਲਦੀ ਇਹ ਕਾਰਵਾਈ ਕਰਨ ਲਈ ਕਿਹਾ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਦਿੱਲੀ ਵਿਧਾਨ ਸਭਾ ਚੋਣਾਂ 8 ਫਰਵਰੀ ਨੂੰ ਹਨ। ਦਿੱਲੀ ਦੀ ਸੱਤਾ ਲਈ ਮੁੱਖ ਤੌਰ 'ਤੇ ਟੱਕਰ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਹੈ। ਕਈ ਦਹਾਕੇ ਦਿੱਲੀ 'ਤੇ ਰਾਜ ਕਰ ਚੁੱਕੀ ਕਾਂਗਰਸ ਵੀ ਚੋਣ ਮੈਦਾਨ 'ਚ ਹੈ ਪਰ ਖ਼ਾਸ ਚੁਣੌਤੀ ਦਿੰਦੀ ਨਜ਼ਰ ਨਹੀਂ ਆ ਰਹੀ।

ਇਹ ਵੀ ਪੜ੍ਹੋ

ਸਟਾਰ ਪ੍ਰਚਾਰਕ ਦੀ ਲਿਸਟ ਚੋਂ ਕੱਢਣ ਦਾ ਅਰਥ

ਚੋਣ ਕਮਿਸ਼ਨ ਵਲੋਂ ਭਾਜਪਾ ਦੀ "ਸਟਾਰ ਪ੍ਰਚਾਰਕਾਂ" ਦੀ ਸੂਚੀ ਤੋਂ ਹਟਾਏ ਜਾਣ ਦਾ ਮਤਲਬ ਇਹ ਨਹੀਂ ਕਿ ਅਨੁਰਾਗ ਠਾਕੁਰ ਅਤੇ ਪਰਵੇਸ਼ ਵਰਮਾ ਪਾਰਟੀ ਲਈ ਪ੍ਰਚਾਰ ਨਹੀਂ ਕਰ ਸਕਦੇ। ਇਸ ਦਾ ਸਿਰਫ਼ ਅਰਥ ਹੈ ਕਿ ਰੈਲੀ ਲਈ ਕੀਤੇ ਗਏ ਖ਼ਰਚੇ ਉਮੀਦਵਾਰ ਦੇ ਖ਼ਰਚੇ ਵਿੱਚ ਸ਼ਾਮਲ ਕੀਤੇ ਜਾਣਗੇ ਜੋ ਕਿ 28 ਲੱਖ ਰੁਪਏ ਦੇ ਕਰੀਬ਼ ਹੈ। ਸਟਾਰ ਪ੍ਰਚਾਰਕਾਂ ਨੂੰ ਅਜਿਹੀਆਂ ਸੀਮਾਵਾਂ ਤੋਂ ਛੋਟ ਦਿੱਤੀ ਜਾਂਦੀ ਹੈ।”

ਚੋਣ ਕਮਿਸ਼ਨ

ਤਸਵੀਰ ਸਰੋਤ, Election Commission of India

ਤਸਵੀਰ ਕੈਪਸ਼ਨ, ਅਸੀਂ ਪੱਤਰ ਦਾ ਅਧਿਐਨ ਕਰਾਂਗੇ ਅਤੇ ਜਵਾਬ ਦੇਵਾਂਗੇ - ਭਾਜਪਾ

ਚੋਣ ਕਮਿਸ਼ਨ ਦੇ ਇਸ ਨਿਰਦੇਸ਼ 'ਤੇ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਪ੍ਰਕਾਸ਼ ਜਾਵਡੇਕਰ ਨੇ ਕਿਹਾ, "ਅਸੀਂ ਪੱਤਰ ਦਾ ਅਧਿਐਨ ਕਰਾਂਗੇ ਅਤੇ ਜਵਾਬ ਦੇਵਾਂਗੇ ... ਅਸੀਂ ਸੰਤੁਲਿਤ ਮੁਹਿੰਮ ਚਲਾ ਰਹੇ ਹਾਂ ਅਤੇ ਤੱਥਾਂ ਨਾਲ ਸਭ ਕਹਿ ਰਹੇ ਹਾਂ।"

ਲਾਈਨ

ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਲਾਈਨ
ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਅਰਵਿੰਦ ਕੇਜਰੀਵਾਲ ਨੂੰ 'ਅੱਤਵਾਦੀ' ਵੀ ਕਿਹਾ ਸੀ।

ਪ੍ਰਵੇਸ਼ ਵਰਮਾ ਨੇ ਕੀ ਕਿਹਾ ਸੀ?

ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਸੀਏਏ ਖਿਲਾਫ਼ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਧਰਨੇ 'ਤੇ ਬੈਠੇ ਲੋਕਾਂ ਬਾਰੇ ਕਿਹਾ ਸੀ," ਲੱਖਾਂ ਲੋਕ (ਸ਼ਾਹੀਨ ਬਾਗ ਵਿੱਚ) ਇਕੱਠੇ ਹੋ ਰਹੇ ਹਨ ... ਦਿੱਲੀ ਦੇ ਲੋਕਾਂ ਨੂੰ ਸੋਚਣਾ ਪਏਗਾ, ਅਤੇ ਫੈਸਲਾ ਲੈਣਾ ਪਏਗਾ ਕਰੇਗਾ ... ਉਹ ਤੁਹਾਡੇ ਘਰਾਂ ਵਿੱਚ ਦਾਖਲ ਹੋਣਗੇ, ਤੁਹਾਡੀਆਂ ਭੈਣਾਂ ਅਤੇ ਧੀਆਂ ਨਾਲ ਬਲਾਤਕਾਰ ਕਰਨਗੇ, ਉਨ੍ਹਾਂ ਨੂੰ ਮਾਰ ਦੇਣਗੇ ... ਅੱਜ ਸਮਾਂ ਆ ਗਿਆ ਹੈ, ਕੱਲ੍ਹ ਮੋਦੀ ਜੀ ਅਤੇ ਅਮਿਤ ਸ਼ਾਹ ਤੁਹਾਨੂੰ ਬਚਾਉਣ ਨਹੀਂ ਆਉਣਗੇ"।

ਇੰਨ੍ਹਾਂ ਹੀ ਨਹੀਂ ਨੇ ਅਰਵਿੰਦ ਕੇਜਰੀਵਾਲ ਨੂੰ 'ਅੱਤਵਾਦੀ' ਵੀ ਕਿਹਾ ਸੀ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਅਨੁਰਾਗ ਠਾਕੁਰ 'ਤੇ ਕਿਉਂ ਡਿੱਗੀ ਗਾਜ?

ਅਨੁਰਾਗ ਠਾਕੁਰ ਦੀ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਉਹ ਦਿੱਲੀ ਦੇ ਰਿਠਾਲਾ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਸਟੇਜ ਤੋਂ ਨਾਅਰੇਬਾਜ਼ੀ ਕਰਦੇ ਹੋਏ ਦਿਖਾਈ ਦੇ ਰਹੇ ਸਨ, "ਦੇਸ਼ ਕੇ ਗੱਦਾਰੋਂ ਕੋ ..."

ਅਨੁਰਾਗ ਠਾਕੁਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਨੁਰਾਗ ਠਾਕੁਰ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਦਿੱਲੀ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਸਟੇਜ ਤੋਂ ਨਾਅਰੇਬਾਜ਼ੀ ਕਰਦੇ ਹੋਏ ਦਿਖਾਈ ਦੇ ਰਹੇ ਹਨ

ਉਨ੍ਹਾਂ ਦੇ ਇਸ ਨਾਅਰੇ ਦੇ ਪਿੱਛੇ-ਪਿੱਛੇ ਉੱਥੇ ਇਕੱਠੇ ਲੋਕਾਂ ਨੇ ਨਾਅਰਾ ਲਗਾਇਆ "ਗੋਲੀ ਮਾਰੋ **** ਕੋ"।

ਇਸ ਤੋਂ ਬਾਅਦ, ਅਨੁਰਾਗ ਠਾਕੁਰ ਨੂੰ ਸਟੇਜ ਤੋਂ ਇਹ ਕਹਿੰਦੇ ਹੋਏ ਵੇਖਿਆ ਗਿਆ, "ਪਿੱਛੇ ਤੱਕ ਆਵਾਜ਼ ਆਉਣੀ ਚਾਹੀਦੀ ਹੈ, ਗਿਰੀਰਾਜ ਜੀ ਨੂੰ ਸੁਣਾਈ ਦੇਵੇਂ"

ਇਸ ਭਾਸ਼ਣ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਤੇ ਇਸ 'ਤੇ ਖ਼ੂਬ ਵਿਵਾਦ ਵੀ ਹੋਇਆ।

ਜ਼ਿਆਦਾਤਰ ਲੋਕ ਅਨੁਰਾਗ ਠਾਕੁਰ ਦੇ ਇਸ ਤਰ੍ਹਾਂ ਦੇ ਚੋਣ ਪ੍ਰਚਾਰ ਨੂੰ ਲੈ ਕੇ ਸਵਾਲ ਕਰ ਰਹੇ ਸਨ।

ਇਹ ਵੀ ਪੜ੍ਹੋ

ਵੀਡੀਓ: ਜ਼ੁਕਾਮ-ਬੁਖਾਰ ਹੀ ਲੱਛਣ ਹਨ ਤਾਂ ਕਿਵੇਂ ਪਤਾ ਲੱਗੇ ਕਿ ਕੋਰੋਨਾਵਾਇਰਸ ਤਾਂ ਨਹੀਂ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਵੀਡੀਓ: ‘ਪੰਜਾਬੀ ਸਭਿਆਚਾਰ ਇਕੱਲੀ ਵੀਰਤਾ ਨਹੀਂ ਹੈ’

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਵੀਡੀਓ: ਪੰਜਾਬ ਪਹੁੰਚੇ ਟਿੱਡੀ ਦਲ ਦੀ ਸਚਾਈ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)