You’re viewing a text-only version of this website that uses less data. View the main version of the website including all images and videos.
ਦਲੀਪ ਕੌਰ ਟਿਵਾਣਾ: ਪਦਮ ਸ਼੍ਰੀ ਸਨਮਾਨ ਵਾਪਸ ਕਰਨ ਵਾਲੀ ਪੰਜਾਬੀ ਲੇਖਿਕਾ ਦਾ ਦੇਹਾਂਤ
ਪਦਮਸ਼੍ਰੀ ਸਨਮਾਨ ਵਾਪਸ ਕਰਨ ਵਾਲੀ ਪੰਜਾਬੀ ਦੀ ਮਸ਼ਹੂਰ ਨਾਵਲਕਾਰ ਦਲੀਪ ਕੌਰ ਟਿਵਾਣਾ ਦਾ ਦੇਹਾਂਤ ਹੋ ਗਿਆ ਹੈ।
ਦਲੀਪ ਕੌਰ ਟਿਵਾਣਾ ਦੀ ਸਿਹਤ ਕਈ ਦਿਨਾਂ ਤੋਂ ਨਾਸਾਜ਼ ਸੀ ਤੇ ਉਹ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ।
ਦਲੀਪ ਕੌਰ ਟਿਵਾਣਾ ਨੇ ਸਾਲ 2015 ਵਿੱਚ ਉਸ ਵੇਲੇ ਪਦਮਸ਼੍ਰੀ ਸਨਮਾਨ ਕੇਂਦਰ ਸਰਕਾਰ ਨੂੰ ਵਾਪਸ ਕਰ ਦਿੱਤਾ ਜਦੋਂ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸਤਪਾਲ ਸਿੰਘ ਨੇ ਦਾਦਰੀ ਕਤਲਕਾਂਡ ਨੂੰ ਇੱਕ 'ਛੋਟੀ ਜਿਹੀ ਘਟਨਾ' ਦੱਸਿਆ।
ਦਰਅਸਲ ਇਸ ਵੇਲੇ ਦਿੱਲੀ ਨਾਲ ਲਗਦੇ ਦਾਦਰੀ ਪਿੰਡ ਵਿੱਚ ਬੀਫ਼ ਖਾਣ ਦੀ ਅਫ਼ਵਾਹ ਉਡਣ ਤੋਂ ਬਾਅਦ ਭੀੜ ਨੇ ਇੱਕ ਮੁਸਲਮਾਨ ਸ਼ਖਸ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਸੀ।
ਇਸ ਤੋਂ ਬਾਅਦ ਕਈ ਸਾਹਿਤਕਾਰਾਂ ਨੇ ਆਪਣੇ ਸਨਮਾਨ ਵਾਪਸ ਕਰਕੇ ਰੋਸ ਦਰਜ ਕਰਵਾਇਆ ਸੀ।
ਦਲੀਪ ਕੌਰ ਟਿਵਾਣਾ ਨੂੰ ਸਾਹਿਤ ਅਕਾਦਮੀ ਪੁਰਸਕਾਰ 1971 ਵਿੱਚ ਮਿਲਿਆ ਸੀ ਅਤੇ ਸਾਲ 2004 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਉਨ੍ਹਾਂ ਨੇ ਉਸ ਵੇਲੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਗੌਤਮ ਬੁੱਧ ਅਤੇ ਨਾਨਕ ਦੇ ਦੇਸ ਵਿੱਚ 1984 ਵਿੱਚ ਸਿੱਖਾਂ ਦੇ ਖ਼ਿਲਾਫ਼ ਹੋਈ ਹਿੰਸਾ ਅਤੇ ਮੁਸਲਮਾਨਾਂ ਦੇ ਖ਼ਿਲਾਫ਼ ਵਾਰ-ਵਾਰ ਹੋ ਰਹੀ ਸੰਪ੍ਰਦਾਇਕ ਘਟਨਾਵਾਂ ਸਾਡੇ ਰਾਸ਼ਟਰ ਅਤੇ ਸਮਾਤ ਲਈ ਸ਼ਰਮਨਾਕ ਹਨ।
ਉਨ੍ਹਾਂ ਕਈ ਨਾਵਲ ਅਤੇ ਕਹਾਣੀ ਲਿਖੀਆਂ ਹਨ। ਸਾਲ 2018 ਵਿੱਚ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਦਲੀਪ ਕੌਰ ਟਿਵਾਣਾ ਨੇ ਦੱਸਿਆ ਕਿ ਉਨ੍ਹਾਂ ਨੇ 44 ਨਾਵਲ ਅਤੇ 200 ਕਹਾਣੀਆਂ ਲਿਖੀਆਂ ਹਨ।
ਸਨਮਾਨ
- ਸਾਲ 1969 ਵਿੱਚ 'ਏਹੁ ਹਮਾਰਾ ਜੀਵਣਾ' ਲਈ ਸਾਹਿਤ ਅਦਾਕਮੀ ਐਵਾਰਡ
- 1987 ਵਿੱਚ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਸ਼੍ਰੋਮਣੀ ਸਾਹਿਤਕਾਰ ਐਵਾਰਡ
- 1994 ਵਿੱਚ ਪੰਜਾਬੀ ਅਕਾਦਮੀ ਦਿੱਲੀ ਵੱਲੋਂ ਦਹਾਕੇ (1980-90) ਦੀ ਸਭ ਤੋਂ ਵਧੀਆ ਨਾਵਲਕਾਰ ਦਾ ਸਨਮਾਨ
- 2004 ਵਿੱਚ ਪਦਮਸ਼੍ਰੀ ਸਨਮਾਨ
- 2005 ਵਿੱਚ ਜਲੰਧਰ ਦੂਰਦਰਸ਼ਨ ਵੱਲੋਂ ਪੰਜ ਪਾਣੀ ਐਵਾਰਡ
- 2008 ਵਿੱਚ ਪੰਜਾਬ ਸਰਕਾਰ ਦਾ ਪੰਜਾਬੀ ਸਾਹਿਤ ਰਤਨ ਐਵਾਰਡ
- 2011 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਡੀ.ਲਿਟ ਦੀ ਉਪਾਧੀ
ਸਿਆਸੀ ਹਸਤੀਆਂ ਨੇ ਪ੍ਰਗਟਾਇਆ ਦੁਖ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਲੀਪ ਕੌਰ ਟਿਵਾਣਾ ਦੇ ਦੇਹਾਂਤ ਉੱਤੇ ਦੁਖ ਜ਼ਾਹਿਰ ਕੀਤਾ ਹੈ।
ਉਨ੍ਹਾਂ ਫੇਸਬੁੱਕ ਉੱਤੇ ਲਿਖਿਆ, ''ਪੰਜਾਬੀ ਲੇਖਿਕਾ ਤੇ ਨਾਵਲਿਸਟ ਡਾ. ਦਲੀਪ ਕੌਰ ਟਿਵਾਣਾ ਜੀ ਦਾ ਇਸ ਦੁਨੀਆਂ ਤੋਂ ਚਲੇ ਜਾਣਾ ਪੰਜਾਬੀ ਸਾਹਿਤ, ਸਮੁੱਚੇ ਪੰਜਾਬ ਤੇ ਸਾਡੇ ਸਾਰਿਆਂ ਲਈ ਅਸਹਿ ਦੁੱਖ ਹੈ। ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਣਾਂ ਵਿੱਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।''
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਕੇ ਦਲੀਪ ਕੌਰ ਟਿਵਾਣਾ ਦੇ ਦੇਹਾਂਤ ਉੱਤੇ ਦੁਖ ਜ਼ਾਹਿਰ ਕੀਤਾ ਹੈ।
ਇਹ ਵੀ ਪੜ੍ਹੋ-
ਇਹ ਵੀ ਦੇਖੋ